ਮੋਗਾ 25 ਨਵੰਬਰ (ਜਸ਼ਨ ) : ਮੋਗਾ ਜਿਲ੍ਹੇ ਦੇ ਨਿਵਾਸੀਆਂ ਵੱਲੋਂ ਇਸ ਵਾਰ ਡੇਂਗੂ ਨਾਲ ਨਜਿੱਠਣ ਵਿੱਚ ਜਿੱਥੇ ਸਿਹਤ ਦੀਆਂ ਟੀਮਾਂ ਨਾਲ ਸਹਿਯੋਗ ਕੀਤਾ ਉਥੇ ਸਮਝਦਾਰੀ ਦਾ ਵੀ ਸਬੂਤ ਦਿੱਤਾ ਅਤੇ ਹਰੇਕ ਬਾਰਿਸ਼ ਤੋਂ ਬਾਅਦ ਖੁਦ ਆਪਣਾ ਆਲਾ ਦੁਆਲਾ ਦੇਖ ਕੇ ਬਾਰਿਸ਼ ਦੇ ਪਾਣੀ ਦੀ ਖੜੋਤ ਨਹੀਂ ਹੋਣ ਦਿੱਤੀ, ਜਿਸ ਕਾਰਨ ਇਸ ਵਾਰ ਮੋਗਾ ਜਿਲ੍ਹੇ ਵਿੱਚ ਬਹੁਤ ਘੱਟ ਡੇਂਗੂ ਦੇ ਕੇਸ ਆਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਮੋਗਾ ਡਾ ਤ੍ਰਿਪਤਪਾਲ ਸਿੰਘ ਨੇ ਅੱਜ ਸਿਹਤ ਵਿਭਾਗ...
News
ਚੰਡੀਗੜ੍ਹ, 25 ਨਵੰਬਰ (ਜਸ਼ਨ ) - ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਰਾਜ ਪੱਧਰੀ ਮਹਿਲਾ ਗੱਤਕਾ ਚੈਂਪੀਅਨਸ਼ਿਪ 2 ਦਸੰਬਰ ਤੋਂ 4 ਦਸੰਬਰ ਤੱਕ ਬਾਬਾ ਫਰੀਦ ਨਰਸਿੰਗ ਕਾਲਜ, ਕੋਟਕਪੂਰਾ ਵਿਖੇ ਜਿਲਾ ਗੱਤਕਾ ਐਸੋਸੀਏਸ਼ਨ ਫਰੀਦਕੋਟ ਦੇ ਸਹਿਯੋਗ ਸਦਕਾ ਕਰਵਾਈ ਜਾ ਰਹੀ ਹੈ ਜਿਸ ਵਿੱਚ ਰਾਜ ਦੇ ਸਮੂਹ ਜਿਲ੍ਹਿਆਂ ਦੀਆਂ ਲੜਕੀਆਂ ਦੀਆਂ ਗੱਤਕਾ ਟੀਮਾਂ ਭਾਗ ਲੈਣਗੀਆਂ।ਇਸ ਸੰਬੰਧੀ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ...
ਚੰਡੀਗੜ, 24 ਨਵੰਬਰ:(ਜਸ਼ਨ )ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ ਲਖਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ ਵਿੱਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...
ਮੋਗਾ, 24 ਨਵੰਬਰ (ਜਸ਼ਨ ): ਸ਼੍ਰੀ ਸਾਲਾਸਰ ਧਾਮ ਵੱਲੋਂ ਲੋੜਵੰਦ ਲੜਕੀਆਂ ਦੇ ਵਿਆਹਾਂ ਲਈ ਕੰਨਿਆ ਦਾਨ ਸਮਾਗਮ 4 ਦਸੰਬਰ ਦਿਨ ਐਤਵਾਰ ਨੂੰ ਸ਼੍ਰੀ ਸਾਲਾਸਰ ਧਾਮ ਵਿਖੇ ਕਰਵਾਇਆ ਜਾ ਰਿਹਾ ਹੈ। ਗਰੇਟ ਪੰਜਾਬ ਪ੍ਰਿੰਟਰਜ਼ ਦੇ ਸਰਪ੍ਰਸਤ ਸ਼੍ਰੀ ਗੁਰਦਿੱਤਾ ਮੱਲ , ਐੱਮ ਡੀ ਨਵੀਨ ਸਿੰਗਲਾ, ਸੁਸ਼ੀਲ ਕੁਮਾਰ ਮਿੱਡਾ , ਸਮਾਜ ਸੇਵੀ ਅੰਜੂ ਸਿੰਗਲਾ, ਲਵਿਸ਼ ਸਿੰਗਲਾ ਅਤੇ ਸੌਰਵ ਗੋਇਲ ਨੇ ਇਸ ਸਮਾਗਮ ਸਬੰਧੀ ਸੱਦਾ ਪੱਤਰ ਲੋਕ ਅਰਪਣ ਕੀਤਾ। ਧਾਮ ਦੇ ਰੂਹੇ ਰਵਾਂਅ ਸ਼੍ਰੀ ਸੁਸ਼ੀਲ ਕੁਮਾਰ ਮਿੱਡਾ ਨੇ...
ਗੁਜਰਾਤ, 23 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਗੁਜਰਾਤ ਵਿਚ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ਅਤੇ ਸੂਬੇ ਵਿੱਚ ਸਰਕਾਰ ਬਣਾ ਕੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਗਰੀਬੀ ਨੂੰ ਖ਼ਤਮ ਕਰੇਗੀ। ਗੁਜਰਾਤ ਦੇ ਸ਼ਹਿਰ ਵਡੋਦਰਾ ਹਲਕੇ ਦੇ ਉਮੀਦਵਾਰ ਜਿਗਰ ਸੋਲੰਕੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੀ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ...
ਮੋਗਾ, 24 ਨਵੰਬਰ (ਜਸ਼ਨ):ਪੰਜਾਬ ਦੇ ਉੱਘੇ ਸ਼ਾਇਰ ਅਮਰ 'ਸੂਫ਼ੀ' ਨੂੰ 'ਗੁਰਚਰਨ ਸਿੰਘ ਤਖ਼ਤਰ ਪੁਰਸਕਾਰ' ਨਾਲ ਸਨਮਾਨਿਤ ਕੀਤੇ ਜਾਣ 'ਤੇ ਸਾਹਿਤਕ ਹਲਕਿਆਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਅਮਰ 'ਸੂਫ਼ੀ' ਨੇ ਇਸ ਪੁਰਸਕਾਰ ਦੀ ਪ੍ਰਾਪਤੀ 'ਤੇ ਸ਼ਾਇਰਾਨਾ ਪ੍ਰਤੀਕਰਮ ਦਿੰਦਿਆਂ ਆਖਿਆ "ਮੁਹੱਬਤ ਹੈ, ਗ਼ਜ਼ਲ ਦੇ ਸੰਗ, ਮੈਂ ਲੋਚਾਂ ਬਿਹਤਰੀ ਇਸ ਦੀ, ਮਗਰ ਸਨਮਾਨ ਵੱਡੈ ਇਹ, ਮੇਰੀ ਔਕਾਤ ਦੀ ਨਿਸਬਤ।" ਲੈਕਚਰਾਰ ਤੇਜਿੰਦਰ ਸਿੰਘ ਜਸ਼ਨ ਸਟੇਟ ਐਵਾਰਡੀ ਨੇ ਅਮਰ 'ਸੂਫ਼ੀ' ਨੂੰ ਮੁਬਾਰਕਾਂ...
ਮੋਗਾ, 24 ਨਵੰਬਰ (ਜਸ਼ਨ):ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾਕਟਰ ਜਗਜੀਤ ਸਿੰਘ ਧੂਰੀ ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਆਏ ਜਿਥੇ ਇਸ ਸਕੂਲ ਦੀ ਮੈਨੇਜਮੇਂਟ ਵੱਲੋਂ ਧੂਰੀ ਸਾਹਿਬ ਦਾ ਤਹਿ ਦਿਲ ਤੋਂ ਸਨਮਾਨ ਕੀਤਾ ਗਿਆ।ਫੈਪ ਨੂੰ ਚੜ੍ਹਦੀ ਕਲਾ ਵਿੱਚ ਲਿਜਾਣ ਲਈ ਧੂਰੀ ਸਾਹਿਬ ਨੇ ਜੀਅ ਤੋੜ ਮਿਹਨਤ ਕੀਤੀ ਹੈ। ਫੈਪ ਵਲੋਂ ਪਿਛਲੇ ਸਾਲ 21 ਰਾਜਾ ਦੇ 909 ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।...
ਫ਼ਰੀਦਕੋਟ, 24 ਨਵੰਬਰ (ਮਨਜੀਤ ਸਿੰਘ ਢੱਲਾ)- ਇੱਥੋਂ ਦੀ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਵੱਲੋਂ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਧਵਾਂ ਵਿਖੇ ਅੱਖਾਂ ਦਾ ਮੁਫਤ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 112 ਲੋਕਾਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਅਤੇ 84 ਲੋਕਾਂ ਨੂੰ ਮੁਫ਼ਤ ਐਨਕਾਂ ਵੰਡੀਆਂ। ਇਸ ਮੌਕੇ ਤੇ ਰੋਟਰੀ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਨੇ ਕਿਹਾ ਰੋਟਰੀ ਕਲੱਬ ਵੱਲੋਂ ਚਲਾਈ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੀ ਮੁਹਿੰਮ ਨੂੰ 15 ਦਿਨ...
ਜੈਤੋ (ਮਨਜੀਤ ਸਿੰਘ ਢੱਲਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਪ੍ਰਿੰਸੀਪਲ ਜਸਵੰਤ ਸਿੰਘ ਨੂੰ ਉਸ ਵਕਤ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਮਾਤਾ ਗੁਰਨਾਮ ਕੌਰ (90) ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂੰਵਾਲਾ, ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪਵਨ ਕੁਮਾਰ ਗੋਇਲ, ਸੀਨੀਅਰ ਐਡਵੋਕੇਟ...
ਅੰਮਿ੍ਤਸਰ, 24 ਨਵੰਬਰ (ਜਸ਼ਨ ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੀਰਵਾਰ ਨੂੰ ਸਰਕਲ ਠੱਠੀ ਸੋਹਲ, ਤਰਨਤਾਰਨ ਜਿਲ੍ਹੇ ਵਿੱਚ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ...