ਬਾਘਾਪੁਰਾਣਾ,30 ਜੁਲਾਈ (ਰਾਜਿੰਦਰ ਸਿੰਘ ਕੋਟਲਾ/ਪਵਨ ਗਰਗ):ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਵੱਲੋਂ ਵਿੱਢੇ ਧਰਮਯੁਧ ਮੋਰਚੇ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਅਤੇ ਹੋਰ ਸਾਥੀ ਸਿੰਘਾਂ ਦਾ ਸ਼ਹੀਦੀ ਦਿਹਾੜਾ ਸ਼ਹੀਦ ਭਾਈ ਗੁਰਜੰਟ ਸਿੰਘ ਦੇ ਜੱਦੀ ਗ੍ਰਹਿ ਵਿਖੇ ਮਨਾਇਆ ਗਿਆ । ਇਸ ਮੌਕੇ ਗੁਰੂ ਸਾਹਿਬ ਪ੍ਰਕਾਸ਼ ਕੀਤੇ ਗਏ ਅਤੇ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੇ ਭੋਗ ਪਾਏ ਗਏ। ਉਪਰੰਤ...
News
ਚੰਡੀਗੜ, 30 ਜੁਲਾਈ: (ਪੱਤਰ ਪਰੇਰਕ) ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿੱਚ ਕਿਸੇ ਵੀ ਤਰਾਂ ਦੀ ਤਬਦੀਲੀ ਲਿਆਂਦੇ ਜਾਣ ਨੂੰ ਇੱਕਵੱਢਿਓਂ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਉਨਾਂ ਦੀ ਸਰਕਾਰ ਆਪਸੀ ਵਿਚਾਰ ਵਟਾਂਦਰੇ ਦੀ ਪ੍ਰਕਿਰਿਆ ਰਾਹੀਂ ਯੂਨੀਵਰਸਿਟੀ ਲਈ ਗ੍ਰਾਂਟ ਇਨ ਏਡ ਵਿੱਚ ਵਾਧਾ ਕਰਨ ਲਈ ਤਿਆਰ ਹੈ।ਰਾਜਨਾਥ ਸਿੰਘ ਨੂੰ ਲਿਖੇ ਇੱਕ ਅਰਧ ਸਰਕਾਰੀ...
ਬਰਗਾੜੀ.30, ਜੁਲਾੲੀ (ਸਤਨਾਮ ਬੁਰਜ ਹਰੀਕਾ/ ਮਨਪ੍ਰੀਤ ਸਿੰਘ ਬਰਗਾੜੀ) ਪਿਛਲੇ ਸਮੇ ਦੌਰਾਨ ਹੋੲੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਗੋਲੀ ਕਾਂਡ ਚ ਸ਼ਹੀਦ ਹੋੲੇ ਸਿੰਘਾ ਦੇ ਦੋਸੀਅਾ ਨੂੰ ਸਜਾਵਾਂ, ਤੇ ਜੇਲਾਂ ਚ ਨਜਰ ਬੰਦ ਬੰਦੀ ਸਿੰਘਾ ਦੀ ਰਿਹਾੲੀ ਲੲੀ ਬਰਗਾੜੀ ਵਿਖੇ ਲੱਗਿਅਾ ਇਨਸਾਫ ਮੋਰਚੇ ਵਿੱਚ ਦਸਤਾਰ ਫੈਡਰੇਸ਼ਨ ਵੱਲੋਂ ਜਿੱਥੇ ਜੱਥਿਆਂ ਰਾਹੀ ਲਗਾਤਾਰ ਸਮੂਲੀਅਤ ਕੀਤੀ ਜਾ ਚੁੱਕੀ ਹੈ ੳੁਥੇ ਅੱਜ ਦਸਤਾਰ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਪਰਗਟ ਸਿੰਘ...
ਮੋਗਾ 30 ਜੁਲਾਈ(ਜਸ਼ਨ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਮੇਰਾ ਪਿੰਡ-ਮੇਰਾ ਮਾਣ ਮੁਹਿੰਮ ਤਹਿਤ ਸਮੂਹ ਵਿਭਾਗਾਂ ਦੇ ਅਧਿਕਾਰੀ ਸਵੱਛ ਸਰਵੇਖਣ ਗ੍ਰਾਮੀਣ-2018 ਵਿੱਚ ਆਪਣਾ ਬਣਦਾ ਯੋਗਦਾਨ ਪਾਉਣ, ਤਾਂ ਜੋ ਇਸ ਸਰਵੇਖਣ ਨੂੰ ਸਫ਼ਲਤਾ-ਪੂਰਵਿਕ ਨੇਪਰੇ ਚਾੜਿਆ ਜਾ ਸਕੇ। ਇਹ ਪ੍ਰੇਰਣਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛ ਸਰਵੇਖਣ ਗ੍ਰਾਮੀਣ-2018 ਦੇ ਸਬੰਧ ਵਿੱਚ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ...
ਮੋਗਾ 30 ਜੁਲਾਈ(ਜਸ਼ਨ)- ਜ਼ਿਲ੍ਹਾ ਮੋਗਾ ਵਿੱਚ ਰਾਸ਼ਨ ਦੀ ਵੰਡ ਹੁਣ ਨਵੇਂ ਸਿਸਟਮ ‘ਈ-ਪੋਸ’ (ਇਲੈਕਟ੍ਰੋਨਿਕ ਪੁਆਇੰਟ ਆਫ਼ ਸੇਲ) ਨਾਲ ਹੋਇਆ ਕਰੇਗੀ। ਅੱਜ ਇਸ ਪ੍ਰੋਜੈਕਟ ਤਹਿਤ ਵਿਧਾਇਕ ਮੋਗਾ ਡਾ: ਹਰਜੋਤ ਕਮਲ ਵੱਲੋਂ ਸ਼ਹਿਰ ‘ਚ ਡੀਪੂ ਹੋਲਡਰ ਮੁਨੀਸ਼ ਕੁਮਾਰ ਦੇ ਡੀਪੂ ਵਿਖੇ ਖਪਤਕਾਰਾਂ ਨੂੰ ਕਣਕ ਵੰਡੀ ਗਈ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਐਸ.ਦੇਵਗਨ, ਸਹਾਇਕ ਖੁਰਾਕ ਸਪਲਾਈ ਅਫ਼ਸਰ ਸ੍ਰੀਮਤੀ ਪੁਸ਼ਪਾ, ਸਮੂਹ ਨਿਰੀਖਕ ਖੁਰਾਕ ਤੇ ਸਪਲਾਈ ਵਿਭਾਗ ਮੋਗਾ ਅਤੇ ਹੋਰ...
ਚੰਡੀਗੜ 30 ਜੁਲਾਈ (ਪੱਤਰ ਪਰੇਰਕ) :ਪੰਜਾਬ ਵਿੱਚ ਗੈਂਗਸਟਰਾਂ ਵਿਰੁੱਧ ਆਪਣੀ ਅਸਰਦਾਰ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਇੱਕ ਵੱਡੇ ਗੈਂਗਸਟਰਾਂ ਦੇ ਗਰੁੱਪ ਦਾ ਪਰਦਾਫਾਸ਼ ਕਰਕੇ ਵੱਡੀ ਪ੍ਰਾਪਤੀ ਕੀਤੀ ਹੈ। ਇੰਟੈਲੀਜੈਂਸ ਵਿੰਗ ਦੇ ਸੰਗਠਿਤ ਕਰਾਈਮ ਕੰਟਰੋਲ ਯੂਨਿਟ (ਆਕੂ) ਨੇ ਇਹ ਕਾਰਵਾਈ ਕਰਦਿਆਂ ਅਮਨ ਕੁਮਾਰ ਉਰਫ਼ ਅਮਨਾ ਜੈਤੋਂ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦੂ ਜੈਤੋਂ ਸਣੇ ਦਵਿੰਦਰ ਬੰਬੀਹਾ ਸ਼ੂਟਰ ਗਰੁੱਪ ਨਾਲ ਸਬੰਧਿਤ 9 ਹੋਰ ਗੈਂਗਸਟਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ...
ਮੋਗਾ, 30 ਜੁਲਾਈ 2018 (ਜਸ਼ਨ): ਚੋਣਾਂ ਦੋਰਾਨ ਕਾਂਗਰਸ ਪਾਰਟੀ ਵੱਲੋਂ ਮੁਲਾਜਮਾਂ ਤੇ ਨੌਜਵਾਨ ਨਾਲ ਕਈ ਵਾਅਦੇ ਕੀਤੇ ਸਨ ਤੇ ਇਹ ਵਾਅਦੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਲਿਖੇ ਸਨ ਪਰ 16 ਮਹੀਨਿਆ ਦੋਰਾਨ ਇਕ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ ਤੇ ਬਣਾਇਆ ਚੋਣ ਮਨੋਰਥ ਪੱਤਰ 16 ਮਹੀਨਿਆ ਦੋਰਾਨ ਮਹਿਜ਼ ਕਾਗਜ਼ ਦਾ ਟੁਕੜਾ ਹੀ ਬਣ ਕੇ ਰਹਿ ਗਿਆ ਹੈ ਜਿਸ ਕਰਕੇ ਮੁਲਾਜ਼ਮਾਂ ਵੱਲੋਂ ਕਾਂਗਰਸ ਪਾਰਟੀ ਦੇ ਇਸ ਚੋਣ ਮਨੋਰਥ ਪੱਤਰ ਨੂੰ ਮਰਿਆ ਐਲਾਨ ਦਿੱਤਾ ਹੈ। ਮੁਲਾਜ਼ਮਾਂ ਵੱਲੋਂ 4 ਅਗਸਤ...
ਚੰਡੀਗੜ,30 ਜੁਲਾਈ (ਪੱਤਰ ਪਰੇਰਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਨਸ਼ਿਆਂ ਖ਼ਿਲਾਫ ਕਰਵਾਈ ਵਿਸ਼ਵ ਦੀ ਵੱਡੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਭੁਮਿਕਾ ਨਿਭਾਉਣ ਦਾ ਸੱਦਾ ਦਿੱਤਾ। ਵਿਦਿਅਕ ਅਦਾਰਿਆਂ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਚੇਅਰਮੈਨਾਂ, ਸਾਂਝੀ ਐਕਸ਼ਨ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ...
ਕੋਟਕਪੂਰਾ, 30 ਜੁਲਾਈ (ਟਿੰਕੂ ਪਰਜਾਪਤ):- ਸਮਾਜਸੇਵੀ ਸੰਸਥਾ ‘ਨਵੀਂ ਸੋਚ ਨਵੀਂ ਜ਼ਿੰਦਗੀ’ ਨੇ ਸਥਾਨਕ ਰਾਮਬਾਗ ਮਾਰਗ ਦਾ ਪਹਿਲੇ ਗੇੜ ’ਚ ਨਿਰਮਾਣ ਕਰਵਾਇਆ ਤੇ ਦੂਜੇ ਪ੍ਰੋਜੈਕਟ ਤਹਿਤ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ 100 ਤੋਂ ਜਿਆਦਾ ਪੌਦੇ ਲਾਏ। ਇਸ ਪ੍ਰੋਗਰਾਮ ’ਚ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ 200 ਤੋਂ ਵੀ ਜਿਆਦਾ ਵਾਤਾਵਰਣ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬੱਚਿਆਂ, ਨੌਜਵਾਨਾ ਦੇ ਨਾਲ-ਨਾਲ ਵਡੇਰੀ ਉਮਰ ਦੇ ਮਰਦ-ਔਰਤਾਂ ਨੇ...
ਚੰਡੀਗੜ੍ਹ, 30 ਜੁਲਾਈ(ਪੱਤਰ ਪਰੇਰਕ)-ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ ਜਾਂਚ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਬਿੳੂਰੋ (ਸੀ.ਬੀ.ਆਈ.) ਨੂੰ ਸੌਂਪਣ ਦੇ ਫੈਸਲੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ 14 ਅਕਤੂਬਰ, 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਪੁਲੀਸ...

