News

ਮੋਗਾ/ਫਤਿਹਗੜ ਪੰਜਤੂਰ,13 ਫਰਵਰੀ (ਜਸ਼ਨ)- ਬੀਤੀ ਸ਼ਾਮ ਮੋਗਾ ਦੇ ਕਸਬੇ ਫਤਿਹਗੜ ਪੰਜਤੂਰ ਅਤੇ ਲਾਗਲੇ ਪਿੰਡਾਂ ਵਿਚ ਵਾਵਰੌਲੇ ਨਾਲ ਆਏ ਭਿਆਨਕ ਤੁਫ਼ਾਨ ਕਾਰਨ ਲੋਕਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ । ਇਸ ਤੁਫ਼ਾਨ ਤੋਂ ਬਾਅਦ ਲੋਕਾਂ ਵਿਚ ਡਰ ਦੀ ਭਾਵਨਾ ਪਾਈ ਜਾ ਰਹੀ ਹੈ ਕਿਉਂਕਿ ਕੁੱਝ ਸਕਿੰਟਾਂ ਦੇ ਤੂਫਾਨ ਨੇ ਲੋਕਾਂ ਦਾ ਭਾਰੀ ਮਾਲੀ ਨੁਕਸਾਨ ਕੀਤਾ। ਪ੍ਰਤੱਖ ਦਰਸ਼ੀਆਂ ਮੁਤਾਬਕ ਸੜਕਾਂ ‘ਤੇ ਜਾ ਰਹੇ ਵਾਹਨ ਚਾਲਕਾਂ ਨੇ ਆਪਣੇ ਆਪਣੇ ਵਾਹਨਾਂ ‘ਚੋਂ ਉਤਰ ਕੇ ਜਾਨ ਬਚਾਈ । ਇਹ ਤੁਫ਼ਾਨ...
ਚੰਡੀਗੜ, 12 ਫਰਵਰੀ(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਜੰਗੀ ਪੱਧਰ ’ਤੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਵਿਰੋਧੀ ਧਿਰ ਦੇ ਆਗੂ ਸੋਮਵਾਰ ਨੂੰ ਹੋਈ ਪਹਿਲੀ ਮੀਟਿੰਗ ਵਿੱਚ ਸ਼ਾਮਲ...
ਚੰਡੀਗੜ, 12 ਫਰਵਰੀ(ਪੱਤਰ ਪਰੇਰਕ)-ਪੰਜਾਬ ਪੁਲਿਸ ਕਾਨੂੰਨ ਵਿਵਸਥਾ ਦੀਆਂ ਸਮਕਾਲੀ ਚੁਣੌਤੀਆਂ ਨਾਲ ਨਿਪਟਨ ਲਈ ਆਪਣੀ ਸਮਰਥਾ ਨੂੰ ਮਜ਼ਬੂਤ ਬਣਾਉਣ ਵਾਸਤੇ ਡਿਜਿਟਲ ਖੇਤਰ ਵਿਚ ਕੁੱਦ ਪਈ ਹੈ ਜਿਸ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪਰਾਧ ਅਤੇ ਅਪਰਾਧੀਆਂ ਦੇ ਖ਼ੁਰਾ-ਖੋਜ ਦਾ ਪਤਾ ਲਾਉਣ ਲਈ ਕਰਾਈਮ ਐਂਡ ਕਰਿਮੀਨਲ ਟਰੈਕਿੰਗ ਨੈਟਵਰਕ ਐਂਡ ਸਿਸਟਮਜ਼(ਸੀ.ਸੀ.ਟੀ.ਐਨ.ਐਸ.) ਦੀ ਸ਼ੁਰੂਆਤ ਕੀਤੀ ਹੈ। ਸੀ.ਸੀ.ਟੀ.ਐਨ. ‘‘ਗੋ ਲਾਈਵ’’ ਦੀ ਸ਼ੁਰੂਆਤ ਦੇ ਨਾਲ ਸੂਬੇ ਵਿਚ...
ਚੰਡੀਗੜ, 12 ਫਰਵਰੀ (ਪੱਤਰ ਪਰੇਰਕ): ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਭਾਗ ਦੇ ਕੰਮ ਕਾਜ ਵਿਚ ਵੱਡੇ ਬਦਲਾਅ ਕੀਤੇ ਜਾ ਰਹੇ ਹਨ।ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਵਿਭਾਗ ਦੇ ਅੀਧਕਾਰੀਆਂ ਨਾਲ ਅੱਜ ਇੱਥੇ ਉਨਾਂ ਦੇ ਦਫਤਰ ਵਿਚ ਹੋਈ ਮੀਟਿੰਗ ਵਿਚ ਸੂਬੇ ਦੀਆਂ ਸਰਕਾਰੀ ਅਤੇ ਨਿੱਜੀ ਤਕਨੀਕੀ...
ਚੰਡੀਗੜ, 12 ਫਰਵਰੀ: (ਪੱਤਰ ਪਰੇਰਕ)-30 ਦੇਸ਼ਾਂ ਤੋਂ ਆਏ (ਅਫਗਾਨਿਸਤਾਨ, ਜਮਾਇਕਾ, ਕੀਨੀਆ, ਮੌਰੀਸ਼ੀਅਸ ਅਤੇ ਹੋਰ ਏਸ਼ੀਅਨ ਅਤੇ ਅਫਰੀਕੀ ਦੇਸ਼) ਇਕ 50 ਮੈਂਬਰੀ ਵਫਦ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਤਿੰਨ ਦਿਨਾਂ ਦੌਰੇ ਦੇ ਪਹਿਲੇ ਦਿਨ ਇਸ ਵਫਦ ਨੇ ਪੰਜਾਬ ਵਿਧਾਨ ਸਭਾ ਵਿਖੇ ਆਪਸੀ ਸੰਵਾਦ ਦੌਰਾਨ ਵਿਧਾਨਕ ਕੰਮ-ਕਾਰ ਬਾਰੇ ਕਾਫੀ ਜਾਣਕਾਰੀ ਇਕੱਤਰ ਕੀਤੀ। ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿਚ ਬਹੁਤ ਸਾਰੇ ਵਿਧਾਨਕ ਮੁੱਦੇ...
ਮੋਗਾ 12 ਫ਼ਰਵਰੀ(ਜਸ਼ਨ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਅੰਦਰ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ (ਡੀ-ਵਾਰਮਿੰਗ ਡੇਅ) ਆਰੀਆ ਗਰਲਜ਼ ਸਕੂਲ ਮੋਗਾ ਵਿਖੇ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਡਾ: ਮਨਜੀਤ ਸਿੰਘ ਨੇ ‘ਪੇਟ ਦੇ ਕੀੜਿਆਂ ਤੋਂ ਛੁਟਕਾਰਾ, ਸਾਡਾ ਨਰੋਆ ਭਵਿੱਖ ਸਾਰਾ ‘ ਬਾਰੇ ਕਿਹਾ ਕਿ ਪੇਟ ਦੇ ਕੀੜਿਆਂ ਨਾਲ ਬੱਚਿਆਂ ਵਿੱਚ ਕੁਪੋਸ਼ਣ ਅਤੇ ਖੂਨ ਦੀ ਕਮੀ ਹੋ ਜਾਂਦੀ ਹੈ, ਜਿਸ ਕਾਰਨ ਹਮੇਸ਼ਾ ਥਕਾਵਟ...
ਮੋਗਾ 12 ਫ਼ਰਵਰੀ(ਜਸ਼ਨ)-‘ਬੇਟੀ ਬਚਾਓ-ਬੇਟੀ ਪੜਾਓ‘ ਸਕੀਮ ਤਹਿਤ ਸਮਾਜ ਵਿੱਚ ਭਰੂਣ ਹੱਤਿਆ ਦੀ ਬੁਰਾਈ ਨੂੰ ਠੱਲ ਪਾਉਣ ਲਈ ਪ੍ਰਚਾਰ ਵੈਨ ਜ਼ਰੀਏ ਜਾਗਰੂਕ ਕੀਤਾ ਜਾਵੇਗਾ ਅਤੇ ਇਹ ਪ੍ਰਚਾਰ ਵੈਨ ਨੁੱਕੜ ਨਾਟਕਾਂ ਰਾਹੀਂ ਹਰ ਰੋਜ਼ ਲੜਕੀਆਂ ਦੇ ਘੱਟ ਲਿੰਗ ਅਨੁਪਾਤ ਵਾਲੇ ਚਾਰ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਅੱਜ ‘ਬੇਟੀ ਬਚਾਓ-ਬੇਟੀ ਪੜਾਓ‘ ਸਕੀਮ ਤਹਿਤ ਲੋਕਾਂ ਨੂੰ ਭਰੂਣ ਹੱਤਿਆ ਵਿਰੁੱਧ ਜਾਗਰੂਕ ਕਰਨ ਲਈ...
ਬਾਘਾਪੁਰਾਣਾ,12 ਫਰਵਰੀ (ਜਸਵੰਤ ਗਿੱਲ)ਜਿਲ੍ਹੇ ਅਤੇ ਹਲਕੇ ਅੰਦਰ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਪ੍ਰਧਾਨ ਕੈਪਟਨ ਗੁਰਬਿੰਦਰ ਸਿੰਘ ਕੰਗ ਵੱਲੋਂ ਪਿੰਡ-ਪਿੰਡ ਜਾ ਕੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਾਰਟੀ ਦੀ ਹਾਰ ਤੋਂ ਨਿਰਾਸ ਬੈਠੈ ਆਗੂਆਂ ਅਤੇ ਵਰਕਰਾਂ ਵਿੱਚ ਉਤਸ਼ਾਹ ਪੈਦਾ ਕੀਤਾ ਜਾ ਸਕੇ ਤੇ ਉਨ੍ਹਾਂ ਨੂੰ ਮੁੜ ਤੋਂ ਪਾਰਟੀ ਦੀ ਮਜ਼ਬੂਤੀ ਲਈ ਸੁਰਜੀਤ ਕੀਤਾ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆ ਵਾਇਸ ਪ੍ਰਧਾਨ ਅਮ੍ਰਿਤਪਾਲ ਸੁਖਾਨੰਦ ਅਤੇ...
ਬਾਘਾਪੁਰਾਣਾ,12 ਫਰਵਰੀ (ਜਸਵੰਤ ਗਿੱਲ)- ਹਲਕਾ ਬਾਘਾਪੁਰਾਣਾ ਵਿਖੇ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਪੋਲ ਖੋਲ ਰੈਲੀ ਤੋਂ ਪਹਿਲਾਂ ਅਕਾਲੀ ਦਲ ਨੂੰ ਹਲਕੇ ਦੇ ਪਿੰਡ ਸੇਖਾਂ ਕਲਾਂ ਤੋਂ ਜ਼ੋਰਦਾਰ ਝਟਕਾ ਲੱਗਿਆ ਹੈ ਕਿਉਂਕਿ ਇਸ ਪਿੰਡ ਦੇ ਮੌਜੂਦਾ ਸਰਪੰਚ ਬੀਬੀ ਸ਼ਿੰਦਰ ਕੌਰ ਸਮੇਤ 35 ਪਰਿਵਾਰਾਂ ਨੇ ਬਲਾਕ ਪ੍ਰਧਾਨ ਹਰਦੀਸ਼ ਸਿੰਘ ਦੀਸ਼ਾ ਸਿੱਧੂ ਦੀ ਅਗਵਾਈ ਹੇਠ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਬਲਾਕ ਪ੍ਰਧਾਨ ਹਰਦੀਸ਼ ਸਿੱਧੂ ਨੇ...
ਬਾਘਾਪੁਰਾਣਾ,12 ਫਰਵਰੀ (ਜਸਵੰਤ ਗਿੱਲ)ਬਾਘਾਪੁਰਾਣਾ ਵਿਖੇ ਅੱਜ ਹੋ ਰਹੀ ਅਕਾਲੀ ਦਲ ਦੀ ਪੋਲ ਖੋਲ੍ਹ ਰੈਲੀ ਨੂੰ ਲੈ ਕੇ ਜਿੱਥੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉੱਥੇ ਹੀ ਆਮ ਲੋਕਾਂ ਵਿੱਚ ਵੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਧਾਨ ਤੀਰਥ ਸਿੰਘ ਮਾਹਲਾ,ਬਾਲ ਕ੍ਰਿਸ਼ਾਨ ਬਾਲੀ,ਬਲਤੇਜ ਲੰਗੇਆਣਾ,ਅਮਰਜੀਤ ਚੈਅਰਮੈਨ,ਸੰਜੀਵ ਬਿੱਟੂ, ਜਸਪ੍ਰੀਤ ਮਾਹਲਾ ਅਤੇ ਸੀਨੀਅਰ ਆਗੂ ਰਾਜਵੰਤ ਸਿੰਘ ਮਾਹਲਾ ਨੇ ਦੱਸਿਆਂ ਕਿ...

Pages