ਮੋਗਾ, ੧੦ ਜਨਵਰੀ (ਜਸ਼ਨ): ਆਏ ਦਿਨ ਅਕਾਲੀ ਭਾਜਪਾ ਦੇ ਫਿਰ ਤੋਂ ਗੱਠਜੋੜ ਦੇ ਰੂਪ ਵਿਚ ਵਿਚਰਨ ਦੀਆਂ ਕਨਸੋਆਂ ਨੂੰ ਵਿਰਾਮ ਦਿੰਦਿਆਂ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਖਿਆ ਕਿ, ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨੂੰ ਬੇਹੱਦ ਨੁਕਸਾਨ ਪਹੁੰਚਾਇਆ ਹੈ। ਇਸ ਕਰਕੇ ਭਾਜਪਾ ਰਹਿੰਦੀ ਦੁਨੀਆ ਤੱਕ ਅਕਾਲੀ ਦਲ ਨਾਲ ਗੱਠਜੋੜ ਨਹੀਂ ਕਰੇਗੀ । ਅਸ਼ਵਨੀ ਸ਼ਰਮਾ ਨੇ ਕਿਹਾ ਕਿ, ਭਾਜਪਾ ਨੇ ਅਕਾਲੀ ਦਲ ਨੂੰ ਉਸ ਸਮੇਂ ਛੱਡਿਆ ਜਦੋਂ ਭਾਜਪਾ ਦੇਸ਼ ਦੀ ਕਾਇਆ ਕਲਪ ਦਾ ਸੁਪਨਾ ਦੇਖ ਰਹੀ ਸੀ ਪਰ ਹੁਣ...
News
ਗੁਰਦਿਆਲ ਸਿੰਘ ਦਾ ਜਨਮ 10 ਜਨਵਰੀ 1933 ਨੂੰ ਉਹਨਾਂ ਨਾਨਕਾ ਪਿੰਡ ਭੈਣੀ ਫੱਤਾ (ਬਰਨਾਲਾ ਜ਼ਿਲਾ) ਵਿਖੇ ਪਿਤਾ ਜਗਤ ਸਿੰਘ ਅਤੇ ਮਾਤਾ ਨਿਹਾਲ ਕੌਰ ਦੇ ਪਰਵਾਰ ਵਿੱਚ ਹੋਇਆ। ਉਸ ਦਾ ਦਾਦਕਾ ਪਿੰਡ #ਜੈਤੋ ਹੈ ਅਤੇ ਬਚਪਨ ਤੋਂ ਓਥੇ ਹੀ ਰਹਿੰਦੇ ਸੀ। ਉਸ ਦੇ ਤਿੰਨ ਭਰਾ ਤੇ ਇੱਕ ਭੈਣ ਹੈ। ਘਰੇਲੂ ਕਾਰਨਾਂ ਕਰਕੇ ਬਚਪਨ ਵਿੱਚ ਸਕੂਲ ਛੱਡ ਕੇ ਅੱਠ ਸਾਲ ਤਰਖਾਣਾ ਕੰਮ ਕੀਤਾ। ਦਸਵੀਂ ਪਾਸ ਕਰਕੇ ਪ੍ਰਾਈਵੇਟ ਸਕੂਲ ਵਿੱਚ ਮਾਸਟਰੀ ਕੀਤੀ ਫਿਰ ਘਾਲਣਾ ਘਾਲ ਕੇ ਉਚੇਰੀ ਵਿੱਦਿਆ ਲੈ ਕੇ ਸਰਕਾਰੀ...
ਬਾਘਾਪੁਰਾਣਾ,7 ਜਨਵਰੀ(ਰਾਜਿੰਦਰ ਸਿੰਘ ਕੋਟਲਾ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਅਵਤਾਰ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮੁਗਲੂ ਕੀ ਪੱਤੀ ਬਾਘਾਪੁਰਾਣਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਅਤੇ ਗੁ: ਪਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ ਇੱਕ ਸੁੰਦਰ ਪਾਲਕੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਸੋਬਿਤ ਸਨ ਜੋ ਸੋਹਣੇ ਫੁੱਲਾਂ ਨਾਲ ਸਜਾਈ ਗਈ ਸੀ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਅਗਵਾਈ ਗੁਰੂ ਸਾਹਿਬ ਜੀ ਦੇ...
*ਹੁਣ 22 ਜਨਵਰੀ ਨੂੰ ਹੋਵੇਗੀ ਪ੍ਰਵੇਸ਼ ਪ੍ਰੀਖਿਆ, ਅਪਲਾਈ ਕਰਨ ਦੀ ਮਿਤੀ 12 ਜਨਵਰੀ ਤੱਕ ਵਧਾਈ-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ, 10 ਜਨਵਰੀ (ਜਸ਼ਨ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਭਾਰਤੀ ਸੁਰੱਖਿਆ ਫੌਜਾਂ ਦਾ ਹਿੱਸਾ ਬਣਾਉਣ ਦੇ ਮੰਤਵ ਨਾਲ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ...
ਮੋਗਾ 10 ਜਨਵਰੀ (ਜਸ਼ਨ ) : ਪੰਜਾਬ ਸਰਕਾਰ ਵੱਲੋਂ ਈ ਸਿਗਰੇਟ, ਹੁੱਕਾ ਬਾਰਾਂ ਅਤੇ ਖੁਸ਼ਬੂਦਾਰ ਤੰਬਾਕੂ ਦੀ ਵਰਤੋਂ ਤੇ ਸਿਕੰਜਾ ਕੱਸਣ ਲਈ ਮਨਾਏ ਜਾ ਰਹੇ ਵਿਸ਼ੇਸ਼ ਹਫਤੇ ਤਹਿਤ ਅੱਜ ਸਿਵਲ ਸਰਜਨ ਮੋਗਾ ਡਾ ਰੁਪਿੰਦਰ ਕੌਰ ਦੇ ਆਦੇਸ਼ਾਂ ਤੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਵਿਖੇ ਇੱਕ ਤੰਬਾਕੂ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਹੈਲਥ ਸੁਪਰਵਾਈਜਰ ਮਹਿੰਦਰ ਪਾਲ ਲੂੰਬਾ ਨੇ ਵਿਦਿਆਰਥੀਆਂ ਨੂੰ ਕੋਟਪਾ ਐਕਟ, ਤੰਬਾਕੂ, ਈ...
ਬਾਘਾਪੁਰਾਣਾ, 10 ਜਨਵਰੀ (ਰਾਜਿੰਦਰ ਸਿੰਘ ਕੋਟਲਾ)- ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈਲਫੇਅਰ ਐਸੋਸੀਏਸ਼ਨ ਰਜਿਸਟਰਡ ਮੋਗਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਜੀ ਵਿਖੇ ਦਰਸ਼ਨ ਸਿੰਘ ਗਿੱਲ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਐਸੋਸੀਏਸ਼ਨ ਮੈਂਬਰ ਤੋ ਇਲਾਵਾ ਜਿਲ੍ਹਾ ਬਰਨਾਲਾ ਦੇ ਰਾਜਿੰਦਰ ਸਿੰਘ ਢਿੱਲੋ ਜਿਲ੍ਹਾ ਪ੍ਰਧਾਨ, ਸਤਪਾਲ ਜਨਰਲ ਸਕੱਤਰ, ਦਰਸ਼ਨ ਸਿੰਘ ਰਾਏਸਰ ਖਜ਼ਾਨਚੀ, ਰਾਜ ਕੁਮਾਰ ਨੁਮਾਇੰਦਾ ਪੰਜਾਬ ਤੇ ਤੇਜਪਾਲ ਸਿੰਘ...
ਮੋਗਾ, 9 ਜਨਵਰੀ:(ਜਸ਼ਨ): ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵੱਲੋਂ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਨਿਰਦੇਸ਼ਕ, ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਡਾ. ਜੀ.ਐਸ. ਬੁੱਟਰ ਵੱਲੋਂ ਕੀਤੀ ਗਈ। ਵਧੀਕ ਨਿਰਦੇਸ਼ਕ ਖੋਜ ਡਾ. ਪੀ.ਪੀ.ਐਸ. ਪੰਨੂ ਵਿਸ਼ੇਸ਼ ਮਹਿਮਾਨ ਵੱਜੋਂ ਮੀਟਿੰਗ ਵਿੱਚ ਸ਼ਾਮਿਲ ਹੋਏ। ਡਾ. ਰਮਨਦੀਪ ਕੌਰ,...
ਮੋਗਾ, 9ਜਨਵਰੀ (ਜਸ਼ਨ ) ਪੰਚਾਇਤ ਅਫ਼ਸਰ ਅਤੇ ਪੰਜਾਬ ਪੰਚਾਇਤ ਅਫ਼ੀਸਰ ਯੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਘ ਰਾਊਕੇ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਗਿਆਨੀ ਗੁਰਦੇਵ ਸਿੰਘ ਧਾਲੀਵਾਲ ਦਾ ਅਚਾਨਕ ਦੇਹਾਂਤ ਹੋ ਗਿਆ। ਗਿਆਨੀ ਗੁਰਦੇਵ ਸਿੰਘ ਪਿੰਡ ਰਾਊਕੇ ਕਲਾਂ ਨਿਵਾਸੀ ਸਾਬਕਾ ਚੇਅਰਮੈਨ ਮਰਹੂਮ ਕਾਮਰੇਡ ਵੀਰ ਸਿੰਘ ਦੇ ਪਰਿਵਾਰਿਕ ਮੈਂਬਰ ਸਨ, ਜਿੰਨ੍ਹਾਂ ਦੀ ਇਲਾਕੇ ਵਿਚ ਵਿਲੱਖਣ ਪਹਿਚਾਣ ਹੈ। ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਸਾਬਕਾ ਮੰਤਰੀ ਦਰਸ਼ਨ ਸਿੰਘ...
ਤਲਵੰਡੀ ਸਾਬੋ 9 ਜਨਵਰੀ (ਜਸ਼ਨ): ਗੱਤਕੇਬਾਜ ਲੜਕੀਆਂ ਨੂੰ ਸ਼ਸ਼ਕਤ ਬਣਾਉਣ, ਉਨ੍ਹਾਂ ਦੀ ਸਮਰੱਥਾ ਉਸਾਰੀ ਵਿੱਚ ਵਾਧਾ ਕਰਨ ਅਤੇ ਗੱਤਕਾ ਗਰਾਉਂਡ ਵਿੱਚ ਤਕਨੀਕੀ ਆਫੀਸ਼ੀਅਲ ਵਜੋਂ ਜਿੰਮੇਵਾਰੀ ਲਈ ਬਰਾਬਰੀ ਦੇ ਮੌਕੇ ਮੁਹੱਈਆ ਕਰਨ ਵਾਸਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਤਲਵੰਡੀ ਸਾਬੋ (ਬਠਿੰਡਾ) ਵਿਖੇ ਲਗਾਇਆ ਉੱਤਰੀ ਖੇਤਰ ਦਾ ਦੋ ਰੋਜਾ ਗੱਤਕਾ ਸੈਮੀਨਾਰ-ਕਮ-ਰੈਫਰੀ ਕੈਂਪ ਅੱਜ ਇੱਥੇ ਸਮਾਪਤ ਹੋ ਗਿਆ। ਗੱਤਕਾ ਐਸੋਸੀਏਸ਼ਨ ਆਫ ਪੰਜਾਬ (ਰਜਿ.) ਅਤੇ ਇੰਟਰਨੈਸ਼ਨਲ ਸਿੱਖ...
ਚੰਡੀਗੜ੍ਹ, 9 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਸਰਕਾਰੀ ਮੁਲਾਜ਼ਮ ਨੂੰ ਬਲੈਕਮੇਲ ਕਰਕੇ ਉਸ ਕੋਲੋਂ 1,50,000 ਰੁਪਏ ਜ਼ਬਰੀ ਵਸੂਲੀ ਕਰਨ ਦੇ ਦੋਸ਼ ਹੇਠ ਤਿੰਨ ਪ੍ਰਾਈਵੇਟ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਿੱਚ ਨਾਭਾ, ਪਟਿਆਲਾ ਦਾ ਇੱਕ ਪ੍ਰਾਪਰਟੀ ਏਜੰਟ ਉਮਰਦੀਨ,...