ਮੋਗਾ,20 ਮਈ(ਜਸ਼ਨ): ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41(1) ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸੰਸਥਾ ਅਜਿਹਾ ਨਹੀਂ ਕਰਦੀ ਹੈ ਤਾਂ ਸੰਸਥਾ ਵਿਰੁੱਧ ਜੁਵੇਨਾਈਲ ਜਸਿਟਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015...
News
ਜ਼ਿਲ੍ਹਾ, ਬਲਾਕ ਅਤੇ ਰਾਸ਼ਨ ਡਿੱਪੂ ਪੱਧਰ ’ਤੇ ਬਣਾਈਆਂ ਜਾਣਗੀਆਂ ਕਮੇਟੀਆਂ, ਪ੍ਰਸ਼ਾਸਨ ਵਿੱਚ ਲੋਕਾਂ ਦੀ ਭਾਗੀਦਾਰੀ ਹੋ ਰਹੀ ਹੈ ਮਜ਼ਬੂਤ : ਲਾਲ ਚੰਦ ਕਟਾਰੂਚੱਕ ਚੰਡੀਗੜ੍ਹ, 20 ਮਈ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਅਤੇ ਡਿੱਪੂ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ। ਇਹ ਕਮੇਟੀਆਂ ਆਟੇ ਦੀ ਹੋਮ ਡਿਲਿਵਰੀ ਦੀ...
ਚੰਡੀਗੜ੍ਹ, 20 ਮਈ: ਪੰਜਾਬ ਦੇ ਜਲ ਸਰੋਤ ਅਤੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਸਿੰਜਾਈ ਭਵਨ ਵਿਖੇ ਜਲ ਸਰੋਤ ਵਿਭਾਗ ਦੇ 43 ਜੂਨੀਅਰ ਇੰਜਨੀਅਰਾਂ (ਜੇ.ਈਜ਼.) ਨੂੰ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ...
ਮੋਗਾ, 20 ਮਈ (ਜਸ਼ਨ): ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ (ਮੋਗਾ) ਦੇ ਐੱਨ.ਐੱਸ.ਐੱਸ. ਵਲੰਟੀਅਰਜ਼ ਆਪਣੀ ਕਾਰਗੁਜ਼ਾਰੀ ਦਿਖਾਉਣ ਲਈ ਸੱਤ ਰੋਜ਼ਾ ਨੈਸ਼ਨਲ ਇੰਟਰਗ੍ਰੇਸ਼ਨ ਕੈਂਪ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ, ਜ਼ਿਲ੍ਹਾ ਪਟਿਆਲਾ ਲਈ ਸਕੂਲ ਵੱਲੋਂ ਰਵਾਨਾ ਹੋਏ । ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ...
ਮੋਗਾ, 19 ਮਈ (ਜਸ਼ਨ): ਅੱਜ ਆਮ ਆਦਮੀ ਪਾਰਟੀ ਦੀ ਮੋਗਾ ਤੋਂ ਵਿਧਾਇਕਾਂ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪਿੰਡ ਮੋਠਾਂ ਵਾਲੀ ਵਿੱਖੇ ਸਰਕਾਰੀ ਡਿਸਪੈਂਸਰੀ ਦੀ ਵਿਸਿਟ ਕੀਤੀ ਗਈ ਸੀ ਜਿੱਥੇ ਦੇਖਣ ਚ' ਮਜੂਦਾ ਸਰਪੰਚ ਹਰਨੇਕ ਸਿੰਘ ਵੱਲੋਂ ਤੂੜੀ ਦਾ ਕੁਪ ਬਣਾ ਕੇ ਕਬਜਾ ਕੀਤਾ ਹੋਇਆ ਸੀ। ਵਿਧਾਇਕਾਂ ਅਰੋੜਾ ਵੱਲੋਂ ਸਰਪੰਚ ਸਾਬ ਨੂੰ ਬੇਨਤੀ ਕੀਤੀ ਗਈ ਕਿ ਇਸ ਜਗ੍ਹਾ ਨੂੰ 31 ਮਈ ਤੱਕ ਖਾਲੀ ਕਰਦਿਓ ਨਹੀਂ ਤਾਂ ਸਰਕਾਰ ਕਾਰਵਾਈ ਕਰੇਗੀ। ਇਸ ਨੂੰ ਦੇਖਦੇ ਹੋਏ ਸਰਪੰਚ, ਉਸਦੇ ਬੇਟੇ ਅਤੇ...
ਮੋਗਾ,19 ਮਈ (ਜਸ਼ਨ): ਮੋਠਾਂ ਵਾਲੀ ਪਿੰਡ ਵਿਖੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਅਰੋੜਾ ਅਤੇ ਪਿੰਡ ਦੇ ਸਰਪੰਚ ਦਰਮਿਆਨ ਹੋਈ ਤਲਖ਼ ਕਲਾਮੀ ਉਪਰੰਤ ਸਰਪੰਚ ਅਤੇ ਉਸਦੇ ਪੁੱਤਰ ਨੂੰ ਗ੍ਰਿਫਤਾਰ ਕਰਨ ਖਿਲਾਫ, ਮੋਗਾ ਦੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਦੀ ਅਗਵਾਈ ਵਿਚ, ਡਾ. ਅਮਨਦੀਪ ਅਰੋੜਾ ਦੇ ਦਫਤਰ ਸਾਹਮਣੇ ਸੰਕੇਤਕ ਧਰਨਾ ਦੇ ਕੇ, ਸਰਪੰਚਾਂ ਤੇ ਢਾਹੇ ਜਾ ਰਹੇ ਕਥਿਤ ਜ਼ੁਲਮਾਂ ਖਿਲਾਫ ਰੋਸ ਪ੍ਰਗਟਾਵਾ ਕੀਤਾ ਗਿਆ।ਇਸ ਮੌਕੇ ਰਵੀ ਗਰੇਵਾਲ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਤੋਂ...
ਮੋਗਾ 19 ਮਈ (ਜਸ਼ਨ):ਮੋਗਾ ਦੇ ਪਿੰਡ ਮੋਠਾਂ ਵਾਲੀ ਵਿਖੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਹਲਕੇ ਦੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਦੇ ਮੋਠਾਂ ਵਾਲੀ ਪਿੰਡ ਵਿੱਚ 3.69 ਕਿਲੋਮੀਟਰ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ । ਇਸ ਮੌਕੇ ਐਮ. ਐਲ. ਏ. ਡਾ. ਅਮਨਦੀਪ ਕੌਰ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਮੋਗਾ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸ ਦੇ ਤਹਿਤ ਅੱਜ ਪਿੰਡ ਮੋਠਾਂ ਵਾਲੀ ਵਿਖੇ ਸੜਕ ਨਵੀਂ ਬਣਾਉਣ ਦਾ...
ਮੋਗਾ,18 ਮਈ (ਜਸ਼ਨ): ਨੌਜਵਾਨ ਭਾਰਤ ਸਭਾ ਵੱਲੋਂ ਪਿੰਡ ਨਿਧਾਂਵਾਲਾ(ਮੋਗਾ) ਦੇ ਨੌਜਵਾਨਾਂ ਨਾਲ ਮੀਟਿੰਗ ਕਰਕੇ 14 ਮੈਂਬਰੀ ਐਡਹਾਕ ਕਮੇਟੀ ਦੀ ਚੋਣ ਕੀਤੀ ਗਈ। ਇਸ ਚੋਣ ਮੁਤਾਬਕ ਸੁਖਵਿੰਦਰ ਸਿੰਘ ਨੂੰ ਕਨਵੀਨਰ ਅਤੇ ਮਨਦੀਪ ਸਿੰਘ ਨੂੰ ਕੋ ਕਨਵੀਨਰ ਬਣਾਇਆ ਗਿਆ ਜਦਕਿ ਸਤਨਾਮ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ,ਰਾਜਪਾਲ ਸਿੰਘ,ਅਮਿ੍ਰਤਪਾਲ ਸਿੰਘ,ਮਨਦੀਪ ਸਿੰਘ,ਗੁਰਪਰੀਤ ਸਿੰਘ, ਨਵਜੋਤ ਸਿੰਘ,ਅਰਸ਼ਦੀਪ ਸਿੰਘ,ਕੁਲਦੀਪ ਸਿੰਘ,ਲਵਪੀਤ ਸਿੰਘ,ਮਨਦੀਪ ਸਿੰਘ,ਸੁਖਮੰਦਰ ਸਿੰਘ,ਗੁਰਮੀਤ...
ਮੋਗਾ, 18 ਮਈ (ਜਸ਼ਨ): ਅੱਜ ‘ਨਈਂ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ’ ਦੇ ਪ੍ਰਧਾਨ ਨਵੀਨ ਸਿੰਗਲਾ ਵੱਲੋਂ ਗਾਇਕ ਤਰੁਨ ਗਿੱਲ ਦੇ ਗਾਏ ਨਵੇਂ ਭਜਨ ਦੇ ਟਰੈਕ ਦਾ ਪੋਸਟਰ ਲੋਕ ਅਰਪਣ ਕੀਤਾ ਗਿਆ। ‘ਝੁੱਕਣਾ ਸਿੱਖ ਜਾ ਤੂੰ’ ਟਰੈਕ ਰਿਲੀਜ਼ ਕਰਨ ਮੌਕੇ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਸ਼ੋਕ ਚੰਚਲ, ਡਾ: ਰਾਜੇਸ਼ ਕੋਛੜ, ਹਸਤੀਰ ਧੀਰ, ਸੁਰਿੰਦਰ ਡੱਬੂ, ਬਬਲੂ ਸਿੰਗਲਾ, ਮਨੀਸ਼ ਅਰੋੜਾ, ਦੀਪਕ ਨੰਦਾ, ਗੋਪਾਲ ਕਿ੍ਰਸ਼ਨ ਅਤੇ ਲਵਿਸ਼ ਸਿੰਗਲਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ...
ਮੋਗਾ, 18 ਮਈ: (ਜਸ਼ਨ):ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀ ਸੁਭਾਸ਼ ਚੰਦਰ (ਪੀ.ਸੀ.ਐਸ) ਵੱਲੋਂ ਜ਼ਿਲ੍ਹਾ ਪੱਧਰੀ ਸਿੰਗਲ ਵਿੰਡੋ ਸਿਸਟਮ ਦੀ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਜਨਰਲ ਮੈਨੇਜਰ ਸੁਖਮਿੰਦਰ ਸਿੰਘ ਰੇਖੀ ਨੇ ਦੱਸਿਆ ਕਿ ਬਿਜਨੈਸ ਫਸਟ ਪੋਰਟਲ ਰਾਹੀਂ ਵੱਖ-ਵੱਖ ਵਿਭਾਗਾਂ ਵੱਲੋਂ 108 ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਵਿੱਚੋਂ ਬਿਜ਼ਨੈਸ ਫਸਟ ਪੋਰਟਲ 'ਤੇ ਵੱਖ-ਵੱਖ ਵਿਭਾਗਾਂ ਤੋ ਸੇਵਾਵਾਂ ਲੈਣ ਲਈ ਪ੍ਰਾਪਤ ਹੋਈਆਂ ਅਰਜੀਆਂ ਦੀ ਸਮਾਂ ਸੀਮਾ ਤੋਂ ਪਰੇ...