ਮੋਗਾ, 24 ਫਰਵਰੀ (ਜਸ਼ਨ): ਅੱਜ ਦੁਪਹਿਰ 2 ਵਜੇ ਸ਼ੁਰੂ ਹੋਣ ਵਾਲਾ ਬਾਰ੍ਹਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਹੋ ਗਿਆ । ਸੂਬੇ ਭਰ ਵਿਚ 20 ਫਰਵਰੀ ਤੋਂ ਬਾਰ੍ਹਵੀ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ ਹੋਈਆਂ ਸਨ ਪਰ ਅੱਜ ਬਾਰ੍ਹਵੀਂ ਜਮਾਤ ਦਾ ਅੰਗਰੇਜ਼ੀ ਵਿਸ਼ੇ ਦਾ ਪੋਪਰ ਹੋਣਾ ਸੀ ਪਰ ਪ੍ਰਬੰਧਕੀ ਕਾਰਨਾਂ ਕਰਕੇ ਇਹ ਪੇਪਰ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਮੁਲਤਵੀ ਕਰਨਾ ਪਿਆ। ਅਧਿਕਾਰਤ ਚਿੱਠੀ ਮੁਤਾਬਕ ਅੰਗਰੇਜ਼ੀ ਦਾ ਪੇਪਰ ਪੈਕਟ ਨਾ ਖੋਲ੍ਹਣ ਦੀ ਹਦਾਇਤ ਕੀਤੀ ਗਈ ਹੈ ਅਤੇ ਆਖਿਆ ਗਿਆ ਹੈ...
News
ਮੋਗਾ, 23 ਫਰਵਰੀ (ਜਸ਼ਨ )-ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਡੇਰਾ ਬਾਬਾ ਬੁੱਧ ਰਾਮ ਮੋਗਾ ਵਿਖੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ। ਇਸ ਮੌਕੇ ਕੈਂਪ ਦਾ ਉਦਘਾਟਨ, ਹਲਕਾ ਵਿਧਾਇਕ ਡਾ.ਅਮਨਦੀਪ ਕੌਰ ਅਰੋੜਾ ਨੇ ਕੀਤਾ | ਇਸ ਮੌਕੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ ਰੁਪਾਲੀ ਸੇਠੀ ਸਿਵਿਲ ਹਸਪਤਾਲ ਵੱਲੋ ਲੋੜਵੰਦਾਂ ਦਾ ਚੈੱਕਅਪ ਕੀਤਾ ਗਿਆ।. ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਪ੍ਰਤੀ ਪੂਰੀ ਤਰਾਂ ਸੁਚੇਤ ਹੋ ਕੇ...
*ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਦਾ ਵਫਦ ਸਪੀਕਰ ਅਤੇ ਸਿਹਤ ਮੰਤਰੀ ਨੂੰ ਮਿਲਿਆ ਚੰਡੀਗੜ੍ਹ /ਫਰੀਦਕੋਟ / ਮੋਗਾ 22 ਫਰਵਰੀ (ਜਸ਼ਨ) : ਪੰਜਾਬ ਵਿਧਾਨ ਸਭਾ ਵਿੱਚ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੀ ਦੀ ਪ੍ਰਧਾਨਗੀ ਹੇਠ ਦਵਾਈਆਂ ਦੇ ਅਸਲ ਰੇਟ ਨਾਲੋਂ ਕਈ ਗੁਣਾ ਵੱਧ ਰੇਟ ਪ੍ਰਿੰਟ ਕੀਤੇ ਜਾਣ ਦੇ ਮੁੱਦੇ ਤੇ ਹੋਈ ਉਚ ਪੱਧਰੀ ਮੀਟਿੰਗ ਤੋਂ ਪਹਿਲਾਂ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਦੇ ਇੱਕ ਵਫਦ ਨੇ ਪ੍ਰਧਾਨ ਗੁਰਪ੍ਰੀਤ ਸਿੰਘ...
*‘ਨੇਬਰਹੁੱਡ ਯੂਥ ਪਾਰਲੀਮੈਂਟ’ ਸਿਖਰ ਸੰਮੇਲਨ ਦਾ ਮੰਤਵ, ਨੌਜਵਾਨਾਂ ਨੂੰ ਦੁਨੀਆ ਭਰ ਦੇ ਸਾਹਵੇਂ ਆਪਣੇ ਵਿਚਾਰ ਰੱਖਣ ਦਾ ਅਨੋਖਾ ਮੌਕਾ ਪ੍ਰਦਾਨ ਕਰਨਾ ਹੈ : ਡਾ: ਸੀਮਾਂਤ ਗਰਗ ਮੋਗਾ, 22 ਫਰਵਰੀ (ਜਸ਼ਨ) : ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਕੈਬਨਿਟ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਮੋਗਾ ਵਿਖੇ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਜ਼ਿਲ੍ਹਾ ਪੱਧਰੀ ‘ਗੁਆਂਢ ਯੁਵਾ ਸੰਸਦ’ (‘ਨੇਬਰਹੁੱਡ ਯੂਥ ਪਾਰਲੀਮੈਂਟ’) ਪ੍ਰੋਗਰਾਮ ਦਾ ਆਯੋਜਨ...
ਚੰਡੀਗੜ, 21 ਫਰਵਰੀ: (ਜਸ਼ਨ )ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ ਮਾਲ ਪਟਵਾਰੀ ਬਲਕਾਰ ਸਿੰਘ ਨੂੰ ਜ਼ਮੀਨ ਐਕਵਾਇਰ ਕਰਨ ਦੌਰਾਨ ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1,11,08,236 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਵਿਜੀਲੈਂਸ ਜਾਂਚ ਦੀ...
ਮੋਗਾ, 21 ਫਰਵਰੀ (ਜਸ਼ਨ): ਨਸ਼ਿਆ ਤੇ ਨਕੇਲ ਕੱਸਣ ਲਈ ਲਗਾਤਾਰ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਸ ਤਹਿਤ ਅੱਜ ਮੋਗਾ ਪੁਲਸ ਵੱਲੋਂ ਇੱਕ ਸਪੈਸ਼ਲ ਅਪਰੇਸ਼ਨ ‘ਘੇਰਾਬੰਦੀ ਅਤੇ ਖੋਜ ਕਾਰਜ ’ ਚਲਾਇਆ ਗਿਆ । ਇਸ ਅਭਿਆਨ ਦੌਰਾਨ ਪੁਲਸ ਦੇ ਤਮਾਮ ਉੱਚ ਅਧਿਕਾਰੀ ਖੁਦ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਦੇ ਘਰਾਂ ਦੀ ਤਲਾਸ਼ੀ ਕਰ ਰਹੇ ਸਨ। ਮੋਗਾ ਪਹੁੰਚੇ ਆਈ ਜੀ ਗੌਤਮ ਚੀਮਾ ਦੇ ਨਾਲ ਐਸ ਐਸ ਪੀ ਮੋਗਾ ਜੇ ਇਲੇਨਚੇਲੀਅਨ ਦੀ ਅਗਵਾਈ ਵਿੱਚ ਇਹ...
ਕੋਟ-ਈਸੇ-ਖਾਂ, 21 ਫਰਵਰੀ (ਜਸ਼ਨ) : ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ ਹੇਠ ਸ੍ਰੀ ਹੇਮਕੁੰਟ ਸੀਨੀ.ਸੇੈਕੰ. ਸਕੂਲ ਕੋਟ-ਈਸੇ-ਖਾਂ ਵਿਖੇ ਅੰਤਰ-ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆਂ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਚਾਰਟ ਮੇਕਿੰਗ ਮੁਕਾਬਲੇ, ਸਲੋਗਨ ਲਿਖਤ ਮੁਕਾਬਲੇ ਅਤੇ ਪੰਜਾਬੀ ਮਾਂ ਬੋਲੀ ਸਬੰਧਿਤ ਸੈਮੀਨਾਰ ਕਰਵਾਇਆਂ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ...
*'ਹੱਥ ਨਾਲ ਹੱਥ ਜੋੜੋ ਮੁਹਿੰਮ' ਕਾਂਗਰਸ ਪਾਰਟੀ ਨੂੰ ਹੋਰ ਵੀ ਮਜ਼ਬੂਤ ਕਰੇਗੀ : ਲੱਖਾ ਅਤੇ ਗੋਗਾ ਮੋਗਾ/ਧਰਮਕੋਟ, 20 ਫਰਵਰੀ (ਜਸ਼ਨ) ਕੁੱਲ ਹਿੰਦ ਕਾਂਗਰਸ ਪਾਰਟੀ ਆਗੂ ਰਾਹੁਲ ਗਾਂਧੀ ਅਤੇ ਪ੍ਰਧਾਨ ਮਲਿਕਾ ਅਰਜਨ ਖੜਗੇ ਵੱਲੋਂ ਦੇਸ਼ ਅੰਦਰ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਜਿ¾ਥੇ ਪਹਿਲਾਂ ਸਮੁੱਚੇ ਦੇਸ਼ ਅੰਦਰ ਭਾਰਤ ਜੋੜੇ ਯਾਤਰਾ ਸ਼ੁਰੂ ਕੀਤੀ ਗਈ ਸੀ ਅਤੇ ਇਸ ਯਾਤਰਾ ਨਾਲ ਸਮੁੱਚੇ ਦੇਸ਼ ਅੰਦਰ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਗਿਆ ਸੀ, ਉੱਥੇ ਹੀ...
'ਅੱਜ ਸਾਡੀ ਹੋਂਦ ਦੀ ਲੜਾਈ ਆ':ਜਸਪਾਲ ਸਿੰਘ ਹੇਰਾਂ ਬੁੱਧ ਸਿੰਘ ਵਾਲਾ,19 ਫਰਵਰੀ (ਰਾਜਿੰਦਰ ਸਿੰਘ ਕੋਟਲਾ) ਖਾਲਸਤਾਨ ਲਿਬਰੇਸ਼ਨ ਫੋਰਸ ਦੇ ਚੀਫ ਜਨਰਲ ਸ਼ਹੀਦ ਭਾਈ ਗੁਰਜੰਟ ਸਿੰਘ ਪਿੰਡ ਬੁੱਧ ਸਿੰਘ ਵਾਲ਼ਾ ਵਿਖੇ , ਸ਼ਹੀਦ ਸੰਦੀਪ ਸਿੰਘ ਦੀਪ ਸਿੱਧੂ ਦੀ ਪਹਿਲੀ ਬਰਸੀ ਬਹੁਤ ਹੀ ਸਰਧਾ ਭਾਵਨਾ ਨਾਲ ਵੱਡੇ ਪੱਧਰ ਤੇ ਮਨਾਈ ਗਈ| ਇਸ ਮੌਕੇ ਸਭ ਤੋਂ ਪਹਿਲਾਂ ਦੀਪ ਸਿੱਧੂ ਟੀਮ ਵੱਲੋਂ ਨਵੇਂ ਉਸਾਰੇ ਸ਼ਹੀਦੀ ਗੇਟ ਦਾ ਉਦਘਾਟਨ ਵਾਰਿਸ ਪੰਜਾਬ ਜੱਥੇਬੰਦੀ ਦੇ ਮੁੱਖ ਸੇਵਾਦਾਰ ਭਾਈ...
ਮੋਗਾ, 19 ਫਰਵਰੀ (ਜਸ਼ਨ)-ਮੋਗਾ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਰਾਈਸ ਬਰਾਨ ਡੀਲਰ ਐਸੋਸੀਏਸ਼ਨ 128 ਤੇ ਰਾਈਟਵੇ ਫਾਊਡੇਸ਼ਨ ਵਲੋਂ ਭਾਜਪਾ ਹਾਈਕਮਾਂਡ ਵਲੋਂ ਹਾਲ ਹੀ ਵਿਚ ਕੀਤੇ ਗਏ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਸਮਾਗਮ ਰਾਈਟਵੇ ਏਅਰਿਲੰਕਸ ਨੇੜੇ ਬੱਸ ਸਟੈਂਡ ਮੋਗਾ ਵਿਖੇ ਦੇਵ ਪ੍ਰਿਆ ਤਿਆਗੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਭਾਜਪਾ ਹਾਈਕਮਾਂਡ ਵਲੋਂ ਨਿਯੁਕਤ ਕੀਤੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੂੰ ਸੂਬਾ ਸਕੱਤਰ, ਨਿਧੜਕ...