ਮੋਗਾ,13 ਜੁਲਾਈ (ਜਸ਼ਨ)-ਅੰਤਰ-ਰਾਸ਼ਟਰੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਇੰਟਰਨੈਸ਼ਨਲ ਜ਼ਿਲਾ 321-ਐਫ ਦੇ ਗਵਰਨਰ ਲਾਇਨ ਅਨੰਦ ਸਾਹਨੀ ਦੀ ਭਾਰਤ ਆਮਦ ਨੂੰ ਮੁੱਖ ਰੱਖਦਿਆਂ ਲਾਇਨਜ਼ ਕਲੱਬ ਮੋਗਾ ਐਕਟਿਵ ਦੇ ਪ੍ਰਧਾਨ ਲਾਇਨ ਅਨੁਜ ਗੁਪਤਾ ਦੀ ਅਗਵਾਈ ’ਚ ‘ਰਿਲੀਵਿੰਗ ਹੰਗਰ’ ਪ੍ਰਾਜੈਕਟ ਤਹਿਤ ਸ਼ਹਿਰ ਦੇ ਜ਼ਿਲਾ ਪੱਧਰੀ ਸਰਕਾਰੀ ਹਸਪਤਾਲ ’ਚ ਮਰੀਜ਼ਾਂ ਨੂੰ ਤਾਜ਼ੇ ਫਲ ਵੰਡੇ ਗਏ। ਇਸ ਮੌਕੇ ਐਸ. ਐਮ. ਓ. ਡਾ. ਰਾਜੇਸ਼ ਅੱਤਰੀ, ਰੀਜ਼ਨ ਚੇਅਰਮੈਨ ਲਾਇਨ ਡਾ. ਪਵਨ ਗਰੋਵਰ, ਲਾਇਨ ਅਨੁਜ ਸ਼ਰਮਾ ,ਕਮੇਟੀ...
News
ਕੋਟ ਈਸੇ ਖ਼ਾਂ,13 ਜੁਲਾਈ (ਨਿੱਜੀ ਪੰਤਰ ਪਰੇਰਕ) -ਜ਼ਿਲਾ ਸਿੱਖਿਆ ਅਫਸਰ (ਸ) ਗੁਰਦਰਸ਼ਨ ਸਿੰਘ ਅਤੇ ਸਹਾਇਕ ਸਿੱਖਿਆ ਅਫਸਰ ਖੇਡਾਂ ਇੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ੋਨ ਟੂਰਨਾਮੈਂਟ ਕਮੇਟੀ ਕੋਟ ਈਸੇ ਖਾਂ ਦੀ ਸਾਲ 2017-2018 ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ। ਇਹ ਚੋਣ ਈਸ਼ਵਰ ਚੰਦਰਪਾਲ ਪਿ੍ਰੰਸੀਪਲ ਖੋਸਾ ਰਣਧੀਰ ਦੀ ਪ੍ਰਧਾਨਗੀ ਹੇਠ ਹੋਈ। ਇਸ ਕਮੇਟੀ ਵਿਚ ਪ੍ਰਧਾਨ ਜਗਰਾਜ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਬਿੰਦਰ ਸਿੰਘ, ਸਕੱਤਰ ਪਲਵਿੰਦਰ ਸਿੰਘ, ਮੀਤ ਪ੍ਰਧਾਨ...
ਮੋਗਾ,13 ਜੁਲਾਈ (ਜਸ਼ਨ)-ਡੈਮੋਕੇ੍ਰਟਿਕ ਟੀਚਰ ਫਰੰਟ ਵਲੋਂ ਪ੍ਰਦੇਸ ਕਮੇਟੀ ਦੇ ਫੈਸਲੇ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੂਹਰੇ ਅਧਿਆਪਕਾਂ ਦੀ ਸਿੱਖਿਆ ਸਬੰਧੀ ਮੰਗਾਂ ਦੇ ਪ੍ਰਤੀ ਸਿੱਖਿਆ ਮੰਤਰੀ ਪੰਜਾਬ ਦੇ ਅੜੀਅਲ ਰਵੱਈਏ ਦੇ ਰੋਸ ਵਜੋਂ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਡੀ ਟੀ ਐਫ ਮੋਗਾ ਦੇ ਜ਼ਿਲਾ ਪ੍ਰਧਾਨ ਦਿਗਵਿਜੈ ਪਾਲ ਸ਼ਰਮਾ, ਜ਼ਿਲਾ ਸਕੱਤਰ ਅਮਨਦੀਪ ਮਟਵਾਣੀ ਅਤੇ ਬਲਾਕ ਪ੍ਰਧਾਨ ਸੁਖਪਾਲ ਸਿੰਘ ਘੋਲੀਆ ਨੇ ਕਿਹਾ ਕਿ ਸਮੇਂ ਸਮੇਂ ਤੇ ਸਿੱਖਿਆ ਮੰਤਰੀ ਨੂੰ...
ਸਮਾਲਸਰ ,13 ਜੁਲਾਈ (ਨਿੱਜੀ ਪੱਤਰ ਪਰੇਰਕ)-ਪੰਜਾਬ ਸਾਹਿਤ ਅਕਾਦਮੀ ਚੰਡੀਗੜ ਵਲੋਂ ਪਿਛਲੇ ਦਿਨੀਂ ਕਰਵਾਏ ਗਏ ਪ੍ਰੋਗਰਾਮ ਬੰਦਨਵਾਰ ਵਿੱਚ ਪੰਜਾਬੀ ਸਾਹਿਤਕਾਰਾਂ ਬਾਰੇ ਦਸਤਾਵੇਜ਼ੀ ਫਿਲਮਾਂ ਬਣਾਉਣ ਦਾ ਨਿਵੇਕਲਾ ਕੰਮ ਕਰਨ ਵਾਲੇ ਮਾਸਟਰ ਅਮਰ ਘੋਲੀਆ ਨੂੰ ਪੰਜਾਬ ਸਾਹਿਤ ਅਕਾਦਮੀ ਦੀ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ, ਜਨਰਲ ਸਕੱਤਰ ਡਾ. ਸਤੀਸ਼ ਕੁਮਾਰ ਵਰਮਾ ਅਤੇ ਅਕਾਦਮੀ ਦੇ ਹਾਜ਼ਰ ਮੈਂਬਰਾਂ ਨੇ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ। ਇਸ ਸਮੇਂ ਪ੍ਰਧਾਨ ਡਾ. ਸੋਹਲ ਨੇ ਘੋਲੀਆ ਦੇ ਇਸ...
ਬੱਧਨੀ ਕਲਾਂ, 13 ਜੁਲਾਈ (ਚਮਕੌਰ ਸਿੰਘ ਲੋਪੋਂ)- ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਵਿੱਚ ਮੀਲ ਪੱਥਰ ਵਜੋਂ ਸਾਬਤ ਹੋਈ ਇੱਕ ਸਦੀ ਤੋਂ ਵੱਧ ਉਮਰ ਭੋਗ ਚੁੱਕੀ , ਵਿਸ਼ਵ ਪ੍ਰਸਿੱਧ ਦਰਬਾਰ ਸੰਪਰਦਾਇ ਦੇ ਮੁੱਖ ਅਸਥਾਨ ਸੰਤ ਆਸ਼ਰਮ ਲੋਪੋ ( ਮੋਗਾ ) ਵਿਖੇ ਸੰਤ ਜੋਰਾ ਸਿੰਘ ਲੋਪੋ ਚੈਰੀਟੇਬਲ ਟਰੱਸਟ ਵੱਲੋਂ ਸੁਆਮੀ ਸੰਤ ਜਗਜੀਤ ਸਿੰਘ ਦੇ 56ਵੇਂ ਜਨਮ ਦਿਵਸ ਮੌਕੇ ਇੱਕ ਵਿਸ਼ਾਲ ਖੂਨਦਾਨ ਕੈਪ ਲਗਾਇਆ ਗਿਆ, ਜਿਸ ਵਿੱਚ 551 ਤੋਂ ਉੱਪਰ ਖੂਨਦਾਨੀਆਂ ਨੇ ਖੂਨਦਾਨ ਕਰਕੇ ਮੋਗੇ...
ਸਮਾਲਸਰ, 13 ਜੁਲਾਈ (ਜਸਵੰਤ ਗਿੱਲ)- ਥਾਣਾ ਸਮਾਲਸਰ ਵਿਖੇ ਸਬ ਇੰਸਪੈਕਟਰ ਮੇਜਰ ਸਿੰਘ ਨੇ ਬਤੌਰ ਐਸ.ਐਚ.ਓ ਚਾਰਜ ਸੰਭਾਲ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਬ ਇੰਸਪੈਕਟਰ ਮੇਜਰ ਸਿੰਘ ਨੇ ਕਿਹਾ ਕਿ ਉਹ ਇਲਾਕੇ ਵਿਚ ਮਾੜੇ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦੇਣਗੇ ਅਤੇ ਲੋਕਾਂ ਨੂੰ ਸਹੀ ਇਨਸਾਫ ਦੇਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਹਮੇਸ਼ਾ ਸਹੀ ਇਤਲਾਹ ਦੇਣ ਅਤੇ ਇਲਾਕੇ ਵਿਚ ਸ਼ਾਂਤੀ ਲਈ ਪੁਲਿਸ ਪ੍ਰਸ਼ਾਸ਼ਨ ਦਾ ਸਾਥ ਦੇਣ...
ਮੋਗਾ, 12 ਜੁਲਾਈ (ਜਸ਼ਨ): -ਮੋਗਾ ਸ਼ਹਿਰ ਵਿੱਚ ਰੁੱਕੇ ਹੋਏ ਵਿਕਾਸ ਦੇ ਕੰਮਾਂ ਨੂੰ ਲੈ ਕੇ ਕੌਂਸਲਰਾਂ ਵੱਲੋਂ ਤਕਰੀਬਨ ਇਕ ਮਹੀਨੇ ਤੋਂ ਸ਼ੁਰੂ ਕੀਤੀ ਭੁੱਖ ਹੜਤਾਲ ਅਤੇ ਮਰਨ ਵਰਤ ਨੂੰ ਅੱਜ ਦੇਰ ਸ਼ਾਮ ਵਿਧਾਇਕ ਡਾ: ਹਰਜੋਤ ਕਮਲ ਅਤੇ ਮੇਅਰ ਅਕਸ਼ਿਤ ਜੈਨ ਨੇ ਫਲਾਂ ਦਾ ਰਸ ਪਿਲਾ ਕੇ ਤੁੜਵਾਇਆ। ਇਸ ਮੌਕੇ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ,ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ,ਕੌਂਸਲਰ ਨਰਿੰਦਰਪਾਲ ਸਿੰਘ ਸਿੱਧਨੂੰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ । ਇਸ ਮੌਕੇ ਡਾ: ਹਰਜੋਤ ਕਮਲ ,...
ਕੋਟ ਈਸੇ ਖਾਂ,12 ਜੁਲਾਈ (ਪੱਤਰ ਪਰੇਰਕ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਜਰਨਲ ਸਕੱਤਰ ਗੁਲਜ਼ਾਰ ਸਿੰਘ ਘੱਲ-ਕਲਾਂ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਵਿਰਕ, ਜਰਨਲ ਸਕੱਤਰ ਮੰਦਰਜੀਤ ਸਿੰਘ ਮਨਾਵਾਂ, ਮੀਤ ਪ੍ਰਧਾਨ ਹਰਬੰਸ ਸਿੰਘ, ਨੰਬਰਦਾਰ ਬਲਵੀਰ ਸਿੰਘ, ਨੰਬਰਦਾਰ ਹਰਪਿੰਦਰ ਸਿੰਘ ਮਸੀਤਾਂ, ਸੂਬਾ ਸਕੱਤਰ ਸੁਖਜਿੰਦਰ ਸਿੰਘ ਖੋਸਾ, ਸੂਬਾ ਆਗੂ ਸਾਰਜ ਸਿੰਘ ਬ੍ਰਾਹਮਕੇ ਆਦਿ ਆਗੂਆਂ ਨੇ ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਐੱਸ.ਵਾਈ.ਐੱਲ...
ਬਿਲਾਸਪੁਰ,12 ਜੁਲਾਈ (ਜਸ਼ਨ) -ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀ. ਸੈਕੰਡਰੀ ਸਕੂਲ ਜਿੱਥੇ ਵਿੱਦਿਆ ਦੇ ਖੇਤਰ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ, ਉੱਥੇ ਖੇਡਾਂ ਦੇ ਖੇਤਰ ਵਿੱਚ ਵੀ ਵਿਸ਼ੇਸ਼ ਸਥਾਨ ਰੱਖਦਾ ਹੈ। ਪਿਛਲੇ ਦਿਨੀਂ ਤਾਈਕਵਾਂਡੋ ਐਸ਼ੋਸੀਏਸ਼ਨ ਪੰਜਾਬ ਵੱਲੋਂ ਪਿੰਡ ਰਣਸੀਂਹ ਖੁਰਦ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀ ਹਰਮਨਦੀਪ ਅਤੇ ਚਹਿਲਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗੇ...
ਮੋਗਾ,12 ਜੁਲਾਈ (ਜਸ਼ਨ):ਪਿਛਲੇ ਨੌਂ ਸਾਲਾਂ ਤੋਂ ਸਰਕਾਰ ਦੀ ਵਿਤਕਰੇਬਾਜ਼ੀ ਦਾ ਸੰਤਾਪ ਹੰਢਾ ਰਹੇ ਐੱਸ.ਐੱਸ.ਏ./ਰਮਸਾ ਅਧਿਆਪਕਾਂ ਦੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਅਮੀਂਵਾਲਾ ਵਲੋਂ ਅੱਜ 16 ਜੁਲਾਈ ਨੂੰ ਪਟਿਆਲੇ ਵਿਖੇ ਹੋ ਰਹੀ ਸੂਬਾ ਪਧਰੀ ਕੰਨਵੈਨਸ਼ਨ ਅਤੇ ਰੋਸ ਮਾਰਚ ਦਾ ਪੈੱਸ ਨੋਟ ਜਾਰੀ ਕੀਤਾ ਗਿਆ। ਇਸ ਮੌਕੇ ਰੋਸ ਜ਼ਾਹਰ ਕਰਦਿਆਂ ਜਿਲਾ ਪ੍ਰਧਾਨ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ...