ਮੋਗਾ, 1 ਮਾਰਚ (ਜਸ਼ਨ) - ਮੋਗਾ ਦੇ ਪਿੰਡ ਲੋਹਾਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਫ਼ੱਕਰ ਬਾਬਾ ਦਾਮੂੰ ਸ਼ਾਹ ਜੀ ਦੀ ਯਾਦ ‘ਚ ਸਾਲਾਨਾ ਮੇਲਾ ਕਰਵਾਇਆ ਜਾ ਰਿਹਾ ਹੈ | ਇਸ 41ਵੇਂ ਸਾਲਾਨਾ ਧਾਰਮਿਕ ਮੇਲੇ ਅਤੇ ਸ਼ਾਨਦਾਰ ਟੂਰਨਾਮੈਂਟ ਦਾ ਆਯੋਜਨ 11 ਮਾਰਚ ਤੋਂ 16 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਸਾਲਾਨਾ ਮੇਲੇ ਦਾ ਪੋਸਟਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਨੇ ਪੋਸਟਰ ਰੀਲੀਜ਼ ਕਰਨ ਮੌਕੇ ਕਿਹਾ...
News
ਮੋਗਾ, 28 ਫਰਵਰੀ (ਜਸ਼ਨ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਚੇਅਰਮੈਨ ਨਿਯੁਕਤ ਕੀਤੇ ਜਾਣ ਤੇ ਉਹਨਾਂ ਦਾ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸੇਸ਼ ਤੌਰ ਤੇ ਪੁੱਜ ਕੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ | ਇਸ਼ ਮੌਕੇ ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਉਹ ਆਸਾ ਕਰਦੀ ਹੈ ਕਿ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਹਰਚੰਦ ਸਿੰਘ ਬਰਸਟ ਅਹਿਮ ਭੂਮਿਕਾ ਨਿਭਾਉਣਗੇ |...
*ਮੋਗਾ ਸ਼ਹਿਰ ਵਿਚ ਵਿਕਾਸ ਕਾਰਜ਼ਾਂ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ, 28 ਫਰਵਰੀ (ਜਸ਼ਨ) -ਮੋਗਾ ਹਿਰ ਵਿਚ ਵਿਕਾਸ ਕਾਰਜ਼ਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਵਾਰਡਾਂ ਦੇ ਕਾਰਜ ਜੰਗੀ ਪੱਧਰ ਤੇ ਜਾਰੀ ਹਨ | ਇਹ ਵਿਚਾਰ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਸਹਿਰ ਦੇ ਵਾਰਡ ਨੰਬਰ 22 ਦੇ ਕੌਂਸਲਰ ਪ੍ਰਵੀਨ ਮੱਕੜ ਦੀ ਅਗਵਾਈ ਹੇਠ ਸ਼ੇਰਾਂ ਵਾਲਾ ਚੌਕ ਤੋਂ ਸ਼ੇਖਾਂ ਵਾਲਾ ਚੌਕ ਤਕ ਇੰਟਰਲਾਕਿੰਗ ਟਾਇਲਾਂ ਦੇ...
ਮੋਗਾ, 28 ਫਰਵਰੀ (ਜਸ਼ਨ): ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਸਿਆਸੀ ਸਲਾਹਕਾਰ ਸਤਵੀਰ ਸਿੰਘ ਸੱਤੀ ਜਲਾਲਾਬਾਦ ਦੇ ਪਿਤਾ ਮੇਜਰ ਸਿੰਘ ਸੰਧੂ ਪਿਛਲੇ ਦਿਨੀ ਸਵਰਗਵਾਸ ਹੋ ਗਏ ਸਨ , ਉਹਨਾ ਦਾ ਅੰਤਿਮ ਸੰਸਕਾਰ 2 ਮਾਰਚ ਦਿਨ ਵੀਰਵਾਰ ਦੁਪਹਿਰ 1 ਵਜੇ ਕੀਤਾ ਜਾਵੇਗਾ | ਸਤਵੀਰ ਸਿੰਘ ਸੱਤੀ ਨਾਲ ਦੁੱਖ ਸਾਝਾ ਕਰਨ ਵਾਲਿਆਂ ‘ਚ ਜ਼ਿਲ੍ਹਾ ਪ੍ਰਧਾਨ ਅਤੇ ਪਲੈਨਿੰਗ ਬੋਰਡ ਚੈਅਰਮੈਨ ਹਰਮਨਜੀਤ ਸਿੰਘ ਬਰਾੜ, ਮੋਗਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ , ਵਿਜੇ ਕੁਮਾਰ...
ਜਗਰਾਉਂ 24 ਫਰਵਰੀ ( ਜਸ਼ਨ ) ਸਾਹਿਤ ਸਭਾ ਜਗਰਾਉਂ ਦੇ 5 ਮਾਰਚ ਨੂੰ ਹੋਣ ਵਾਲੇ ਸਲਾਨਾ ਸਮਾਗਮ ਦੀਆਂ ਗਤੀਵਿਧੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਸਲਾਨਾ ਸਮਾਗਮ ਮੌਕੇ ਦਿੱਤੇ ਜਾਣ ਵਾਲੇ ਪੁਰਸਕਾਰਾਂ ਦੀ ਸੂਚੀ ਸਾਂਝੀ ਕਰਦਿਆਂ ਸਭਾ ਦੇ ਜਨਰਲ ਸਕੱਤਰ ਦਲਜੀਤ ਕੌਰ ਹਠੂਰ ਤੇ ਕਾਰਜਕਾਰੀ ਮੈਂਬਰ ਮੇਜਰ ਸਿੰਘ ਛੀਨਾ ਤੇ ਪ੍ਰਭਜੋਤ ਸਿੰਘ ਸੋਹੀ ਨੇ ਦੱਸਿਆ ਕਿ ਸਭਾ ਦੇ ਸਲਾਨਾਂ ਸਮਾਗਮ ਦੌਰਾਨ ਮਾਤਾ ਹਰਬੰਸ ਕੌਰ ਧਾਲੀਵਾਲ ਯਾਦਗਾਰੀ ਜਸਵੰਤ ਕੰਵਲ ਗਲਪ ਪੁਰਸਕਾਰ ਲਈ ਹਰਪਾਲ ਪਨੂੰ...
ਮੋਗਾ, 25 ਫਰਵਰੀ (ਜਸ਼ਨ )-ਲੋੜਵੰਦਾਂ ਲਈ ਵਰਦਾਨ ਸਾਬਿਤ ਹੋ ਰਹੀ ਸੰਸਥਾ ਲਾਇਨਜ਼ ਕਲੱਬ ਮੋਗਾ ਵਿਸ਼ਾਲ ਵਲੋਂ, ਮੁਫ਼ਤ ਸ਼ੂਗਰ ਚੈਕ ਅੱਪ ਕੈਂਪ 26 ਫਰਵਰੀ ਦਿਨ ਐਤਵਾਰ ਨੂੰ ਦਾਣਾ ਮੰਡੀ ਵਿਖੇ ਲਗਾਇਆ ਜਾ ਰਿਹਾ ਹੈ । ਲਾਇਨਜ਼ ਕਲੱਬ ਮੋਗਾ ਵਿਸ਼ਾਲ ਦੇ ਪ੍ਰਧਾਨ ਰੋਹਿਤ ਸਿੰਗਲਾ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਮੇਸ਼ਾ ਦੀ ਤਰ੍ਹਾਂ ਇਹ ਕੈਂਪ ਵੀ ਮਨੁੱਖਤਾ ਨੂੰ ਸਮਰਪਿਤ ਹੋਵੇਗਾ। ਉਹਨਾਂ ਕਿਹਾ ਕਿ ਇਹ ਕੈਂਪ ਸਵੇਰੇ ਸਤ ਵਜੇ ਆਰੰਭ ਹੋਵੇਗਾ। ਇਸ...
ਚੰਡੀਗੜ, 25 ਫਰਵਰੀ:(ਜਸ਼ਨ )ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਮਾਲੇਰਕੋਟਲਾ ਜਿਲੇ ਦੇ ਥਾਣਾ ਸੰਦੌੜ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਸਦੀਕ ਵਾਸੀ ਨੂਰ ਬਸਤੀ ਮਾਲੇਰਕੋਟਲਾ ਸ਼ਹਿਰ ਦੀ ਸ਼ਿਕਾਇਤ ‘ਤੇ...
ਮੋਗਾ, 25 ਫਰਵਰੀ (ਜਸ਼ਨ )-ਮਾਈਕਰੋ ਗਲੋਬਲ ਆਈਲੈਟਸ ਐਂਡ ਇੰਮੀਗਰੇਸ਼ਨ ਅਕਾਲਸਰ ਚੌਂਕ ਮੋਗਾ ਜੋ ਕਿ ਆਪਣੀਆਂ ਵੀਜਾ ਪ੍ਰਾਪਤੀਆਂ ਲਈ ਇੱਕ ਮੰਨੀ ਪ੍ਰਮੰਨੀ ਸੰਸਥਾ ਹੈ। ਲਗਾਤਾਰ ਕਾਫ਼ੀ ਸਮੇਂ ਤੋਂ ਸੰਸਥਾ ਅਣਗਿਣਤ ਵੀਜੇ ਪ੍ਰਾਪਤ ਕਰਕੇ ਸੈਂਕੜੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਚੁੱਕੀ ਹੈ। ਭਾਵੇਂ ਬਰਸਾਤ ਦਾ ਮੌਸਮ ਸਾਲ ਵਿਚ ਇੱਕ ਵਾਰ ਆਉਂਦਾ ਹੈ ਪਰ ਮੋਗਾ ਦੀ ਇਸ ਨਾਮਵਾਰ ਸੰਸਥਾ ਵਿੱਚ ਹਮੇਸ਼ਾਂ ਵੀਜਿਆਂ ਦੀ ਝੜੀ ਲੱਗੀ ਰਹਿੰਦੀ ਹੈ।ਵਿਦਿਆਰਥੀਆਂ ਦੇ ਨਾਲ...
ਮੋਗਾ,25 ਫਰਵਰੀ (): ਕਿਸਾਨਾਂ ਦੀ ਆਰਥਿਕ ਦਸ਼ਾ ਨੂੰ ਸੁਧਾਰਨ ਅਤੇ ਉਹਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਚਨ ਦੀ ਪੂਰਤੀ ਲਈ ਜਿੱਥੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅਨੇਕਾਂ ਯੋਜਨਾਵਾਂ ਸ਼ੁਰੂ ਕੀਤੀਆਂ ਨੇ ਉੱਥੇ ਮੱਧ ਵਰਗੀ ਕਿਸਾਨਾਂ ਨੂੰ ਰਾਹਤ ਦੇਣ ਲਈ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ’ ਆਰੰਭ ਕੀਤੀ ਹੈ ਜਿਸ ਤਹਿਤ ਕਿਸਾਨਾਂ ਦੇ ਖਾਤਿਆਂ ਵਿਚ ਹਰ ਸਾਲ 6000 ਰੁਪਏ ਪਾਏ ਜਾਂਦੇ ਹਨ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਡਾ: ਡਾ: ਹਰਜੋਤ ਕਮਲ...
ਮੋਗਾ,25 ਫਰਵਰੀ (ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਮਨਜੋਤ ਕੌਰ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ...