News

ਬਾਘਾਪੁਰਾਣਾ 16 ਸਤੰਬਰ(ਰਾਜਿੰਦਰ ਸਿੰਘ ਕੋਟਲਾ)ਜੱਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਦਮਦਮੀ ਟਕਸਾਲ ਅਜਨਾਲਾ,ਬਾਬਾ ਬਲਦੇਵ ਸਿੰਘ ਜੋਗੇਵਾਲਾ ਦਮਦਮੀ ਟਕਸਾਲ ਜੋਗੇਵਾਲਾ ਅਤੇ ਬਾਬਾ ਰੇਸ਼ਮ ਸਿੰਘ ਖੁਖਰਾਣਾ ਦੀ ਅਗਵਾਈ ਵਿੱਚ ਬੁਰਜ ਜਵਾਹਰ ਵਾਲਾ ਤੋ ਕੋਟਕਪੂਰਾ ਚੌਕ ਤੱਕ ਇਕ ਵਿਸ਼ਾਲ ਇਨਸਾਫ ਮਾਰਚ ਕੱਢਿਆ ਗਿਆ। ਉਸ ਸਬੰਧੀ ਵਿਸ਼ਾਲ ਇਕੱਠ ਗੁਰਦੁਆਰਾ ਜੋਤੀ ਸਰੂਪ ਜੋਗੇਵਾਲਾ ਚ ਹੋਇਆ ਜਿੱਥੋਂ ਸੰਗਤਾਂ ਨੇ ਸੰਤਾਂ ਮਹਾਪੁਰਸਾਂ ਪੰਥਕ ਆਗੂਆਂ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਨੂੰ...
ਚੰਡੀਗੜ੍ਹ, 16 ਅਕਤੂਬਰ:(ਜਸ਼ਨ): ਵਿਜੀਲੈਂਸ ਬਿਊਰੋ ਪੰਜਾਬ ਨੇ ਦੇਰ ਰਾਤ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ ਜਦੋਂ ਉਹ ਬਿਊਰੋ ਦੇ ਇੱਕ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰ ਰਿਹਾ ਸੀ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਨਿਰਦੇਸ਼ਕ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਸਾਬਕਾ ਮੰਤਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਏ.ਆਈ.ਜੀ. ਉਡਣ...
ਮੋਗਾ, 15 ਅਕਤੂਬਰ (ਜਸ਼ਨ): ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਕੋਰੇਵਾਲਾ ਕਲਾਂ ਦੇ ਛੱਪੜ ਤੇ ਸੀਚੇਵਾਲ ਮਾਡਲ ਤਿਆਰ ਕਰਨ ਲਈ 21 ਲੱਖ 91 ਹਜਾਰ ਰੁਪਏ ਦਾ ਚੈੱਕ ਪੰਚਾਇਤ ਨੂੰ ਦਿੱਤਾ। ਇਸ ਪ੍ਰੋਜੈਕਟ ਨਾਲ ਪਿੰਡ ਦਾ ਪਾਣੀ ਸੋਧ ਕੇ ਖੇਤਾਂ ਲਈ ਵਰਤਿਆ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸਿਰੋਪਾ ਦੇਕੇ ਸਨਮਾਨਿਤ ਕੀਤਾ ਗਿਆ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਦਸਿਆ ਕਿ ਇਸ ਮਾਡਲ ਦੇ ਨਾਲ ਛੱਪੜਾਂ ਦਾ ਗੰਦਾ ਪਾਣੀ...
ਬਾਘਾਪੁਰਾਣਾ 16 ਅਕਤੂਬਰ (ਰਾਜਿੰਦਰ ਸਿੰਘ ਕੋਟਲਾ) ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਗਈ ਚੁੱਕੀ ਹੈ। ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਕੇਵਲ ਜੁਮਲਾ ਬਣ ਕੇ ਰਹਿ ਗਏ ਹਨ। ਪੰਜਾਬ ਸਰਕਾਰ ਕਿਸੇ ਕੰਮ ਵਿੱਚ ਵੀ ਆਪਣੀ ਮੱਤ ਨਹੀਂ ਵਰਤ ਰਹੀ ਕੇਵਲ ਦਿੱਲੀ ਵਾਲਿਆਂ ਦੀ ਹੱਥ ਠੋਕਾ ਬਣ ਕੇ ਰਹਿ ਗਈ ਹੈ। ਇਸ ਸਮੇਂ ਚੋਣਵੇਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਪਰਧਾਨ ਜਗਮੋਹਨ ਸਿੰਘ ਸਮਾਧ ਭਾਈ ਨੇ ਕਿਹਾ ਕਿ ਆਪ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਸਿਆਸੀ...
ਮੋਗਾ, 16 ਅਕਤੂਬਰ (ਜਸ਼ਨ): ਮੋਗਾ ਵਿਖੇ ਜ਼ਮੀਨ ਅਧਿਕਰਨ ਸਬੰਧੀ ਤਤਕਾਲੀਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਇਕ ਡਾ: ਹਰਜੋਤ ਕਮਲ ’ਤੇ 350 ਕਰੋੜ ਦੇ ਘਪਲੇ ਦੇ ਲਾਏ ਦੋਸ਼ਾਂ ਖਿਲਾਫ਼ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਸਿੰਘ ਵੱਲੋਂ ਹਰਪਾਲ ਸਿੰਘ ਚੀਮਾ ਖਿਲਾਫ਼ ਦਰਜ ਕਰਵਾਈ ਅਪਰਾਧਿਕ ਸ਼ਿਕਾਇਤ ਅਤੇ ਮਾਣਹਾਨੀ ਦੇ ਕੇਸ ਵਿਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮੋਗਾ ਦੀ ਅਦਾਲਤ ਵਲੋਂ ਇੰਡੀਅਨ ਪੀਨਲ ਕੋਡ ਦੀ ਧਾਰਾਵਾਂ 499 ਅਤੇ 500 ਤਹਿਤ ਹਰਪਾਲ ਸਿੰਘ ਚੀਮਾ ਨੂੰ...
ਚੰਡੀਗੜ੍ਹ, 16 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ): ਆਮ ਆਦਮੀ ਪਾਰਟੀ (ਆਪ) ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਅਤੇ ਮਾਫੀਆ ਕਲਚਰ ਨੂੰ ਖਤਮ ਕਰਕੇ ਰਾਜਨੀਤੀ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। 'ਆਪ' ਸਰਕਾਰ ਨੇ ਸੂਬੇ ਦੀ ਗੁਆਚੀ ਸ਼ਾਨ ਨੂੰ ਵਾਪਸ...
ਮੋਗਾ, 15 ਅਕਤੂਬਰ(ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜਾ, ਮਲਟੀਪਲ ਵੀਜਾ,ਸਟੱਡੀ ਵੀਜਾ,ਸੁਪਰ ਵੀਜਾ,ਪੀ.ਆਰ ਵੀਜਾ,ਬਿਜਨਸ ਵੀਜਾ ਅਤੇ ਓਪਨ ਵਰਕ ਪਰਮਿੰਟ ਦੇ ਖੇਤਰ ਵਿੱਚ ਮਾਹਿਰ ਮੰਨਿਆ ਜਾਂਦਾ ਹੈ। ਅੱਜ ਤੱਕ ਗੋਲਡਨ ਐਜੂਕੇਸ਼ਨਜ ਨੇ ਕਈ ਵਿਅਕਤੀਆਂ ਦੀ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਲੋਕਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਸੰਸਥਾ ਨੇ ਅਮ੍ਰਿਤਪ੍ਰੀਤ ਸਿੰਘ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ...
ਚੰਡੀਗੜ, 14 ਅਕਤੂਬਰ:(ਜਸ਼ਨ):ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦਾ ਨਿਰਮਾਣ ਸ਼ੁਰੂ ਕਰਨ ਲਈ ਹਰਿਆਣਾ ਸਰਕਾਰ ਦੀ ਤਜਵੀਜ਼ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਕਿਹਾ ਕਿ ਨਹਿਰ ਦਾ ਕੰਮ ਸ਼ੁਰੂ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ ਹੈ। ਐਸ.ਵਾਈ.ਐਲ. ਦੇ ਮੁੱਦੇ ਉਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਇੱਥੇ ਪੰਜਾਬ ਭਵਨ ਵਿਖੇ...
Tags: SYL
ਮੋਗਾ, 14 ਅਕਤੂਬਰ(ਜਸ਼ਨ): : ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਸੱਭਿਆਚਾਰ ਅਤੇ ਸਾਹਿਤਿਕ ਸਰਗਰਮੀਆਂ ਨਾਲ ਜੋੜਨ ਅਤੇ ਉਹਨਾਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਹਿਤ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਜ਼ਿਲ੍ਹਾ ਪੱਧਰ ਦਾ ਯੁਵਾ ਉਤਸਵ-ਯੁਵਾ ਸੰਵਾਦ 2047 ਅਕਤੂਬਰ 20 ਨੂੰ ਮੋਗਾ ਦੀ ਸਰਕਾਰੀ ਆਈ ਟੀ ਆਈ ਵਿਖੇ ਕਰਵਾਇਆ ਜਾ ਰਿਹਾ ਹੈ। ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਸਮਾਗਮ ਦਾ...
ਮੋਗਾ,14 ਅਕਤੂਬਰ (ਜਸ਼ਨ): ਅਧਿਆਪਕ ਪਰਵ ਤਹਿਤ ਅਧਿਆਪਕਾਂ ਦੀ ਕਾਬਲੀਅਤ ਅਤੇ ਪੇਸ਼ਕਾਰੀ ਦੇ ਮੁਲਾਂਕਣ ਲਈ ਕਰਵਾਏ ਗਏ ਬਲਾਕ ਪੱਧਰੀ ਟੀਚਰ ਫੈਸਟ ਮੁਕਾਬਲਿਆਂ ਦੇ ਜੇਤੂਆਂ ਦੇ ਅੱਜ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਬਲਾਕ ਨੋਡਲ ਅਫਸਰ ਪ੍ਰਿੰ: ਪੰਨਾ ਲਾਲ ਦੀ ਅਗਵਾਈ ਵਿਚ ਪੰਜਾਬੀ ਵਿਸ਼ੇ ਦੇ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਲਈ ਲੈਕਚਰਾਰ ਤੇਜਿੰਦਰ ਸਿੰਘ ਜਸ਼ਨ ਸਟੇਟ ਐਵਾਰਡੀ,ਹਰਜਿੰਦਰ ਸਿੰਘ, ਦਵਿੰਦਰ ਕੌਰ, ਜਗਮੋਹਨ ਸਿੰਘ, ਕੁਲਵਿੰਦਰ...

Pages