ਮੋਗਾ, 22 ਅਗਸਤ (ਜਸ਼ਨ)- ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆਂ ਵਿੱਚ ਇੱਕ ਵਿਲੱਖਣ ਗ੍ਰੰਥ ਹਨ, ਜਿਨਾਂ ਦੀਆਂ ਸਿੱਖਿਆਵਾਂ ਨਾਲ ਮਨੁੱਖ ਆਪਣੇ ਜੀਵਨ ਨੂੰ ਸੁਖਾਵਾਂ ਬਣਾ ਸਕਦਾ ਹੈ। ਡਾ. ਹਰਜੋਤ ਨੇ ਕਿਹਾ ਕਿ ਇਸ ਦਿਨ ਦੀ ਸਿੱਖ ਜਗਤ ਵਿੱਚ ਬਹੁਤ ਮਹਾਨਤਾ ਹੈ ਅਤੇ ਸ਼੍ਰੀ ਦਰਬਾਰ ਸਾਹਿਬ ਨੂੰ ਬਹੁਤ ਹੀ ਵਧੀਆਂ ਢੰਗ...
News
ਨਵੀਂ ਦਿੱਲੀ, 22 ਅਗਸਤ(ਪੱਤਰ ਪਰੇਰਕ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵਿਤਰਣ ਦੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਮੀਟਿੰਗ ਕਰਕੇ ਨਾ ਸਹਿਣਯੋਗ 31 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦੇ ਬੋਝ ਦੇ ਨਿਪਟਾਰੇ ਦੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਅਤੇ ਇਸ ਦੇ ਨਾਲ ਹੀ ਇਸ ਮਾਮਲੇ ਦਾ ਨਵੇਂ ਸਿਰਿਓਂ ਜਾਇਜ਼ਾ ਲੈਣ ਲਈ ਇਕ ਜਾਇਜ਼ਾ ਕਮੇਟੀ ਦੀ ਵੀ ਬੇਨਤੀ ਕੀਤੀ ਹੈ। ਪੰਜਾਬ ਵਿੱਚ ਅਗਲੇ ਸਾਉਣੀ ਦੇ...
*ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਸਿੱਧੂ ਨੇ ਖੁਦ ਘਰ ਜਾ ਕੇ ਸੌਂਪਿਆ ਨਿਯੁਕਤੀ ਪੱਤਰ ਲੁਧਿਆਣਾ, 22 ਅਗਸਤ (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਾਮਜ਼ਦ ਕੀਤਾ ਗਿਆ ਹੈ, ਜਿਸ ਸੰਬੰਧੀ ਡਾ. ਪਾਤਰ ਨੂੰ ਨਿਯੁਕਤੀ ਪੱਤਰ ਅੱਜ ਸੱਭਿਆਚਾਰ ਤੇ ਸੈਰ ਸਪਾਟਾ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਉਨਾਂ ਦੇ ਘਰ ਜਾ ਕੇ ਸਤਿਕਾਰ...
ਨੱਥੂਵਾਲਾ ਗਰਬੀ, 22 ਅਗਸਤ (ਪੱਤਰ ਪਰੇਰਕ)-ਸੱਤ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਬਰਨਾਲਾ ਵਿਖੇ ਕੀਤੀ ਜਾ ਰਹੀ ਕਰਜ਼ਾ ਮੁਕਤ ਮਹਾਂ ਰੈਲੀ ਵਾਸਤੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸ਼ਿੰਦਰ ਸਿੰਘ ਨੱਥੂਵਾਲਾ ਅਤੇ ਜਰਨਲ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਲਾਮਬੰਦ ਕਰਨ ਵਾਸਤੇ ਇਲਾਕੇ ਦੇ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਨ ਦਾ ਸਿਲਸਿਲਾ ਜਾਰੀ ਹੈ। ਇਸ ਸਬੰਧੀ ‘ਸਾਡਾ ਮੋਗਾ ਡੌਟ ਕੌਮ ’ ਦੇ ਪ੍ਰਤੀਨਿੱਧ ਨੂੰ ਜਾਣਕਾਰੀ ਦਿੰਦੇ...
ਨੱਥੂਵਾਲਾ ਗਰਬੀ, 22 ਅਗਸਤ (ਪੱਤਰ ਪਰੇਰਕ)-ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਵਿਸਥਾਰ ਮੰਡਲ ਬਠਿੰਡਾ ਵੱਲੋਂ ਵੱਖ ਵੱਖ ਅਦਾਰਿਆ ਵਿੱਚ ਵਣ ਮਹਾ ਉਤਸਵ ਮਨਾਏ ਜਾ ਰਹੇ ਹਨ।ਇਸੇ ਕੜੀ ਦੇ ਤਹਿਤ ਪਿਛਲੇ ਦਿਨੀ ਸਰਕਾਰੀ ਬਹੁ ਤਕਨੀਕੀ ਕਾਲਜ ਗੁਰੂੁ ਤੇਗ ਬਹਾਦਰ ਗੜ੍ਹ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਵਾਤਾਵਰਣ ਜਾਗਰੂਕਤਾ ਸੈਮੀਨਾਰ ਅਤੇ ਵਣ ਮਹਾਉਤਸਵ ਮਨਾਇਆ ਗਿਆ।ਇਸ ਸਮੇ ਕਾਲਜ ਵਿੱਚ ਪਹੁੰਚੇ ਹੋਏ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਪਤਵੰਤਿਆ ਨੇ ਕਾਲਜ਼ ਕੈਂਪਸ ਅਤੇ...
ਮੋਗਾ,22 ਅਗਸਤ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਇਸ ਸੰਸਥਾਂ ਨੇ ਰਣਜੀਤ ਸਿੰਘ ਅਤੇ ਉਹਨਾ ਦੀ ਪਤਨੀ ਰਾਜਿੰਦਰਪਾਲ ਕੌਰ ਵਾਸੀ ਜ਼ੀਰਾ ਦਾ ਆਸਟਰੇਲੀਆ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ ਹੈ।ਇਸ ਦੌਰਾਨ ਰਣਜੀਤ ਸਿੰਘ ਦੀ ਪਤਨੀ ਰਾਜਿੰਦਰਪਾਲ ਕੌਰ ਨੇ ਵੀਜ਼ਾ ਲੈਣ ਉਪਰੰਤ ਸੰਸਥਾ ਦੇ ਡਾਇਰੈਕਟਰ...
*ਕਿਹਾ, ਕੋਰਟ ਦੇ ਫੈਸਲੇ ਨੂੰ ਸ਼ਾਂਤਮਈ ਢੰਗ ਨਾਲ ਪ੍ਰਵਾਨ ਕਰਨ ਲੋਕ ਮੋਗਾ, 21 ਅਗਸਤ (ਜਸ਼ਨ): ਆਉਣ ਵਾਲੀ 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਤੇ ਆਉਣ ਵਾਲੇ ਕੋਰਟ ਦੇ ਫੈਸਲੇ ਦਾ ਲੋਕਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮੰਨਣਾ ਚਾਹੀਦਾ ਹੈ। ਇਸਦੇ ਮੱਦੇਨਜ਼ਰ ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਨੇ ਲੋਕਾਂ ਨੂੰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਾਰ ਰੱਖਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਗਲਤ ਅਨਸਰਾਂ ਵਲੋਂ ਅਜਿਹੇ ਮੌਕਿਆਂ ਦਾ ਫਾਇਦਾ ਉਠਾਇਆ ਜਾਂਦਾ ਹੈ ਅਤੇ ਬਦਲੇ ਦੀ ਭਾਵਨਾ ਨਾਲ...
ਮੋਗਾ 21 ਅਗਸਤ(ਜਸ਼ਨ)-ਅੰਤਰਰਾਸ਼ਟਰੀ ਲੇਖਕ ਪਾਠਕ ਮੰਚ ਦੇ ਅਦਾਰਾ ਲੋਹਮਣੀ ਦੀ ਮੀਟਿੰਗ ਮੈਡਮ ਨਿਰਮਲਜੀਤ ਕੌਰ ਦੀ ਪ੍ਰਧਾਨਗੀ ਹੇਠ ਉਹਨਾ ਦੇ ਗਹਿ ਅੰਮਿਤਸਰ ਰੋਡ ਮੋਗਾ ਵਿਖੇ ਹੋਈ। ਪੋ ਸੁਰਜੀਤ ਸਿੰਘ ਕਾਉਕੇ ਨੇ ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਸ਼ੋਕ ਮਤੇ ਰਾਹੀਂ ਡਾ ਹਰਨੇਕ ਸਿੰਘ ਰੋਡੇ ਦੇ ਵੱਡੇ ਭਰਾ ਮੇਜਰ ਸਿੰਘ ਦੀ ਬੇਵਕਤ ਮੌਤ ਤੇ ਡੂੰਘੇ ਦੋੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਵਲੋਂ ਮਤਾ ਪਾਸ ਕੀਤਾ ਗਿਆ ਕਿ ਕਿਸੇ...
ਚੰਡੀਗੜ, 21 ਅਗਸਤ(ਪੱਤਰ ਪਰੇਰਕ)-ਪੰਜਾਬ ਦੀਆਂ ਅਲੋਪ ਹੋ ਰਹੀਆਂ ਕਲਾਵਾਂ ਬਾਰੇ ਨਵੀਂ ਪੀੜੀ ਨੂੰ ਜਾਣੂੰ ਕਰਵਾਉਣ ਲਈ ਅੰਮਿ੍ਰਤਸਰ ਵਿਖੇ ਮਿੳੂਜ਼ੀਅਮ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬੀ ਸੱਭਿਆਚਾਰ, ਪੰਜਾਬੀ ਪਹਿਰਾਵੇ ਅਤੇ ਪੰਜਾਬੀ ਜੀਵਨ ਜਾਚ ਨਾਲ ਜੁੜੀਆਂ ਵਸਤਾਂ ਬਾਰੇ ਆਰਟ ਗੈਲਰੀ ਅਤੇ ਰਵਾਇਤੀ ਪੰਜਾਬੀ ਪਕਵਾਨਾਂ ਵਾਲੀ ਫੂਡ ਸਟਰੀਟ ਵੀ ਬਣਾਈ ਜਾਵੇਗੀ। ਇਹ ਗੱਲ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਪੰਜਾਬ ਭਵਨ...