News

ਮੋਗਾ,5 ਅਗਸਤ (ਜਸ਼ਨ)-ਮੋਗਾ ਜ਼ਿਲੇ ਦੇ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਪਿੰਡ ਵਾਸੀਆਂ ਅਤੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਤੀਆਂ ਦਾ ਤਿਓਹਾਰ ਮਨਾਇਆ ਗਿਆ । ਇਸ ਮੌਕੇ ਐੱਸ ਡੀ ਐੱਮ ਧਰਮਕੋਟ ਨਰਿੰਦਰਪਾਲ ਸਿੰਘ ਧਾਲੀਵਾਲ ਮੁੱਖ ਮਹਿਮਾਨ ਵਜੋਂ ਪਹੰੁਚੇ । ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ,ਬਲਵਿੰਦਰ ਕੌਰ ਅਤੇ ਦਵਿੰਦਰਜੀਤ ਕੌਰ ਨੇ ਨਰਿੰਦਰਪਾਲ ਸਿੰਘ ਧਾਲੀਵਾਲ ਦਾ ਨਿੱਘਾ ਸਵਾਗਤ ਕਰਦਿਆਂ...
ਮੋਗਾ 5 ਅਗਸਤ(ਜਸ਼ਨ)-‘ਸੂਬੇ ਵਿਚ ਵਪਾਰਕ ਗਤੀਵਿਧੀਆਂ ਨੂੰ ਸੁਖਾਲਾ ਬਣਾਉਣ ਦਾ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਰੱਕ ਯੂਨੀਅਨਾਂ ਨੂੰ ਖਤਮ ਕਰਨ ਦਾ ਫੈਸਲਾ ਪੰਜਾਬ ਦੇ ਹਿਤਾਂ ਵਿਚ ਹੈ ‘। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਰਵਿੰਦਰ ਸਿੰਘ ਐਡਵੋਕੇਟ ‘ਰਵੀ ਗਰੇਵਾਲ’ ਨੇ ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਕਿਸੇ ਵੀ ਸੂਬੇ ਵਿਚ...
* ਪਾਰਟੀ ਦਾ ਹਰ ਵਲੰਟੀਅਰ ਲੋਕ ਹਿਤਾਂ ਲਈ ਪਹਿਰੇਦਾਰ ਬਣ ਕੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਲੋਕ ਸੰਘਰਸ਼ ਦੀ ਕਰੇਗਾ ਅਗਵਾਈ --ਰਮੇਸ਼ ਗਰੋਵਰ ਮੋਗਾ,5 ਅਗਸਤ (ਜਸ਼ਨ)- ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਐਡਵੋਕੇਟ ਰਮੇਸ਼ ਗਰੋਵਰ ਦੀ ਅਗਵਾਈ ਵਿਚ ਅੱਜ ਮੋਗਾ ਵਿਖੇ ਆਮ ਆਦਮੀ ਪਾਰਟੀ ਦੀ ਜ਼ਿਲਾ ਪੱਧਰੀ ਮੀਟਿੰਗ ਦੌਰਾਨ ਲੋਕ ਹਿਤਾਂ ਲਈ ਸੰਘਰਸ਼ ਦੀ ਨਵੇਂ ਸਿਰਿਓਂ ਵਿਓਂਤਬੰਦੀ ਕੀਤੀ ਗਈ ਤਾਂ ਕਿ ਅਕਾਲੀ ਭਾਜਪਾ ਰਾਜ ਦੇ ਸਤਾਏ ਤੇ ਹੁਣ ਕਾਂਗਰਸੀ ਆਗੂਆਂ ਦੇ ਲਾਰਿਆਂ...
ਨਵੀਂ ਦਿੱਲੀ, 5 ਅਗਸਤ(ਏਜੰਸੀ)-ਕੁੱਲ ਹਿੰਦ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਉਨਾਂ ਦੀ ਮਾਤਾ, ਰਾਜਮਾਤਾ ਮਹਿੰੰਦਰ ਕੌਰ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸ੍ਰੀ ਰਾਹੁਲ ਗਾਂਧੀ ਅੱਜ ਕਪੂਰਥਲਾ ਹਾਊਸ ਵਿਖੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਅਤੇ ਉਨਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਤਕਰੀਬਨ 40 ਮਿੰਟ ਬਿਤਾਏ। ਸ੍ਰੀ ਰਾਹੁਲ ਗਾਂਧੀ ਨੇ ਰਾਜਮਾਤਾ ਦੀ ਦੁਖਦਾਈ ਮੌਤ ’ਤੇ ਕੈਪਟਨ...
ਚੰਡੀਗੜ 5 ਅਗਸਤ (ਜਸ਼ਨ) ਮੁੱਖ ਮੰਤਰੀ ਪੰਜਾਬ ਵੱਲੋਂ ਗਠਿਤ ਸਪੈਸ਼ਲ ਟਾਸਕ ਫੋਰਸ ਨੇ ਨਸ਼ਿਆਂ ਦੇ ਖਾਤਮੇ ਵਿਰੁੱਧ ਵਿੱਢੀ ਜੰਗ ਦੌਰਾਨ ਅੱਜ ਕਾਊਂਟਰ ਇੰਟੈਲੀਜੈਂਸ ਪੰਜਾਬ ਨਾਲ ਸਬੰਧਿਤ ਪੰਜ ਪੁਲਿਸ ਮੁਲਾਜ਼ਮਾਂ ਅਤੇ ਉਨਾਂ ਦੇ ਤਿੰਨ ਸਾਥੀਆਂ ਨੂੰ ਕਾਬੂ ਕਰ ਲਿਆ ਜਿਨਾਂ ਨੇ ਆਪਣੇ ਆਪ ਨੂੰ ਐਸ.ਟੀ.ਐਫ. ਫ਼ਾਜ਼ਿਲਕਾ ਯੂਨਿਟ ਨਾਲ ਸਬੰਧਿਤ ਹੋਣ ਦਾ ਦਾਬਾ ਮਾਰ ਕੇ ਇੱਕ ਬਦਨਾਮ ਨਸ਼ਾ ਤਸਕਰ ਤੋਂ 300 ਗ੍ਰਾਮ ਹੈਰੋਇਨ ਖੋਹ ਲਈ ਅਤੇ ਅੱਠ ਲੱਖ ਰੁਪਏ ਦੀ ਫਿਰੋਤੀ ਲੈਣ ਉਪਰੰਤ ਉਸ ਨੂੰ ਬਿਨਾ ਕਿਸੇ...
ਮੋਗਾ, 5 ਅਗਸਤ (ਜਸ਼ਨ)-ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਪ੍ਰਧਾਨਗੀ ਹੇਠ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆ ਦੇ ਰਖੱੜੀ ਨਾਲ ਸਬੰਧਤ ਕਾਰਡ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਬਿਹਤਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਰੱਖੜੀ ਭਰਾ ਤੇ ਭੈਣ ਦੇ ਪ੍ਰਤੀਕ ਦਾ ਤਿਉਹਾਰ ਹੈ...
ਮੋਗਾ, 5 ਅਗਸਤ (ਜਸ਼ਨ)-ਸੀਨੀਅਰ ਕਪਤਾਨ ਪੁਲਿਸ ਜ਼ਿਲਾ ਮੋਗਾ ਵੱਲੋਂ ਪ੍ਰਬੰਧਕੀ ਆਧਾਰ ’ਤੇ ਸੀ ਆਈ ਏ ਸਟਾਫ਼ ਦੇ ਐੱਸ ਐੱਚ ਓ ਸਮੇਤ ਕਈ ਹੋਰਨਾਂ ਕਰਮਚਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕਰਦਿਆਂ ਤੁਰੰਤ ਨਵੀਆਂ ਤੈਨਾਤੀ ਦੀ ਥਾਂਵਾਂ ’ਤੇ ਹਾਜ਼ਰ ਹੋਣ ਲਈ ਹੁਕਮ ਦਿੱਤੇ ਗਏ ਹਨ । ਐੱਸ ਐੱਸ ਪੀ ਦਫਤਰ ਵੱਲੋਂ 4 ਅਗਸਤ ਨੂੰ ਜਾਰੀ ਕੀਤੇ ਗਏ ਇਹਨਾਂ ਹੁਕਮਾਂ ਮੁਤਾਬਕ ਸੀ ਆਈ ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਕਿੱਕਰ ਸਿੰਘ ਨੂੰ ਮੁੱਖ ਅਫਸਰ ਬੱਧਣੀ ਕਲਾਂ ,ਇੰਸਪੈਕਟਰ ਐਲ ਆਰ ਭੁਪਿੰਦਰ...
ਮੋਗਾ 4 ਅਗਸਤ:DISTT ਮੈਜਿਸਟ੍ਰੇਟ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਵੱਲੋਂ ਫ਼ੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੋਗਾ ਸ਼ਹਿਰ ਵਿੱਚ ਕੋਟਕਪੂਰਾ ਚੌਕ ਤੋਂ ਪੁਲ ਸੂਆ ਦੁੱਨੇ ਕੇ ਬਾਈਪਾਸ ਤੱਕ ਸਵੇਰੇ 8 ਵਜੇ ਤੋਂ ਰਾਤ 9 ਵਜੇ ਤੱਕ ਟਰੱਕਾਂ ਦੀ ਆਮਦ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਅਗਸਤ, 2017 ਤੱਕ ਲਾਗੂ ਰਹਿਣਗੇ। ਜ਼ਿਲ•ਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੋਗਾ ਸ਼ਹਿਰ ਅੰਦਰ ਨੈਸ਼ਨਲ ਹਾਈਵੇ ਮਾਰਗ-95...
ਚੰਡੀਗੜ੍ਹ, 4 ਅਗਸਤ:(ਜਸ਼ਨ): ਪੰਜਾਬ ਸਰਕਾਰ ਵਲੋਂ 9 ਤੋਂ 15 ਅਗਸਤ ਤੱਕ ‘ਖੁੱਲੇ ਵਿਚ ਜੰਗਲ ਪਾਣੀ ਜਾਣ ਤੋਂ ਮੁਕਤੀ’ ਸਪਤਾਹ ਮਨਾਉਣ ਲਈ ਵੱਡੇ ਪੱਧਰ ਉੱਤੇ ਜਾਗਰੁਕਤਾ ਮੁਹਿੰਮ ਚਲਾਈ ਜਾਵੇਗੀ। ਅੱਜ ਇੱਥੇ ਸੱਦੀ ਪ੍ਰੈਸ ਕਾਨਫਰੰਸ ਦੇ ਦੌਰਾਨ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਇਸ ਸਾਲ ਦੇ ਅੰਤ ਤੱਕ ਖੁੱਲੇ ਵਿਚ ਜੰਗਲ ਪਾਣੀ ਜਾਣ ਦੀ ਪ੍ਰਥਾ ਨੂੰ ਪੰਜਾਬ...
ਚੰਡੀਗੜ੍ਹ, 4 ਅਗਸਤ:(ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ ਖੇਤੀਬਾੜੀ ਸਿੱਖਿਆ ਨੂੰ ਬੜ੍ਹਾਵਾ ਦੇਣ ਲਈ ''ਪੰਜਾਬ ਰਾਜ ਖੇਤੀਬਾੜੀ ਸਿੱਖਿਆ ਕੌਂਸਲ'' ਦੀ ਸਥਾਪਨਾ ਕਰਨ ਤੋਂ ਇਲਾਵਾ ਕਿਸਾਨੀ ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਕਰਨ ਵਾਸਤੇ ''ਪੰਜਾਬ ਰਾਜ ਕਿਸਾਨ ਕਮਿਸ਼ਨ ਐਕਟ 2017'' ਬਣਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਵੱਲੋਂ ਸ਼ੁੱਕਰਵਾਰ ਨੂੰ ਲਏ...

Pages