News

ਮੋਗਾ, 29 ਸਤੰਬਰ (ਜਸ਼ਨ): ਮੋਗਾ ਹਲਕੇ ਦੇ ਪਿੰਡ ਧੱਲੇਕੇ ਵਿਖੇ ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਦੀ ਵੰਡ ਕੀਤੀ ਗਈ। ਇਸ ਮੌਕੇ ਤੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡਣ ਲਈ ਵਿਸ਼ੇਸ਼ ਤੌਰ ਤੇ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੇ ਪੀ.ਏ. ਡਾ. ਜੀ.ਐਸ.ਗਿੱਲ ਪਹੁੰਚੇ। ਇਸ ਮੌਕੇ ਤੇ ਪਿੰਡ ਪਹੁੰਚਣ ਤੇ ਉਨਾਂ ਦਾ ਸਵਾਗਤ ਇੰਦਰਜੀਤ ਸਿੰਘ ਜਰਨਲ ਸਕੱਤਰ ਯੂਥ ਕਾਂਗਰਸ ਮੋਗਾ, ਕਮਲਜੀਤ ਕੌਰ ਕਾਂਗਰਸੀ ਆਗੂ, ਸਰਪੰਚ ਛਿੰਦਰਪਾਲ ਸਿੰਘ, ਡੀਪੂ ਹੋਲਡਰ ਹਰਨੇਕ ਸਿੰਘ ਨੇ ਕੀਤਾ...
ਮੋਗਾ,29 ਸਤੰਬਰ (ਜਸ਼ਨ)-ਕੇਂਦਰ ਸਰਕਾਰ ਦੁਆਰਾ ਚਲਾਈ ਜਾ ਰਹੀ ਉੱਘੀ ਵਿੱਦਿਅਕ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਵਾਸਤੇ ਛੇਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਫ਼ਾਰਮ ਭਰਨੇ ਸ਼ੁਰੂ ਹੋ ਗਏ ਹਨ। ਇਸ ਸੰਬੰਧੀ ਵਿਸਥਾਰ ਪੂਰਵਿਕ ਜਾਣਕਾਰੀ ਦਿੰਦਿਆਂ ਜਵਾਹਰ ਨਵੋਦਿਆ ਵਿਦਿਆਲਿਆ ਲੁਹਾਰਾ ਦੇ ਪਿ੍ਰੰਸੀਪਲ ਮਹਿੰਦਰਪਾਲ ਸਿੰਘ ਸੋਲੰਕੀ ਅਤੇ ਸਹਾਇਕ ਇੰਚਾਰਜ ਪ੍ਰੀਖਿਆ ਅਮਰੀਕ ਸਿੰਘ ਸ਼ੇਰ ਖਾਂ ਨੇ ਦੱਸਿਆ ਕਿ ਛੇਵੀਂ ਜਮਾਤ ਲਈ ਇਸ ਵਾਰ ਫ਼ਾਰਮ ਜ਼ਿਲੇ ਦੇ ਕਿਸੇ ਵੀ ਸੁਵਿਧਾ ਕੇਂਦਰ ‘ਚ ਜਾ ਕੇ ਆਨ-...
ਸੁਖਾਨੰਦ,29 ਸਤੰਬਰ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ(ਮੋਗਾ) ਵਿਖੇ ਪਿਛਲੇ ਹਫ਼ਤੇ ਸਿਹਤ ਜਾਗਰੂਕਤਾ ਸੰਬੰਧੀ ਪਾਸਾਰ ਭਾਸ਼ਣ ਆਯੋਜਿਤ ਕੀਤਾ ਗਿਆ। ਇਸ ਮੌਕੇ ਸ੍ਰੀ ਦਵਿੰਦਰ ਸ਼ਰਮਾ, ਕੈਪੀਸ਼ੀਅਸ ਫਾਰਮਾ ਕੋਟਕਪੂਰਾ ਨੇ ਸ਼ਿਰਕਤ ਕੀਤੀ। ਉਹਨਾਂ ਨੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਸਿਹਤਮੰਦ ਜੀਵਨ ਸ਼ੈਲੀ ਅਤੇ ਵਿਅਕਤੀਗਤ ਤੌਰ ਤੇ ਕੀਤੇ ਜਾਣ ਵਾਲੇ ਉਪਰਾਲਿਆਂ ਤੋਂ ਜਾਣੂੰ ਕਰਵਾਇਆ।...
ਮੋਗਾ,28 ਸਤੰਬਰ (ਜਸ਼ਨ)- ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਚਲਾਈ ਜਾ ਰਹੀ ‘ਮੁਦਰਾ ਯੋਜਨਾ ਉਤਸ਼ਾਹ ਮੁਹਿੰਮ’ ਤਹਿਤ ਅੱਜ ਮੋਗਾ ਵਿਖੇ ਉੱਦਮੀਆਂ ਨੂੰ ਮੁਦਰਾ ਕਰਜ਼ੇ ਮੁਹੱਈਆ ਕਰਵਾਉਣ ਲਈ ਮੁਦਰਾ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਦਾ ਆਯੋਜਨ ਪੰਜਾਬ ਐਂਡ ਸਿੰਧ ਬੈਂਕ ਦੇ ਲੀਡ ਬੈਂਕ ਸੈੱਲ ਵੱਲੋਂ ਕੀਤਾ ਗਿਆ। ਇਸ ਮੌਕੇ ਭਾਰਤ ਸਰਕਾਰ ਦੇ ਵਿੱਤੀ ਸੇਵਾਵਾਂ ਵਿਭਾਗ ਦੇ ਓ ਐੱਸ ਡੀ ਨਵਨੀਤ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਪੰਜਾਬ ਐਂਡ ਸਿੰਧ...
ਸਮਾਲਸਰ,28 ਸਤੰਬਰ (ਜਸਵੰਤ ਗਿੱਲ/ਜਸ਼ਨ)-ਗੁਰਦਾਸਪੁਰ ਵਿਖੇ ਹੋ ਰਹੀ ਐਮ.ਪੀ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਵੱਡੇ ਬਹੁਮਤ ਨਾਲ ਜਿੱਤ ਹੋਵੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਘਾਪੁਰਾਣਾ ਦੇ ਸੀਨੀਅਰ ਕਾਂਗਰਸੀ ਆਗੂ ਸੁਰਿੰਦਰ ਛਿੰਦਾ,ਵਿੱਕੀ ਆਲਮਵਾਲਾ ਅਤੇ ਠਾਣਾ ਸਿੰਘ ਜੌਹਲ ਨੇ ਗੁਰਦਾਸਪੁਰ ਦੀ ਚੋਣ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹੀ ਨਹੀਂ ਸਗੋਂ ਪੂਰੇ ਦੇਸ ਦੇ ਲੋਕ ਭਾਜਪਾ ਦੀਆਂ ਲੋਕ-ਮਾਰੂ ਨੀਤੀਆਂ ਤੋਂ...
ਮੋਗਾ,28 ਸਤੰਬਰ(ਜਸ਼ਨ)-‘ਸ਼ਹੀਦਾਂ ਦੇ ਜਨਮ ਦਿਹਾੜਿਆਂ ਤੇ ਨੌਜਵਾਨਾਂ ਵੱਲੋਂ ਖੂਨਦਾਨ ਕੈਂਪ ਲਗਾਉਣਾ ਅਤੇ ਉਤਸਾਹ ਨਾਲ ਖੂਨਦਾਨ ਕਰਨਾ ਸ਼ਲਾਘਾਯੋਗ ਕੰਮ ਹੈ ਤੇ ਸ਼ਹੀਦਾਂ ਲਈ ਇਸ ਤੋਂ ਵਧੀਆ ਸ਼ਰਧਾਂਜਲੀ ਕੋਈ ਹੋਰ ਨਹੀਂ ਹੋ ਸਕਦੀ ਕਿ ਉਹਨਾਂ ਦੇ ਵਾਰਿਸ ਨੌਜਵਾਨ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਖੂਨਦਾਨ ਕਰਕੇ ਯਾਦ ਕਰਦੇ ਹਨ’ ਇਹਨਾਂ ਵਿਚਾਰਾਂ ਦਾ ਪ੍ਗਟਾਵਾ ਬਾਘਾ ਪੁਰਾਣਾ ਦੇ ਤਹਿਸੀਲਦਾਰ ਸ. ਗੁਰਮੀਤ ਸਿੰਘ ਸਹੋਤਾ ਨੇ ਸ਼੍ੀ ਗੁਰੂ ਹਰਕਿ੍ਸ਼ਨ ਸ਼ੋਸ਼ਲ ਵੈਲਫੇਅਰ ਕਲੱਬ ਮੋਗਾ...
ਮੋਗਾ,28 ਸਤੰਬਰ (ਸਰਬਜੀਤ ਰੌਲੀ/ਜਸ਼ਨ)- ਪੰਜਾਬ ਸਰਕਾਰ ਵਲੋਂ ਵਿਜੀਲੈਸ ਵਿਭਾਗ ਰਾਹੀਂ ਪੰਚਾਇਤਾਂ ਦਾ ਆਡਿਟ ਕਰਵਾਉਣ ਦੇ ਮਾਮਲੇ ’ਤੇ ਸੂਬੇ ਭਰ ਦੀਆਂ ਪੰਚਾਂਿੲਤਾਂ ਦਾ ਸਰਕਾਰ ਵਿਰੁੱਧ ਗੁੱਸਾ ਸੱਤਵੇਂ ਅਸਮਾਨ ਤੇ ਪੁੱਜ ਗਿਆ ਹੈ। ਅੱਜ ਇੱਥੇ ਜ਼ਿਲਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਦੀ ਅਗਵਾਈ ਹੇਠ ਪੰਚਾਂ- ਸਰਪੰਚਾਂ, ਪੰਚਾਇਤ ਸਕੱਤਰਾਂ, ਜੇ ਈ ਐਸੋਸੀਏਸ਼ਨਾਂ, ਗ੍ਰਾਮ ਸੇਵਕ ਯੂਨੀਅਨ ਦੀ ਸਾਂਝੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪੰਚਾਇਤ ਐਸ਼ੋਸੀਏਸ਼ਨ ਪੰਜਾਬ ਦੇ...
ਸਮਾਲਸਰ, 28 ਸਤੰਬਰ (ਗਗਨਦੀਪ)-ਬਾਘਾਪੁਰਾਣਾ ਦੇ ਕਸਬਾ ਰਾਜੇਆਣਾ ਵਿਖੇ ਡੈਮੋਕ੍ਰੈਟਿਕ ਸਟੂਡੈਂਟਸ ਆਰਗੇਨਾਈਜੇਸ਼ਨ ਦੀ ਮੋਗਾ ਇਕਾਈ ਵੱਲੋਂ ਸ਼ਹੀਦੇ-ਆਜਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਦੇ ਸਬੰਧ ਵਿੱਚ ਇਨਕਲਾਬੀ ਸੰਗੀਤਕ ਨਾਟਕ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਤਿਰੰਗਾ ਝੰਡਾ ਲਹਿਰਾਉਣ ਸਮੇਂ ਸ਼ਹੀਦਾਂ ਨੂੰ ਸ਼ਰਧਾਜਲੀ ਭੇਂਟ ਕਰਨ ਨਾਲ ਕੀਤੀ ਗਈ। ਫਿਰ ਮਹਿੰਦਰ ਸਿੰਘ ਤੇ ਦਿਲਪ੍ਰੀਤ ਸਿੰਘ ਸਮਾਲਸਰ ਨੇ ਆਪਣੀ ਕਵੀਸ਼ਰੀ ਨਾਲ ਸਰੋਤਿਆਂ ਦੇ ਦਿਲਾਂ ਅੰਦਰ ਦੇਸ਼ ਭਗਤੀ ਦੀ...
ਸੁਖਾਨੰਦ ,28 ਸਤੰਬਰ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਪ੍ਰਗਤੀਸ਼ੀਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਦੇ ਕਾਮਰਸ-ਮੈਨਜਮੈਂਟ ਵਿਭਾਗ ਦੇ “ਬਿਜ਼ ਵਰਲਡ” ਕਲੱਬ ਵੱਲੋਂ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਸਮੇਂ ਗਰੁੱਪ-ਡਿਸਕਸ਼ਨ, ਵਾਦ-ਵਿਵਾਦ ਅਤੇ ਭਾਸ਼ਣ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ।ਇਹਨਾਂ ਗਤੀਵਿਧੀਆਂ ਵਿੱਚ ਨਾ ਸਿਰਫ ਕਾਮਰਸ-ਮੈਨੇਜਮੈਂਟ ਸਗੋਂ ਕੰਪਿਊਟਰ ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਵੀ ਹਿੱਸਾ ਲਿਆ ਗਿਆ।...
ਚੰਡੀਗੜ , 27 ਸਤੰਬਰ: (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਬਹੁ-ਪੜਾਵੀ ਪਹੁੰਚ ਦੇ ਰਾਹੀਂ ਸੂਬੇ ਵਿੱਚ ਪਰਾਲੀ ਸਾੜਣ ਦੀ ਮਾਰੂ ਸਮੱਸਿਆ ਨਾਲ ਨਜਿੱਠਣ ਲਈ ਵਿਸ਼ਾਲ ਕਾਰਜ ਯੋਜਨਾ ਤਿਆਰ ਕੀਤੀ ਹੈ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਹਾਨੀਕਾਰਕ ਅਮਲ ਤੋਂ ਪਰੇ ਰਹਿਣ ਲਈ ਆਖਿਆ ਹੈ। ਇਹ ਕਾਰਜ ਯੋਜਨਾ ਸਾਇੰਸ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਨੇ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਤਿਆਰ...

Pages