News

* ਸਮਾਜਿਕ ਸੁਰੱਖਿਆ ਵਿਭਾਗ ਵੱਲੋਂ "ਉਡਾਰੀਆਂ"-ਬਾਲ ਵਿਕਾਸ ਮੇਲੇ ਦੀ ਤਿਆਰੀ ਸਬੰਧੀ ਆਨਲਾਈਨ ਵੈਬੀਨਾਰ ਆਯੋਜਿਤ ਚੰਡੀਗੜ੍ਹ, 10 ਨਵੰਬਰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ "ਉਡਾਰੀਆਂ"-ਬਾਲ ਵਿਕਾਸ ਮੇਲਾ ਹਫਤਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਤੋਂ 20 ਨਵੰਬਰ 2022 ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਆਂਗਣਵਾੜੀ ਸੈਂਟਰਾਂ 'ਚ ਹਫਤੇ ਦੇ ਹਰ ਦਿਨ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ...
ਚੰਡੀਗੜ੍ਹ, 10 ਨਵੰਬਰ: (ਜਸ਼ਨ): ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ। ਵੜਿੰਗ ਨੇ ਕਿਹਾ ਕਿ 'ਆਪ' ਸਰਕਾਰ ਪੂਰੀ ਤਰ੍ਹਾਂ ਸੁਰਾਗ ਹੀਣ ਹੈ ਅਤੇ ਪੰਜਾਬ 'ਚ ਅਰਾਜਕਤਾ ਫੈਲ ਚੁੱਕੀ ਹੈ। ਲੋਕਾਂ ਨੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਕਤਲ ਕਰਨੇ ਸ਼ੁਰੂ ਕਰ ਦਿੱਤੇ ਹਨ,...
ਬਾਘਾਪੁਰਾਣਾ 10 ਨਵੰਬਰ(ਰਾਜਿੰਦਰ ਸਿੰਘ ਕੋਟਲਾ) ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਅੰਦਰ ਆਉਂਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਵਿੱਚ ਅੱਜ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਨੂੰ ਸਵੇਰੇ ਮੋਟਰਸਾਈਕਲ ਤੇ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਉਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਲਈ ਹੈ। ਪਰਦੀਪ ਕੁਮਾਰ ਦਾ ਨਾਮ ਐਫ ਆਈ ਆਰ ਨੰਬਰ 63 ਵਿੱਚ ਦਰਜ ਹੈ। ਬਰਗਾੜੀ...
ਮੋਗਾ, 10 ਨਵੰਬਰ (ਜਸ਼ਨ): ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਵਿਕਾਸ ਖੰਡ ਫਤਿਹਪੁਰ ਵਿਖੇ ਭਾਜਪਾ ਦੇ ਕੌਮੀਂ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਦੀ ਅਗਵਾਈ ਵਿਚ ਹੋਈ ਚੋਣ ਰੈਲੀ ਦੀ ਸਫਲਤਾ ਤੋਂ ਬਾਗੋਬਾਗ ਹੋਏ ਸ਼੍ਰੀ ਜੇ ਪੀ ਨੱਢਾ ਨੇ ਮੋਗਾ ਦੇ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੂੰ ਕਲਾਵੇ ਵਿਚ ਲੈ ਕੇ ਥਾਪੀ ਦਿੱਤੀ । ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਡਾ: ਹਰਜੋਤ ਕਮਲ ਆਪਣੀ ਟੀਮ ਸਮੇਤ ਲੋਕਲ ਹਿਮਾਚਲੀ ਭਾਜਪਾ ਆਗੂਆਂ ਦੀ ਸ਼ਮੂਲੀਅਤ ਨਾਲ ਭਾਰਤੀ ਜਨਤਾ ਪਾਰਟੀ ਦੇ ਟੀਨ...
Tags: BHARTI JANTA PARTY
ਨਿਹਾਲ ਸਿੰਘ ਵਾਲਾ, 10 ਨਵੰਬਰ (ਜਸ਼ਨ): ਚੇਅਰਮੈਨ ਖਣਮੁੱਖ ਭਾਰਤੀ ਪੱਤੋ ਦੀ ਅਗਵਾਈ ‘ਚ ਪਿੰਡ ਹੀਰਾ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਅਤੇ ਵਰਕਰਾਂ ਦਾ ਭਰਵਾਂ ਇਕੱਠ ਹੋਇਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਦੀਆਂ ਹੋਈਆਂ ਚੌਣਾਂ ਦੌਰਾਨ ਐੈਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੋਈ ਜਿੱਤ ਦੀ ਖੁਸ਼ੀ ਮਨਾਈ ਗਈ ਅਤੇ ਲੱਡੂ ਵੰਡ ਕੇ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ...
Tags: SHROMANI AKALI DAL
ਬਾਘਾ ਪੁਰਾਣਾ, 10 ਨਵੰਬਰ (ਜਸ਼ਨ)-ਮਾਲਵੇ ਦੇ ਪ੍ਰਸਿੱਧ ਧਾਰਿਮਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਕਾਸ਼ ਕੀਤੇ ਗਏ ਸ਼੍ਰੀ ਅਖੰਡ ਪਾਠਾ ਦੇ ਭੋਗ ਉਪਰੰਤ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਦੇ ਪ੍ਰਬੰਧਾ ਹੇਠ ਦੀਵਾਨ ਸਜਾਏ ਗਏ, ਜਿਸ ਵਿਚ...
ਫਰੀਦਕੋਟ, 10 ਨਵੰਬਰ (ਜਸ਼ਨ): ਬਰਗਾੜੀ ਬੇਅਦਬੀ ਮਾਮਲੇ ਅਤੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਪਾਵਨ ਸਰੂਪ ਚੋਰੀ ਹੋਣ ਦੇ ਮਾਮਲੇ ‘ਚ ਨਾਮਜ਼ਦ ਕਥਿਤ ਮੁਲਜ਼ਮ, ਡੇਰਾ ਪ੍ਰੇਮੀ ਪ੍ਰਦੀਪ ਇੰਸਾਂ ਨੂੰ ਫਰੀਦਕੋਟ ‘ਚ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਗਿਆ ਏ| ਦੋ ਵੱਖਰੇ ਵੱਖਰੇ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਪੰਜ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਕਾਰਨ ਪ੍ਰਦੀਪ ਇੰਸਾਂ ਦਾ ਗੰਨਮੈਨ ਤੇ ਕੁਝ ਨਾਲ ਦੇ ਦੁਕਾਨਦਾਰ ਵੀ ਜ਼ਖ਼ਮੀ ਹੋਏ ਹਨ| ਜਾਣਕਾਰੀ ਮੁਤਾਬਿਕ ਡੇਰਾ ਪ੍ਰੇਮੀ...
ਮੋਗਾ, 9 ਨਵੰਬਰ (ਜਸ਼ਨ):ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਅਤੇ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਦੇ ਤੌਰ ਤੇ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਦੁਬਾਰਾ ਪ੍ਰਧਾਨ ਬਣਨਾ ਇਸ ਗੱਲ ਤੇ ਮੋਹਰ ਲਾਉਂਦਾ ਹੈ ਕਿ ਪਿਛਲੇ ਸਾਲ ਉਸ ਵੱਲੋਂ ਕੀਤੇ ਕਾਰਜ ਪੰਥ ਲਈ ਬਹੁਤ ਸ਼ਲਾਘਾਯੋਗ ਹਨ ਪਰ ਕੁਝ ਪੰਥ ਤੇ ਸਿੱਖ ਵਿਰੋਧੀ ਤਾਕਤਾਂ ਇਸ ਗੱਲ ਨੂੰ ਸਹਿਣ ਨਹੀਂ ਕਰ ਰਹੀਆਂ ਕਿਉਂਕਿ ਸਰਦਾਰ...
Tags: SHROMANI AKALI DAL
ਬਾਘਾਪੁਰਾਣਾ 9 ਨਵੰਬਰ (ਰਾਜਿੰਦਰ ਸਿੰਘ ਕੋਟਲਾ) ਗੁਰਦੁਆਰਾ ਸਾਹਿਬ ਪੁਰਾਣਾ ਪੱਤੀ ਬਾਘਾਪੁਰਾਣਾ ਵੱਲੋਂ ਗੁ: ਪਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇ ਅਵਤਾਰ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਜਿਸ ਦੀ ਅਗਵਾਈ ਗੁਰੂ ਸਾਹਿਬ ਜੀ ਦੇ ਪੰਜ ਪਿਆਰੇ ਕਰ ਰਹ ਸਨ। ਇੱਕ ਸੁੰਦਰ ਪਾਲਕੀ ਜੋ ਸੋਹਣੇ ਫੁੱਲਾਂ ਨਾਲ ਸਜਾਈ ਹੋਈ ਸੀ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਸੋਬਿਤ ਸਨ।ਇਸ ਨਗਰ ਕੀਰਤਨ ਨੂੰ ਮੁੱਖ ਰੱਖਦਿਆਂ ਸਤਿਕਾਰ ਵਜੋਂ...
ਚੰਡੀਗੜ੍ਹ, 9 ਨਵੰਬਰ:(ਜਸ਼ਨ )ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਜ਼ੀਰਕਪੁਰ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਮੀਤ ਕੌਰ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਡੇਰਾਬੱਸੀ ਦੇ ਪਿੰਡ ਅੱਡਾ ਝੁੰਗੀਆਂ ਦੇ ਹਰਸਿਮਰਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ...
Tags: VIGILANCE BUREAU PUNJAB

Pages