ਮੋਗਾ, 15 ਅਗਸਤ (ਜਸ਼ਨ)-ਮੋਗਾ-ਬੁੱਘੀਪੁਰਾ ਚੌਂਕ ਤੇ ਓਜ਼ੋਨ ਕੌਂਟੀ ਵਿਖੇ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਲਿਟਲ ਮਿਲੇਨੀਅਮ ਸਕੂਲ ਵਿਖੇ ਸੁਤੰਤਰਤਾ ਦਿਵਸ ਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਦੇਸ਼ ਭਗਤੀ ਦੇ ਉੱਤੇ ਨਾਟਕ ਪੇਸ਼ ਕਰਕੇ ਸਮਾਗਮ ਨੂੰ ਚਾਰ ਚੰਨ ਲਾਏ। ਇਸ ਮੌਕੇ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਨੇ ਦੇਸ਼ ਭਗਤੀ ਦੀ ਕਵਿਤਾਵਾਂ, ਗੀਤ ਪੇਸ਼...
News
ਮੋਗਾ 15 ਅਗਸਤ (ਜਸ਼ਨ)- ਭਾਰਤ ਦੇ ਆਜ਼ਾਦੀ ਪ੍ਰਵਾਨਿਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ 71ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਦਾਣਾ ਮੰਡੀ ‘ਚ ਜ਼ਿਲਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨਾਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦੇ 70 ਵਰੇ ਮੁਕੰਮਲ ਕਰ ਲੈਣ ‘ਤੇ...
ਮੋਗਾ,15 ਅਗਸਤ (ਜਸ਼ਨ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ’ਤੇ ਸ਼ੁਭਕਾਮਨਾਵਾਂ ਭੇਂਟ ਕਰਦਿਆਂ ਆਖਿਆ ਕਿ ਪੰਜਾਬ ਦੀ ਮਿੱਟੀ ਨੂੰ ਗੁਰੂਆਂ ,ਪੀਰਾਂ ਅਤੇ ਫਕੀਰਾਂ ਦੀ ਬਖਸ਼ਿਸ ਪ੍ਰਾਪਤ ਹੈ ਇਸੇ ਕਰਕੇ ਪੰਜਾਬ ਦੀ ਧਰਤੀ ਦਾ ਜ਼ਰਾ-ਜ਼ਰਾ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਪੂਰ ਹੈ ਤੇ ਇਸ ਧਰਤੀ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ,ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ੳੂਧਮ ਸਿੰਘ ਵਰਗੇ ਲਾਸਾਨੀ ਸ਼ਹੀਦਾਂ...
ਮੋਗਾ, 15 ਅਗਸਤ (ਜਸ਼ਨ) ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਜਗਸੀਰ ਸਿੰਘ ਮੰਗੇਵਾਲੀਆ ਨੇ ਆਜ਼ਾਦੀ ਦਿਹਾੜੇ ’ਤੇ ਦੇਸ਼ਵਾਸੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਅਨੇਕਾਂ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆ ਲਹਿਰਾਂ ਵਿਚ ਹਿੱਸਾ ਪਾਉਣ ਵਾਲੇ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ। ਉਨਾਂ ਕਿਹਾ ਕਿ ਪੰਜਾਬ...
ਮੋਗਾ, 15 ਅਗਸਤ (ਜਸ਼ਨ)- ਦੇਸ਼ ਨੂੰ ਫਰੰਗੀਆਂ ਤੋਂ ਆਜ਼ਾਦ ਕਰਵਾਉਣ ਵਾਲੇ ਸ਼ਹੀਦਾਂ ਨੂੰ ਸ਼ੱਤ ਸ਼ੱਤ ਪ੍ਰਣਾਮ ਕਰਦਿਆਂ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਨੇ ਆਖਿਆ ਕਿ ਅੱਜ ਦੇ ਦਿਨ ਉਹ ਜਿੱਥੇ ਅਜ਼ਾਦੀ ਸੰਗਰਾਮੀਆਂ ਨੂੰ ਯਾਦ ਕਰਦੇ ਹਨ ਉੱਥੇ ਦੇਸ਼ ਦੀਆਂ ਸਰਹੱਦਾਂ ’ਤੇ ਰਾਖੀ ਕਰਨ ਵਾਲੇ ਨੌਜਵਾਨ ਸੈਨਿਕਾਂ ਨੂੰ ਵੀ ਸੱਜਦਾ ਕਰਦੇ ਹਨ ਜੋ ਸਰਹੱਦਾ ਦੀ ਰਾਖੀ ਲਈ ਆਪਣੀ ਜਾਨ ਨੌਛਾਵਰ ਕਰਨ ਲਈ ਤੱਤਪਰ ਰਹਿੰਦੇ ਹਨ । ਉਹਨਾਂ ਕਿਹਾ ਕਿ ਤਲਵੰਡੀ ਮੱਲੀਆਂ ਦੇ ਮਹਾਨ ਸਪੂਤ ਸ਼ਹੀਦ...
ਮੋਗਾ, 15 ਅਗਸਤ (ਜਸ਼ਨ)- ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ਮੋਗਾ ਵਾਸੀਆਂ ਨੂੰ ਆਜ਼ਾਦੀ ਦੀ 71ਵੀਂ ਵਰੇਗੰਢ ਦੀ ਵਧਾਈ ਦਿੰਦਿਆਂ ਆਖਿਆ ਕਿ ਦੇਸ਼ ਦੇ ਆਜ਼ਾਦੀ ਘੁਲਾਟੀਆਂ ਨੇ ਅੰਗਰੇਜ਼ਾਂ ਨਾਲ ਡੱਟ ਕੇ ਮੁਕਾਬਲਾ ਕਰਦਿਆਂ ਉਹਨਾਂ ਨੂੰ ਦੇਸ਼ ’ਚੋਂ ਬਾਹਰ ਕੱਢਣ ਲਈ ਪੂਰੇ ਭਾਰਤ ਵਿਚ ਲਹਿਰ ਚਲਾਈ ਤੇ 1947 ਵਿਚ ਦੇਸ਼ ਨੂੰ ਗੁਲਾਮੀਂ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਵਾ ਕੇ ਸਾਨੂੰ ਆਜ਼ਾਦ ਫਿਜ਼ਾ ਵਿਚ ਸਾਹ ਲੈਣ ਦਾ ਮੌਕਾ ਦਿੱਤਾ । ਕਰਨਲ ਬਾਬੂ ਸਿੰਘ ਨੇ ਆਖਿਆ ਕਿ ਅੱਜ ਵੀ ਦੁਸ਼ਮਣ...
ਧਰਮਕੋਟ ,15 ਅਗਸਤ (ਜਸ਼ਨ)- ਕਾਂਗਰਸ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਬਲਖੰਡੀ ਨੇ ਆਜ਼ਾਦੀ ਦਿਵਸ ਮੌਕੇ ਹਲਕਾ ਵਾਸੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਨੌਛਾਵਰ ਕੀਤੀਆਂ ਅਤੇ ਉਹਨਾਂ ਦੇ ਡੁੱਲੇ ਖੂਨ ਦਾ ਮੁੱਲ ਅਸੀਂ ਕਦੇ ਵੀ ਅਦਾ ਨਹੀਂ ਕਰ ਸਕਦੇ ਪਰ ਦੇਸ਼ ਪ੍ਰਤੀ ਬਣਦੇ ਆਪਣੇ ਫਰਜ਼ਾਂ ਦੀ ਪੂਰਤੀ ਕਰਕੇ ਅਸੀਂ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਲੈ ਜਾਣ ਲਈ ਆਪਣਾ ਯੋਗਦਾਨ ਪਾ ਸਕਦੇ ਹਾਂ । ਮਾਰਕੀਟ ਕਮੇਟੀ ਕੋਟ...
ਮੋਗਾ,15 ਅਗਸਤ (ਜਸ਼ਨ)- ਮੋਗਾ ਜ਼ਿਲਾ ਦੇ ਹਲਕਾ ਧਰਮਕੋਟ ਦੇ ਪਿੰਡ ਜਲਾਲਾਬਾਦ ਪੂਰਬੀ ਦੇ ਸਾਬਕਾ ਸਰਪੰਚ ਨੱਥਾ ਸਿੰਘ ਜਲਾਲਾਬਾਦ ਨੇ ਦੇਸ਼ ਵਾਸੀਆਂ ਨੂੰ 71ਵੇਂ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਆਖਿਆ ਕਿ ਦੇਸ਼ ਲਈ ਹੱਸ ਹੱਸ ਕੇ ਜਾਨਾਂ ਵਾਰਨ ਵਾਲੇ ਸ਼ਹੀਦਾਂ ’ਤੇ ਸਮੂਹ ਦੇਸ਼ਵਾਸੀਆਂ ਨੂੰ ਮਾਣ ਹੈ ਇਸੇ ਕਰਕੇ ਹਰ ਸਾਲ ਆਜ਼ਾਦੀ ਦਿਹਾੜੇ ’ਤੇ ਦੇਸ਼ ਵਾਸੀ ਫ਼ਖਰ ਨਾਲ ਸ਼ਹੀਦਾਂ ਦੀਆਂ ਪ੍ਰਾਪਤੀਆਂ ’ਤੇ ਮਾਣ ਮਹਿਸੂਸ ਕਰਦੇ ਹਨ । ਉਹਨਾਂ ਆਖਿਆ ਕਿ ਜਿਥੇ ਸ਼ਹੀਦਾਂ ਨੇ ਆਪਣਾ ਲਹੂ ਡੋਲ ਕੇ ਸਾਨੂੰ...
ਨਿਹਾਲ ਸਿੰਘ ਵਾਲਾ,15 ਅਗਸਤ (ਜਸ਼ਨ)-ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰੀ ਨੇ ਮੋਗਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ 71ਵੀਂ ਵਰੇਗੰਢ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਮਹਿੰਗੇ ਮੁੱਲ ਮਿਲੀ ਆਜ਼ਾਦੀ ਨੂੰ ਸੰਭਾਲ ਕੇ ਰੱਖਣ ਦੀ ਲੋੜ ਹੈ ਕਿਉਂਕਿ ਸ਼ਹੀਦਾਂ ਨੇ ਆਪਣਾ ਖੂਨ ਵਹਾਅ ਕੇ ਸਾਨੂੰ ਇਸ ਕਾਬਲ ਬਣਾਇਆ ਕਿ ਅੱਜ ਅਸੀਂ ਆਪਣੇ ਰਾਸ਼ਟਰੀ ਝੰਡੇ ਨੂੰ ਮਾਣ ਨਾਲ ਲਹਿਰਾਉਂਦੇ ਆਜ਼ਾਦ ਹੋਣ ਦਾ ਫ਼ਖਰ ਮਹਿਸੂਸ ਕਰਦੇ ਹਾਂ । ਮਨਜੀਤ ਸਿੰਘ ਬਿਲਾਸਪੁਰੀ ਨੇ ਕਿਹਾ ਕਿ ਸਾਡਾ...
ਬਾਘਾਪੁਰਾਣਾ,15 ਅਗਸਤ (ਜਸ਼ਨ)- ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਦੇਸ਼ ਵਾਸੀਆਂ ਨੂੰ 71ਵੇਂ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਆਖਿਆ ਕਿ ਸਾਨੂੰ ਸ਼ਹੀਦਾਂ ’ਤੇ ਮਾਣ ਹੈ , ਜਿਨਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਨੇ ਆਖਿਆ ਕਿ ਦੇਸ਼ ਵਿਚ ਰਾਜ ਕਰਨ ਵਾਲੀ ਰਾਸ਼ਟਰੀ ਪਾਰਟੀ ਕਾਂਗਰਸ ਨੇ ਭਾਰਤ ਵਿਚ ਸਭ ਤੋਂ ਵੱਧ ਸਮਾਂ ਰਾਜ ਕੀਤਾ ਅਤੇ ਆਪਣੇ ਰਾਜ ਦੌਰਾਨ ਦੇਸ਼ ਦੀ ਆਰਥਿਕ ਹਾਲਤ ਨੂੰ ਪੈਰਾਂ ਸਿਰ ਲਿਆਉਣ ਲਈ ਕਈ ਪ੍ਰੋਗਰਾਮ ਅਤੇ...