ਮੋਗਾ,11 ਅਗਸਤ (ਜਸ਼ਨ ):ਮਾਲਵਾ ਖੇਤਰ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਪੰਜਾਬ ਤੋਂ ਇਲਾਵਾ ਪੂਰੇ ਭਾਰਤ ਵਿਚ ਇਮੀਗ੍ਰੇਸ਼ਨ ਖੇਤਰ ਵਿਚ ਆਪਣਾ ਨਾਂਅ ਕਮਾ ਰਹੀ ਹੈ | ਇਹ ਸੰਸਥਾ ਨੇ ਹਜ਼ਾਰਾਂ ਵਿਦਿਆਰਥੀਆਂ ਨੂੰ ਉਚੇਰੀ ਪੜ੍ਹਾਈ ਲਈ ਵਿਦੇਸ਼ ਭੇਜ ਕੇ ਉਨ੍ਹਾਂ ਦਾ ਸੁਪਨਾ ਸਾਕਾਰ ਕੀਤਾ ਹੈ | ਸੰਸਥਾ ਦੇ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ਦੱਸਿਆ ਕਿ ਰਾਈਟਵੇ ਏਅਰਿਲੰਕਸ ਸੰਸਥਾ ਨੇ ਇਕ ਦਿਨ ਵਿਚ ਆਸਟ੍ਰੇਲੀਆ ਦੇ 13 ਵੀਜ਼ੇ ਲਗਵਾਏ ਜਿਨ੍ਹਾਂ ਵਿਚ ਜਸਦੀਪ ਕੌਰ, ਰਮਨਦੀਪ...
News
ਚੰਡੀਗੜ੍ਹ, 5 ਅਗਸਤ (ਜਸ਼ਨ ): ਦੇਸ਼ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ ਅਤੇ ਜ਼ਰੂਰੀ ਵਸਤਾਂ ’ਤੇ ਜੀਐਸਟੀ ਲਗਾਏ ਜਾਣ ਖ਼ਿਲਾਫ਼ ਅੱਜ ਹਜ਼ਾਰਾਂ ਕਾਂਗਰਸੀਆਂ ਨੇ ਪ੍ਰਦਰਸ਼ਨ ਕੀਤਾ। ਕਾਂਗਰਸ ਭਵਨ ਵਿਖੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ ਰਾਜ ਭਵਨ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਵੱਲੋਂ ਜਲ ਤੋਪਾਂ ਸਮੇਤ ਬਲ ਵਰਤ ਕੇ ਰਸਤੇ ਵਿੱਚ ਹੀ ਉਨ੍ਹਾਂ ਨੂੰ ਰੋਕ ਲਿਆ ਗਿਆ। ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਰਾਜ ਭਵਨ...
ਚੰਡੀਗੜ੍ਹ, 7 ਅਗਸਤ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਰਮ ਖਿਆਲੀ ਲੀਡਰਸ਼ਿਪ ਦੇ ਇੱਕ ਹਿੱਸੇ ਵੱਲੋਂ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਦੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ-ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਿਨ੍ਹਾਂ ਨੇ ਹਾਲ ਹੀ ਵਿੱਚ ਭਾਰਤੀ ਸੰਵਿਧਾਨ ਦੀ ਸਹੁੰ ਚੁੱਕੀ, ਸਮੇਤ ਇਨ੍ਹਾਂ ਆਗੂਆਂ ਵੱਲੋਂ 15 ਅਗਸਤ ਨੂੰ ਆਪਣੇ ਘਰਾਂ ਵਿੱਚ ਕੌਮੀ ਤਿਰੰਗਾ ਲਹਿਰਾਉਣ ਦੀ ਬਜਾਏ ਕੇਸਰੀ ਝੰਡੇ ਲਾਉਣ ਦੇ...
ਨਵੀਂ ਦਿੱਲੀ, 7 ਅਗਸਤ (ਜਸ਼ਨ )ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੀ ਕਿਸਾਨੀ ਨਾਲ ਜੁੜੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਉਂਦੇ ਹੋਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਾਨੂੰਨੀ ਗਾਰੰਟੀ ਬਣਾਉਣ ਅਤੇ ਬਦਲਵੀਆਂ ਫਸਲਾਂ ਲਈ ਪੁਖਤਾ ਮੰਡੀਕਰਨ ਪ੍ਰਣਾਲੀ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਨੀਤੀ ਆਯੋਗ ਦੀ ਕੌਮੀ ਕੌਂਸਲ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਚੇਤੇ...
मोगा, 6 अगस्त (जश्न) : लोक सेवा को अग्रसर लायंस क्लब मोगा गोल्ड की तरफ से सरकारी सीनियर सैकेंडरी स्कूल में आंखों का निशुल्क चैकअप कैंप लगाया गया। इस कैंप में आंखों के माहिर डा. बलविन्द्र सिंह द्वारा स्कूल के 290 विद्यार्थियों की आंखों की जांच की गई, जिसमें 60 विद्यार्थियों की आंखों की रोशनी कम पाई गई। क्लब के अध्यक्ष अश्वनी कुमार पिंटू, सचिव प्रिंस अरोड़ा, कैशियर संजीव नरूला,...
ਮੋਗਾ, 6 ਅਗਸਤ (ਜਸ਼ਨ ) ਪਸ਼ੂਆਂ ਵਿੱਚ ਲੰਪੀ ਸਕਿਨ (ਐਲ.ਐਸ.ਡੀ) ਦੀ ਬਿਮਾਰੀ ਇੱਕ ਨਵਾਂ ਵਾਇਰਸ ਹੈ ਅਤੇ ਦੂਜੇ ਜਿ਼ਲ੍ਹੇ ਦੇ ਮੁਕਾਬਲੇ ਮੋਗਾ ਜ਼ਿਲ੍ਹੇ ਵਿੱਚ ਇਸ ਦਾ ਪ੍ਰਭਾਵ ਘੱਟ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ 24 ਘੰਟੇ ਇਸ ਬਿਮਾਰੀ ਦੀ ਰੋਕਥਾਮ ਅਤੇ ਇਲਾਜ ਵਿੱਚ ਜੁਟੀਆਂ ਹੋਈਆਂ ਹਨ ਅਤੇ ਪਸ਼ੂਆਂ ਵਿੱਚ ਪਾਏ ਜਾ ਰਹੇ ਨਵੇਂ ਵਾਇਰਸ ਲੰਪੀ ਸਕਿਨ (ਐਲ.ਐਸ.ਡੀ)...
ਮੋਗਾ, 5 ਅਗਸਤ (ਜਸ਼ਨ): ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਕਾਸ ਕਾਰਜਾਂ ਅਤੇ ਲੋਕ ਹਿੱਤ ਕਾਰਜਾਂ ਨੂੰ ਬਿਹਤਰ ਤਰੀਕੇ ਨਾਲ ਕਰਾਉਣ ਲਈ ਵਿਧਾਇਕਾਂ ਨਾਲ ਤਾਲਮੇਲ ਜਰੂਰ ਰੱਖਣ। ਪ੍ਰਸ਼ਾਸ਼ਨ ਨੂੰ ਚੁਣੇ ਨੁਮਾਇੰਦਿਆਂ ਨਾਲ ਟੀਮ ਦੀ ਤਰ੍ਹਾਂ ਕੰਮ ਕਰਨਾ ਚਾਹੀਦਾ ਹੈ। ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ...
ਚੰਡੀਗੜ, 5 ਅਗਸਤ: (ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸਾਂ ‘ਤੇ ਸੂਬੇ ਦੇ ਸਰਹੱਦੀ ਜਿਲਿਆਂ ਵਿੱਚ ਸੁਰੱਖਿਆ ਨੂੰ ਹੋਰ ਮਜਬੂਤ ਕਰਨ ਲਈ, ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਨਾਲ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਨਾਈਟ ਡਾਮੀਨੇਸ਼ਨ/ਚੈਕਿੰਗ ਕੀਤੀ ਅਤੇ ਉਸ ਤੋਂ ਬਾਅਦ ਸਰਹੱਦੀ ਪਿੰਡਾਂ ਵਿੱਚ ਤਲਾਸ਼ੀ ਅਤੇ ਘੇਰਾਬੰਦੀ ਦੀ ਮੁਹਿੰਮ ਚਲਾਈ ਗਈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.)...
ਮੋਗਾ,5 ਅਗਸਤ (ਜਸ਼ਨ)- ਮੋਗਾ ਅਮਿ੍ਰਤਸਰ ਰੋਡ ’ਤੇ ਸਥਿਤ ‘ਦੁੱਖ ਨਿਵਾਰਨ ਇਲੈਕਟ੍ਰੋਹੋਮਿਓਪੈਥਿਕ ਕਲੀਨਿਕ ’ ਦੇ ਡਾਕਟਰ ਅਵਤਾਰ ਸਿੰਘ ਦੇਵਗਨ ਨੇ ਲੰਪੀ ਸਕਿੰਨ ਨਾਂ ਦੀ ਬਿਮਾਰੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂਆਂ ਦੀ ਲੰਪੀ ਸਕਿੰਨ ਨਾਂ ਦੀ ਬਿਮਾਰੀ ਪਸ਼ੂ ਪਾਲਕਾਂ ਲਈ ਬਹੁਤ ਵੱਡੀ ਸਮੱਸਿਆ ਬਣੀ ਹੋਈ ਹੈ, ਜਿਸ ਕਰਕੇ ਪਸ਼ੂ ਪਾਲਕਾਂ ਦੇ ਚਿਹਰੇ ਤੇ ਡਰ ਅਤੇ ਉਦਾਸੀ ਛਾਈ ਹੋਈ ਹੈ। ਲੰਪੀ ਸਕਿੰਨ ਬਿਮਾਰੀ ਇੱਕ ਛੂਤ ਦਾ ਰੋਗ ਹੈ ਜੋ ਮੱਖੀ, ਮੱਛਰਾਂ ਜਾਂ ਚਿੱਚੜਾਂ ਕਾਰਨ ਫੈਲਦਾ...
ਮੋਗਾ, 4 ਅਗਸਤ (000) ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਅਧੀਨ ਜ਼ਿਲ੍ਹਾ ਮੋਗਾ ਦੇ 22 ਪਿੰਡਾਂ ਨੂੰ ‘ਆਦਰਸ਼ ਪਿੰਡ’ ਵਜੋਂ ਵਿਕਸਤ ਕੀਤਾ ਜਾਣਾ ਹੈ। ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਭਾਈਚਾਰੇ ਦੀ ਬਹੁਤਾਤ ਵਾਲੇ ਇਨਾਂ ਪਿੰਡਾਂ ਦੇ ਵਾਸੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਉਨਾਂ ਦੀਆਂ ਲੋੜਾਂ ਬਾਰੇ ਵੇਰਵੇ ਇਕੱਤਰ ਕਰਨ ਦੀ ਪ੍ਰਕਿਰਿਆ ਜਲਦ ਸ਼ੁਰੂ ਹੋਵੇਗੀ, ਜਿਸ ਉਪਰੰਤ ਜ਼ਮੀਨੀ ਪੱਧਰ ਉੱਤੇ ਕੰਮ ਸ਼ੁਰੂ ਹੋ ਜਾਵੇਗਾ। ਇਸ ਯੋਜਨਾ ਤਹਿਤ ਹੋਣ ਵਾਲੇ ਕੰਮ ਦੀ...