News

*ਵਾਰਡ ਨੰਬਰ 21 ਅਤੇ 36 ਦੇ ਵਾਸੀਆਂ ਨੂੰ ਮਿਲੇਗਾ ਸ਼ੁੱਧ ਪਾਣੀ : ਡਾ: ਰਜਿੰਦਰ ਮੋਗਾ, 8 ਜਨਵਰੀ (JASHAN): ਅੱਜ ਵਿਧਾਇਕ ਡਾ: ਹਰਜੋਤ ਕਮਲ ਦੀ ਪਤਨੀ ਡਾ: ਰਜਿੰਦਰ ਨੇ ਵਾਰਡ ਨੰਬਰ 21 ਵਿਚ ਨਵੇਂ ਬੋਰ ਦੇ ਖੁਦਾਈ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਵਾਰਡ ਵਾਸੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਇਸ ਖੇਤਰ ਦੇ ਲੋਕਾਂ ਨੂੰ ਪਾਣੀ ਦੀ ਬਹੁਤ ਕਿੱਲਤ ਸੀ ਜੋ ਇਸ ਬੋਰ ਦੇ ਲੱਗ ਜਾਣ ਨਾਲ ਨਾ ਸਿਰਫ਼ ਵਾਰਡ 21 ਦੇ ਵਾਸੀਆਂ ਨੂੰ ਸ਼ੁੱਧ ਪਾਣੀ ਨਸੀਬ ਹੋ ਸਕੇਗਾ ਬਲਕਿ ਵਾਰਡ ਨੰਬਰ 36 ਦੇ...
ਮੋਗਾ, 9 ਜਨਵਰੀ (jashan) -ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਸ੍ਰੀ ਹਰੀਸ਼ ਨਈਅਰ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ...
ਚੰਡੀਗੜ੍ਹ, 8 ਜਨਰਵੀ, (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਰਕਾਰੀ ਸਿੱਖਿਆ ਦੇ ਖੇਤਰ 'ਚ ਸੂਬੇ ਦੀ ਤਰਸਯੋਗ ਹਾਲਤ ਬਾਰੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਸੱਤਾਧਾਰੀ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ, ਕਾਲਜਾਂ , ਸਕੂਲਾਂ ਅਤੇ ਹੋਰ ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਸੋਚੀ-ਸਮਝੀ ਸਾਜਿਸ਼ ਤਹਿਤ ਤਬਾਹੀ ਵੱਲ ਧੱਕਿਆ ਹੈ। ਚੀਮਾ ਨੇ ਇਹ...
Tags: AAM AADMI PARTY
*ਨਵੀਆਂ ਅਬਾਦ ਹੋਈਆਂ ਕਾਲੋਨੀਆਂ ਅਤੇ ਬਾਹਰੀ ਇਲਾਕਿਆਂ ‘ਚ ਪਾਣੀ ਅਤੇ ਸੀਵਰੇਜ ਦੇ ਪ੍ਰੌਜੈਕਟ ਹੋਣਗੇ ਮੁਕੰਮਲ ਮੋਗਾ, 8 ਜਨਵਰੀ (ਜਸ਼ਨ): ਮੋਗਾ ਸ਼ਹਿਰ ਲਈ ਉਸ ਸਮੇਂ ਖੁਸ਼ੀ ਦੀ ਖ਼ਬਰ ਆਈ ਜਦੋਂ ਵਿਧਾਇਕ ਡਾ: ਹਰਜੋਤ ਕਮਲ ਦੇ ਅਣਥੱਕ ਯਤਨਾਂ ਨਾਲ ਮੋਗਾ ਵਿਚ ਵਾਟਰ ਸਪਲਾਈ ਅਤੇ ਸੀਵਰੇਜ ਪ੍ਰੌਜੈਕਟਾਂ ਦੇ ਤੀਜੇ ਫੇਜ਼ ਲਈ ਪੰਜਾਬ ਸਰਕਾਰ ਨੇ ਮੋਗਾ ਵਾਸਤੇ 58 ਕਰੋੜ ਰੁਪਏ ਦੇ ਪ੍ਰੌਜੈਕਟ ਨੂੰ ਮਨਜ਼ੂਰੀ ਦੇ ਦਿੱਤੀ। ਵਾਰਡ ਨੰਬਰ 7 ਵਿਚ ਵਿਕਾਸ ਪ੍ਰੌਜੈਕਟਾਂ ਦੀ ਸ਼ੁਰੂਆਤ ਕਰਵਾਉਣ ਪਹੁੰਚੇ...
ਮੋਗਾ, 5 ਜਨਵਰੀ (ਜਸ਼ਨ): ਪੰਜਾਬ ਭਾਜਪਾ ਵਪਾਰ ਮੰਡਲ ਦੇ ਸਕੱਤਰ ਦੇਵਪਿ੍ਰਆ ਤਿਆਗੀ ਉਸ ਸਮੇਂ ਗੰਭੀਰ ਜਖਮੀਂ ਹੋ ਗਏ ਜਦੋਂ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਰੈਲੀ ਲਈ ਜਾਂਦਿਆਂ ਮੋਗਾ ਫਿਰੋਜ਼ਪੁਰ ਰੋਡ ’ਤੇ ਪਿੰਡ ਪਿਆਰੇਆਣਾ ਕੋਲ ਉਹਨਾਂ ’ਤੇ ਕਿਸਾਨਾਂ ਵੱਲੋਂ ਹਮਲਾ ਕੀਤਾ ਗਿਆ । ਇਸ ਘਟਨਾ ਦੌਰਾਨ ਦੇਵ ਪਿ੍ਰਆ ਤਿਆਗੀ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਅਤੇ ਉਹ ਲਹੂ ਲੁਹਾਨ ਹੋ ਗਏ ਜਦਕਿ ਉਹਨਾਂ ਦੇ ਨਾਲ ਪੰਜਾਬ ਭਾਜਪਾ ਵਪਾਰ ਮੰਡਲ ਦੇ ਪ੍ਰਧਾਨ ਦਿਨੇਸ਼ ਸਰਪਾਲ, ਸਕੱਤਰ ਟਰੇਡ...
ਮੋਰਿੰਡਾ, 4 ਜਨਵਰੀ:(ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਸੂਬੇ ਭਰ ਦੀਆਂ 53000 ਤੋਂ ਵੱਧ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਸਿਕ ਮਾਣ ਭੱਤੇ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਇਹ ਸਾਰੇ ਕਰਮਚਾਰੀ ਹੁਣ 1 ਜਨਵਰੀ, 2023 ਤੋਂ ਆਪਣੇ ਸਾਲਾਨਾ ਮਾਣ ਭੱਤੇ ਵਿੱਚ ਨਿਯਮਤ ਵਾਧੇ ਲਈ ਯੋਗ ਹੋਣਗੇ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ 67 ਸਫ਼ਾਈ ਸੇਵਕਾਂ ਨੂੰ...
Tags: GOVERNMENT OF PUNJAB
ਚੰਡੀਗੜ੍ਹ, 4 ਜਨਵਰੀ, (ਜਸ਼ਨ): ਤੀਜੀ ਕੋਵਿਡ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਵਿਚ ਸਕੂਲ ਤੇ ਕਾਲਜਾਂ ਨੁੰ ਬੰਦ ਕਰਨ ਅਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਵਿਖੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਕੋਵਿਦ ਯੋ ਸੰਕ੍ਰਮਿਤ ਹੋਣ ਅਤੇ ਸੂਬੇ ਵਿਚ ਸੰਕਰਮਣ ਦੇ ਰਫਤਾਰ ਤੇਜ਼ ਹੋਣ ਤੇ ਚੰਨੀ ਸਰਕਾਰ ਚਿੰਤਤ ਨਜ਼ਰ ਆ ਰਹੀ ਸੀ ਤੇ ਅੱਜ ਕੁਝ ਹੋਰ ਸਖ਼ਤ ਫੈਸਲੇ ਲਏ ਗਏ ਨੇ।
Tags: COVID 19
ਮੋਗਾ, 4 ਜਨਵਰੀ (ਜਸ਼ਨ): ਮੋਗਾ, 4 ਜਨਵਰੀ (ਜਸ਼ਨ): ਦੇਸ਼ ਵਿਚ ਆਰੰਭ ਹੋਈ ਤੀਜੀ ਕੋਵਿਡ ਲਹਿਰ ਅਤੇ ਓਮੀਕਰੋਨ ਵੇਰੀਏਂਟ ਨੇ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਕਰੋਨਾ ਦੇ ਜ਼ਦ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਆ ਗਏ ਹਨ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਸ ਸਬੰਧੀ ਦੱਸਿਆ ਹੈ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਿਛਲੇ ਦਿਨੀਂ ਜੋ ਵੀ ਵਿਅਕਤੀ ਉਹਨਾਂ ਦੇ ਸੰਪਰਕ ਵਿਚ ਆਏ ਹਨ ਉਹ ਆਪਣੇ ਟੈਸਟ ਜ਼ਰੂਰ ਕਰਵਾਉਣ ਤਾਂ ਕਿ ਉਹ ਆਪ ਵੀ ਸੁਰੱਖਿਅਤ ਰਹਿਣ...
Tags: AAM AADMI PARTY
ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਹੋਏ ਭਾਜਪਾ ‘ਚ ਸ਼ਾਮਲ , ਪੰਜਾਬ ਪ੍ਰਭਾਰੀ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖ਼ਾਵਤ ਦੀ ਮੌਜੂਦਗੀ ਵਿਚ ਫੜ੍ਹਿਆ ਭਾਜਪਾ ਦਾ ਹੱਥ ਮੋਗਾ, 3 ਜਨਵਰੀ (ਜਸ਼ਨ)- ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਵਾਲੇ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਭਾਜਪਾ ਦੇ ਪੰਜਾਬ ਪ੍ਰਭਾਰੀ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖ਼ਾਵਤ ਦੀ ਮੌਜੂਦਗੀ ਵਿਚ ਭਾਜਪਾ ਦਾ ਹੱਥ ਫੜ੍ਹ ਲਿਆ ਹੈ। ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਮੌਕੇ ਉਹਨਾਂ ਨਾਲ ਸਾਬਕਾ...
ਮੋਗਾ, 2 ਜਨਵਰੀ (ਜਸ਼ਨ)- ਪਿਛਲੇ ਦੋ ਦਹਾਕਿਆਂ ਤੋਂ ਟਕਸਾਲੀ ਕਾਂਗਰਸੀਆਂ ਵਾਂਗ ਕਾਂਗਰਸ ਪਾਰਟੀ ‘ਚ ਵੱਖ ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾਉਣ ਵਾਲੇ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਆਪਣੀ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫਾ ਦੇ ਦਿੱਤਾ ਹੈ। ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲਿਖਤੀ ਤੌਰ ‘ਤੇ ਭੇਜੇ ਅਸਤੀਫ਼ੇ ਵਿਚ ਰਵੀ ਗਰੇਵਾਲ ਨੇ ਕਿਹਾ ਕਿ ਉਹ ਕਾਂਗਰਸ ਵਿਚ ਸਮਾਜਿਕ ਨਿਆਂ, ਸਮਾਨਤਾ ਤੇ ਰਾਜ ਦੀ ਭਲਾਈ ਲਈ ਪਾਰਟੀ ਵਿਚ...

Pages