ਮੋਗਾ, 16 ਸਤੰਬਰ (ਜਸ਼ਨ):ਸਰਕਾਰੀ ਦੌਰੇ ਤੇ ਮੋਗਾ ਪਹੁੰਚੇ ਸ੍ਰੀ ਵਿਜੇ ਸਾਂਪਲਾ ਚੇਅਰਮੈਨ ਐਸ. ਸੀ. ਕਮਿਸ਼ਨ ਨਾਲ ਸਰਕਟ ਹਾਊਸ ਮੋਗਾ ਵਿਖੇ ਪੰਜਾਬ ਟੈਕਨੀਕਲ ਐਸੋਸੀਏਸ਼ਨ ਦੇ ਵਾਇਸ ਪ੍ਰੈਜ਼ੀਡੈਂਟ ਸ. ਦਵਿੰਦਰਪਾਲ ਸਿੰਘ ਨੇ ਮੁਲਾਕਾਤ ਕੀਤੀ। ਇਸ ਮੌਕੇ ਤੇ ਮੋਗੇ ਦੇ ਉੱਘੇ ਡਾਕਟਰ ਅਤੇ ਸਮਾਜਸੇਵੀ ਡਾ. ਸੀਮਾਂਤ ਗਰਗ ਵੀ ਹਾਜ਼ਰ ਸਨ।ਸ. ਦਵਿੰਦਰਪਾਲ ਸਿੰਘ ਨੇ 2017-18, 2018-19 ਅਤੇ 201920 ਦੇ ਐਸ. ਸੀ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾ ਮਿਲਣ ਬਾਰੇ ਗੱਲਬਾਤ ਕੀਤੀ ਅਤੇ ਸਾਲ...
News
ਚੰਡੀਗੜ੍ਹ, 16 ਸਤੰਬਰ (ਜਸ਼ਨ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲਆਈਟੀ) ਵੱਲੋਂ ਸਥਾਨਿਕ ਨਾਗਰਿਕ ਵਿਸਥਪਾਨ (ਐਲਡੀਪੀ) ਸਕੀਮ ਤਹਿਤ ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਸਬੰਧੀ ਹੋਏ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਕਾਰਜਕਾਰੀ ਇੰਜਨੀਅਰ ਬੂਟਾ ਰਾਮ, ਕਾਰਜਕਾਰੀ ਇੰਜਨੀਅਰ ਜਗਦੇਵ ਸਿੰਘ, ਜੂਨੀਅਰ ਇੰਜਨੀਅਰ, ਐਲ.ਆਈ.ਟੀ. ਇੰਦਰਜੀਤ ਸਿੰਘ, ਨਗਰ ਨਿਗਮ ਲੁਧਿਆਣਾ ਦੇ ਜੂਨੀਅਰ ਇੰਜਨੀਅਰ ਮਨਦੀਪ ਸਿੰਘ ਅਤੇ ਇੱਕ...
ਅੰਮ੍ਰਿਤਸਰ, 16 ਸਤੰਬਰ (ਜਸ਼ਨ): “ਕੁਦਰਤ ਨੇ ਧਰਤੀ ਉਤੇ ਪੈਦਾ ਕੀਤੇ ਸਾਰੇ ਜੀਵ-ਜੰਤੂਆਂ ਵਿਚੋਂ ਜੇਕਰ ਕਿਸੇ ਨੂੰ ਸਭ ਤੋਂ ਵੱਧ ਤਾਕਤਵਰ ਬਣਾਇਆ ਹੈ ਤਾਂ ਉਹ ਇਨਸਾਨ ਹੈ, ਪਰ ਮਾੜੀ ਗੱਲ ਇਹ ਹੈ ਕਿ ਇਨਸਾਨ ਨੇ ਹੀ ਕੁਦਰਤ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਹੈ। “ ਇਹ ਗੱਲ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਵਿਸ਼ਵ ਓਜ਼ਨ ਦਿਵਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਬੋਲਦਿਆਂ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਮੰਤਰੀ...
ਮੋਗਾ, 15 ਸਤੰਬਰ: (ਜਸ਼ਨ):- ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜੋਨ ਪੱਧਰ ਦੇ ਟੂਰਨਾਮੈਂਟ ਵਿੱਚ ਅੰਡਰ 17 ਅਤੇ ਅੰਡਰ 19 ਵਰਗ ਵਿੱਚ ਸਕੂਲ ਦੇ ਲੜਕੇ ਅਤੇ ਲੜਕੀਆਂ ਨੇ ਬਹੁਤ ਹੀ ਵਧੀਆ ਕਾਰਗੁਜ਼ਾਰੀ ਵਿਖਾਉਂਦਿਆਂ ਸੋਨੇ ਦੇ ਤਮਗ਼ੇ ਪ੍ਰਾਪਤ ਕੀਤੇ। ਅੱਠਵੀ ਜਮਾਤ ਦੀ ਵਿਦਿਆਰਥਣ ਹਰਨੂਰ ਕੌਰ ਜ਼ਿਲ੍ਹਾ ਪੱਧਰ ਤੇ ਤੀਸਰਾ ਸਥਾਨ ਪ੍ਰਾਪਤ ਕਰਕੇ ਰਾਜ ਪੱਧਰ ਲਈ ਚੁਣੀ ਗਈ। ਜੋਨ ਪੱਧਰ ਦੇ ਵਿਅਕਤੀਗਤ ਖੇਡ ਮੁਕਾਬਲੇ...
ਮੋਗਾ, 15 ਸਤੰਬਰ: (ਜਸ਼ਨ):- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2022 ਦੀਆਂ ਦੇ ਜ਼ਿਲ੍ਹਾ ਪੱਧਰੀ ਅੰਡਰ-17 (ਲੜਕੇ/ਲੜਕੀਆਂ) ਦੇ ਟੂਰਨਾਮੈਂਟ ਦਾ ਅੱਜ ਸ਼ਾਨਦਾਰ ਆਗਾਜ ਗੋਧੇਵਾਲਾ ਇੰਨਡੋਰ ਸਟੇਡੀਅਮ ਮੋਗਾ ਵਿਖੇ ਹੋਇਆ। ਇਸ ਟੂਰਨਾਮੈਂਟ ਦੇ ਉਦਘਾਟਨੀ ਸਮਾਰੋਹ ਵਿੱਚ ਨਿਹਾਲ ਸਿੰਘ ਵਾਲਾ ਦੇ ਹਲਕਾ ਵਿਧਾਇਕ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਂਸਲਾਅਫ਼ਜਾਈ ਕੀਤੀ।...
ਮੋਗਾ,15 ਸਤੰਬਰ (ਜਸ਼ਨ): ਭਾਰਤ ਸਰਕਾਰ ਵੱਲੋਂ ਤਿਆਰ ਕੀਤੇ ਐਕਸ਼ਨ ਪਲਾਨ ਅਨੁਸਾਰ ਸ੍ਰੀ ਹੇਮਕੁੰਟ ਸੀਨੀ.ਸੈਕੰ. ਸਕੂਲ ਕੋਟ-ਈਸੇ-ਖਾਂ ਵਿਖੇ ਸਵੱਛਤਾ ਪਖਵਾੜਾ ਮਨਾਇਆ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਦੀ ਯੋਗ ਅਗਵਾਈ ਅਧੀਨ ਮਨਾਏ ਸਵੱਛਤਾ ਪਖਵਾੜੇ ਦੌਰਾਨ ਵਿਦਿਆਰਥੀਆਂ ਵੱਲੋਂ ਕਈ ਤਰਾਂ ਦੀਆਂ ਗਤੀਵਿਧੀਆਂ ਵਿਚ ਭਾਗ ਲਿਆ ਗਿਆ| ਪਖਵਾੜਾ ਮਨਾਉਣ ਦਾ ਮਕਸਦ ਆਲੇ-ਦੁਆਲੇ ਦੀ ਸਫ਼ਾਈ þ ਜਿਸ ਨਾਲ ਵਾਤਾਵਰਣ ਸਾਫ਼ ਰਹਿ...
ਮੋਗਾ, 14 ਸਤੰਬਰ (ਜਸ਼ਨ):ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜਾ, ਮਲਟੀਪਲ ਵੀਜਾ,ਸਟੱਡੀ ਵੀਜਾ,ਸੁਪਰ ਵੀਜਾ,ਪੀ.ਆਰ ਵੀਜਾ,ਬਿਜਨਸ ਵੀਜਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਉਤਕਰਸ਼ ਦਾ ਕੈਨੇਡਾ ਦਾ ਓਪਨ ਵਰਕ ਪਰਮਿੰਟ ਲਗਵਾ ਕੇ...
ਚੰਡੀਗੜ੍ਹ, 14 ਸਤੰਬਰ : (ਜਸ਼ਨ )ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ ਕਪੂਰਥਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਲਖਵਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਸਿਟੀ ਖਰੜ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਏ.ਐਸ.ਆਈ. ਸੋਮ ਨਾਥ ਖਿਲਾਫ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ...
ਚੰਡੀਗੜ੍ਹ, 14 ਸਤੰਬਰ(ਜਸ਼ਨ): ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਡੇਗਣ ਦੀ ਭਾਜਪਾ ਦੀ ਨਾਕਾਮ ਕੋਸ਼ਿਸ਼ ਤੋਂ ਬਾਅਦ 'ਆਪ' ਨੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਜਪਾ ਲੋਕਤੰਤਰ ਦੀ 'ਸੀਰੀਅਲ ਕਿਲਰ' ਪਾਰਟੀ ਹੈ ਜੋ 'ਆਪ੍ਰੇਸ਼ਨ ਲੋਟਸ' ਤਹਿਤ ਰਾਜਾਂ ਵਿੱਚ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਡੇਗਦੀ ਹੈ। ਬੁੱਧਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨੇ...
ਮੋਗਾ, 13 ਸਤੰਬਰ(ਜਸ਼ਨ):ਪੰਜਾਬ ਸਰਕਾਰ ਨੇ ਇੰਪਰੂਵਮੈਂਟ ਟਰੱਸਟ ਦਾ ਵਿਸਥਾਰ ਕਰਦੇ ਹੋਏ ਦੀਪਕ ਸਮਾਲਸਰ ਜ਼ਿਲ੍ਹਾ ਸੈਕਟਰੀ ਨੂੰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਇਆ ਹੈ। ਦੀਪਕ ਸਮਾਲਸਰ ਦੀ ਇਸ ਨਿਯੁਕਤੀ ’ਤੇ ਸਮੁੱਚੇ ਜ਼ਿਲ੍ਹੇ ਦੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਲੰਟੀਅਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਦੀਪਕ ਸਮਾਲਸਰ ਜਿਲ੍ਹਾ ਸੈਕਟਰੀ ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਹਨ, ਅੰਨਾ ਹਜ਼ਾਰੇ ਮੂਵਮੈਂਟ ਤੋਂ ਹੀ ਪਾਰਟੀ ਦੀਆਂ ਗਤੀਵਿਧੀਆਂ ਵਿੱਚ...