News

ਮੋਗਾ, 14 ਸਤੰਬਰ (ਜਸ਼ਨ) ਨਵੇਂ ਭਾਰਤ ਦੇ ਨਿਰਮਾਣ ਦੇ ਸੰਕਲਪ ਨੂੰ ਸਿੱਧ ਕਰਨ ਲਈ ਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਵੱਲੋਂ ਨਵ ਭਾਰਤ ਮੰਥਨ ਲਈ ਦਿ੍ਰੜ ਹੁੰਦਿਆਂ ‘ਸੰਕਲਪ ਤੋਂ ਸਿੱਧੀ ’ ਲਹਿਰ ਤਹਿਤ ਕਿਸਾਨ ਸੰਮੇਲਨ ਕਰਵਾਇਆ ਗਿਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਹਿਯੋਗ ਨਾਲ ਕਰਵਾਏ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਟੀਚੇ ਦੀ ਪੂਰਤੀ ਲਈ ਕਿਸਾਨਾਂ ਨੂੰ ਵੱਖ ਵੱਖ ਸਕੀਮਾਂ ਦੀ...
ਸਮਾਲਸਰ,14 ਸਤੰਬਰ (ਜਸਵੰਤ ਗਿੱਲ)- ਹਲਕਾ ਬਾਘਾਪੁਰਾਣਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਮੁੱਖ ਬੁਲਾਰਾ ਨਿਯੁਕਤ ਕਰਨ ‘ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਮਲਜੀਤ ਬਰਾੜ ਨੂੰ ਮੁੱਖ ਬੁਲਾਰਾ ਨਿਯੁਕਤ ਕਰਨ ‘ਤੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਸੀਨੀਅਰ...
ਸਮਾਲਸਰ,14 ਸਤੰਬਰ (ਜਸਵੰਤ ਸਮਾਲਸਰ)- ਯੂਨੀਕ ਸਕੂਲ ਆਫ ਸੀਨੀਅਰ ਸੈਕੰਡਰੀ ਸਟੱਡੀਜ਼ ਸਮਾਲਸਰ ਵਿਖੇ ਹਿੰਦੀ ਦਿਵਸ ਮਨਾਇਆ ਗਿਆ । ਇਸ ਮੌਕੇ ਹੋਏ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਭਾਰਤ ਦੀ ਰਾਸ਼ਟਰ ਭਾਸ਼ਾ ਹਿੰਦੀ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਹਿੰਦੀ ਦੀ ਅਧਿਆਪਕਾ ਨਿਸ਼ਾ ਧਵਨ ਨੇ ‘ਏ ਮਾਲਿਕ ਤੇਰੇ ਬੰਦੇ ਹਮ ’ ਬੋਲ ਕੇ ਵਿਦਿਆਰਥੀਆਂ ਨੂੰ ਏਕਤਾ ਦਾ ਸੰਦੇਸ਼ ਦਿੱਤਾ । ਇਸ ਮੌਕੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਉਪਰੰਤ ਹਿੰਦੀ ਭਾਸ਼ਾ ਨੂੰ ਪ੍ਰਫੁਲਿੱਤ ਕਰਨ ਲਈ...
ਮੋਗਾ, 14 ਸਤੰਬਰ (ਜਸ਼ਨ)-ਸ਼ਹਿਰ ਦੇ ਬੁੱਘੀਪੁਰਾ ਚੌਂਕ ਤੇ ਓਜ਼ੋਨ ਕੌਟੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਹਿੰਦੀ ਦਿਵਸ ਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਜੋਯਤੀ ਪ੍ਰਚੰਡ ਤੇ ਰੀਬਨ ਕਟ ਕੇ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆ ਅਨੁਜ ਗੁਪਤਾ ਨੇ ਕਿਹਾ ਕਿ ਹਿੰਦੀ ਸਾਡੀ ਮਾਤ ਭਾਸ਼ਾ ਹੈ ਅਤੇ ਪੂਰੇ ਦੇਸ਼ ਨੂੰ ਏਕਤਾ ਦੇ ਸੂਤਰ ਵਿਚ ਪਿਰੋ ਕੇ ਰੱਖਦੀ ਹੈ। ਸਾਨੂੰ ਆਪਣੀ ਭਾਸ਼ਾ ਦੀ ਸਰਲਤਾ ਦਾ ਵੱਧ ਤੋਂ ਵੱਧ ਪ੍ਰਚਾਰ...
ਮੋਗਾ, 4ਸਤੰਬਰ (ਜਸ਼ਨ):ਕਿਸਾਨਾਂ ਅਤੇ ਸਕੱਤਰਾਂ ਨੂੰ ਬੈਂਕ ਵੱਲੋਂ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾਇਰੈਕਟਰ ਖਣਮੁੱਖ ਭਾਰਤੀ ਪੱਤੋ ਨੇ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਹਾਲ ਵਿਚ ਸੈਂਟਰਲ ਕੋ-ਆਪ੍ਰੇਟਿਵ ਬੈਂਕ ਦੇ ਆਮ ਇਜਲਾਸ ਦੀ ਪ੍ਰਧਾਨਗੀ ਕਰਨ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਆਮ ਇਜਲਾਸ ਵਿਚ ਪੰਜਾਬ ਅਤੇ ਮੋਗਾ ਸਹਿਕਾਰੀ ਬੈਂਕਾਂ ਨਾਲ ਸਬੰਧਿਤ ਸੁਸਾਇਟੀਆਂ ਦੇ ਪ੍ਰਧਾਨ ਅਤੇ ਸਕੱਤਰਾਂ ਨੇ ਹਾਜਰੀ...
ਮੋਗਾ,13 ਸਤੰਬਰ (ਜਸ਼ਨ)-ਮੋਗਾ ਇਲਾਕੇ ਦੀਆਂ ਦਰਜਨ ਭਰ ਟਰੇਡ ਯੂਨੀਅਨ ਮੰਚਾਂ ਨੇ ਸਾਂਝੇ ਤੌਰ ਤੇ ਨੇਚਰ ਪਾਰਕ ਮੋਗਾ ਵਿਖੇ ਬੈਂਗਲੌਰ ਦੀ ਉਘੀ ਸਮਾਜ ਸੇਵਿਕਾ ਅਤੇ ਨਿਧੜਕ ਪੱਤਰਕਾਰ ਗੌਰੀ ਲੰਕੇਸ਼ ਦੇ ਫਿਰਕ ਫਾਂਸੀ ਵਾਦੀ ਤੱਤਾਂ ਵੱਲੋਂ ਦਿਨ ਦਿਹਾੜੇ ਕੀਤੇ ਕਤਲ ਖਿਲਾਫ ਰੋਹ ਭਰਪੂਰ ਰੋਸ ਰੈਲੀ ਕੀਤੀ। ਰੈਲੀ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਾਲ 2014 ਦੀਆਂ ਪਾਰਲੀਮੈਂਟ ਚੋਣਾਂ ਸਮੇਂ ਨਰਿੰਦਰ ਮੋਦੀ ਦੀ ਅਗੁਵਾਈ ਹੇਠ ਐਨ ਡੀ ਏ ਗੱਠਜੋੜ ਨੇ ਕਾਲੇ ਧਨ ਵਾਪਿਸ ਲਿਆਉਣ, ਸਭਨਾ...
ਮੋਗਾ,13 ਸਤੰਬਰ (ਜਸ਼ਨ)- ਕਚਿਹਰੀ ਰੋਡ ਦੁਕਾਨਦਾਰ ਐਸੋਸੀਏਸ਼ਨ ਨੇ ਨਗਰ ਨਿਗਮ ਵੱਲੋਂ ਦੁਕਾਨਾਂ ਤੇ ਲੱਗੇ ਕੰਪਨੀ ਬੋਰਡ ਉਤਾਰਨ ਅਤੇ ਕੁਝ ਦੁਕਾਨਦਾਰਾਂ ਨੂੰ ਇਸ ਸਬੰਧ ਵਿਚ ਆਏ ਅਦਾਲਤੀ ਸੰਮਨਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਹਲਕਾ ਵਿਧਾਇਕ ਡਾ ਹਰਜੋਤ ਕਮਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਦੁਕਾਨਦਾਰਾਂ ਨੇ ਵਿਧਾਇਕ ਨੂੰ ਆਪਣੀ ਸੱਮਸਿਆ ਬਾਰੇ ਦੱਸਦਿਆਂ ਕਿਹਾ ਕਿ ਨਗਰ ਨਿਗਮ ਵੱਲੋਂ ਅੱਜ ਤੋਂ ਕੋਈ ਦੋ ਸਾਲ ਪਹਿਲਾਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਤੇ...
ਮੋਗਾ,13 ਸਤੰਬਰ (ਜਸ਼ਨ)- ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਦੇ ਪ੍ਰੋਗਰਾਮ ਤਹਿਤ ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਐਂਡ ਟੈਕਨਾਲੌਜੀ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿੱਖਿਆ ਅਫਸਰ ਸ: ਗੁਰਦਰਸ਼ਨ ਸਿੰਘ ਬਰਾੜ ਦੀ ਅਗਵਾਈ ਅਤੇ ਜ਼ਿਲਾ ਸਾਇੰਸ ਸੁਪਰਵਾਈਜ਼ਰ ਦੀ ਦੇਖ ਰੇਖ ਹੇਠ ਜ਼ਿਲੇ ਦੇ ਸਮੂਹ ਸਾਇੰਸ ਅਧਿਆਪਕਾਂ ਦੀ ਇਕ ਰੋਜ਼ਾ ਓਰੀਐਨਟੇਸ਼ਨ ਵਰਕਸ਼ਾਪ ਲਗਾਈ ਗਈ । ਇਸ ਮੌਕੇ ਸਾਇੰਸ ,ਟੈਕਨਾਲੌਜੀ ਅਤੇ ਇਨੋਵੇਸ਼ਨ ਫਾਰ ਸਸਟੇਨੇਬਲ ਡਿਵੈਲਪਮੈਂਟ ਦੇ ਵਿਸ਼ੇ ਤਹਿਤ ਅਧਿਆਪਕਾਂ ਨੂੰ...
ਮੋਗਾ,13 ਸਤੰਬਰ (ਜਸ਼ਨ)-ਵਾਹਿਗੁਰੂ ਸੇਵਾ ਸੁਸਾਇਟੀ ਮਾੜੀ ਮੁਸਤਫਾ ਵੱਲੋਂ ਰੂਰਲ ਐਨ.ਜੀ.ਓ. ਮੋਗਾ ਦੇ ਸਹਿਯੋਗ ਨਾਲ ਪਿੰਡ ਮਾੜੀ ਮੁਸਤਫਾ ਵਿੱਚ ਲਗਾਏ ਗਏ 15 ਦਿਨਾਂ ਕੁਕਿੰਗ ਸਿਖਲਾਈ ਕੈਂਪ ਦੀ ਸਮਾਪਤੀ ਮੌਕੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਇੱਕ ਸ਼ਾਨਦਾਰ ਪ੍ੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬਾਘਾ ਪੁਰਾਣਾ ਦੇ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਮੁੱਖ ਮਹਿਮਾਨ ਵਜੋਂ ਅਤੇ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਸਮਾਧ ਭਾਈ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।...
ਮੋਗਾ,13 ਸਤੰਬਰ (ਜਸ਼ਨ)-ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਕੋਟਲਾ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਾਤਾਵਰਣ ਦੀ ਸ਼ੁੱਧਤਾ ਅਤੇ ਪਿੰਡ ਖੋਸਾ ਰਣਧੀਰ ਨੂੰ ਹਰਿਆ-ਭਰਿਆ ਬਣਾਉਣ ਦੇ ਮਨੋਰਥ ਨਾਲ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਵੱਲੋਂ ਪਿੰਡ ਵਿਚ ਸਾਂਝੀਆਂ ਥਾਵਾਂ ’ਤੇ 5 ਹਜ਼ਾਰ ਦੇ ਕਰੀਬ ਪੌਦੇ ਲਗਾਾਏ ਗਏ। ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ‘ਸਾਡਾ ਮੋਗਾ ਡੌਟ ਕੌਮ ’ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੌਦੇ ਲਗਾਉਣ ਦੇ ਨਾਲ ਨਾਲ ਪਿੰਡ ਦੇ...

Pages