News

*ਭਗਵੰਤ ਮਾਨ ਸਰਕਾਰ ਦੇ 7 ਮਹੀਨਿਆਂ ਦੌਰਾਨ ਕੈਂਸਰ ਮਰੀਜ਼ਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ ਮੁਫ਼ਤ ਇਲਾਜ ਚੰਡੀਗੜ੍ਹ, 23 ਨਵੰਬਰ: ਸੂਬੇ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੈਂਸਰ ਦੇ ਮਰੀਜ਼ਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ...
ਬਦਲਦੇ ਦੌਰ ਵਿੱਚ ਦੁਨੀਆਂ ਦੇ ਰੰਗ ਹੀ ਨਹੀਂ ਬਦਲੇ ਸਿਨਮਾ ਦੇ ਵੀ ਰੰਗ ਬਦਲ ਗਏ ਹਨ। ਫਿਲਮਾਂ ਬਦਲ ਗਈਆਂ ਹਨ। ਕਹਾਣੀਆਂ ਬਦਲ ਗਈਆਂ ਹਨ। ਫਿਲਮਾਂ ਵਿਚਲੀ ਮੁਹੱਬਤ ਦੇ ਰੰਗ ਅਤੇ ਅੰਦਾਜ਼ ਵੀ ਬਦਲ ਗਿਆ ਹੈ। ਪੰਜਾਬੀ ਫ਼ਿਲਮ 'ਤੇਰੇ ਲਈ' ਇਸ ਬਦਲਦੇ ਦੌਰ ਦੀ ਖ਼ੂਬਸੂਰਤ ਪ੍ਰੇਮ ਕਹਾਣੀ ਹੈ।ਇਹ ਫ਼ਿਲਮ ਮੁਹੱਬਤ, ਪਰਿਵਾਰਕ ਡਰਾਮਾ ਤੇ ਕਾਮੇਡੀ ਨਾਲ ਲਿਬਰੇਜ ਹੈ। ਪੰਜਾਬੀ ਸਿਨੇਮਾ ਦਾ ਜੱਟ ਟਿੰਕਾ ਯਾਨੀ ਹਰੀਸ਼ ਵਰਮਾ ਇਸ ਫ਼ਿਲਮ ਦਾ ਹੀਰੋ ਹੈ। ਮਰਹੂਮ ਗਾਇਕ ਰਾਜ ਬਰਾੜ ਦੀ ਧੀ ਸਵਿਤਾਜ ਬਰਾੜ...
ਚੰਡੀਗੜ੍ਹ, 22 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ ਤੌਰ ’ਤੇ ਰਾਤ ਵੇਲੇ ਪੁਲਿਸ ਚੌਕੀਆਂ ਵਿੱਚ ਵਾਧਾ...
Tags: PUNJAB POLICE
ਚੰਡੀਗੜ੍ਹ, 22 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਰਾਜ ਦੇ ਸਕੂਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਸਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ...
Tags: GOVERNMENT OF PUNJAB
ਚੰਡੀਗੜ੍ਹ, 22ਸਤੰਬਰ(ਜਸ਼ਨ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਣ ਗਾਰਡ ਨੂੰ ਬਿੱਲੂ ਸਿੰਘ ਵਾਸੀ ਕਾਸਮਪੁਰ ਸ਼ੀਨਾ ਤਹਿਸੀਲ...
Tags: CRIME
ਚੰਡੀਗੜ੍ਹ, 22ਸਤੰਬਰ(ਜਸ਼ਨ): ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜਿਲਾ ਸੰਗਰੂਰ ਦੀ ਤਹਿਸੀਲ ਦਿੜਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਸੂਲਰ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨਾਂ...
Tags: CRIME
ਚੰਡੀਗੜ੍ਹ, 23 ਸਤੰਬਰ(ਜਸ਼ਨ): ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇੱਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਸ਼ਰਮਾ ਦੇ ਨਾਲ ਸੰਗਠਨ ਮਹਾਮੰਤਰੀ ਸ੍ਰੀਨਿਵਾਸੁਲੂ ਅਤੇ ਜਰਨਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ, ਜੀਵਨ ਗੁਪਤਾ ਅਤੇ ਰਾਜੇਸ਼ ਬੱਗਾ ਸਮੇਤ ਹੋਰ ਆਗੂ ਮੌਜੂਦ ਸਨ। ਸੋਮਵਾਰ ਨੂੰ ਦਿੱਲੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਭਾਜਪਾ ਦੇ...
ਚੰਡੀਗੜ੍ਹ, 22 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂ ਮਲਹੋਤਰਾ ਅਤੇ...
ਡਾਂਗ (ਗੁਜਰਾਤ)/ਚੰਡੀਗੜ੍ਹ, 22 ਨਵੰਬਰ: ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਾ ਭਰੋਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਗੁਜਰਾਤ ਵਿੱਚ ਭਾਜਪਾ ਦੇ 27 ਸਾਲਾਂ ਦੇ ਜ਼ੁਲਮ ਅਤੇ ਜ਼ਾਲਮ ਰਾਜ ਦਾ ਅੰਤ ਕਰੇਗੀ ਅਤੇ ਗੁਜਰਾਤ ਵਿੱਚ ਇੱਕ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕਰੇਗੀ। ਮੰਗਲਵਾਰ ਨੂੰ ਡਾਂਗਸ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ‘ਆਪ’...
ਮੋਗਾ:22 ਨਵੰਬਰ (ਜਸ਼ਨ):‘ਸਟੂਡੈਂਟ ਅਤੇ ਸਪਾਊਸ ਵੀਜ਼ਾ ਲਗਵਾਉਣ ‘ਚ ਮਾਹਿਰ ਸੰਸਥਾ ‘ਕੌਰ ਇੰਮੀਗਰੇਸ਼ਨ’ ਨੇ, ਇਸ ਵਾਰ ਮਨਪ੍ਰੀਤ ਕੌਰ ਤੇ ਉਸਦੇ ਪਤੀ ਗੁਰਸਾਹਿਬ ਸਿੰਘ ਵਾਸੀ ਪਿੰਡ ਲੋਧੜਾਂ(ਫਿਰੋਜਪੁਰ) ਦਾ ਕੈਨੇਡਾ ਦਾ ਵੀਜ਼ਾ ਲਗਵਾ ਕੇ ਉਹਨਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕੀਤਾ ਹੈ। ‘ਕੌਰ ਇੰਮੀਗਰੇਸ਼ਨ’ ਦੀ ਐੱਮ ਡੀ ਕੁਲਵਿੰਦਰ ਕੌਰ ਨੇ ‘ਸਾਡਾ ਮੋਗਾ ਡੌਟ ਕੌਮ’ ਦੀ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਨਪ੍ਰੀਤ ਕੌਰ ਨੂੰ ਸਟੂਡੈਂਟ ਵੀਜ਼ਾ ਮਿਲਿਆ ਹੈ ਜਦਕਿ ਉਸਦੇ...
Tags: 'KAUR IMMIGRATION' ( MOGA & SRI AMRITSAR )

Pages