ਮੋਗਾ, 23 ਮਈ (ਜਸ਼ਨ): ਮੋਗਾ ਜਿਲ੍ਹੇ ਦੇ ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀ ਸਲਾਨਾ ਬਰਸੀ ਅਤੇ ਸ਼ਰਧਾਂਜਲੀ ਸਮਾਗਮ 25 ਮਈ ਦਿਨ ਬੁੱਧਵਾਰ ਨੂੰ ਪਿੰਡ ਕਪੂਰੇ ਦੇ ਗੁਰੂਦੁਆਰਾ ਗੋਬਿੰਦਗੜ੍ਹ ਸਾਹਿਬ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆਂ ਕਿ ਅਵਤਾਰ ਸਿੰਘ ਜੋ ਕਿ ਜੰਮੂ ਕਸ਼ਮੀਰ ਦੇ ਉਧਮਪੁਰ ਜਿਲ੍ਹੇ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਬੰਬ ਧਮਾਕੇ ਵਿੱਚ ਸ਼ਹੀਦ...
News
ਮੋਗਾ, 23 ਮਈ:(ਜਸ਼ਨ): ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਦੁੱਧ ਦੀ ਗੁਣਵੱਤਾ ਅਤੇ ਉਸ ਵਿੱਚ ਪਾਈਆਂ ਜਾਣ ਵਾਲੀਆਂ ਮਿਲਾਵਟਾਂ ਸੰਬੰਧੀ ਜਾਗਰੂਕ ਕਰਨ ਲਈ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਖ ਵੱਖ ਥਾਵਾਂ 'ਤੇ ਜਾ ਕੇ ਦੁੱਧ ਜਾਗਰੂਕਤਾ ਅਤੇ ਪਰਖ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਸ਼ੁੱਧਤਾ ਬਾਰੇ...
ਮੋਗਾ 23 ਮਈ (ਜਸ਼ਨ): ਕਰਿਆਨਾ ਦੁਕਾਨਾਂ ਅਤੇ ਹੋਰ ਖਾਧ ਪਦਾਰਥ ਵੇਚਣ ਵਾਲੀਆਂ ਦੁਕਾਨਾਂ ਤੇ ਤੰਬਾਕੂ ਪਦਾਰਥ ਨਹੀਂ ਵੇਚੇ ਜਾ ਸਕਦੇ ਅਤੇ ਸਕੂਲਾਂ ਦੇ 100 ਮੀਟਰ ਦਾਇਰੇ ਵਿੱਚ ਕੋਈ ਵੀ ਦੁਕਾਨਦਾਰ ਤੰਬਾਕੂ ਪਦਾਰਥ ਨਹੀਂ ਵੇਚ ਸਕਦਾ । ਅਜਿਹਾ ਕਰਨ ਦੀ ਸੂਰਤ ਵਿੱਚ ਉਹਨਾਂ ਨੂੰ ਜੁਰਮਾਨਾ, ਸਜਾ ਅਤੇ ਦੁਕਾਨ ਦਾ ਫੂਡ ਲਾਇਸੈਂਸ ਕੈਂਸਲ ਹੋ ਸਕਦਾ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਨੇ ਅੱਜ ਆਰ.ਕੇ.ਐਸ. ਪਬਲਿਕ ਸਕੂਲ ਮੋਗਾ ਵਿੱਚ ਸਿਹਤ...
ਮੋਗਾ, 22 ਮਈ (ਜਸ਼ਨ): ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਦੌਲਤਪੁਰਾ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਪਿਤਾ ਸ੍ਰ ਮਹਿੰਦਰ ਸਿੰਘ ਗਿੱਲ ਦੀ ਦਿਲ ਦਾ ਦੌਰਾ ਪੈਣ ਨਾਲ ਅਚਾਨਕ ਮੌਤ ਹੋ ਗਈ । ਬੂਟਾ ਸਿੰਘ ਦੌਲਤਪੁਰਾ ਦੁਪਹਿਰ ਸਮੇਂ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅੰਤਿਮ ਸਸਕਾਰ ਸਬੰਧੀ ਪ੍ਰਬੰਧਾਂ ਤੇ ਨਜ਼ਰਸਾਨੀ ਕਰ ਰਹੇ ਸਨ ਪਰ ਉਹਨਾਂ ਦੇ ਪਿਤਾ ਦੀ ਤਬੀਅਤ ਨਾਸਾਜ਼ ਹੋਣ ਸਬੰਧੀ ਆਏ ਫੋਨ ਉਪਰੰਤ ਉਹ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ...
ਮੋਗਾ, 21 ਮਈ (ਜਸ਼ਨ): ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨਹੀਂ ਰਹੇ। ਉਹਨਾਂ ਅੱਜ ਸਵੇਰੇ 4.40 ਮਿੰਟ ’ਤੇ ਆਖਰੀ ਸਾਹ ਲਿਆ ਅਤੇ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਜਥੇਦਾਰ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਪੀ ਏ ਗੁਰਜੰਟ ਸਿੰਘ ਰਾਮੂੰਵਾਲਾ ਨੇ ਦੱਸਿਆ ਕਿ ਜਥੇਦਾਰ ਤੋਤਾ ਸਿੰਘ ਦਾ ਅੰਤਿਮ ਸਸਕਾਰ ਉਹਨਾਂ ਦੇ ਛੋਟੇ ਬੇਟੇ ਅਤੇ ਬੇਟੀ ਦੇ ਵਿਦੇਸ਼ ਤੋਂ ਵਾਪਸ ਪਰਤਣ ’ਤੇ 24 ਮਈ 2022 ਦਿਨ ਮੰਗਲਵਾਰ ਨੂੰ 11 ਵਜੇ , ਮੋਗਾ ਫਿਰੋਜ਼ਪੁਰ ਰੋੋਡ ’ਤੇ ਪਿੰਡ...
ਮੋਗਾ, 21 ਮਈ (ਜਸ਼ਨ): ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਦੇ ਅਚਾਨਕ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਦੀ ਖ਼ਬਰ ਨਾਲ ਸਮੁੱਚੇ ਪੰਜਾਬ ਅਤੇ ਦੇਸ਼ਾਂ ਵਿਦੇਸ਼ਾਂ ਵਿਚ ਸੋਗ ਦੀ ਲਹਿਰ ਹੈ। ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਲੋਧੀ ਦੀ ਅਗਵਾਈ ਵਿਚ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ਅਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਨ ਲਈ ਹੋਈ ਸ਼ੋਕ ਸਭਾ ‘ਚ ਵਾਈਸ ਪ੍ਰਧਾਨ ਐਡਵੋਕੇਟ...
ਮੋਗਾ, 21 ਮਈ (ਜਸ਼ਨ): ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਨਹੀਂ ਰਹੇ। ਉਹਨਾਂ ਅੱਜ ਸਵੇਰੇ 4.40 ਮਿੰਟ ’ਤੇ ਆਖਰੀ ਸਾਹ ਲਿਆ ਅਤੇ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਸ਼੍ਰੋਮਣੀ ਅਕਾਲੀ ਦਲ ਵਿਚ ਵੱਡੇ ਥੰਮ ਵਜੋਂ ਜਾਣੇ ਜਾਂਦੇ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ਨਾਲ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਪਿਆ ਹੈ । ਜਥੇਦਾਰ ਦੀ ਨੂੰਹ ਬੀਬੀ ਤੇਜਿੰਦਰ ਕੌਰ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਥੇਦਾਰ ਜੀ ਪਿਛਲੇ ਕਈ...
ਮੋਗਾ, 20 ਮਈ (ਜਸ਼ਨ) - ਪੰਜਾਬ ਸਰਕਾਰ ਦੇ ਸੱਦੇ ਉੱਤੇ ਅੱਜ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੇ ਵੱਡੇ ਪੱਧਰ ਉੱਤੇ ਝੋਨੇ ਦੀ ਸਿੱਧੀ ਬਿਜਾਈ ਦੀ ਸੁਰੂਆਤ ਕਰ ਦਿੱਤੀ ਹੈ। ਅੱਜ ਪਿੰਡ ਚੜਿੱਕ ਵਿਖੇ ਸਿੱਧੀ ਬਿਜਾਈ ਦੀ ਸੁਰੂਆਤ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਖੁਦ ਟਰੈਕਟਰ ਚਲਾ ਕੇ ਕੀਤੀ। ਇਸ ਮੌਕੇ ਡਿਪਟੀ ਕਮਿਸਨਰ ਸ੍ਰ ਕੁਲਵੰਤ ਸਿੰਘ, ਮੁੱਖ ਖੇਤੀਬਾੜੀ ਅਫਸਰ ਸ੍ਰ ਪਿ੍ਰਤਪਾਲ ਸਿੰਘ, ਕਈ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ। ਇਸ ਮੌਕੇ...
ਮੋਗਾ, 20 ਮਈ( ਜਸ਼ਨ) ਆਮ ਆਦਮੀ ਪਾਰਟੀ ਮਹਿਲਾ ਵਿੰਗ ਪੰਜਾਬ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਨੇ ਮੋਗਾ ਵਿੱਖੇ ਜਿਲ੍ਹਾ ਮੋਗਾ ਦੀਆਂ ਮਹਿਲਾਵਾਂ ਨਾਲ ਮੀਟਿੰਗ ਕੀਤੀ। ਇਸ ਵਿੱਚ ਉਹਨਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਸਹਿਯੋਗ ਕਰਨ ਲਈ ਮਹਿਲਾਵਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਤੁਸੀਂ ਸੱਭ ਨਾਰੀ ਸ਼ਕਤੀ ਭੈਣਾਂ ਨੇ ਇਹਨਾਂ ਰਿਵਾਇਤੀ ਪਾਰਟੀਆਂ ਦੀ ਜੰਗ ਵਿੱਚ ਸਾਬਤ ਕਰ ਦਿੱਤਾ ਕਿ ਜੋ ਔਰਤਾਂ ਚਾਹੁਣ ਤੇ ਤਖਤਾਂ ਪਲਟ ਸਕਦੀਆਂ ਹਨ। ਤੁਸੀਂ ਸੱਭ ਨੇ...
ਮੋਗਾ 20 ਮਈ (ਜਸ਼ਨ) : ਸਿਵਲ ਸਰਜਨ ਮੋਗਾ ਡਾ ਹਤਿੰਦਰ ਕਲੇਰ ਦੇ ਹੁਕਮਾਂ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ ਸੁਮੀ ਗੁਪਤਾ ਦੀ ਯੋਗ ਅਗਵਾਈ ਹੇਠ ਐਨ ਵੀ ਬੀ ਡੀ ਸੀ ਪੀ ਬ੍ਰਾਂਚ ਦਫਤਰ ਸਿਵਲ ਸਰਜਨ ਮੋਗਾ ਵੱਲੋਂ ਜਿਲ੍ਹਾ ਸਿਹਤ ਸੁਪਰਵਾਈਜਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿੱਚ ਛੇ ਮੈਂਬਰੀ ਟੀਮ ਵੱਲੋਂ ਅੱਜ ਪੰਜਾਬ ਰੋਡਵੇਜ ਮੋਗਾ ਦੀ ਵਰਕਸ਼ਾਪ ਅਤੇ ਫੋਕਲ ਪੁਆਇੰਟ ਮੋਗਾ ਵਿੱਚ ਫੈਕਟਰੀਆਂ ਅਤੇ ਸੜਕਾਂ ਤੇ ਖੜ੍ਹੇ ਸਾਫ ਪਾਣੀ ਦੀ ਜਾਂਚ ਕੀਤੀ ਗਈ। ਇਸ ਦੌਰਾਨ ਟੀਮ ਨੂੰ ਸੱਤ ਜਗ੍ਹਾ...