ਨੱਥੂਵਾਲਾ ਗਰਬੀ 20 ਨਵੰਬਰ (ਰਾਜਵੀਰ)-ਸਥਾਨਕ ਕਸਬੇ ਨੱਥੂਵਾਲਾ ਗਰਬੀ ਦੇ ਜੰਮਪਲ ਉੱਘੇ ਫਿਲਮ ਨਿਰਦੇਸ਼ਕ ਅਤੇ ਲੇਖਕ ਛਿੰਦਾ ਸਿੰਘ ਛਿੰਦਾ ਦੀ ਲਘੂ ਫਿਲਮ “ਅਨਰਥ” ਦੀ ਦਿੱਲੀ ਇੰਟਰਨੈਸ਼ਨਲ ਫਿਲਮ ਫੈਸਟੀਵਲ 2017 ਵਾਸਤੇ ਚੋਣ ਹੋ ਚੁੱਕੀ ਹੈ।ਇਸ ਸਬੰਧੀ ਲਿਖਤੀ ਜਾਣਕਾਰੀ ਦਿੰਦੇ ਹੋਏ ਛਿੰਦਾ ਸਿੰਘ ਨੱਥੂਵਾਲਾ ਗਰਬੀ ਨੇ ਦੱਸਿਆ ਕਿ ਉਸ ਦੀ ਇਹ ਫਿਲਮ ਨੂੰ ਫਿਲਮ ਫੈਸਟੀਵਲ ਵਿੱਚ ਐਵਾਰਡ ਵਾਸਤੇ ਚੁਣਿਆ ਗਿਆ ਹੈ ਜੋ ਕਿ 4 ਦਸੰਬਰ ਤੋਂ 7 ਦਸੰਬਰ ਤੱਕ ਦਿੱਲੀ ਵਿਖੇ ਹੋਣਾ ਹੈ ਇਸ ਫਿਲਮ ਨੂੰ...
News
ਧਰਮਕੋਟ/ਮੋਗਾ 20 ਨਵੰਬਰ (ਜਸ਼ਨ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਵੀਂ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਤਹਿਤ ਅਧਿਕਾਰੀ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਲੋਕਾਂ ਤੱਕ ਖੁਦ ਪਹੁੰਚ ਕਰਨ, ਤਾਂ ਜੋ ਯੋਗ ਹੋਣ ਦੇ ਬਾਵਜੂਦ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਿਰਵੇ ਲੋਕ ਵੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਾਭ ਪ੍ਰਾਪਤ ਕਰ ਸਕਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ਅੱਜ ਜ਼ਿਲੇ ਦੀ ਸਬ ਡਵੀਜ਼ਨ ਧਰਮਕੋਟ ਦੇ...
ਧਰਮਕੋਟ,20 ਨਵੰਬਰ (ਜਸ਼ਨ)-ਭਾਰਤੀ ਮੂਲ ਦੇ ਮਲੇਸ਼ੀਆ ਦੇ ਜੰਮਪਲ ਸ: ਹਰਮਿੰਦਰ ਸਿੰਘ ਧਾਲੀਵਾਲ ਨੇ ਅੱਜ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦਾ ਦੌਰਾ ਕੀਤਾ । ਉਹਨਾਂ ਨੇ ਕਾਲਜ ਦੇ ਪਿ੍ਰੰਸੀਪਲ ਸ਼੍ਰੀ ਦਲੀਪ ਕੁਮਾਰ ਪੱਤੀ ਅਤੇ ਸਟਾਫ਼ ਨਾਲ ਖੁੱਲੀ ਗੱਲਬਾਤ ਕੀਤੀ ਜਸਟਿਸ ਧਾਲੀਵਾਲ ਜੱਜ ਕੋਰਟ ਆਫ ਅਪੀਲ ਮਲੇਸ਼ੀਆ ਵਿਖੇ ਆਪਣੀ ਡਿੳੂਟੀ ਨਿਭਾਅ ਰਹੇ ਹਨ। ਉਹਨਾਂ ਨੇ ਕਾਲਜ ਦੇ ਸਟਾਫ਼ ਨੂੰ ਮਲੇਸ਼ੀਆ ਵਿਖੇ ਜੂਡੀਸ਼ੀਅਲ ਸਿਸਟਮ ਬਾਰੇ ਦੱਸਿਆ ਅਤੇ ਸਟਾਫ਼ ਤੋਂ ਇੱਥੋਂ ਦੇ ਸਿਸਟਮ ਬਾਰੇ...
ਮੋਗਾ, 19 ਨਵੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੇ ਮੁੱਖ ਵਪਾਰੀ ਅਸ਼ੋਕ ਗੁਪਤਾ, ਡਾਇਰਕੈਟਰ ਗੌਰਵ ਗੁਪਤਾ ਅਤੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ’ਚ ਚਲਾਏ ਜਾ ਰਹੇ ਸ਼ਹਿਰ ਦੇ ਨਾਮਵਰ ਸਿੱਖਿਆ ਸੰਸਥਾਨ ਮਾਉਟ ਲਿਟਰਾ ਜੀ ਸਕੂਲ ਵਿਖੇ ਵਿਦਿਆਰਥੀਆਂ ਦਾ ਸਕਾਲਰਸ਼ਿਪ ਟੈਸਟ ਕਰਵਾਇਆ ਗਿਆ। ਇਸ ਟੈਸਟ ‘ਚ ਸਕੂਲ ਦੇ ਨਾਲ ਨਾਲ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਿਰਕਤ ਕਰਕੇ ਆਪਣੀ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ। ਇਸ...
ਬਾਘਾਪੁਰਾਣਾ,19 ਨਵੰਬਰ (ਜਸਵੰਤ ਗਿੱਲ ਸਮਾਲਸਰ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਾਘਾਪੁਰਾਣਾ ਤੋਂ ਥੰਮ ਮੰਨੇ ਜਾਂਦੇ ਅਤੇ ਸੱਤਾਧਿਰ ਕਾਂਗਰਸ ਦੀਆਂ ਗਲਤ ਨੀਤੀਆਂ ਦਾ ਡੱਟਕੇ ਸਾਹਮਣਾ ਕਰਨ ਵਾਲੇ ਨਿਧੜਕ ਆਗੂ ਜੱਥੇਦਾਰ ਤੀਰਥ ਸਿੰਘ ਮਾਹਲਾ ਨੂੰ ਹਾਈਕਮਾਂਡ ਵੱਲੋਂ ਤੀਸਰੀ ਵਾਰ ਜ਼ਿਲੇ ਦਾ ਦਿਹਾਤੀ ਪ੍ਰਧਾਨ ਅਤੇ ਬਾਲ ਕਿ੍ਰਸ਼ਨ ਬਾਲੀ ਨੂੰ ਦੂਸਰੀ ਵਾਰ ਸ਼ਹਿਰੀ ਪ੍ਰਧਾਨ ਨਿਯੁਕਤ ਕਰਨ ‘ਤੇ ਅੱਜ ਸਥਾਨਕ ਸ਼ਹਿਰ ਵਿਖੇ ਅਕਾਲੀ ਦਲ ਦੀ ਅਹਿਮ ਇੱਕਤਰਤਾ ਪ੍ਰਧਾਨ ਤੀਰਥ ਸਿੰਘ ਮਾਹਲਾ ਦੀ ਅਗਵਾਈ...
ਮੋਗਾ19ਨਵੰਬਰ (ਸਰਬਜੀਤ ਰੌਲੀ)-ਪੰਜਾਬ ਵਿੱਚ ਜਿੱਥੇ ਸਰਕਾਰੀ ਸਕੂਲ ਦੇ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਲੋ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ ਉੱਥੇ ਨਾਦੀ ਫਾੳੂਡੇਸ਼ਨ ਸੰਸਥਾ ਵਲੋਂ ਵਿਸ਼ੇਸ਼ ਉਪਰਾਲੇ ਕਰਕੇ ਸਰਕਾਰੀ ਸਕੂਲ ਦੇ ਵਿਦਿਅਕ ਮਿਆਰ ਨੂੰ ਉੱਚਾ ਚੁੱਕਣ ਲਈ ਲੜਕੀਆਂ ਨੂੰ ਫਰੀ ਐਜੂਕੇਸ਼ਨ ਮੁਹੱਈਆ ਕੀਤੀ ਜਾ ਰਹੀ ਹੈ। ਇਸ ਸੰਸਥਾ ਵਲੋਂ ਪੜ੍ਹਾਈ ਵਿੱਚ ਮੋਹਰੀ ਲੜਕੀਆਂ ਨੂੰ ਟੈਬਲਟ ਦੇ ਸਨਮਾਨਿਤ ਕੀਤਾ ਜਾ ਚੁੱਕਿਆ ਹੈ । ਅੱਜ ਨਾਦੀ ਫਾੳੂਡੇਸ਼ਨ ਸੰਸਥਾ...
ਡਰੋਲੀ ਭਾਈ, 19 ਨਵੰਬਰ (ਜਸ਼ਨ): ਇਲਾਕਾ ਵਾਸੀਆਂ ਦੀ ਨਿਰੰਤਰ ਸੇਵਾ ਅਤੇ ਸਹਾਇਤਾ ਲਈ ਮੋਗਾ ਟੀਮ ਫਾਰ ਸੋਸ਼ਲ ਵੈਲਫੇਅਰ ਸੁਸਾਇਟੀ ਹਰ ਸਮੇਂ ਸਰਗਰਮ ਰਹਿੰਦੀ ਹੈ, ਜਿਸ ਦਾ ਮੁੱਖ ਮਨੋਰਥ ਇਲਾਕੇ ਦੇ ਲੋਕਾਂ ਦੀ ਸੇਵਾ ਕਰਨਾ ਹੈ। ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਰਾਜਵੀਰ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਮੋਗਾ ਹਲਕੇ ਦੇ ਲੋਕਾਂ ਦੇ ਹਰ ਦੁੱਖ- ਸੁੱਖ, ਗਮੀ-ਖੁਸ਼ੀ ਵਿਚ ਹਾਜਰ ਹੋ ਕੇ ਸੁਸਾਇਟੀ ਵੱਲੋਂ ਉਨਾਂ...
ਮੋਗਾ, 19 ਨਵੰਬਰ (ਜਸ਼ਨ): : ਮਾਲਵੇ ਦੀ ਅਕਾਲੀ ਸਿਆਸਤ ਦਾ ਧੁਰਾ, ਟਕਸਾਲੀ ਆਗੂ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਤੋਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਮਗਰੋਂ ਮਾਲਵਾ ਖਿੱਤੇ ਦੇ ਟਕਸਾਲੀ ਆਗੂਆਂ ਅਤੇ ਵਰਕਰਾਂ ’ਚ ਨਵਾਂ ਜੋਸ਼ ਪੈਦਾ ਹੋ ਗਿਆ ਹੈ। ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਜ਼ਿਲਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਨਗਰ ਪੰਚਾਇਤ ਕੋਟ ਈਸੇ ਖਾਂ ਦੇ ਪ੍ਰਧਾਨ...
ਚੰਡੀਗੜ, 18 ਨਵੰਬਰ (ਜਸ਼ਨ): ਨਸ਼ਿਆਂ ਦੇ ਵਪਾਰ ਤੇ ਤਸਕਰੀ ਵਿਰੁੱਧ ਆਪਣੀ ਮੁਹਿਮ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਫਿਰੋਜ਼ਪੁਰ ਜ਼ਿਲੇ ਦੇ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਸਮਗਲਰਾਂ ਨੂੰ ਗਿ੍ਰਫਤਾਰ ਕੀਤਾ ਹੈ ਜਿਨਾਂ ਵਿਚ ਗੁਰਦੀਪ ਸਿੰਘ ਪੁੱਤਰ ਜਰਨੈਲ ਸਿੰਘ, ਮਹਾਂਵੀਰ ਸਿੰਘ ਉਰਫ਼ ਤੋਤਾ ਅਤੇ ਸੁਖਬੀਰ ਸਿੰਘ ਉਰਫ਼ ਸੋਨੀ ਪੁੱਤਰ ਨਿਰਵੈਰ ਸਿੰਘ ਨੰੂ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਟੀਮ ਵੱਲੋਂ ਕਾਬੂ ਕੀਤਾ ਗਿਆ ਹੈ ਪਰ ਮੁੱਖ ਸ਼ੱਕੀ ਬਦਨਾਮ...
ਮੋਗਾ,19 ਨਵੰਬਰ (ਜਸ਼ਨ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਜਗਸੀਰ ਸਿੰਘ ਮੰਗੇਵਾਲਾ ਨੇ ਅੱਜ ਮੋਗਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਬੇਹਤਰੀ ਲਈ ਚੁੱਕੇ ਜਾ ਰਹੇ ਕਦਮ ਲਾਮਿਸਾਲ ਨੇ ਅਤੇ ਪੰਜਾਬ ਸਰਕਾਰ ਵੱਲੋਂ ਨਿਤ ਦਿਨ ਲਏ ਜਾ ਰਹੇ ਲੋਕ ਹਿਤੈਸ਼ੀ ਫੈਸਲਿਆਂ ਸਦਕਾ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਵੱਲੋਂ ਪੁੱਛੇ ਇਕ...

