ਚੰਡੀਗੜ੍ਹ: 27 ਦਸੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਚੀਨ ਅਤੇ ਵਿਸ਼ਵ ਦੇ ਹੋਰ ਹਿੱਸਿਆਂ ਵਿੱਚ ਵੱਧ ਰਹੇ ਕੋਵਿਡ ਕੇਸਾਂ ਦਰਮਿਆਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਕਰਵਾਈ ਗਈ ਮੌਕ ਡਰਿੱਲ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਹਸਪਤਾਲ ਵਿੱਚ 120 ਬਿਸਤਰਿਆਂ ਵਾਲੇ ਵਿਸ਼ੇਸ਼ ਕੋਵਿਡ ਆਈਸੋਲੇਸ਼ਨ ਵਾਰਡ ਦਾ ਦੌਰਾ ਕੀਤਾ ਅਤੇ ਆਕਸੀਜਨ, ਵੈਂਟੀਲੇਟਰਾਂ, ਸਿਹਤ ਸਟਾਫ਼, ਕੋਵਿਡ ਟੀਕਾਕਰਨ ਸਮੇਤ...
News
* ਤਿੰਨੋ ਦੋਸ਼ੀ ਫਿਲੀਪੀਨਜ਼ ਅਧਾਰਿਤ ਯਾਦਵਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਐਸ.ਐਸ.ਪੀ. ਗੁਰਮੀਤ ਚੌਹਾਨ ਚੰਡੀਗੜ੍ਹ/ਤਰਨਤਾਰਨ, 27 ਦਸੰਬਰ: ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਰਹਾਲੀ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ ਮਾਮਲੇ ਦੀ ਅਗਲੇਰੀ ਜਾਂਚ ਵਿੱਚ ਪੰਜਾਬ ਪੁਲਿਸ ਨੇ ਅੱਜ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਲੰਡਾ ਦੇ ਸਬ ਮਾਡਿਊਲ...
ਚੰਡੀਗੜ੍ਹ, 26 ਦਸੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਓਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਗੁਰੂਹਰਸਹਾਏ, ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੇਜ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏਐਸਆਈ ਨੂੰ ਗੁਰੂਹਰਸਹਾਏ ਦੀ ਰਹਿਣ ਵਾਲੀ ਰਾਣੀ ਦੀ ਸ਼ਿਕਾਇਤ 'ਤੇ 6000 ਰੁਪਏ...
ਚੰਡੀਗੜ੍ਹ, 26 ਦਸੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਨੂੰ ਕਰਤਾਰ ਸਿੰਘ ਐਂਡ ਸੰਨਜ਼ ਰਾਈਸ ਮਿੱਲ ਦੇ ਮਾਲਕ ਸ਼ਿਕਾਇਤਕਰਤਾ ਚਰਨਜੀਤ...
ਚੰਡੀਗੜ੍ਹ, , 26 ਦਸੰਬਰ (ਜਸ਼ਨ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡਰਾ ਧਮਕਾ ਕੇ ਪੈਸੇ ਉਗਰਾਹੁਣ ਨਾਲ ਸਬੰਧਤ ਇੱਕ ਮਾਮਲੇ ਵਿੱਚ ਭੋਲੀ ਨਾਮ ਦੀ ਮਹਿਲਾ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਸਾਲ ਤੋਂ ਉਪਰ ਫਰਾਰ ਚਲੀ ਆ ਰਹੀ ਸੀ। ਦੱਸਣਯੋਗ ਹੈ ਕਿ ਉਕਤ ਮਹਿਲਾ ਆਪਣੇ ਸਾਥੀਆਂ, ਜੋ ਪੁਲਿਸ ਮੁਲਾਜਮਾਂ ਦੀ ਵਰਦੀ ਪਾ ਕੇ ਪੈਸੇ ਉਗਰਾਹੁੰਦੇ ਸਨ, ਉਨਾ ਨਾਲ ਮਿਲ ਕੇ ਪ੍ਰਾਈਵੇਟ ਵਿਅਕਤੀਆਂ ਨੂੰ ਪੁਲਿਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਨ੍ਹਾਂ ਤੋਂ ਪੈਸੇ ਲੁੱਟਣ ਵਿੱਚ ਸ਼ਰੀਕ ਸੀ। ਇਹ...
ਧਰਮਕੋਟ,ਮੋਗਾ 26 ਦਸੰਬਰ (ਜਸ਼ਨ) : ਸਰਕਾਰਾਂ ਦੀ ਢਿੱਲੀ ਮੱਠੀ ਕਾਰਗੁਜ਼ਾਰੀ ਕਾਰਨ ਚਾਇਨਾ ਡੋਰ ਵੇਚਣ ਵਾਲਿਆਂ ਖਿਲਾਫ਼ ਸਖ਼ਤੀ ਕਰਨ ਤੋਂ ਅਸਮਰਥਤਾ ਦੇ ਨਤੀਜੇ ਵਜੋਂ ਅਮ੍ਰਿਤਸਰ ਵਿਖੇ ਡੋਰ ਨਾਲ ਗਲਾ ਕੱਟਣ ਕਰਕੇ ਇਕ ਹੋਰ ਨੌਜਵਾਨ ਦੀ ਜਾਨ ਚਲੀ ਗਈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਸੁੱਖ ਗਿੱਲ ਤੋਤਾ ਸਿੰਘ ਵਾਲਾ ਨੇ ਚਿੰਤਾਂ ਜਾਹਰ ਕਰਦਿਆਂ ਕਿਹਾ ਕੇ ਅਨੇਕਾਂ ਹਾਦਸਿਆਂ ਤੋਂ ਬਾਅਦ ਬੀਤੇ ਕੱਲ੍ਹ ਫਿਰ ਚਾਈਨਾਂ ਡੋਰ ਨੇ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ । ਸੁੱਖ ਗਿੱਲ ਨੇ ਚਾਈਨਾਂ ਡੋਰ...
ਮੋਗਾ, 26 ਦਸੰਬਰ (ਜਸ਼ਨ) -ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ ਕਾਲਜ, ਚੰਡੀਗੜ੍ਹ ਦੇ ਲਾਇਬ੍ਰੇਰੀ ਵਿਭਾਗ ਦੇ ਰੀਡਰਜ਼ ਕਲੱਬ ਵਲੋਂ ਵੀਰ ਬਾਲ ਦਿਵਸ ਮਨਾਉਣ ਲਈ ਪ੍ਰਦਰਸ਼ਨੀ-ਕਮ-ਲੈਕਚਰ ਦਾ ਆਯੋਜਨ ਕੀਤਾ ਗਿਆ। ਡਿਜੀਟਲ ਪ੍ਰਦਰਸ਼ਨੀ ਵਿੱਚ ਦੋ ਸਾਹਿਬਜ਼ਾਦਿਆਂ, ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਦੇ ਸ਼ਾਨਦਾਰ ਜੀਵਨ ਅਤੇ ਕੁਰਬਾਨੀ ਨੂੰ ਪ੍ਰਦਰਸ਼ਿਤ ਕੀਤਾ ਗਿਆ। ਪੁਸਤਕ ਪ੍ਰਦਰਸ਼ਨੀ ਵਿੱਚ ਸਿੱਖ ਇਤਿਹਾਸ ਅਤੇ ਚਾਰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਦਰਸਾਉਣ ਵਾਲੀਆਂ ਪ੍ਰਮੁੱਖ...
ਮੋਗਾ, 26 ਦਸੰਬਰ (ਜਸ਼ਨ) -ਅੱਜ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਦਾ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ) ਮੋਗਾ ਚੈਪਟ ਵੱਲੋਂ ਸਮਾਗਮ ਦੌਰਾਨ ਸਨਮਾਨਤ ਕੀਤਾ ਗਿਆ | ਇਸ ਮੌਕੇ ਤੇ ਡਾ.ਸੀਮਾਂਤ ਗਰਗ ਦੀ ਧਰਮਪਤਨੀ ਡਾ.ਮੋਨਿਕਾ ਗਰਗ ਵੀ ਹਾਜ਼ਰ ਸਨ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆ ਆਈ.ਐਮ.ਏ ਦੇ ਨਵੇ ਬਣੇ ਪ੍ਰਧਾਨ ਡਾ.ਸੰਜੀਵ ਮਿੱਤਲ ਨੇ ਕਿਹਾ ਕਿ ਇਹ ਚਿਕਿਤਸਤਾ ਕਮਿਉਨਟੀ ਲਈ ਗੌਰਵ ਦੀ ਗੱਲ ਹੈ ਹੈ ਚਿਕਿਤਸਕ ਕਮਿਉਨਟੀਤੋਂ ਨਿਕਲੇ...
ਕੋਟ-ਈਸੇ-ਖਾਂ, 26 ਦਸੰਬਰ (ਜ਼ਸਨ): ਸ਼੍ਰੀ ਹੇਮਕੁੰਟ ਸੀਨੀ. ਸੰਕੈ. ਸਕੂਲ ਕੋਟ-ਈਸੇ-ਖਾਂ ਵਿਖੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਦੀ ਅਗਵਾਈ ਹੇਠ, ਅਧਿਆਪਕਾਂ ਵੱਲੋਂ ਬੱਚਿਆਂ ਨੂੰ ਅਣਮੁੱਲੇ ਸਿੱਖ ਇਤਿਹਾਸ ਨੂੰ ਦਰਸਾਉਂਦੇ ਹੋਏ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ ਬੱਚਿਆਂ ਨੂੰ ਸਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਸਿੱਖ ਇਤਿਹਾਸ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ । ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਕਿੰਜ ਸ਼੍ਰੀ ਅਨੰਦਪੁਰ ਸਾਹਿਬ ਦਾ...
ਮੋਗਾ, 26 ਦਸੰਬਰ (ਜਸ਼ਨ) - ਪ੍ਰਵਾਸੀ ਪੰਜਾਬੀਆਂ ਦਾ ਪੰਜਾਬ ਦੀ ਖੁਸ਼ਹਾਲੀ ਵਿੱਚ ਵਿਸ਼ੇਸ਼ ਯੋਗਦਾਨ ਹੈ। ਰੰਗਲੇ ਪੰਜਾਬ ਦੀ ਸਹੀ ਅਰਥਾਂ ਵਿੱਚ ਕਲਪਨਾ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਤੋਂ ਬਿਨਾ ਨਹੀਂ ਕੀਤੀ ਜਾ ਸਕਦੀ। ਇਹ ਪ੍ਰਗਟਾਵਾ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਮੋਗਾ ਸਥਿਤ ਆਈ ਐੱਸ ਐੱਫ ਕਾਲਜ ਵਿਖੇ ਕਰਵਾਏ ਗਏ “ਐਨ.ਆਰ.ਆਈ.ਪੰਜਾਬੀਆਂ ਨਾਲ ਮਿਲਣੀ” ਪ੍ਰੋਗਰਾਮ ਦੌਰਾਨ ਐਨ.ਆਰ.ਆਈ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ...