ਚੰਡੀਗੜ੍ਹ, 10 ਦਸੰਬਰ(ਜਸ਼ਨ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ 'ਤੇ ਹੋਏ ਆਰ.ਪੀ.ਜੀ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਸੂਬੇ ਲਈ ਖਤਰੇ ਦੀ ਚੇਤਾਵਨੀ ਹੈ ਅਤੇ ਇਸਨੇ ਪੰਜਾਬ ਨੂੰ ਇੱਕ ਵਾਰ ਫਿਰ ਕਾਲੇ ਦੌਰ ਦੀ ਯਾਦ ਦਿਵਾ ਦਿੱਤੀ ਹੈ। ਇੱਥੇ ਜਾਰੀ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਪੰਜਾਬ ਲਈ ਇਹ ਆਖਰੀ ਚੇਤਾਵਨੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਆਪਣੀ ਗੂੜ੍ਹੀ ਨੀਂਦ ਤੋਂ ਜਾਗ ਕੇ...
News
ਚੰਡੀਗੜ੍ਹ, 10 ਦਸੰਬਰ (ਜਸ਼ਨ):ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਹੋਰ ਭਗੌੜੇ ਏਜੰਟ ਲਵਲੀਨ ਸਿੰਘ ਲਵੀ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ...
ਮੋਗਾ, 09 ਦਸੰਬਰ (ਜਸ਼ਨ )24ਵਾਂ ਚੈਮਪੀਅਨ ਟਰਾਫੀ ਮਲਕੀਤ ਸਿੰਘ ਸਿੱਧੂ ਹਾਕੀ ਟੂਰਨਾਮੈਂਟ ਅੱਜ ਤੋਂ ਸ਼ੁਰੂ ਹੋ ਗਿਆ ਹੈ। ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਵਿਚ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਦਘਾਟਨ ਸਮੇਂ ਉਨ੍ਹਾਂ ਵਲੋਂ ਰੀਬਨ ਵੀ ਕੱਟਿਆ ਗਿਆ ਅਤੇ ਜੇਤੂ ਟਰਾਫੀ ਦੀ ਘੁੰਡ ਚੁਕਾਈ ਕੀਤੀ। ਇਸ ਮੌਕੇ ਉਨ੍ਹਾਂ ਟੀਮਾਂ ਨਾਲ ਜਾਣ ਪਛਾਣ ਵੀ ਕੀਤੀ।ਇਸ ਸਮੇਂ ਉਹਨਾਂ ਬੋਲਦਿਆਂ ਮਲਕੀਤ ਸਿੰਘ ਸਿੱਧੂ ਮੈਮੋਰੀਅਲ ਟਰੱਸਟ ਦੇ...
ਬਾਘਾਪੁਰਾਣਾ, 9 ਦਸੰਬਰ (ਰਾਜਿੰਦਰ ਸਿੰਘ ਕੋਟਲਾ):-ਸਰਕਾਰੀ ਸਿਵਲ ਹਸਪਤਾਲ ਮੁੱਦਕੀ ਰੋਡ ਬਾਘਾਪੁਰਾਣਾ ਵਿਖੇ ਬਲਬੀਰ ਸਿੰਘ ਫਾਰਮੇਸੀ ਅਫਸਰ ਭਾਈਰੂਪਾ ਦੀ ਮੌਤ ਹੋ ਜਾਣ ਕਾਰਨ ਮਨਜੀਤ ਸਿੰਘ ਫਾਰਮੇਸੀ ਅਫਸਰ ਦੀ ਅਗਵਾਈ ਵਿੱਚ ਇੱਕ ਸ਼ੋਕ ਸਭਾ ਕੀਤੀ ਗਈ। ਸ਼ੋਕ ਸਭਾ ਨੂੰ ਸੰਬੋਧਨ ਕਰਦਿਆਂ ਮਨਜੀਤ ਸਿੰਘ ਫਾਰਮੇਸੀ ਅਫਸਰ ਅਤੇ ਅਮਰਜੀਤ ਸਿੰਘ ਐਮ ਐਲ ਟੀ ਨੇ ਦੱਸਿਆ ਕਿ ਬਲਬੀਰ ਸਿੰਘ ਫਾਰਮੇਸੀ ਅਫਸਰ ਦੀ ਮੌਤ ਕਾਰਨ ਉਸ ਪਰਿਵਾਰ, ਸਮੁੱਚੇ ਸਟਾਫ ਅਤੇ ਬਾਘਾਪੁਰਾਣਾ ਸਿਵਲ ਹਸਪਤਾਲ ਅਧੀਨ...
ਮੋਗਾ, 8 ਦਸੰਬਰ (ਜਸ਼ਨ): ਮੋਗਾ ਕੋਟਕਪੁਰਾ ਬਾਈਪਾਸ ਸਥਿਤ ‘ਚ ਸ਼੍ਰੀ ਹਨੂੰਮਾਨ ਚਾਲੀਸਾ ਦਾ ਪਾਠ , ਸਕੀਰਤਨ ਅਤੇ ਭੰਡਾਰੇ ਦਾ ਆਯੋਜਨ ਕੀਤਾ ਗਿਆ। ਸਰਪ੍ਰਥਮ ਪੁਜਾਰੀ ਜੈ ਨਰਾਇਣ ਦੀ ਅਗਵਾਈ ਵਿਚ ਮੰਦਿਰ ਦੇ ਸੰਸਥਾਪਕ ਸੁਸ਼ੀਲ ਕੁਮਾਰ ਮਿੱਡਾ ਨੇ ਜਯੋਤੀ ਪ੍ਰਚੰਡ ਕੀਤੀ ਜਦਕਿ ਅਨਿਲ ਸਿਆਲ ਨੇ ਬਾਲਾ ਜੀ ਦੇ ਦਰਬਾਰ ‘ਚ ਭੋਗ ਲਗਵਾਉਣ ਦੀਆਂ ਰਸਮਾਂ ਅਦਾ ਕੀਤੀਆਂ ਅਤੇ ਸਮੂਹ ਅਹੁਦੇਦਾਰਾਂ ਵੱਲੋਂ ਸ਼੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕਰਕੇ ਸਕੀਰਤਨ ਕੀਤਾ ਗਿਆ। ਮਹਿਲਾ ਸ਼ਰਧਾਲੂਆਂ ਨੇ ਭਜਨਾਂ...
ਮੋਗਾ, 8 ਦਸੰਬਰ (ਜਸ਼ਨ ) ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜਾ, ਮਲਟੀਪਲ ਵੀਜਾ,ਸਟੱਡੀ ਵੀਜਾ,ਸੁਪਰ ਵੀਜਾ,ਪੀ.ਆਰ ਵੀਜਾ,ਬਿਜਨਸ ਵੀਜਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਪ੍ਰਵਜੋਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜਾ ਲਗਵਾ ਕੇ...
ਮੋਗਾ, 7 ਦਸੰਬਰ (ਜਸ਼ਨ): ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਤਹਿਤ ਨੈਸ਼ਨਲ ਏਡਸ ਕੰਟਰੋਲ ਸੋਸਾਇਟੀ ਵਲੋਂ ਦੇਸ਼ ਵਿਚ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਅੰਦਰ ਵੱਧ ਰਹੀ ਨਿਰਾਸ਼ਾ ਅਤੇ ਆਤਮ ਹੱਤਿਆ ਦੀ ਵਾਦੀ ਨੂੰ ਠੱਲ ਪਾਉਣ ਵਾਸਤੇ ਸਕੂਲਾਂ ਵਿਚ ਅਡੋਲੈਸੇਂਟ ਪ੍ਰੋਗ੍ਰਾਮ ਚਲਾਇਆ ਜਾ ਰਿਹਾ ਹੈ । ਇਸ ਸਬੰਧੀ ਅੱਜ ‘ਸਟੇਟ ਕੌਂਸਲ ਆਫ਼ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ’ (ਪੰਜਾਬ ਰਾਜ ਸਿੱਖਿਆ ਅਤੇ ਖੋਜ ਸੰਸਥਾ) ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ...
ਬਾਘਾਪੁਰਾਣਾ,8 ਦਸੰਬਰ( ਰਾਜਿੰਦਰ ਸਿੰਘ ਕੋਟਲਾ):- ਹਰ ਸਾਲ ਦੀ ਤਰਾਂ ਇਸ ਸਾਲ ਵੀ ਲੋੜਵੰਦ ਪਰਿਵਾਰਾਂ ਦੀਆਂ ਛੇ ਲੜਕੀਆਂ ਦੀਆਂ ਸਮੂਹਿਕ ਸ਼ਾਦੀਆਂ ਗੁਰਦੁਆਰਾ ਸਾਹਿਬ ਸੰਗਤ ਵਿਚਾਰ ਪਿੰਡ ਬੁਰਜ ਲੱਧਾ ਸਿੰਘ ਵਾਲਾ ਵਿਖੇ ਉੱਘੇ ਸਮਾਜ ਸੇਵੀ ਸੰਤ ਬਾਬਾ ਇਕਬਾਲ ਸਿੰਘ ਜੀ ਨੱਥੂਵਾਲਾ ਗਰਬੀ ਵਾਲਿਆਂ ਵੱਲੋਂ ਕੀਤੀਆਂ ਗਈਆਂ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਇਕਬਾਲ ਸਿੰਘ ਜੀ ਨੱਥੂਵਾਲਾ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਰੱਖੇ ਗਏ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਕਥਾ...
ਬਾਘਾਪੁਰਾਣਾ,7 ਦਸੰਬਰ (ਰਾਜਿੰਦਰ ਸਿੰਘ ਕੋਟਲਾ):- ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਵਿਚ ਉਸ ਸਮੇਂ ਵੱਡੀ ਸਿਆਸੀ ਹਲਚਲ ਹੋਈ ਜਦ ਹਲਕੇ ਦੇ ਪਿੰਡ ਢਿੱਲਵਾਂ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੱਟੜ ਆਗੂ ਮਨਜੀਤ ਸਿੰਘ ਗਿੱਲ ਸਾਬਕਾ ਸਰਪੰਚ ਢਿੱਲਵਾਂ ਵਾਲਾ ਵਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਅਗਵਾਈ ਕਬੂਲਦਿਆ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਮਨਜੀਤ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ...
ਮੋਗਾ, 7 ਦਸੰਬਰ (ਜਸ਼ਨ ) ਆਮ ਆਦਮੀ ਪਾਰਟੀ ਦੇ ਸਮਰਪਿਤ ਵਰਕਰ ਦੀਪਕ ਅਰੋੜਾ ਸਮਾਲਸਰ ਦੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਹੋਈ ਤਾਜਪੋਸ਼ੀ ਦੌਰਾਨ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ,ਵਿਧਾਇਕਾ ਡਾ. ਅਮਨਦੀਪ ਅਰੋੜਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਪ੍ਰੋਫ਼ੈਸਰ ਸਾਧੂ ਸਿੰਘ, ਨਗਰ ਨਿਗਮ ਕਮਿਸ਼ਨਰ ਸ਼੍ਰੀਮਤੀ ਜਯੋਤੀ ਬਾਲਾ ਮੱਟੂ, ਹਰਮਨਜੀਤ ਸਿੰਘ ਬਰਾੜ...