ਦਿੱਲੀ, 29 ਅਪਰੈਲ (ਜਸ਼ਨ)-ਅੱਜ ਦਿੱਲੀ ਵਿਖੇ ਕਾਂਗਰਸ ਦੀ ਜਨ ਆਕਰੋਸ਼ ਰੈਲੀ ਵਿਚ ਸ਼ਾਮਲ ਹੋਣ ਲਈ ਵਿਧਾਇਕ ਡਾ: ਹਰਜੋਤ ਕਮਲ ਸਿੰਘ,ਧਰਮਕੋਟ ਹਲਕੇ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ,ਹਲਕਾ ਬਾਘਾ ਪੁਰਾਣਾ ਤੋਂ ਵਿਧਾਇਕ ਦਰਸ਼ਨ ਸਿੰਘ ਬਰਾੜ,ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ , ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ,ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਸੂਬਾ ਸਕੱਤਰ, ਦਵਿੰਦਰ ਸਿੰਘ ਰਣੀਆ ਸੀਨੀਅਰ ਆਗੂ, ਪੰਜਾਬ ਕਾਂਗਰਸ ਦੇ ਬੁਲਾਰੇ ਕਮਲਜੀਤ ਸਿੰਘ ਬਰਾੜ,ਵੀਰਪਾਲ ਕੌਰ...
News
ਦਿੱਲੀ,29 ਅਪਰੈਲ (ਜਸ਼ਨ)-‘‘ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਸੱਦੇ ਤੇ ਦਿੱਲੀ ਵਿਖੇ ਕੀਤੀ ਗਈ ਲੋਕ ਰੋਹ ਰੈਲੀ ਲਈ ਕਾਂਗਰਸੀ ਆਗੂਆਂ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੰਜਾਬੀ ,ਕੇਂਦਰ ਸਰਕਾਰ ਦੇ ਨਕਾਰਾਤਮਕ ਪਹਿਲੂਆਂ ਨੂੰ ਉਜਾਗਰ ਕਰਨ ਲਈ ਆਪ ਮੁਹਾਰੇ ਦਿੱਲੀ ਪਹੁੰਚੇ’’। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਦਿੱਲੀ ਰੈਲੀ ਲਈ ਗਏ ਧਰਮਕੋਟ ਹਲਕੇ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਦਿੱਲੀ ਦੇ ਰਸਤੇ ਚ ਹੋਟਲ ਤੇ ਰੁਕਦਿਆਂ ਫੋਨ ਤੇ...
ਕੋਟ ਈਸੇ ਖਾਂ,29 ਅਪਰੈਲ (ਜਸ਼ਨ)-ਲੋਗੀਵਿੰਡ ਦੇ ਸਰਪੰਚ ਕੁਲਬੀਰ ਸਿੰਘ ਸੰਧੂ ਦੇ ਮਾਤਾ ਕਸ਼ਮੀਰ ਕੌਰ ਪਤਨੀ ਸਵਰਗੀ ਮਲੂਕ ਸਿੰਘ ਸੰਧੂ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਨੰਬਰਦਾਰ ਅਰਬੇਲ ਸਿੰਘ ਦੀ ਨੂੰਹ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਬੀਰ ਸਿੰਘ ਸਰਪੰਚ ਲੌਂਗੀਵਿੰਡ, ਜਸਬੀਰ ਸਿੰਘ ਅਤੇ ਬਲਵੰਤ ਸਿੰਘ ਦੀ ਮਾਤਾ ਕਸ਼ਮੀਰ ਕੌਰ ਪਤਨੀ ਸਵ: ਮਲੂਕ ਸਿੰਘ ਲੌਂਗੀਵਿੰਡ ਨੂੰ ਅੱਜ ਪਿੰਡ ਲੌਂਗੀਵਿੰਡ ਦੇ ਸ਼ਮਸ਼ਾਨਘਾਟ ਵਿਖੇ ਹਜ਼ਾਰਾਂ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।...
ਨਿਹਾਲ ਸਿੰਘ ਵਾਲਾ ,29 ਅਪਰੈਲ (ਜਸ਼ਨ)- ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੇ ਸਤਿਕਾਰਯੋਗ ਸੱਸ ਮਾਤਾ ਬਲਬੀਰ ਕੌਰ ਪਤਨੀ ਸਵ: ਜਥੇਦਾਰ ਜ਼ੋਰਾ ਸਿੰਘ ਭਾਗੀਕੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ । ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਅਜੀਤ ਸਿੰਘ ਸ਼ਾਂਤ ਸਾਬਕਾ ਵਿਧਾਇਕ, ਗੁਰਬਚਨ ਸਿੰਘ ਬਰਾੜ ਸੂਬਾ ਸਕੱਤਰ ਕਾਂਗਰਸ, ਭੋਲਾ ਸਿੰਘ ਬਰਾੜ ਸਮਾਧ ਭਾਈ ਸੂਬਾ ਸਕੱਤਰ ,ਜੋਧਾ ਸਿੰਘ ਬਰਾੜ ਸੂਬਾ ਸਕੱਤਰ, ਸਿਆਸੀ ਸਕੱਤਰ ਬੀਬੀ ਭਾਗੀਕੇ ਸ: ਰੁਪਿੰਦਰ ਸਿੰਘ ਦੀਨਾ...
ਚੰਡੀਗੜ, 28 ਅਪ੍ਰੈਲ (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿੱਚੋਂ ਸਿੱਖ ਗੁਰੂਆਂ ਬਾਰੇ ਚੈਪਟਰ ਹਟਾਉਣ ਬਾਰੇ ਅਕਾਲੀ ਦਲ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਇਸ ਸੰਜੀਦਾ ਧਾਰਮਿਕ ਮਸਲੇ ’ਤੇ ਗਲਤਫਹਿਮੀਆਂ ਫੈਲਾਉਣ ਦੀਆਂ ਕੋਸ਼ਿਸ਼ ਕਰਨ ਵਾਲੇ ਅਕਾਲੀ ਲੀਡਰਾਂ ’ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਤੱਥਾਂ ਦੀ ਪੜਚੋਲ ਕੀਤੇ ਬਿਨਾਂ ਨਿਰਆਧਾਰ ਜਨਤਕ ਬਿਆਨਬਾਜ਼ੀ ਕਰਕੇ...
ਮੋਗਾ ਅਪ੍ਰੈਲ 28: (ਜਸ਼ਨ): 14 ਅਪ੍ਰੈਲ ਤੋਂ 5 ਮਈ ਤੱਕ ਮਨਾਏ ਜਾ ਰਹੇ ‘ਗ੍ਰਾਮ ਸਵਰਾਜ ਅਭਿਆਨ‘ ਤਹਿਤ ਅੱਜ ਜ਼ਿਲਾ ਪੱਧਰੀ ‘ਗ੍ਰਾਮ ਸਵਰਾਜ ਦਿਵਸ‘ ਡਿਪਟੀ ਕਮਿਸ਼ਨਰ ਸ. ਦਿਲਰਾਜ ਸਿੰਘ ਆਈ.ਏ.ਐਸ ਦੇ ਆਦੇਸ਼ਾਂ ਅਨੁਸਾਰ ਜ਼ਿਲਾ ਪ੍ਰੀਸ਼ਦ ਕੰਪਲੈਕਸ ਮੋਗਾ ਵਿਖੇ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਜੇਸ਼ ਤਿ੍ਰਪਾਠੀ ਨੇ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਲਾਲ ਵਿਸਵਾਸ਼ ਬੈਂਸ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੋਗਾ-2 ਜਸਵੰਤ ਸਿਘ ਬੜੈਚ ਅਤੇ...
ਮੋਗਾ, 28 ਅਪਰੈਲ (ਜਸ਼ਨ)- ਸਭਰੰਗ ਵੈਲਫੇਅਰ ਕਲੱਬ ਬੁੱਘੀਪੁਰਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬੁੱਘੀਪੁਰਾ ਦੇ ਵਿਦਿਆਰਥੀਆਂ ਨੂੰ ਕਾਪੀਆਂ ਵੰਡਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਪ੍ਰਧਾਨ ਸੁਖਵਿੰਦਰ ਸਿੰਘ, ਮੁੱਖ ਸਲਾਹਕਾਰ ਗੁਰਮੀਤ ਸਿੰਘ, ਅਡਜੈਕਟਿਵ ਮੈਂਬਰ ਦਰਸ਼ਨ ਸਿੰਘ, ਚੇਅਰਮੈਨ ਗਗਨਦੀਪ ਸਿੰਘ, ਸਰਪ੍ਰਸਤ ਬਾਬਾ ਗੋਕਲ ਚੰਦ, ਮੈਂਬਰ ਮਨਜੀਤ ਸਿੰਘ, ਸੁਖਜੀਤ ਸਿੰਘ ਵਾਈਸ ਪ੍ਰਧਾਨ ਆਜ਼ਾਦ ਕਲੱਬ, ਹਰਦੀਪ ਸਿੰਘ ਪ੍ਰਧਾਨ ਆਜ਼ਾਦ ਕਲੱਬ, ਰਾਜਪਾਲ...
ਮੋਗਾ,2 ਅਪ੍ਰੈਲ (ਜਸ਼ਨ): ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਮੋਗਾ ਵੱਲੋਂ ਪਿਛਲੇ ਸਮੇਂ ਦੌਰਾਨ ਸੇਵਾ ਮੁਕਤ ਹੋਏ ਸਾਥੀ ਬਲਦੇਵ ਸਿੰਘ ਇੰਸਪੇਕਟਰ ਦਰਸ਼ਨ ਸਿੰਘ ਡਰਾਈਵਰ ਨੰਬਰ 50, ਅਮਰਜੀਤ ਸਿੰਘ ਡਰਾਈਵਰ ਨੰਬਰ 27, ਪਰਮਜਤੀ ਸਿੰਘ ਡਾਇਰੀ ਡਿਸਪੈਂਚਰ ਦਾ ਸਨਮਾਨ ਸਮਾਰੋਹ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਬੜੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਸਮੇਂ ਵਿਸ਼ੇਸ਼ ਤੌਰ ਤੇ ਪਹੁੰਚੇ ਜੱਥੇਬੰਦੀ ਦੇ ਡਿਪਟੀ ਜਨਰਲ ਸਕੱਤਰ ਕਾ. ਅਵਤਾਰ ਸਿੰਘ ਗਗੜਾ ਵੱਲੋਂ...
ਬਰਗਾੜੀ 28 ਅਪ੍ਰੈਲ (ਮਨਪ੍ਰੀਤ ਸਿੰਘ ਬਰਗਾੜੀ, ਸਤਨਾਮ ਬੁਰਜ ਹਰੀਕਾ) -ਪੰਜਾਬੀ ਸਾਹਿਤ ਸਭਾ ਬਰਗਾੜੀ ਦੇ ਉਤਸ਼ਾਹੀ ਨੌਜਵਾਨ ਸਾਹਿਤਕਾਰ ਜਗਤਾਰ ਸਿੰਘ ਭਾਈਰੂਪਾ ਜਿਹਨਾਂ ਨੇ ਮਿੰਨੀ ਕਹਾਣੀ ਲੇਖਕ ਮੰਚ ਸ਼੍ਰੀ ਅਮ੍ਰਿਤਸਰ ਸਾਹਿਬ ਵੱਲੋਂ ਕਰਵਾਏ ਗਏ ਮਿੰਨੀ ਕਹਾਣੀ ਮੁਕਾਬਲੇ 'ਚ ਕਹਾਣੀ 'ਚੱਕੇ ਦਾ ਲੀਵਰ' ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਹਨਾਂ ਦੀ ਇਸ ਸ਼ਾਨਾਮੱਤੀ ਪ੍ਰਾਪਤੀ ਤੇ ਮੰਚ ਵੱਲੋਂ 29 ਅਪ੍ਰੈਲ ਦਿਨ ਐਤਵਾਰ ਨੂੰ ਬੁਢਲਾਡਾ ਵਿਖੇ ਇਕ ਮਿੰਨੀ ਕਹਾਣੀ ਸਮਾਗਮ ਦੌਰਾਨ ਸਨਮਾਨਿਤ...
ਬਰਗਾੜੀ 28 ਅਪ੍ਰੈਲ (ਮਨਪ੍ਰੀਤ ਸਿੰਘ ਬਰਗਾੜੀ, ਸਤਨਾਮ ਬੁਰਜ ਹਰੀਕਾ) ਸਿੱਖ ਧਰਮ ਵਿੱਚ ਦਸਤਾਰ ਦੀ ਬਹੁਤ ਹੀ ਜਿਆਦਾ ਅਹਿਮੀਅਤ ਕਿਉਂਕਿ ਇਹ ਪਹਿਰਾਵਾ ਸਿੱਖਾਂ ਨੂੰ ਬਹੁਤ ਹੀ ਕੁਰਬਾਨੀਆਂ ਦੇਣ ਤੋਂ ਬਾਅਦ ਪ੍ਰਾਪਤ ਹੋਇਆ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸੀ ਇਹ ਦਾਤ ਸਿੱਖਾਂ ਨੂੰ ਇਕ ਵੱਖਰੀ ਪਹਿਚਾਨ ਦਿੰਦੀ ਹੈ। ਇਹ ਪ੍ਰਗਟਾਵਾ ਪੰਥ ਖਾਲਸਾ ਬਹਿਰੀਨ ਦੇ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਖਾਲਸਾ ਨੇ ਕੀਤਾ। ਉਹਨਾਂ ਕਿਹਾ ਕਿ ਪੱਗ ਸਿਰਫ ਸਿਰ ਢੱਕਣ ਦਾ ਜਰੀਆ ਨਹੀਂ...

