ਗੁਰਦਾਸਪੁਰ ,4 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਜ਼ਮੀਨੀ ਵਿਵਾਦ ਨੂੰ ਲੈਕੇ ਗੁਰਦਾਸਪੁਰ ਜਿਲੇ ਦੇ ਬਲਾਕ ਕਾਹਨੂੰਵਾਨ ਦੇ ਥਾਣਾ ਭੈਣੀ ਮੀਆਂ ਖਾਨ ਦੇ ਅਧੀਨ ਪੈਂਦੇ ਪਿੰਡ ਫੁਲੜਾ ਵਿੱਚ ਦੋ ਧਿਰਾਂ ਵਿੱਚ ਚੱਲੀਆਂ ਗੋਲੀਆਂ ਵਿੱਚ ਚਾਰ ਕਿਸਾਨਾਂ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਜਦ ਕਿ ਮੌਕੇ ਤੇ ਪੁਹੰਚੀ ਪੁਲਿਸ ਵਲੋਂ ਜਾਂਚ ਆਰੰਭ ਦਿੱਤੀ ਗਈ ਹੈ। ਹਸਪਤਾਲ ਵਿਚ ਮਿਰਤਕਾਂ ਦੀਆਂ ਲਾਸ਼ਾਂ ਤੱਕ ਕੇ ਉਹਨਾਂ ਦੇ ਬਜ਼ੁਰਗ ਮਾਪਿਆਂ ਅਤੇ ਪਰਿਵਾਰਿਕ ਮੈਂਬਰਾਂ ਦੀਆਂ ਧਾਹਾਂ ਸੁਣ ਕੇ...
News
ਮੋਗਾ 4 ਅਪ੍ਰੈਲ(ਜਸ਼ਨ):: ਜਿਲ੍ਹਾ ਐਨ ਜੀ ਓ ਤਾਲਮੇਲ ਕਮੇਟੀ ਮੋਗਾ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਚੇਅਰਮੈਨ ਮਹਿੰਦਰ ਪਾਲ ਲੂੰਬਾ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਆਈ ਟੀ ਆਈ ਕੱਚਾ ਦੁਸਾਂਝ ਰੋਡ ਮੋਗਾ ਵਿਖੇ ਹੋਈ। ਇਸ ਮੀਟਿੰਗ ਵਿੱਚ ਸੰਸਥਾ ਦੇ ਸਭ ਚੁਣੇ ਹੋਏ ਅਹੁਦੇਦਾਰਾਂ ਅਤੇ ਐਗਜੈਕਟਿਵ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਜਨਰਲ ਸਕੱਤਰ ਅਮਰਜੀਤ ਸਿੰਘ ਜੱਸਲ ਨੇ ਹਾਜਰ ਮੈਂਬਰਾਂ ਨਾਲ ਏਜੰਡਾ ਸਾਂਝਾ ਕਰਦਿਆਂ ਉਨ੍ਹਾਂ ਤੋਂ ਸੰਸਥਾ ਦੇ...
ਮੋਗਾ, 4 ਅਪ੍ਰੈਲ (ਜਸ਼ਨ):: ਕਣਕ ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵੇਲੇ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਰੀਪਰ ਨਾਲ ਤੂੜੀ ਬਣਾਉਣ ਉਪਰੰਤ ਨਾੜ (ਰਹਿੰਦ-ਖੂੰਹਦ) ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏਂ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ/ਦਮਾਂ/ਕੋਵਿਡ 19 ਦੀ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ। ਇਸਦੇ ਨਾਲ ਹੀ ਜ਼ਮੀਨ ਦੀ...
ਮੋਗਾ, 4 ਅਪਰੈਲ (ਜਸ਼ਨ): ਮੋਗਾ ਖਿੱਤੇ ਦੀ ਗੋਲਡਨ ਐਜੂਕੇਸ਼ਨਜ ਸੰਸਥਾ ਨੇ ਮੁਨੀਸ਼ ਕੁਮਾਰ ਬਾਂਸਲ ਦਾ ਕੈਨੇਡਾ ਦਾ ਔਪਨ ਵਰਕ ਪਰਮਿਟ ਲਗਵਾ ਕੇ ਦਿੱਤਾ। ਇਸ ਦੌਰਾਨ ਮੁਨੀਸ਼ ਕੁਮਾਰ ਬਾਂਸਲ ਨੇ ਖੁਸ਼ੀ ਜਾਹਿਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨਾਂ ਨੇ ਓਪਨ ਪਰਮਿਟ ਦੇ ਕੇਸ ਲਗਵਾਉਣੇ ਜਾਂ ਜਿਨਾਂ ਦੇ ਕੇਸ ਰਿਫਿਊਜ਼ ਹਨ ਉਹ ਇਕ ਵਾਰ ਗੋਲਡਨ ਐਜੂਕੇਸ਼ਨਜ ਜਰੂਰ ਆ ਕੇ ਮਿਲਣ। ਉਹਨਾਂ ਦੱਸਿਆ ਕਿ ਬਹੁਤ ਸਾਰੇ ਇੰਮੀਗਰੇਸ਼ਨਜ ਵਿਜ਼ਿਟ ਕਰਨ ਤੋਂ ਬਾਅਦ ਉਹਨਾਂ ਨੇ ਗੋਲਡਨ ਐਜੂਕੇੇਸ਼ਨਜ ਨਾਲ...
ਮੋਗਾ/ਬਾਘਾਪੁਰਾਣਾ, 3 ਅਪ੍ਰੈਲ (ਜਸ਼ਨ)-ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ‘ਚ ਸ਼ਨੀਵਾਰ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਜਮਾਨਤ ’ਤੇ ਬਾਹਰ ਆਏ ਨੌਜਵਾਨ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ। ਮਿ੍ਰਤਕ ਨੌਜਵਾਨ ਦੀ ਪਛਾਣ ਹਰਜੀਤ ਸਿੰਘ ਉਰਫ਼ ਪਿੰਟਾ ਵਜੋਂ ਹੋਈ ਹੈ । ਘਟਨਾ ਉਸ ਸਮੇਂ ਵਾਪਰੀ ਜਦੋਂ ਹਰਜੀਤ ਸਿੰਘ ਆਪਣੇ ਸਾਥੀ ਗੁਰਪ੍ਰੀਤ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਨੂੰ ਆ ਰਿਹਾ ਸੀ ਤਾਂ ਪਿੱਛਲੇ ਪਾਸਿਓਂ ਮੋਟਰਸਾਈਕਲ ’ਤੇ...
मोगा 3 अप्रैल (जशन):सूरज नगर उत्तरी में राम कृष्ण शिव मंदिर के निर्माण के लिए भूमि पूजन 03 अप्रैल को समाजसेवी डॉक्टर सीमांत गर्ग द्वारा किया गया एवं शिलान्यास होने के एतिहासिक दिन को हर्षोल्लास के साथ मनाया गया। इस दौरान मंदिर के लिए पांच आधारशिला रखी गईं।समाजसेवी देवप्रिय त्यागी ने बताया कि सूरज नगर में अभी तक कोई मंदिर नहीं था और भक्तों को दूरस्थ स्थानों पर जाकर मंदिर में...
ਮੋਗਾ, 1 ਅਪ੍ਰੈਲ (ਜਸ਼ਨ ) - ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਜਿਸ ਲਈ ਜ਼ਿਲ੍ਹਾ ਮੋਗਾ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪ੍ਰਾਪਤ ਅੰਕੜਿਆਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 53 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ...
*ਡਿਪੂ ਜਨਰਲ ਮੈਨੇਜਰ ਨੂੰ ਬੱਸ ਸਟੈਂਡਾਂ ਦੇ 500 ਮੀਟਰ ਖੇਤਰ ਵਿੱਚ ਨਾਜਾਇਜ਼ ਬੱਸਾਂ 'ਤੇ ਸ਼ਿਕੰਜਾ ਕਸਣ ਦੀ ਹਦਾਇਤ ਚੰਡੀਗੜ੍ਹ, 30 ਮਾਰਚ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ) "ਇੱਕ ਬੱਸ-ਇੱਕ ਪਰਮਿਟ" ਨੀਤੀ ਸ਼ਿੱਦਤ ਨਾਲ ਲਾਗੂ ਕਰਨ ਦਾ ਐਲਾਨ ਕਰਦਿਆਂ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਬੱਸ ਮਾਫ਼ੀਆ ਦਾ ਲੱਕ ਤੋੜਨ ਲਈ ਸਾਰੇ ਬੱਸ ਪਰਮਿਟ ਛੇਤੀ ਹੀ ਆਨਲਾਈਨ ਕੀਤੇ ਜਾਣਗੇ। ਪੰਜਾਬ ਭਵਨ ਵਿਖੇ ਸੂਬੇ ਦੇ ਸਮੂਹ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ...
ਮੋਗਾ 30 ਮਾਰਚ (ਜਸ਼ਨ): -- ਆਮ ਆਦਮੀ ਪਾਰਟੀ ਹਲਕਾ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਰਸਮੀ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਵਧਾਈ ਦਿੱਤੀ। ਬਹੁਤ ਹੀ ਸੁਖਾਂਵੇ ਮਾਹੌਲ ਵਿੱਚ ਹੋਈ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨਾਲ ਵਿਧਾਇਕਾ ਡਾ. ਅਰੋੜਾ ਨੇ ਪੰਜਾਬ ਦੇ ਮਸਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਮੁੱਖ...
ਮੋਗਾ 30 ਮਾਰਚ(ਜਸ਼ਨ): ਸ਼੍ਰੀ ਚਰਨਜੀਤ ਸਿੰਘ ਸੋਹਲ , IPS ਐਸ.ਐਸ.ਪੀ ਮੋਗਾ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਭੱਟੀ, PPS ਐਸ.ਪੀ (ਇੰਨਵੈਸਟੀਗੇਸ਼ਨ) ਵੱਲੋ ਅੱਜ ਜਿਲ੍ਹਾ ਮੋਗਾ ਦੀ ਮੈਡੀਕਲ ਐਸੋਸ਼ੀਏਸਨ ਦੇ ਸਮੂਹ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਐਸੋਸ਼ੀਏਸ਼ਨ ਦੇ ਮੈਂਬਰਾਂ ਨੂੰ ਨਸ਼ੇ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਪੂਰਨ ਰੋਕਥਾਮ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਮਾਰ ਕਾਰਨ ਅੱਜ ਸਾਡੀ ਨੌਜਵਾਨ ਪੀੜੀ ਦਾ ਖਾਤਮਾ ਹੋ ਰਿਹਾ ਹੈ, ਨਸ਼ਾਖੋਰੀ ਬਾਰੇ ਸਭ ਤੋੱ ਵੱਧ...