News

ਚੰਡੀਗੜ੍ਹ, 29 ਮਾਰਚ:(ਪੱਤਰ ਪਰੇਰਕ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਸਰਾਕਰੀ ਹਸਪਤਾਲਾਂ ਦੀ ਸਾਫ-ਸਫਾਈ ਦੇ ਲਈਂ ਸਵੱਛਤਾ ਪੰਦਰਵਾੜਾ ਦੀ ਸ਼ੁਰੂਆਤ ਨੂੰ ‘ਸਵੱਛਤਾ ਸੇ ਸਿੱਧੀ‘ ਨਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪੰਦਰਵਾੜਾ ਸਵੱਛ ਭਾਰਤ ਅਭਿਆਨ ਅਧੀਨ 1 ਅਪ੍ਰੈਲ, 2018 ਤੋਂ 15 ਅਪ੍ਰੈਲ 2018 ਤੱਕ ਮਨਾਇਆ ਜਾਵੇਗਾ। ਇਸ ਦੇ ਪਹਿਲੇ ਦਿਨ 1 ਅਪ੍ਰੈਲ ਨੂੰ ਸਵੇਰੇ ਸਵੱਛਥਾ ਸਬੰਧੀ ਸਹੁੰ ਚੁਕਾਈ ਜਾਵੇਗੀ।...
ਚੰਡੀਗੜ੍ਹ, 29 ਮਾਰਚ :(ਪੱਤਰ ਪਰੇਰਕ)-ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ ਪੰਜਾਬ ਦੇ ਇੱਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 30 ਮਾਰਚ ਤੋਂ 06 ਅਪ੍ਰੈਲ, 2018 ਤੱਕ ਰੋਪੜ ਹੈਡ ਵਰਕਸ ’ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਬਿਸਤ ਦੁਆਬ ਕੈਨਾਲ, ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’...
ਸਮਾਲਸਰ, 29 ਮਾਰਚ (ਗਗਨਦੀਪ): ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਸਵ: ਬਿੱਕਰ ਸਿੰਘ ਯਾਦਗਾਰੀ ਦੋ ਰੋਜ਼ਾ ਕਬੱਡੀ ਕੱਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਡੇ ਵਿਖੇ ਆਯੋਜਿਤ ਕੀਤਾ ਗਿਆ ਸੀ। ਇਹ ਟੂਰਨਾਮੈਂਟ ਪਿੰਡ ਦੇ ਨੌਜਵਾਨਾਂ ਨੇ ਵਿਦੇਸ਼ਾਂ ਵਿੱਚ ਰਹਿੰਦੇ, ਪਿੰਡ ਦੇ ਦਾਨੀ ਸੱਜਣਾਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਫਲਤਾ ਪੂਰਵਕ ਸਮਾਪਤ ਹੋਇਆ। ਕਬੱਡੀ ਕੱਪ ਦੇ ਫਾਇਨਲ ਮੁਕਾਬਲਿਆਂ ਵਿੱਚ ਕਬੱਡੀ ਉਪਨ ਦਾ ਪਹਿਲਾ ਇਨਾਮ ਲੰਡੇ ਟੀਮ, ਦੂਸਰਾ ਸਥਾਨ ਇੰਦਗੜ, 72 ਕਿੱਲੋ ਵਰਗ...
29 ਮਾਰਚ, ਮੋਗਾ (ਜਸ਼ਨ) - ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੂਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਸੁਖਜ਼ਿੰਦਰ ਸਿੰਘ ਨੇ ਪ੍ਰੈਸ ਨੂੰ ਦੱਸਿਆ ਪਿਛਲੇ ਚਾਰ ਮਹੀਨਿਆਂ ਤੋ ਐਸ.ਐਸ.ਏ/ਰਮਸਾ ਅਧਿਆਪਕਾ ਨੂੰ ਤਨਖਾਹਾਂ ਨਾ ਮਿਲਣ ਕਾਰਨ ਇਹ ਅਧਿਆਪਕ ਫਾਕੇ ਕੱਟਣ ਨੂੰ ਮਜਬੂਰ ਹਨ। ਤਨਖਾਹਾਂ ਨਾ ਮਿਲਣ ਕਾਰਨ ਇਹ ਅਧਿਆਪਕ ਆਰਥਿਕ ਤੇ ਮਾਨਸਿਕ ਰੂਪ ਵਿੱਚ ਪਰੇਸ਼ਾਨ ਹਨ। ਤਨਖਾਹਾਂ ਨਾ ਮਿਲਣ ਕਾਰਨ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋ ਗਿਆ ਹੈ ਪਰ ਪੰਜਾਬ ਦੀ...
ਮੋਗਾ 29 ਮਾਰਚ(ਜਸ਼ਨ)-ਜਿਲਾ ਮੈਜਿਸਟ੍ਰੇਟ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਵੱਲੋਂ ਫ਼ੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਬੱਸ ਅੱਡਾ ਮੋਗਾ ਤੋਂ ਬੱਸਾਂ ਦੀ ਆਵਾਜਾਈ ‘ਚ ਤਬਦੀਲੀ ਦੇ ਹੁਕਮ ਜਾਰੀ ਕੀਤੇ ਗਏ ਸਨ, ਜਿੰਨਾਂ ਤਹਿਤ ਲੁਧਿਆਣਾ, ਬਰਨਾਲਾ, ਕੋਟਕਪੂਰਾ, ਬਠਿੰਡਾ ਆਦਿ ਸਹਿਰਾਂ ਨੂੰ ਆਉਣ-ਜਾਣ ਵਾਲੀਆਂ ਬੱਸਾਂ ਦਾ ਰੂਟ ਲੁਹਾਰਾ ਬਾਈ-ਪਾਸ ਅਤੇ ਫਿਰੋਜਪੁਰ, ਫ਼ਰੀਦਕੋਟ ਨੂੰ ਆਉਣ-ਜਾਣ ਵਾਲੀਆਂ ਬੱਸਾਂ ਦਾ ਰੂਟ ਤਿਕੋਨੀ ਜੀਰਾ ਰੋਡ ਤੋਂ ਪੁਲ ਸੂਆ ਬਾਈਪਾਸ ਦੁੱਨੇਕੇ...
ਚੰਡੀਗੜ, 28 ਮਾਰਚ: (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜਲੰਧਰ ਜ਼ਿਲੇ ਦੇ ਕਰਤਾਰਪੁਰ ਵਿੱਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੇ ਤੀਜੇ ਤੇ ਆਖ਼ਰੀ ਪੜਾਅ ਦੇ ਨਿਰਮਾਣ ਲਈ 25 ਕਰੋੜ ਰੁਪਏ ਦੀ ਕਿਸ਼ਤ ਸਮੇਂ ਸਿਰ ਜਾਰੀ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਨੇ ਪਿਛਲੇ ਸਾਲ ਦੇ ਬਕਾਇਆ ਪੰਜ ਕਰੋੜ ਰੁਪਏ ਵੀ ਤੁਰੰਤ ਜਾਰੀ ਕਰਨ ਦਾ ਹੁਕਮ ਦਿੱਤਾ, ਜਿਸ ਬਾਰੇ ਉਨਾਂ ਨੇ 6 ਮਾਰਚ ਨੂੰ ਇਸ ਯਾਦਗਾਰ ਦਾ ਦੂਜਾ...
ਮੋਗਾ 28 ਮਾਰਚ :(ਜਸ਼ਨ)-ਡਿਪਟੀ ਕਮਿਸਨਰ ਮੋਗਾ ਸ਼੍ਰ: ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸਨਰ (ਵਿਕਾਸ) ਮੋੋਗਾ ਸ਼੍ਰੀ ਰਾਜੇਸ ਤਿ੍ਰਪਾਠੀ ਦੇ ਹੁਕਮਾਂ ਅਨੁਸਾਰ ਸੇਫ ਸਕੁੂਲ ਵਾਹਨ ਪਾਲਿਸੀ ਤਹਿਤ ਜਿਲਾ ਬਾਲ ਸੁਰੱਖਿਆ ਅਫ਼ਸਰ ਮੋਗਾ ਸ੍ਰੀਮਤੀ ਪਰਮਜੀਤ ਕੌਰ ਵੱਲੋ ਇੰਸਪੈਕਸ਼ਨ ਕਮੇਟੀ ਨਾਲ ਤਾਲਮੇਲ ਕਰਕੇ ਚੰਦ ਨਵਾਂ ਵਿਖੇ ਅਚਨਚੇਤ ਹੀ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨਾਂ ਵੱਲੋਂ ਬੱਸਾਂ ਦੀ ਹਾਲਤ ਸੀ.ਸੀ.ਟੀ.ਵੀ ਕੈਮਰੇ, ਸਪੀਡ ਗਵਰਨਰ,...
ਚੰਡੀਗੜ, 28 ਮਾਰਚ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਆਪਣੇ ਚੈਂਬਰ ’ਚ ਹਾਲ ਹੀ ਵਿਚ ਪੰਜਾਬ ਅਧੀਨ ਸੇਵਾਵਾਂ ਚੋਣ (ਪੀ.ਐਸ.ਐਸ.ਐਸ.) ਬੋਰਡ ਦੇ ਨਵ ਨਿਯੁਕਤ ਕੀਤੇ ਗਏ ਚੇਅਰਮੈਨ ਸ਼੍ਰੀ ਰਮਲ ਬਹਿਲ ਨੂੰ ਚੇਅਰਮੈਨ ਵਜੋਂ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਮੁੱਖ ਸਕੱਤਰ ਸ਼੍ਰੀ ਕਰਨ ਅਵਤਾਰ ਸਿੰਘ ਨੇ ਸ਼੍ਰੀ ਰਮਨ ਬਹਿਲ ਨੂੰ ਸਹੁੰ ਚੁਕਾਉਣ ਦੇ ਸਮਾਗਮ ਦੀ ਕਾਰਵਾਈ ਚਲਾਈ। ਇਸ ਮੌਕੇ ਹਾਜ਼ਰ ਉੱਘੀਆਂ ਸਖ਼ਸ਼ੀਅਤਾਂ ਵਿਚ...
ਮੋਗਾ, 28 ਮਾਰਚ (ਜਸ਼ਨ)-ਸਿਹਤ ਵਿਭਾਗ ਮੋਗਾ ਡੇਂਗੂ ਅਤੇ ਮਲੇਰੀਆ ਦੇ ਸੰਭਾਵੀ ਸੀਜਨ ਨੂੰ ਧਿਆਨ ਵਿੱਚ ਰੱਖਦਿਆਂ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਖਤੀ ਦੇ ਰੌਂਅ ਵਿੱਚ ਹੈ। ਇਸ ਸਬੰਧੀ ਅੱਜ ਸਿਵਲ ਸਰਜਨ ਮੋਗਾ ਡਾ. ਸ਼ੁਸ਼ੀਲ ਜੈਨ ਨੇ ਪਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਵਿਭਾਗ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਡੇਂਗੂ ਅਤੇ ਮਲੇਰੀਆ ਦੇ ਸੰਭਾਵੀ ਪਰਕੋਪ ਨੂੰ ਰੋਕਣ ਲਈ ਰੋਕਥਾਮ ਅਤੇ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਤੇ ਹੁਣ ਸਾਡੇ ਕਰਮਚਾਰੀ ਘਰ ਘਰ ਜਾ ਕੇ...
ਮੋਗਾ 28 ਮਾਰਚ(ਜਸ਼ਨ)-ਤੇਜ਼ਾਬੀ ਹਮਲਾ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ, ਜਿਸ ਨਾਲ ਪੀੜਤ ਵਿਅਕਤੀ ਦੀ ਜਿੰਦਗੀ ਤਬਾਅ ਹੋ ਜਾਂਦੀ ਹੈ ਅਤੇ ਕਈ ਵਾਰ ਪੀੜਤ ਦੀ ਮੌਤ ਵੀ ਹੋ ਜਾਂਦੀ ਹੈ, ਜਿਸ ਕਾਰਣ ਤੇਜ਼ਾਬੀ ਹਮਲੇ ਦੀ ਰੋਕਥਾਮ ਲਈ ਹਰ ਸੰਭਵ ਉਪਰਾਲੇ ਅਤੀ ਜ਼ਰੂਰੀ ਹਨ। ਇਹ ਪ੍ਰਗਟਾਵਾ ਸੀ.ਜੇ.ਐੱਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਵਿਨੀਤ ਕੁਮਾਰ ਨਾਰੰਗ ਨੇ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਜ਼ਿਲੇ ਵਿੱਚ ਤੇਜ਼ਾਬ ਦੀ ਵਿਕਰੀ, ਤੇਜ਼ਾਬੀ ਹਮਲਿਆਂ ਦੀ ਰੋਕਥਾਮ...

Pages