News

ਮੋਗਾ, 29 ਅਕਤੂਬਰ (ਜਸ਼ਨ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਸਕੱਤਰ ਿਸ਼ਨ ਕੁਮਾਰ ਆਈ ਏ ਐੱਸ ਦੇ ਦਿਸ਼ਾ ਨਿਰਦੇਸ਼ਾਂ ’ਤੇ ਰਾਜ ਸਿੱਖਿਆ ਅਤੇ ਖੋਜ ਸੰਸਥਾ (ਐੱਸ ਸੀ ਈ ਆਰ ਟੀ) ਵੱਲੋਂ ‘ਪੜੋ ਪੰਜਾਬ ਪੜਾਓ ਪੰਜਾਬ ਵਿਗਿਆਨ ’ ਪ੍ਰੌਜੈਕਟ ਤਹਿਤ ਅੱਪਰ ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਗਰੁੱਪ ਦੀ ਤਿੰਨ ਦਿਨਾਂ ਸਿਖਲਾਈ ਦੇ ਪ੍ਰੋਗਰਾਮ ਦੇ ਅਖੀਰਲੇ ਦਿਨ ਅੱਜ ਮੋਗਾ ਜ਼ਿਲੇ ਦੇ ਪਿੰਡ ਖੋਸਾ ਪਾਂਡੋ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਕਿਰਿਆਵਾਂ ਰਾਹੀਂ ਵਿਗਿਆਨ ਪ੍ਰਦਰਸ਼ਨੀ’...
ਮੋਗਾ,29 ਅਕਤੂਬਰ (ਜਸ਼ਨ):ਸੰਤ ਬਾਬਾ ਕਾਰਜ ਸਿੰਘ ਜੀ ਦੁਆਰਾ ਸੰਸਥਾਪਿਤ ਸੰਸਥਾ ਸ੍ਰੀ ਗੁਰੁ ਗੋਬਿੰਦ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਜੀਂਦੜਾ ਦੀ ਪ੍ਰਬੰਧਕ ਕਮੇਟੀ ਵੱਲੋਂ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਲੜਕਿਆਂ ਦਾ ਦੋ ਰੋਜਾ ਟੂਰ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਾਬਾ ਇਕਬਾਲ ਸਿੰਘ ,ਜਨਰਲ ਸਕੱਤਰ ਸ:ਜਸਵੰਤ ਸਿੰਘ ਤੇ ਪ੍ਰਿੰਸੀਪਲ ਸੁਖਜਿੰਦਰ ਕੌਰ ਸੰਧੂ ਨੇ ਬੱਚਿਆਂ ਨੂੰ ਅਜਿਹੀਆਂ ਸਹਿ ਕਿਰਿਆਵਾਂਦੇ ਨਾਲ ਨਾਲ ਪੜ੍ਹਾਈ ਦੇ ਮਹੱਤਵ ਬਾਰੇ...
ਮੋਗਾ, 28 ਅਕਤੂਬਰ (ਜਸ਼ਨ) : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਵੱਲੋਂ ਅੱਜ ਸਿਵਲ ਹਸਪਤਾਲ ਮੋਗਾ ਵਿਖੇ ਅਧੂਰੀ ਪਈ ਜੱਚਾ-ਬੱਚਾ ਵਾਰਡ ਦੀ ਬਿਲਡਿੰਗ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਦੱਸਿਆ ਕਿ ਇਸ ਬਿਲਡਿੰਗ ਦਾ ਕਰੋੜਾਂ ਰੁਪਏ ਦਾ ਬਜਟ ਸੀ, ਪਰ ਅੱਜ ਤਰਾਸਦੀ ਇਹ ਹੈ ਕਿ ਬਿਲਡਿੰਗ ਬਣਾਉਣ ਵਾਲੇ ਠੇਕੇਦਾਰ ਰੇਤਾ ਨੂੰ ਤਰਸ ਰਹੇ ਹਨ। ਸ. ਬਰਾੜ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਸਰਕਾਰ ਦੇ ਮੌਜੂਦਾ ਨੁਮਾਇੰਦਿਆਂ ਨੂੰ ਥੋੜਾ ਬਹੁਤਾ ਵੀ...
ਮੋਗਾ, 28 ਅਕਤੂਬਰ (ਜਸ਼ਨ): ਅੱਜ ਸੀਨੀਅਰ ਸਿਟੀਜ਼ਨ ਕੌਂਸਲ (ਫੈਡਸਨ) ਮੋਗਾ ਦੀ ਜਨਰਲ ਬਾਡੀ ਦੀ ਮੀਟਿੰਗ ਰੈਡ ਕਰਾਸ ਡੇ-ਕੇਅਰ ਸੈਂਟਰ, ਜਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਰਦਾਰੀ ਲਾਲ ਕਾਮਰਾ, ਪ੍ਰਧਾਨ ਸੀਨੀਅਰ ਸਿਟੀਜਨ ਕੌਂਸਲ ਮੋਗਾ ਤੇ ਸੀਨੀਅਰ ਵਾਈਸ ਪ੍ਰਧਾਨ ਫੈਡਸਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਇੱਕ ਮਤੇ ਰਾਹੀ ਸ਼ਹੀਦ ਸੂਬੇਦਾਰ ਸ. ਜੋਗਿੰਦਰ ਸਿੰਘ ਮਾਹਲਾ ਪਰਮਵੀਰ ਚੱਕਰ ਵਿਜੇਤਾ ਦੇ 55ਵੇਂ ਸ਼ਹੀਦੀ ਦਿਵਸ ਦੇ ਸਬੰਧ ਵਿੱਚ 2 ਮਿੰਟ ਦਾ ਮੌਨ ਧਾਰਨ...
ਨਿਹਾਲ ਸਿੰਘ ਵਾਲਾ,28 ਅਕਤੂਬਰ (ਰਾਜਵਿੰਦਰ ਰੌਂਤਾ)-ਪਿੰਡ ਰੌਂਤਾ ਦੇ ਫੌਜੀ ਨਾਇਕ ਜਸਵਿੰਦਰ ਸਿੰਘ ਦਾ ਕੈਂਸਰ ਦੀ ਬਿਮਾਰੀ ਨਾਲ ਮੌਤ ਹੋ ਗਈ, ਮਿ੍ਰਤਕ ਫੌਜੀ ਦਾ ਸਰਕਾਰੀ ਸਨਮਾਨਾਂ ਨਾਲ ਰੌਂਤਾ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਪਿੰਡ ਰੌਂਤਾ ਦਾ ਜਸਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਸਿੱਧੂ (32 ਸਾਲ) ਦੀ ਮੌਤ ਦਾ ਪਤਾ ਲਗਦਿਆਂ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ । ਜਸਵਿੰਦਰ ਸਿੰਘ ਪੇਟ ਦੇ ਕੈਂਸਰ ਤੋਂ ਪੀੜਤ ਸੀ ਅਤੇ ਦਿੱਲੀ ਵਿਖੇ ਦਾਖਲ ਸੀ। ਜਸਵਿੰਦਰ ਦੀ ਮਿ੍ਰਤਕ ਦੇਹ ਨੂੰ...
*ਸਾਰੀਆਂ ਸਹਿਤਕ ਸਭਾਵਾਂ ਅਤੇ ਪੰਜਾਬੀ ਮਾਂ ਬੋਲੀ ਲਈ ਚਿੰਤਕ ਜਥੇਬੰਦੀਆਂ ਦੇਣ ਸਾਥ -ਜਸਵੀਰ ਭਲੂਰੀਆ ਨੱਥੂਵਾਲਾ ਗਰਬੀ, 28 ਅਕਤੂਬਰ (ਪੱਤਰ ਪਰੇਰਕ)-ਪੰਜਾਬੀ ਸੂਬਾ ਭਾਸ਼ਾ ਦੇ ਅਧਾਰ ਤੇ ਬਣਾਇਆ ਗਿਆ ਸੀ ਪਰ ਅੱਜ ਇਹ ਨਾਮ ਤੋਂ ਤਾਂ ਪੰਜਾਬੀ ਭਾਸ਼ਾ ਵਾਲਾ ਸੂਬਾ ਹੈ ਪਰ ਇਸ ਦੇ ਅੰਦਰ ਪੰਜਾਬੀ ਭਾਸ਼ਾ ਦੀ ਵੱਡੇ ਪੱਧਰ ‘ਤੇ ਬੇਕਦਰੀ ਕੀਤੀ ਜਾ ਰਹੀ ਹੈ। ਇੰਨਾ੍ਹ ਗੱਲਾਂ ਦਾ ਪ੍ਰਗਟਾਵਾ ਭਾਈ ਘਨੱਈਆ ਕੈਂਸਰ ਰੋੋਕੋ ਸੇਵਾ ਸੁਸਾਇਟੀ ਫਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜ਼ਾ ਨੇ...
ਮੋਗਾ,28 ਅਕਤੂਬਰ (ਜਸ਼ਨ)- ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਸਿੱਖਿਆ ਦਾ ਵਪਾਰੀਕਰਨ ਰੋਕਣ ਅਤੇ ਵਿਦਿਆਰਥੀਆਂ ਨੂੰ ਸਸਤੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਜਲਦੀ ਹੀ ਰੈਗੂਲੇਟਰੀ ਅਥਾਰਟੀ ਦੀ ਸਥਾਪਨਾ ਕੀਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੋਗਾ ਦੇ ਰੈਸਟ ਹਾੳੂਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਕਾਂਗਰਸ ਦੇ ਜ਼ਿਲਾ ਪ੍ਰਧਾਨ...
ਬਾਘਾਪੁਰਾਣਾ/ਸਮਾਲਸਰ, 28 ਅਕਤੂਬਰ (ਜਸਵੰਤ ਗਿੱਲ ਸਮਾਲਸਰ)ਫਰੀਦਕੋਟ ਜਿਲ੍ਹੇ ਦੇ ਕਸਬਾ ਬਰਗਾੜੀ ਤੋਂ ਸ਼ੁਰੂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਪੂਰੇ ਪੰਜਾਬ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ ਸੀ।ਪੰਜਾਬ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾ ਦੌਰਾਨ ਮੋਗੇ ਜਿਲ੍ਹੇ ਦੇ ਪਿੰਡ ਮੱਲਕੇ ਵਿੱਚ ਵੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਜਿਹੜਾ ਕਿ ਬਰਗਾੜੀ ਤੋਂ ਲਗਭਗ ਅੱਠ ਕਿਲੋਮੀਟਰ ਦੂਰ ਹੈ। ਜਿਕਰਯੋਗ ਹੈ ਕਿ ਅਕਾਲੀ ਸਰਕਾਰ ਦੌਰਾਨ ਇੰਨ੍ਹਾਂ ਘਟਨਾਵਾਂ ਦੀ...
ਨਿਹਾਲ ਸਿੰਘ ਵਾਲਾ,28 ਅਕਤੂਬਰ (ਰਾਜਵਿੰਦਰ ਰੌਂਤਾ): ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਡਿਪਟੀ ਚੀਫ਼ ਇੰਜਨੀਅਰ ਸੁਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੱਤੋ ਹੀਰਾ ਸਿੰਘ ਸਬ ਡਿਵੀਜ਼ਨ ਦੇ ਦਰਜ਼ਨ ਕਰੀਬ ਪਿੰਡਾਂ ਵਿੱੱਚ ਛਾਪੇਮਾਰ ਕੀ ਬਿਜਲੀ ਚੋਰੀ ਦੇ ਪੈਂਤੀ ਕੇਸ ਫੜ ਕੇ ਚਾਰ ਲੱਖ ਰੁਪਏ ਕਰੀਬ ਦੇ ਜੁਰਮਾਨੇ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਅੱਜ ਤੜਕੇ ਚਾਰ ਵਜੇ ਡਿਪਟੀ ਚੀਫ਼ ਇੰਜਨੀਅਰ ਸੁਰਜੀਤ ਸਿੰਘ ਭੁੱਲਰ ਤੇ ਵਧੀਕ ਨਿਗਰਾਨ ਰਘਵੀਰ ਸਿੰਘ ਸੁਖੀਜਾ ਦੀ ਅਗਵਾਈ ਹੇਠ...
ਚੰਡੀਗਡ, 28 ਅਕਤੂਬਰ : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਮੈਂਬਰ ਬਾਬੂ ਸਿੰਘ ਪੰਜਾਵਾ ਨੰੂ 50 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਾਬੂ ਸਿੰਘ ਪੰਜਾਵਾ ਵਾਸੀ ਪਿੰਡ ਪੰਜਾਵਾ ਜਿਲਾ ਸ੍ਰੀ ਮੁਕਤਸਰ ਸਾਹਿਬ ਨੂੰ ਮੇਜਰ ਸਿੰਘ ਵਾਸੀ ਧੌਲਾ ਜਿਲਾ ਬਰਨਾਲਾ ਦੀ ਸ਼ਿਕਾਇਤ ਉਤੇ ਬਿਓਰੋ ਵੱਲੋਂ 50...

Pages