ਮੋਗਾ, 6 ਜਨਵਰੀ (ਜਸ਼ਨ):: ‘ਭਾਰਤ ਜੋੜੋ ਯਾਤਰਾ’ ਦਾ ਮੰਤਵ 2024 ਦੀਆਂ ਲੋਕ ਸਭਾ ਚੋਣਾਂ ਨਹੀਂ ਬਲਕਿ ਇਸ ਯਾਤਰਾ ਦਾ ਮੰਤਵ ਦੇਸ਼ ਦੇ ਲੋਕਾਂ ਨੂੰ ਜੋੜਨਾ ਹੈ ਅਤੇ ਕਾਂਗਰਸ ਦੇ ਰੂਹੇ ਰਵਾਂਅ ਸ਼੍ਰੀ ਰਾਹੁਲ ਗਾਂਧੀ ਵੱਲੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਕਾਫਲੇ ਦੇ ਰੂਪ ਵਿਚ ਵਿਚਰਦਿਆਂ ਸਮਾਜ ਦੇ ਹਰ ਵਰਗ ਦੀਆਂ ਮੁਸ਼ਕਿਲਾਂ ਨੂੰ ਸੁਣਨਾ ਹੈ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਗੋਗੀ ਦੌਧਰੀਆਂ ਨੇ ਆਖਿਆ ਕਿ ਇਹ ਯਾਤਰਾ ਵੱਡੇ ਪੱਧਰ ’ਤੇ...
News
ਮੋਗਾ, 5 ਜਨਵਰੀ (ਜਸ਼ਨ )-ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੀ ਗਈ ਭਾਰਤ ਜੋੜੋ ਯਾਤਰਾ ਦੇ ਸੰਬੰਧ 'ਚ ਹਲਕਾ ਇੰਚਾਰਜ ਮਾਲਵਿਕਾ ਸੂਦ ਸੱਚਰ ਦੇ ਮੋਗਾ ਦਫ਼ਤਰ ਵਿਖੇ ਹੋਈ ਰੈਲੀ ਦੌਰਾਨ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਸੁਖਵੰਤ ਸਿੰਘ ਦੁੱਗਰੀ ਵਿਸ਼ੇਸ਼ ਤੌਰ 'ਤੇ ਪਹੁੰਚੇ । ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ, ਸਾਬਕਾ ਵਿਧਾਇਕ ਵਿਜੇ ਕੁਮਾਰ ਸਾਥੀ,ਮੇਅਰ ਨੀਤਿਕਾ ਭੱਲਾ, ਪਰਮਪਾਲ ਸਿੰਘ ਤਖ਼ਤੂਪੁਰਾ,ਹਰੀ ਸਿੰਘ ਖਾਈ, ਡੈਲੀਗੇਟ ਮਨਜੀਤ ਸਿੰਘ ਮਾਨ...
ਕਾਂਗਰਸ ਅਤੇ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ, ਨਿੱਜੀ ਹਿੱਤਾਂ ਲਈ ਐਸਵਾਈਐਲ ਨਹਿਰ ਦੀ ਕਰਵਾਈ ਉਸਾਰੀ: ਆਪ
* ਮੁੱਖ ਮੰਤਰੀ ਮਾਨ 'ਪੰਜਾਬ ਦਾ ਸੱਚਾ ਪੁੱਤ', ਐੱਸਵਾਈਐੱਲ ਦੀ ਬਜਾਏ, ਯਮੁਨਾ ਤੋਂ ਸਤਲੁਜ ਵੱਲ ਪਾਣੀ ਭੇਜਣ ਲਈ ਮੰਗੀ ਵਾਈ ਐੱਸ ਐੱਲ: ਮਲਵਿੰਦਰ ਸਿੰਘ ਕੰਗ ਚੰਡੀਗੜ੍ਹ, 5 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਬਹੁਤ ਅਫਸੋਸਜਨਕ ਹੈ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰਾਂ ਦਾ ਕਦੇ ਵੀ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਮੁੱਦੇ ਨੂੰ ਹੱਲ ਕਰਨ ਦਾ ਕੋਈ ਇਰਾਦਾ ਨਹੀਂ ਸੀ...
*ਪੰਜਾਬ ਦੇ 76.78 ਫੀਸਦੀ ਨਾਗਰਿਕਾਂ ਨੇ ਸਵੈ-ਇੱਛਾ ਨਾਲ ਲਿੰਕ ਕੀਤਾ ਵੋਟਰ ਕਾਰਡ ਨਾਲ ਆਪਣਾ ਆਧਾਰ ਚੰਡੀਗੜ, 5 ਜਨਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਮੁੱਖ ਚੋਣ ਅਫਸਰ ਪੰਜਾਬ ਦੇ ਦਫਤਰ ਵੱਲੋਂ ਵੀਰਵਾਰ ਨੂੰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੀ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ : ਸਪੈਸ਼ਲ ਸਮਰੀ ਰਵੀਜ਼ਨ-2023 ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਦੇ...
ਚੰਡੀਗੜ੍ਹ: 5 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਦੀਆਂ ਸਿਹਤ ਸੰਸਥਾਵਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਅਤੇ ਡਾਕਟਰੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਅਚਨਚੇਤ ਨਿਰੀਖਣ ਮੁਹਿੰਮ ਸ਼ੁਰੂ ਕੀਤੀ। ਆਪਣੀ ਕਿਸਮ ਦੇ ਅਜਿਹੇ ਪਹਿਲੇ ਦੌਰੇ ਮੌਕੇ ਉਨ੍ਹਾਂ ਨੇ ਮੋਹਾਲੀ ਵਿਖੇ ਲੀਵਰ ਸਰਜਰੀ...
ਚੰਡੀਗੜ੍ਹ, ਜਨਵਰੀ 5 (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਹ ਵਿਚਾਰ ਅੱਜ ਸੈਕਟਰ 39 ਦੇ ਅਨਾਜ ਭਵਨ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਟਰੱਕ ਆਪ੍ਰੇਟਰਾਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ। ਇਸ ਦੌਰਾਨ ਸ੍ਰੀ ਕਟਾਰੂਚੱਕ ਨੇ...
ਮੋਗਾ, 5 ਜਨਵਰੀ (ਜਸ਼ਨ): ਲਾਇਨਜ਼ ਕਲੱਬ ਮੋਗਾ ਰਾਇਲ ਦੇ ਸਮੂਹ ਮੈਂਬਰਾਂ ਨੇ ਨਵੇਂ ਸਾਲ ਦੀ ਆਮਦ ’ਤੇ ਗਊ ਸੇਵਾ ਕਰਦਿਆਂ 2023 ਸਾਲ ਦੀ ਆਰੰਭਤਾ ਕੀਤੀ। ਇਸ ਮੌਕੇ ਸੰਤ ਮਹੇਸ਼ ਮੁਨੀ ਗਊਸ਼ਾਲਾ ਬੁੱਕਣਵਾਲਾ ਵਿਖੇ ਕਲੱਬ ਦੇ ਪ੍ਰਧਾਨ ਸੰਜੀਵ ਸ਼ਰਮਾ, ਕੈਸ਼ੀਅਰ ਸੰਦੀਪ ਗਰਗ ਸੀ ਏ, ਸੈਕਟਰੀ ਮਨੋਜ ਗਰਗ ਬਿੱਟੂ, ਨਵੀਨ ਸਿੰਗਲਾ ਐੱਮ ਡੀ ਗਰੇਟ ਪੰਜਾਬ ਪ੍ਰਿੰਟਰਜ਼, ਸਮਾਜ ਸੇਵੀ ਅੰਜੂ ਸਿੰਗਲਾ, ਰਾਜੀਵ ਗੁਲਾਟੀ, ਚੰਦਰ ਸਹਿਗਲ, ਅਜੇ ਕਟਾਰੀਆ, ਸੰਜੀਵ ਕੌੜਾ, ਸੰਜੀਵ ਆਹੂਜਾ, ਦੀਪਕ ਅਰੋੜਾ ਅਤੇ...
*ਕੌਮੀ ਏਕਤਾ ਅਤੇ ਅਖੰਡਤਾ ਦੀ ਮਜਬੂਤੀ ਲਈ ‘ਭਾਰਤ ਜੋੜੋ ਯਾਤਰਾ’ ਇਤਿਹਾਸਕ ਸਿੱਧ ਹੋਵੇਗੀ : ਪ੍ਰਧਾਨ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਧਰਮਕੋਟ, 5 ਜਨਵਰੀ (ਜਸ਼ਨ): ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਦੇਸ਼ ਪੱਧਰੀ ‘ਭਾਰਤ ਜੋੜੋ ਯਾਤਰਾ’ ਦੇ ਪੰਜਾਬ ਵਿਚ ਪ੍ਰਵੇਸ਼ ਕਰਨ ਮੌਕੇ ਸੂਬਾਈ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਕੀਤੀਆਂ ਜਾ ਰਹੀਆਂ ਤਿਆਰੀਆਂ ਲਈ ਅੱਜ ਕਾਂਗਰਸ ਕਮੇਟੀ ਦੇ ਜਿਲਾ ਪ੍ਰਧਾਨ,...
ਮੋਗਾ,4 ਜਨਵਰੀ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ , ਮਲਟੀਪਲ ਵੀਜ਼ਾ ,ਸਟੱਡੀ ਵੀਜ਼ਾ ,ਸੁਪਰ ਵੀਜ਼ਾ ,ਪੀ.ਆਰ ਵੀਜ਼ਾ ,ਬਿਜਨਸ ਵੀਜ਼ਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਜਗਮੋਹਨ ਸਿੰਘ ਅਤੇ ਕਰਮਜੀਤ ਕੌਰ ਦਾ ਕੈਨੇਡਾ ਦਾ...
ਚੰਡੀਗੜ੍ਹ, 3 ਜਨਵਰੀ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੇਵਾ ਕੇਂਦਰ ਬਰਨਾਲਾ ਦਾ ਸੀਨੀਅਰ ਉਪਰੇਟਰ ਅਰਵਿੰਦ ਚਕਸ਼ੂ ਤੇ ਇੱਕ ਪ੍ਰਾਈਵੇਟ ਵਿਅਕਤੀ ਸਤਵਿੰਦਰ ਸਿੰਘ ਉਰਫ ਸਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀਂ ਨੂੰ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ...