News

ਚੰਡੀਗੜ੍ਹ, 11 ਸਤੰਬਰ:(ਜਸ਼ਨ)ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਉਸਦੇ ਸਾਥੀਆਂ, ਜੋ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ ਪੱਛਮੀ ਬੰਗਾਲ ਦੇ ਭਾਰਤ-ਨੇਪਾਲ ਬਾਰਡਰ ਤੋਂ ਗ੍ਰਿਫਤਾਰ ਕਰ ਲਿਆ ਹੈ ਜਿਸ ਨਾਲ ਇਸ ਸਾਰੀ ਸਾਜ਼ਿਸ਼ ਤੋਂ ਪਰਦਾ ਉੱਠਣ ਦੇ ਨਾਲ ਨਾਲ ਇਨ੍ਹਾਂ ਗੈਂਗਸਟਰਾਂ ਦੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਗਿਆ ਹੈ। ਇਹ ਆਪਰੇਸ਼ਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ)...
Tags: SIDHU MOOSEWALA
ਮੋਗਾ, 6 ਸਤੰਬਰ (ਜਸ਼ਨ):ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.-ਪੀ.ਟੀ.ਯੂ.), ਬਠਿੰਡਾ ਵਿਦਿਆਰਥੀਆਂ ਨੂੰ ਵਿਸਵ ਪੱਧਰੀ ਮਿਆਰੀ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਨ ਦੇ ਨਾਲ ਨਾਲ, ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਵੱਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਵਧੀਆ ਪਲੇਸਮੈਂਟ ਅਤੇ ਪੜਾਈ ਲਈ ਸੁਰੱਖਿਅਤ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰੇਗੀ। ਯੁੱਗ ਵਿੱਚ ਬਦਲਦੇ ਰੁਝਾਨਾਂ ਨਾਲ ਆਪਣੇ ਆਪ...
Tags: DESH BHAGAT COLLEGE MOGA
ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਈਚਾਰਿਆਂ ਦੀ ਘੱਟ ਗਿਣਤੀ ਦਾ ਦਰਜਾ ਸੂਬਾ ਪੱਧਰ 'ਤੇ ਨਹੀਂ ਸਗੋਂ ਕੌਮੀ ਪੱਧਰ 'ਤੇ ਨਿਰਧਾਰਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਭਾਰਤ ਦੀ ਸੁਪਰੀਮ ਕੋਰਟ ਪੰਜਾਬ ਵਿੱਚ ਸਿੱਖ ਘੱਟ ਗਿਣਤੀ ਸੰਸਥਾਵਾਂ ਦੇ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਲੈ ਰਹੀ ਹੈ। ਸਾਬਕਾ...
ਮੋਗਾ, 2 ਸਤੰਬਰ(ਜਸ਼ਨ):: ਪੰਜਾਬ ਦੀ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਵਚਨਬੱਧ ਹੈ। ਵੱਖ ਵੱਖ ਧਰਮਾਂ ਦੇ ਲੋਕਾਂ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਸੂਬੇ ਦੀ ਅਮਨ ਸ਼ਾਂਤੀ ਨੂੰ ਖਤਮ ਕਰਨ ਦੇ ਮਨੋਰਥ ਵਜੋਂ ਸ਼ਰਾਰਤੀ ਅਨਸਰਾਂ ਦੀਆਂ ਚਾਲਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਕਿਸੇ ਵੀ ਧਾਰਮਿਕ ਸਥਾਨ ਭਾਵੇਂ ਉਹ ਕਿਸੇ ਵੀ ਧਰਮ ਨਾਲ ਸੰਬੰਧ ਰੱਖਦਾ ਹੋਵੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਮਾੜੇ ਅਨਸਰਾਂ ਨੂੰ ਮਿਸਾਲੀ ਸਜਾਵਾਂ ਦਿੱਤੀਆਂ ਜਾਣਗੀਆਂ।...
ਮੋਗਾ, 01 ਸਤੰਬਰ (ਜਸ਼ਨ): ਪੂਰੀ ਦੁਨੀਆਂ ਵਿੱਚ ਦੁੱਧ ਤੋਂ ਤਿਆਰ ਪਦਾਰਥਾਂ ਵਿੱਚ ਆਪਣਾ ਨਾਮ ਬਣਾਉਣ ਵਾਲੀ ਕੰਪਨੀ ਨੈਸਲੇ ਇੰਡੀਆ ਲਿਮਿਟਡ ਮੋਗਾ ਵੱਲੋਂ ਸਰਕਾਰੀ ਹਾਈ ਸਕੂਲ ਕੋਠੀ ਮੱਲੀਆਂ ਵਾਲਾ ਵਿਖੇ ਵਿਦਿਆਰਥੀਆਂ ਲਈ ਸ਼ੁੱਧ ਪੀਣ ਯੋਗ ਪਾਣੀ ਲਈ ਟੈਂਕੀ ਬਣਵਾ ਕੇ ਦਿੱਤੀ ਗਈ। ਜਿਸ ਦਾ ਉਦਘਾਟਨ ਅੱਜ ਕੰਪਨੀ ਦੇ ਅਧਿਕਾਰੀਆਂ ਸ੍ਰੀ ਹਰਵਿੰਦਰ ਸਿੰਘ, ਸ੍ਰੀ ਮਹਾਂਦੇਵ ਜੀ, ਮੈਡਮ ਸੁਮਨ ਬਾਂਸਲ, ਮੈਡਮ ਅਮਨ ਬਜਾਜ ਜੀ ਨੇ ਕੀਤਾ। ਜ਼ਿਲ੍ਹਾ ਸਿੱਖਿਆ ਅਫਸਰ(ਸੈ. ਸਿ.) ਮੋਗਾ ਸ੍ਰੀ ਸੁਸ਼ੀਲ...
ਮੋਗਾ ਜਿਲ੍ਹੇ ਵਿੱਚ ਹਲਕਾ ਨਿਹਾਲ ਸਿੰਘ ਵਾਲਾ ਤੋਂ ਹੋਈ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਮੋਗਾ, 01 ਸਤੰਬਰ (ਜਸ਼ਨ): ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਸੁਰੂਆਤ ਮੋਗਾ ਜਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਬਿਲਾਸਪੁਰ ਦੇ ਖੇਡ ਸਟੇਡੀਅਮ ਵਿਖੇ ਹੋਈ। ਮੋਗਾ ਜ਼ਿਲ੍ਹੇ ਦੇ ਬਲਾਕਾਂ ਵਿੱਚ ਹੋ ਰਹੀਆਂ ਖੇਡਾਂ ਦੀ ਸ਼ੁਰੂਆਤ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ...
ਚੰਡੀਗੜ੍ਹ, 01 ਸਤੰਬਰ (ਜਸ਼ਨ):ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਭਲਾਈਆਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਗੁਰਦਾਸ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸ ਸਿੰਘ ਨੂੰ ਪਿੰਡ ਭਲਾਈਆਣਾ, ਤਹਿਸੀਲ ਗਿੱਦੜਬਾਹਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਦੀ ਸ਼ਿਕਾਇਤ 'ਤੇ...
Tags: VIGILANCE BUREAU PUNJAB
ਮੋਗਾ, 30 ਅਗਸਤ (ਜਸ਼ਨ) :ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਬਾਘਾਪੁਰਾਣਾ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ (ਐਸ.ਆਈ.) ਜਗਨਦੀਪ ਸਿੰਘ ਖਿਲਾਫ਼ 20,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੀਤੀ ਮਿਤੀ 02.09.2021 ਨੂੰ ਉਕਤ ਐਸ.ਆਈ. ਜਗਨਦੀਪ ਸਿੰਘ ਦੀ ਸ਼ੋਸ਼ਲ ਮੀਡੀਆ ਉਪਰ ਵਾਇਰਲ ਹੋਈ ਵੀਡਿਓ...
ਬਾਘਾਪੁਰਾਣਾ,30 ਅਗਸਤ (ਰਾਜਿੰਦਰ ਸਿੰਘ ਕੋਟਲਾ) ਅੱਜ ਜੀਰਾ ਤੋਂ ਪੇਸ਼ੀ ਭੁਗਤਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਚਾਨਕ ਪਿੰਡ ਡੇਮਰੂ ਕਲਾਂ ( ਮੋਗਾ) ਪਹੁੰਚੇ। ਜਿੱਥੇ ਉਹ ਇੱਕ ਐਨ ਆਰ ਆਈ ਪਰਿਵਾਰ ਦੇ ਘਰ ਰੁਕੇ। ਜਿੱਥੇ ਉਨਾਂ ਵੱਲੋਂ ਵਰਕਰਾਂ ਨਾਲ ਕਮਰਾ ਬੰਦ ਮੀਟਿੰਗ ਕੀਤੀ। ਪਰ ਬਾਹਰ ਆਕੇ ਕਿਸੇ ਵੀ ਵਰਕਰ ਵੱਲੋਂ ਮੀਡੀਆ ਨਾਲ ਕੋਈ ਵੀ ਗੱਲ ਸਾਂਝੀ ਨਹੀ ਕੀਤੀ ਗਈ। ਉਸ ਤੋਂ ਬਾਅਦ ਮੀਡੀਆ ਵੱਲੋਂ ਮਿਲੇ ਸੰਮਨ ਬਾਰੇ ਪੁੱਛਿਆ ਗਿਆ ਤਾਂ ਉਨਾਂ...
* ਨੰਨ੍ਹੀ ਕਲੀ ਪ੍ਰੋਜੈਕਟ ਤਹਿਤ ਪਾਸ ਹੋਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਮੋਗਾ, 30 ਅਗਸਤ (ਜਸ਼ਨ): ਜ਼ਿਲ੍ਹਾ ਮੋਗਾ ਵਿੱਚ ਚਲਾਏ ਜਾ ਰਹੇ ਨੰਨ੍ਹੀ ਕਲੀ ਪ੍ਰੋਜੈਕਟ ਤਹਿਤ ਚੰਗੇ ਨੰਬਰ ਲੈ ਕੇ ਪਾਸ ਹੋਈਆਂ ਵਿਦਿਆਰਥਣਾਂ ਦਾ ਸਨਮਾਨ ਸਮਾਰੋਹ ਅੱਜ ਸਥਾਨਕ ਮੈਰਿਜ ਪੈਲੇਸ ਵਿਖੇ ਹੋਇਆ ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਨਾਲ ਸ੍ਰੀ ਸੁਸ਼ੀਲ ਤੁਲੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ ਸਿ) ਅਤੇ ਸ੍ਰ ਵਰਿੰਦਰਪਾਲ...

Pages