News

ਮੋਗਾ, 10 ਫਰਵਰੀ (ਪੱਤਰ ਪਰੇਰਕ) : 23 ਦਸੰਬਰ ਦੀ ਸਵੇਰ ਮੋਗਾ ਦੇ ਗੁਰੂ ਰਾਮਦਾਸ ਨਗਰ ਦੀ ਇਕ ਮਹਿਲਾ ਜਿਸ ਦੀ ਉਮਰ ਕਰੀਬ 32 ਸਾਲ ਹੈ, ਜੋ ਆਪਣੇ ਘਰ ਨਜ਼ਦੀਕ ਹੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਈ ਸੀ, ਦੇ ਡੇਢ ਮਹੀਨੇ ਲਾਪਤਾ ਹੋਣ ਤੋਂ ਬਾਅਦ ਵੀ ਕੋਈ ਉੱਘ-ਸੁੱਘ ਨਹੀਂ ਹੈ, ਜਿਸ ਕਾਰਨ ਉਸ ਦਾ ਪਰਿਵਾਰ ਕਾਫੀ ਪ੍ਰੇਸ਼ਾਨੀ ਦੇ ਆਲਮ ’ਚ ਹੈ। ਜਾਣਕਾਰੀ ਦੇ ਅਨੁਸਾਰ ਔਰਤ ਦੇ ਪਤੀ ਹਰਜੀਤ ਸਿੰਘ ਨਿਵਾਸੀ ਗੁਰੂ ਰਾਮਦਾਸ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਕਿਹਾ ਸੀ...
ਮੋਗਾ,10 ਫਰਵਰੀ(ਜਸ਼ਨ)- ਕਾਰਪੋਰੇਸ਼ਨ ਮੋਗਾ ਦੀ ਵਾਰਡ ਨੰ 25 ਦੀ ਜ਼ਿਮਨੀ ਚੋਣ 24 ਫਰਵਰੀ ਨੂੰ ਹੋ ਰਹੀ ਹੈ ਜੋ ਲੇਡੀਜ਼ ਐਸ.ਸੀ. ਰਿਜਰਵ ਸੀਟ ਹੈ । ਆਮ ਆਦਮੀ ਪਾਰਟੀ ਜ਼ਿਲਾ ਮੋਗਾ ਦੀ ਕਾਰਜਕਾਰਨੀ ਦੀ ਇੱਕ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਮੋਗਾ ਦੇ ਜ਼ਿਲਾ ਪ੍ਰਧਾਨ ਸ਼੍ਰੀ ਨਸੀਬ ਬਾਵਾ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਰਬ ਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਆਮ ਆਦਮੀ ਪਾਰਟੀ ਇਸ ਜ਼ਿਮਨੀ ਚੋਣ ਵਿੱਚ ਹਿੱਸਾ ਲਵੇਗੀ ਅਤੇ ਆਪਣਾ ਉਮੀਦਵਾਰ ਖੜਾ ਕਰਕੇ ਜਿਤਵਾਏਗੀ । ਆਮ ਆਦਮੀ...
ਚੰਡੀਗੜ੍ਹ, 10 ਫਰਵਰੀ :(ਜਸ਼ਨ). ਵਿਜੀਲੈਂਸ ਬਿਓਰੋ ਪੰਜਾਬ ਨੇ ਬਹੁ-ਕਰੋੜੀ ਸਿੰਚਾਈ ਘਪਲੇ ਸਬੰਧੀ ਐਸ.ਏ.ਐਸ. ਨਗਰ ਦੀ ਅਦਾਲਤ ਵਿਚ ਚਲਾਣ ਦਾਇਰ ਕਰਕੇ ਇਸ ਘਪਲੇਬਾਜ਼ੀ ਵਿਚ ਸ਼ਾਮਲ ਸੇਵਾ ਮੁਕਤ ਸਿੰਚਾਈ ਅਧਿਕਾਰੀਆਂ ਸਮੇਤ ਮੁੱਖ ਦੋਸ਼ੀ ਠੇਕੇਦਾਰ ਗੁਰਿੰਦਰ ਸਿੰਘ ਨੂੰ ਮੁਲਜ਼ਮਾਂ ਵਜੋਂ ਨਾਮਜ਼ਦ ਕੀਤਾ ਹੈ ਜਿਨਾਂ ਵਿੱਚ ਠੇਕੇਦਾਰ ਸਮੇਤ ਪੰਜ ਅਧਿਕਾਰੀ ਪਹਿਲਾਂ ਹੀ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਨਾਂ ਮੁਲਜ਼ਮਾਂ ਖਿਲਾਫ਼ ਕੀਤੀ ਤਹਿਕੀਕਾਤ ਉਪਰੰਤ ਤਾਜ਼ੀਰਾਤੇ ਹਿੰਦ ਦੀ...
ਮੋਗਾ, 10 ਫਰਵਰੀ (ਜਸ਼ਨ)-ਅਮੈਰਿਕਾ ਦੇ ਨਾਸਾ ਵਿਖੇ ਮਾਉਟ ਲਿਟਰਾ ਜ਼ੀ ਸਕੂਲ ਮੋਗਾ ਅਤੇ ਭਾਰਤ ਦਾ ਝੰਡਾ ਲਹਿਰਾਉਣ ਉਪਰੰਤ ਮਾਲਵਾ ਦੀ ਪ੍ਰਸਿੱਧ ਸਿੱਖਿਆ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਮੋਗਾ ਵਲੋਂ ਹੁਣ ਕੈਨੇਡਾ ਦੇ ਦੌਰੇ ਦਾ ਐਲਾਨ ਕੀਤਾ ਗਿਆ। ਸਕੂਲ ਮੈਨੇਜਮੈਂਟ ਵੱਲੋਂ ਕੀਤੇ ਇਸ ਐਲਾਨ ਨਾਲ ਵਿਦਿਆਰਥੀਆਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਅੱਜ ਸਕੂਲ ਵਿਖੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ...
ਫ਼ਿਰੋਜ਼ਪੁਰ 10 ਫਰਵਰੀ 2018 (ਪੰਕਜ ਕੁਮਾਰ) ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਜਿੱਥੇ ਰਾਤ ਸਮੇਂ ਲਾਈਟਾਂ ਨਾ ਹੋਣ ਕਰਕੇ ਲੋਕਾਂ ਨੂੰ ਕਈ ਮੁਸ਼ਕਲਾਂ ਪੇਸ਼ ਆਉਂਦੀਆਂ ਸਨ ਉੱਥੇ ਰਾਤ ਸਮੇਂ ਸ਼ਹੀਦੀ ਸਮਾਰਕ ਤੇ ਲਾਈਟਾਂ ਨਾ ਹੋਣ ਕਰਕੇ ਚੋਰੀ ਆਦਿ ਦਾ ਵੀ ਖ਼ਤਰਾ ਬਣਿਆ ਰਹਿੰਦਾ ਸੀ, ਇਸ ਮੁਸ਼ਕਲ ਅਤੇ ਰਾਤ ਸਮੇਂ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਸ੍ਰ: ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਬਣੀ ਸਹੀਦੇ ਆਜ਼ਮ ਸ੍ਰ: ਭਗਤ...
ਸੁਖਾਨੰਦ,10 ਫਰਵਰੀ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਸੁਚੱਜੀ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ, ਮੋਗਾ ਵਿਖੇ ਆਧੁਨਿਕ ਜੀਵਨ ਸ਼ੈਲੀ ਵਿਚ ਯੋਗ ਦੀ ਮਹੱਤਤਾ ਉੱਪਰ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ।ਜਿਸ ਵਿੱਚ ਯੋਗਾ ਨਾਲ ਜੁੜੇ ਉੱਘੇ ਵਿਦਵਾਨਾਂ ਨੇ ਸ਼ਿਰਕਤ ਕੀਤੀ। ਮੁੱਖ ਮਹਿਮਾਨਾਂ ਅਤੇ ਸਰੋਤ ਬੁਲਾਰਿਆਂ ਵਜੋਂ ਡਾ. ਲਕਸ਼ਮੀ ਨਾਰਾਇਣ ਜੋਸ਼ੀ, ਸਹਾਇਕ ਪ੍ਰੋਫ਼ੈਸਰ ਯੋਗਿਕ ਸਾਇੰਸ, ਉੱਤਰਾਖੰਡ...
ਚੰਡੀਗੜ 9 ਫਰਵਰੀ: (ਪੱਤਰ ਪਰੇਰਕ)-ਸਹਿਕਾਰਤਾ ਵਿਭਾਗ ਵੱਲੋਂ ਪੰਜਾਬ ਦੀਆਂ ਘਾਟੇ ਵਿੱਚ ਜਾ ਰਹੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਸ਼ੂਗਰ ਕੰਪਲੈਕਸਾਂ ਵਿਚ ਤਬਦੀਲ ਕਰਨ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਜਿਥੇ ਚੀਨੀ ਤੋਂ ਇਲਾਵਾ ਇਥਾਨੌਲ, ਬਿਜਲੀ, ਸ਼ਰਾਬ ਆਦਿ ਦਾ ਉਤਪਾਦਨ ਕਰਦੇ ਹੋਏ ਖੰਡ ਮਿਲਾਂ ਨੰੂ ਮੁਨਾਫੇ ਯੋਗ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਸ੍ਰੀ ਡੀ.ਪੀ.ਰੈਡੀ, ਵਧੀਕ ਮੁੱਖ ਸਕੱਤਰ ਸਹਿਕਾਰਤਾ ਵੱਲੋਂ ਰਾਜ ਦੀਆਂ ਸਹਿਕਾਰੀ ਖੰਡ ਮਿੱਲਾਂ ਦੀ ਮੁੜ ਸੁਰਜੀਤੀ ਅਤੇ...
ਮੋਗਾ, 9 ਫਰਵਰੀ (ਜਸ਼ਨ)-ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਸਿੱਖਿਆ ਵਿੱਚ ਗੁਣਾਤਮਕ ਸੁਧਾਰ ਲਈ ਪੜੋ ਪੰਜਾਬ ਪੜਾਓ ਪੰਜਾਬ ਤਹਿਤ ਪੜਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਕਰਵਾ ਕੇ ਵਿਦਿਆਰਥੀਆਂ ਦੇ ਪੱਧਰ ਵਿੱਚ ਸੁਧਾਰ ਲਿਆਂਦਾ ਜਾ ਰਿਹਾ ਹੈ। ਸਿੱਖਿਆ ਸਕੱਤਰ ਸ਼੍ਰੀ ਕਿ੍ਰਸ਼ਨ ਕੁਮਾਰ ਜੀ ਅਤੇ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਡਾ: ਦਵਿੰਦਰ ਸਿੰਘ ਬੋਹਾ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲਾ ਮੋਗਾ ਵਿੱਚ ਜ਼ਿਲਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ, ਉਪ ਜ਼ਿਲਾ...
ਚੰਡੀਗੜ, 9 ਫਰਵਰੀ:(ਜਸ਼ਨ) : ਪੰਜਾਬ ਸਰਕਾਰ ਵਲੋਂ ਪਹਿਲੇ ਰਾਜ ਪੱਧਰੀ ਰੋਜ਼ਗਾਰ ਮੇਲੇ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਦੂਜੇ ਰਾਜ ਪੱੱਧਰੀ ਰੋਜ਼ਗਾਰ ਮੇਲੇ ਦਾ ਅਯੋਜਨ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਤਕਨੀਕੀ ਸਿੱੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦੂਜੇ ਰਾਜ ਪੱਧਰੀ ਰੋਜਗਾਰ ਮੇਲੇ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ।ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਲਾਏ ਜਾ ਰਹੇ ਰੋਜ਼ਗਾਰ ਮੇਲੇ...
ਚੰਡੀਗੜ, 9 ਫਰਵਰੀ (ਜਸ਼ਨ)-ਭਾਰਤ ਸਰਕਾਰ ਵੱਲੋਂ ਪਹਿਲੀ ਵਾਰ ਕਰਵਾਈਆਂ ਗਈਆਂ ‘ਖੇਲੋ ਇੰਡੀਆ ਸਕੂਲ ਖੇਡਾਂ’ ਵਿੱਚ ਪੰਜਾਬ ਦੇ ਖਿਡਾਰੀਆਂ ਨੇ 10 ਸੋਨੇ, 5 ਚਾਂਦੀ ਤੇ 20 ਕਾਂਸੀ ਦੇ ਤਮਗਿਆਂ ਸਮੇਤ ਕੁੱਲ 35 ਤਮਗੇ ਜਿੱਤ ਕੇ ਓਵਰ ਆਲ ਸੱਤਵਾਂ ਸਥਾਨ ਹਾਸਲ ਕੀਤਾ। ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਸਮਾਪਤ ਹੋਈਆਂ ਇਨਾਂ ਖੇਡਾਂ ਵਿੱਚ 29 ਸੂਬਿਆਂ ਤੇ 6 ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਸੀ ਜਿਸ ਵਿੱਚ ਪੰਜਾਬ 35 ਟੀਮਾਂ ਵਿੱਚੋਂ ਸੱਤਵੇਂ ਨੰਬਰ ’ਤੇ ਰਿਹਾ।...

Pages