ਚੰਡੀਗੜ, 29 ਜਨਵਰੀ(ਜਸ਼ਨ)--:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਅਜੇ ਵੀ ਸਰਗਰਮ ਗੈਂਗਸਟਰਾਂ ਨੂੰ ਹਿੰਸਾ ਦਾ ਰਾਹ ਤਿਆਗਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨਾਂ ਨੇ ਵਿੱਕੀ ਗੌਂਡਰ ਅਤੇ ਉਸ ਦੇ ਸਾਥੀਆਂ ਵਿਰੁੱਧ ਝੂਠਾ ਮੁਕਾਬਲਾ ਕੀਤੇ ਜਾਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਸੁਭਾਵਿਕ ਤੌਰ ’ਤੇ ਗੈਂਗਸਟਰਾਂ ਦੇ ਪਰਿਵਾਰ ਦੁੱਖ ਦੀ ਹਾਲਤ ਵਿੱਚ ਅਜਿਹੇ ਦੋਸ਼ਾਂ ਲਾ ਰਹੇ ਹਨ। ਮੁੱਖ ਮੰਤਰੀ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਆਖਿਆ...
News
ਫਰੀਦਕੋਟ ,29 ਜਨਵਰੀ (ਲਛਮਣਜੀਤ ਪੁਰਬਾ)- ਅੱਜ ਦੁਪਹਿਰ ਜੈਤੋ ਦੇ ਇੱਕ ਕਾਲਜ ਵਿੱਚ ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਸਮਝਾਉਣ ਗਏ ਡੀ.ਐਸ.ਪੀ. ਬਲਜਿੰਦਰ ਸਿੰਘ ਸੰਧੂ ਆਪਣਾ ਆਪਾ ਖੋਹ ਬੈਠੇ ਜਿਸ ਦੇ ਚੱਲਦਿਆਂ ਉਹਨਾਂ ਨੇ ਆਪਣੇ ਆਪ ਨੂੰ ਗੋਲ਼ੀ ਮਾਰ ਲਈ ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ ਜਦਕਿ ਉਹੀ ਗੋਲੀ ਉਹਨਾਂ ਦੇ ਗੰਨਮੈਨ ਨੂੰ ਜਾ ਲੱਗੀ ਤੇ ਉਹ ਵੀ ਜ਼ਖਮੀ ਹੋ ਗਿਆ। ਜ਼ਖਮੀ ਗੰਨਮੈਨ ਲਾਲ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਜਿਥੇ ਉਸ ਦੀ ਹਾਲਾਤ ਗੰਭੀਰ ਬਣੀ ਹੋਈ ਹੈ।...
ਫਤਿਹਗੜ ਪੰਜਤੂਰ,29 ਜਨਵਰੀ (ਜਸ਼ਨ)-ਅੱਜ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਫਤਿਹਗੜ ਪੰਜਤੂਰ ਵਿਖੇ ਸਰਕਲ ਪੱਧਰ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ ਜਿਸ ਵਿਚ ਸਰਕਲ ਦੇ ਆਗੂ ਅਤੇ ਵਰਕਰ ਹੰੁਮ ਹੰੁਮਾ ਕੇ ਪਹੰੁਚੇ । ਇਸ ਮੌਕੇ ਜੋਗਿੰਦਰ ਸਿੰਘ ਪੱਪੂ ਕਾਹਨੇਵਾਲ ਸਰਕਲ ਪ੍ਰਧਾਨ, ਸੁੱਖ ਗਿੱਲ ਤੋਤਾ ਸਿੰਘ ਵਾਲਾ ਮੀਤ ਪ੍ਰਧਾਨ ਯੂਥ ਅਕਾਲੀ ਦਲ ਜ਼ਿਲਾ ਮੋਗਾ,ਜੋਗਿੰਦਰ ਸਿੰਘ ਮੰੁਡੀ ਜਮਾਲ ਚੇਅਰਮੈਨ ,ਜੋਗਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ ,...
ਮੋਗਾ, 29 ਜਨਵਰੀ (ਜਸ਼ਨ)-ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਉੱਪਰ ਬੱਸ ਸਟੈਂਡ ਮੋਗਾ ਵਿਖੇ ਸਮੂਹ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੀਤੀ ਗਈ। ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਦੇ ਮੈਂਬਰ ਕਾ. ਜਗਦੀਸ਼ ਸਿੰਘ ਚਾਹਲ ਅਤੇ ਰਛਪਾਲ ਸਿੰਘ ਮੌਜਗੜ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਤਾਂ ਸਰਕਾਰੀ ਥਰਮਲ ਪਲਾਂਟ ਬੰਦ ਕਰ ਦਿੱਤੇ ਹੁਣ, ਸਿੱਖਿਆ ਵਿਭਾਗ ਵਿੱਚ 800 ਸਕੂਲ ਬੰਦ ਕਰਨ ਦਾ ਫੈਸਲਾ ਲਿਆ ਹੋਇਆ ਹੈ, 1600 ਤੋਂ ਉੱਤੇ ਸੇਵਾ ਕੇਂਦਰ...
ਮੋਗਾ 29 ਜਨਵਰੀ: (ਜਸ਼ਨ)ਸ਼ੋ੍ਰਮਣੀ ਅਕਾਲੀ ਦਲ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਲਈ ਜੱਥੇਬੰਦਕ ਢਾਂਚੇ ਦਾ ਪੁਨਰ ਗਠਨ ਕਰਨ ਵਾਸਤੇ ਅੱਜ ਧਰਮਕੋਟ ਵਿਖੇ ਸੋ੍ਰਮਣੀ ਅਕਾਲੀ ਦਲ ਦੀ ਸਰਕਲ ਪੱਧਰ ਦੀ ਮੀਟਿੰਗ ਕੀਤੀ ਗਈ। ਸਾਬਕਾ ਮੰਤਰੀ ਜੱਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਨਗਰ ਕੌਂਸਲ ਧਰਮਕੋਟ ਦੇ ਸਾਬਕਾ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਸ਼ਹਿਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਧਰਮਕੋਟ, ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਪਰਮਪਾਲ ਸਿੰਘ ਚੁੱਘਾ, ਗੁਰਜੰਟ ਸਿੰਘ...
ਢੁੱਡੀਕੇ (ਮੋਗਾ) 28 ਜਨਵਰੀ(ਜਸ਼ਨ) :ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੇ 153 ਵੇਂ ਜਨਮ ਦਿਨ ਮੌਕੇ” ਉਨਾਂ ਦੀ ਸਮਾਰਕ ‘ਤੇ ਅੱਜ ਪੰਜਾਬ ਸਰਕਾਰ ਵੱਲੋ ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਸ੍ਰੀ ਸੁਮੇਰ ਸਿੰਘ ਗੁਰਜਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ਲਾਲਾ ਲਾਜਪਤ ਰਾਏ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਲਾਲਾ ਲਾਜਪਤ ਰਾਏ ਵੱਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਦਿੱਤੀ ਗਈ ਕੁਰਬਾਨੀ ਅਤੇ ਉਨਾਂ ਦੇ ਡੁੱਲੇ ਖੂਨ ਦੇ ਇੱਕ-ਇੱਕ ਕਤਰੇ ਤੋਂ ਪ੍ਰੇਰਣਾ ਲੈ ਕੇ ਇਸ...
ਮੋਗਾ, 28 ਜਨਵਰੀ (ਜਸ਼ਨ )-ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਮਾੳੂਂਟ ਲਿਟਰਾ ਜ਼ੀ ਸਕੂਲ ਦੇ ਬੱਚਿਆਂ ਨੂੰ ਹਰ ਪੱਖੋਂ ਹੋਣ ਹਰ ਤੇ ਕਾਬਿਲ ਬਣਾਉਣ ਲਈ ਵੱਖ ਵੱਖ ਯਤਨ ਕਰਦਾ ਰਹਿੰਦਾ ਹੈ। ਸਕੂਲ ਦਾ ਮੰਨਣਾ ਹੈ ਕਿ ਬੱਚਿਆਂ ਨੂੰ ਕਿਤਾਬਾਂ ਤੋਂ ਹੱਟ ਕੇ ਪ੍ਰੈਕਟੀਕਲ ਜਾਣਕਾਰੀ ਵੀ ਮੁੱਹਈਆ ਕਰਵਾਈ ਜਾਂਦੀ ਹੈ। ਇਸ ਮੰਤਵ ਤਹਿਤ ਅੱਜ ਮਾੳੂਂਟ ਲਿਟਰਾ ਜ਼ੀ ਸਕੂਲ ਮੋਗਾ ਦੇ ਬੱਚਿਆਂ ਨੇ ਡੀ ਸੀ ਮੋਗਾ ਦਿਲਰਾਜ ਸਿੰਘ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ । ਡਿਪਟੀ ਕਮਿਸ਼ਨਰ ਦਿਲਰਾਜ ਸਿੰਘ...
ਸਮਾਲਸਰ, 28 ਜਨਵਰੀ-(ਗਗਨਦੀਪ)-ਲੋਕ ਸਭਾ ਹਲਕਾ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਵੀਰਵਾਰ ਨੂੰ ਕਸਬਾ ਸਮਾਲਸਰ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਹ ਸਰਕਾਰੀ ਪ੍ਰਾਇਮਰੀ ਸਕੂਲ (ਬਰਾਂਚ) ਸਮਾਲਸਰ ਨੂੰ ਲੈਟਰੀਨ ਬਾਥਰੂਮ ਬਣਾਉਣ ਲਈ ਐਮ.ਪੀ. ਕੋਟੇ ਵਿੱਚੋਂ ਭੇਜੀ ਗਈ ਦੋ ਲੱਖ ਰੁਪਏ ਦੀ ਰਾਸ਼ੀ ਦੇ ਸਬੰਧ ਵਿੱਚ ਲਿਖਤੀ ਪੱਤਰ ਦੇਣ ਆਏ ਸਨ। ਸਰਕਾਰੀ ਪ੍ਰਾਇਮਰੀ ਸਕੂਲ (ਮੇਨ) ਵਿੱਚ ਰੱਖੇ ਗਏ ਸਾਦੇ ਪ੍ਰੋਗਰਾਮ ਵਿੱਚ ਆਪਣੀ ਹਾਜ਼ਰੀ ਭਰਨ ਸਮੇਂ...
ਚੰਡੀਗੜ, 28 ਜਨਵਰੀ (ਪੱਤਰ ਪਰੇਰਕ)- ‘‘ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਰੀਅਰ ਕਾਊਂਸਿਗ ਪ੍ਰੋਗਰਾਮ ਚਲਾਏ ਜਾਣਗੇ।’’ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਮੀਟਿੰਗ ਤੋਂ ਬਾਅਦ ਇਹ ਖੁਲਾਸਾ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਅਤੇ ਉਨਾਂ ਦੇ ਮਾਪੇ ਆਮ ਕਰਕੇ ਮੈਟਿ੍ਰਕ ਅਤੇ ਹਾਇਰ ਸੈਕੰਡਰੀ ਦੀ ਪੜਾਈ ਮਗਰੋਂ ਆਪਣੇ ਬੱਚਿਆਂ ਲਈ ਢੁੱਕਵੇਂ ਵਿਸ਼ਿਆਂ ਦੀ ਚੋਣ ਪ੍ਰਤੀ...
ਮੋਗਾ 28 ਜਨਵਰੀ: (ਜਸ਼ਨ) : ਕੌਮੀ ਪੱਧਰ ਅੱਜ ਦੇਸ਼ ਭਰ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆ ਨੂੰ ਪੋਲੀਓ ਬੂੰਦਾ ਪਿਲਾਈਆ ਗਈਆ। ਜਿਸ ਤਹਿਤ ਜਿਲਾ ਮੋਗਾ ਅੰਦਰ ਹਲਕਾ ਮੋਗਾ ਦੇ ਵਿਧਾਇਕ ਡਾ ਹਰਜੋਤ ਕਮਲ ਨੇ ਬੱਸ ਸਟੈਂਡ ਪੋਲੀਓ ਬੂਥ ਤੇ ਨਿਕੜਿਆ ਨੂੰ ਪੋਲੀਓ ਬੂੰਦਾ ਪਿਲਾ ਕੇ ਜਿਲੇ ਅੰਦਰ ਤਿੰਨ ਦਿਨਾ ਪਲਸ ਪੋਲੀਓ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਵਿਧਾਇਕ ਡਾ ਹਰਜੋਤ ਕਮਲ ਨੇ ਕਿਹਾ ਕਿ ਸਿਹਤ ਵਿਭਾਗ ਦਾ ਪੂਰਾ ਅਮਲਾ ਐਨੀ ਠੰਡ, ਧੁੰਦ ਹੋਣ ਦੇ ਬਾਵਜੂਦ ਵੀ ਵਿੱਚ ਹਰ ਮੋੜ, ਬੱਸ...

