*ਰਾਜ ਪੱਧਰੀ ਖੇਡਾਂ ਲਈ 8 ਲੜਕੀਆਂ ਅਤੇ 4 ਲੜਕਿਆਂ ਦੀ ਹੋਈ ਚੋਣ - ਕਮਲ ਸੈਣੀ 3 ਸਤੰਬਰ (ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਦੀ ਆ ਰਹੀ ਹੈ। ਇਸੇ ਲੜ੍ਹੀ ਦੇ ਤਹਿਤ ਇੱਕ ਮੀਲ ਪੱਥਰ ਸਥਾਪਿਤ ਕਰਦਿਆਂ ਬਲੂਮਿੰਗ ਬਡਜ਼ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਕੁਲ ਖੇਡਾ...
News

ਮੋਗਾ 3 ਸਤੰਬਰ: 3 ਸਤੰਬਰ (ਜਸ਼ਨ) ਜ਼ਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੈਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 1 ਜੁਲਾਈ 2024 ਤੋਂ 30 ਸਤੰਬਰ 2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸ੍ਰ. ਸਰਬਜੀਤ ਸਿੰਘ ਧਾਲੀਵਾਲ...

* ਡਿਪਟੀ ਕਮਿਸ਼ਨਰ ਮੋਗਾ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੀਨਤਾਕਾਰੀ ਅਤੇ ਵਿਲੱਖਣ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ ਦਿੱਤਾ ਮੋਗਾ, 3 ਸਤੰਬਰ (ਜਸ਼ਨ) -ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਨਵੀਨਤਮ ਵਿਚਾਰਾਂ ਨੂੰ ਸੱਦਾ ਦੇਣ ਲਈ ਇੱਕ ਨਵੀਂ ਪਹਿਲਕਦਮੀ Ideas4LiFE ਦੀ ਸ਼ੁਰੂਆਤ ਕੀਤੀ ਹੈ, ਜੋ ਵਾਤਾਵਰਣ ਪੱਖੀ ਜੀਵਨ ਸ਼ੈਲੀ ਵਿਵਹਾਰ ਵਿੱਚ...

ਕੋਟ-ਈਸੇ-ਖਾਂ, 3 ਸਤੰਬਰ (ਜਸ਼ਨ) - ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ-ਈਸੇ-ਖਾਂ ਵਿਖੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਦੀ ਨਿਗਰਾਨੀ ਅਧੀਨ ਮੈਡਮ ਕਿਰਨ ਲੂੰਬਾ ਦੁਆਰਾ ਮਾਨਸਿਕ ਅਤੇ ਸਰੀਰਿਕ ਵਿਕਾਸ ਨਾਲ ਸਬੰਧਿਤ ਸੈਮੀਨਾਰ ਦਾ ਅਯੋਜਿਤ ਕੀਤਾ ਗਿਆ।ਜਿਸ ਵਿੱਚ ਮੈਡਮ ਦੁਆਰਾ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਹਾਸੇ-ਮਜ਼ਾਕ ਨਾਲ ਸਰੀਰਿਕ ਅਤੇ ਮਾਨਸਿਕ ਵਿਕਾਸ ਬਾਰੇ ਨਵੇਂ-ਨਵੇਂ ਤਰੀਕੇ ਦੱਸੇ ਅਤੇ ਨਾਲ ਹੀ ਦੱਸਿਆ ਕਿ ਸਾਡੇ ਵਿੱਚ ਆਤਮ ਵਿਸ਼ਵਾਸ਼ ਹੋਣਾ ਬਹੁਤ ਜ਼ਰੂਰੀ...

ਮੋਗਾ, 3 ਸਤੰਬਰ (ਜਸ਼ਨ) - ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਮੀਲ ਪੱਥਰ ਫਿੱਟ ਕਰਦਿਆਂ ਬੁੱਘੀਪੁਰਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਪਵਨਦੀਪ ਕੌਰ ਤੇ ਉਸਦੇ ਪਤੀ ਗੁਰਤੇਜ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਬਾਇਓਮੈਟ੍ਰਿਕ ਤੋਂ ਬਾਅਦ 24 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ...

ਕਿਸਾਨ ਅੰਦੋਲਨ 'ਚ ਕੰਗਨਾ ਬਲਾਤਕਾਰ ਦੇ ਸਬੂਤ ਦੇਵੇ, ਨਹੀਂ ਤਾਂ ਸੰਸਦ ਮੈਂਬਰ ਤੋਂ ਅਸਤੀਫਾ ਦੇਵੇ - ਜੀਵਨ ਜੋਤ ਕੌਰ ਚੰਡੀਗੜ੍ਹ, 2 ਸਤੰਬਰ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਜੀਵਨ ਜੋਤ ਕੌਰ ਨੇ ਭਾਜਪਾ ਸੰਸਦ ਕੰਗਣਾ ਰਣੌਤ 'ਤੇ ਹਮਲਾ ਬੋਲਦਿਆਂ ਕਿਹਾ ਕਿ ਕੰਗਨਾ ਆਪਣੇ ਬਿਆਨ ਮੁਤਾਬਕ ਕਿਸਾਨ ਅੰਦੋਲਨ ਦੌਰਾਨ ਹੋਏ ਬਲਾਤਕਾਰ ਦਾ ਸਬੂਤ ਦੇਵੇ, ਨਹੀਂ ਤਾਂ ਸੰਸਦ ਮੈਂਬਰ ਤੋਂ ਅਸਤੀਫਾ ਦੇਵੇ। 'ਆਪ' ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਪਾਰਟੀ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ...

ਮੋਗਾ, 2 ਸਤੰਬਰ (ਜਸ਼ਨ) - ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਨੇੜੇ ਗੁਰਦਵਾਰਾ ਸਾਹਿਬ, ਪਿੰਡ ਕੋਰੋਵਾਲਾ ਕਲ੍ਹਾਂ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਸਮਸ਼ੇਰ ਸਿੰਘ ਨੂੰ ਬਾਇਓਮੈਟ੍ਰਿਕ ਤੋਂ ਬਾਅਦ ਕੈਨੇਡਾ ਦਾ ਸਟੂਡੈਂਟ ਵੀਜ਼ਾ 10 ਦਿਨਾਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ...

ਮੋਗਾ, 2 ਸਤੰਬਰ (ਜਸ਼ਨ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰਾ ਨੀਵਾਂ ਵਿਖੇ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦੀ ਰਹਿਨੁਮਾਈ ਹੇਠ ਅਤੇ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਰਾਜੇਸ਼ ਖੰਨਾ ਅਤੇ ਪ੍ਰੋਗਰਾਮ ਅਫ਼ਸਰ ਗੁਰਦਰਸ਼ਨ ਸਿੰਘ ਦੀ ਦੇਖਰੇਖ ਹੇਠ ਕੌਮੀ ਖੇਡ ਦਿਵਸ ਮਨਾਇਆ ਗਿਆ।ਇਸ ਦਿਨ ਨੂੰ ਸਮਰਪਿਤ ਲੜਕੇ ਅਤੇ ਲੜਕੀਆਂ ਦੇ ਖੇਡਾਂ ਦੇ ਵੱਖ ਵੱਖ ਈਵੈਂਟ ਕਰਵਾਏ ਗਏ।ਰਾਜੇਸ਼ ਖੰਨਾ ਨੇ ਕੌਮੀ ਖੇਡ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਮੇਜਰ...

ਮੋਗਾ, 2 ਸਤੰਬਰ (ਜਸ਼ਨ) ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਦੇ ਵਿਦਿਆਰਥੀ ਜਿੱਥੇ ਵੱਖ -ਵੱਖ ਖੇਡਾਂ ਵਿੱਚ ਜ਼ਿਲ੍ਹਾ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਟੇਟ ਮੁਕਾਬਲਿਆਂ ਲਈ ਚੁਣੇ ਗਏ ਹਨ ਉੱਥੇ ਹੀ ਸਕੂਲ ਦੀਆਂ ਵਿਦਿਆਰਥਣਾਂ ਵੀ ਕਿਸੇ ਪੱਖੋਂ ਘੱਟ ਨਹੀਂ। ਸਕੂਲ ਦੀਆਂ ਸੱਤ ਵਿਦਿਆਰਥਣਾਂ ਤਾਈਕਵਾਂਡੋ ਦੇ ਸਟੇਟ ਲੈਵਲ ਮੁਕਾਬਲੇ ਲਈ ਚੁਣੀਆਂ ਗਈਆਂ ਹਨ। 14 ਸਾਲ ਉਮਰ ਵਰਗ ਅਧੀਨ ਅਨੁਕਿ੍ਤੀ ਨੇ ਗੋਲਡ ਮੈਡਲ ਹਾਸਲ ਕਰਕੇ ਸਟੇਟ ਲੈਵਲ ਦੇ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਣਾਈ...

ਮੋਗਾ,2 ਸਤੰਬਰ (ਜਸ਼ਨ) : ਭਾਜਪਾ ਨੇ ਪੰਜਾਬ ਵਿੱਚ ਆਪਣੀ ਮਜ਼ਬੂਤੀ ਲਈ ਪਹਿਲੀ ਸਤੰਬਰ ਤੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਿਸ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਸੀ। ਮੈਂਬਰਸ਼ਿਪ ਮੁਹਿੰਮ ਦਾ ਉਦੇਸ਼ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨਾ ਅਤੇ ਵਿਸ਼ਵ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਵਜੋਂ ਆਪਣੀ ਸਥਿਤੀ ਨੂੰ ਮਜ਼ਬੂਤ ਕਰਨਾ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਇਸ ਮੁਹਿੰਮ ਤਹਿਤ ਭਾਜਪਾ ਪੰਜਾਬ ਭਰ ਵਿੱਚ...