News

ਬਾਘਾ ਪੁਰਾਣਾ, 12 ਜੂਨ (ਜਸ਼ਨ): ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਅੱਜ ਹਲਕਾ ਬਾਘਾ ਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਆਪਣਾ ਯੋਗਦਾਨ ਪਾਉਂਦਿਆਂ ਹਲਕਾ ਬਾਘਾ ਪੁਰਾਣਾ ਨੂੰ ਸਵੱਛ ਬਨਾਉਣ ਲਈ ਆਪਣੀ ਟੀਮ ਨੂੰ ਲੈ ਕੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਪਹਿਲੇ ਦਿਨ ਪੌਦੇ ਲਗਾਉਣ ਦੀ ਸ਼ੁਰੂਆਤ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਸ਼ਹਿਰ ਬਾਘਾ ਪੁਰਾਣਾ ਤੋਂ ਕੀਤੀ ਜਿਸ ਵਿਚ ਉਨ੍ਹਾਂ ਦਾ ਪਹਿਲੇ ਦਿਨ...
*ਦੇਸ਼ ਨੂੰ ਮਜਬੂਤ ਰਾਸ਼ਟਰ ਬਣਾਉਣ ਅਤੇ ਇਕ ਭਾਰਤ ਸ਼੍ਰੇਸ਼ਠ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਲਈ ਪਾਰਟੀ ਵਰਕਰ ਅਤੇ ਆਮ ਲੋਕ ਰੈਲੀ ਵਿਚ ਜ਼ਰੂਰ ਪਹੁੰਚਣ: ਡਾ: ਹਰਜੋਤ ਕਮਲ ਮੋਗਾ, 11 ਜੂਨ (ਜਸ਼ਨ): ਭਾਰਤੀ ਜਨਤਾ ਪਾਰਟੀ ਦੀ ਮੋਗਾ ਇਕਾਈ ਵੱਲੋਂ 12 ਜੂਨ ਦਿਨ ਐਤਵਾਰ ਨੂੰ ਮੋਗਾ ਦੇ ਮਾਘੀ ਰਿਜ਼ੋਰਟ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਕਰਵਾਈ ਜਾ ਰਹੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਦੇਸ਼ ਦੇ ਚਹੁਮੁਖੀ ਵਿਕਾਸ ਲਈ ਪ੍ਰਧਾਨ ਮੰਤਰੀ ਮੋਦੀ...
Tags: BHARATIYA JANATA PARTY (BJP)
ਮੋਗਾ,10 ਜੂਨ (ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਦੀ ਇੱਕ ਹੋਰ ਉਪਲੱਬਧੀ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਇੱਕ ਦਿਨ ਵਿੱਚ ਕੈਨੇਡਾ ਦੇ 5 ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ। ਅਮਿਤ ਪਲਤਾ,ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਾਂ ਨੇ ਸਟੂਡੈਂਟਸ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ...
ਮੋਗਾ,10 ਜੂਨ (ਜਸ਼ਨ): ਮੋਗਾ ਪੁਲਿਸ ਵੱਲੋਂ ਚਲਾਈ ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਮੁਖਬਰ ਦੀ ਇਤਲਾਹ ‘ਤੇ ਭਗਤਾ ਭਾਈ ਰੋਡ, ਬਾਘਾਪੁਰਾਣਾ ’ਤੇ ਨਾਕਾਬੰਦੀ ਦੌਰਾਨ ਪੁਲਿਸ ਨੇ ਕਾਰ ਸਵਾਰ ਤਿੰਨ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਤੋਂ 2 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਕੱਲ ਦੇਰ ਸ਼ਾਮ ਪੈੱ੍ਰਸ ਕਾਨਫਰੰਸ ਕਰਦਿਆਂ ਮੋਗਾ ਦੇ ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ‘ਤੇ ਨਾਕਾਬੰਦੀ ਦੌਰਾਨ ਕਾਰ ਸਵਾਰ ਤਿੰਨ ਨਸ਼ਾ ਤਸਕਰਾਂ ਨੂੰ ਦੋ ਕਿੱਲੋ ਹੈਰੋਇਨ ਸਮੇਤ...
ਮੋਗਾ, 10 ਜੂਨ(ਜਸ਼ਨ): ਅੱਜ ਨੈਸਲੇ ਐਮਪਲੋਈ ਯੂਨੀਅਨ ਦਾ ਵਫਦ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਮਿਲਿਆ ਅਤੇ ਮੋਗਾ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਡੂੰਗੀ ਵਿਚਾਰ ਚਰਚਾ ਹੋਈ। ਵਿਧਾਇਕਾਂ ਡਾ. ਅਰੋੜਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕੀਤੀ। ਨੈਸਲੇ ਐਮਪਲੋਈ ਯੂਨੀਅਨ ਦੇ ਪ੍ਰਧਾਨ ਦਲਜੀਤ ਸਿੰਘ ਰਵੀ ਨੇ ਦਸਿਆ ਕਿ ਪੰਜਾਬ ਵਿਚ ਸਰਕਾਰ ਬਦਲਣ ਦੇ ਨਾਲ-ਨਾਲ ਸੂਬੇ ਵਿਚ ਪ੍ਰਸ਼ਾਸਨ ਦੀ ਤਸਵੀਰ ਵੀ ਬਦਲਣ ਲੱਗੀ ਹੈ। ਲਗਭਗ 3 ਮਹੀਨਿਆਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ...
ਮੋਗਾ, 7 ਜੂਨ (ਜਸ਼ਨ ) -ਇਮਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਵਿਨੋਦ ਬਾਂਸਲ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਸ੍ਰੀ ਧਰਮ ਪਾਲ ਬਾਂਸਲ ਦੀ ਅਚਾਨਕ ਮੌਤ ਹੋ ਗਈ। ਸ੍ਰੀ ਧਰਮ ਪਾਲ ਬਾਂਸਲ ਦੇ ਅੰਤਿਮ ਸਸਕਾਰ ਮੌਕੇ ਹਜ਼ਾਰਾਂ ਸ਼ਖਸੀਅਤਾਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਅੰਤਿਮ ਸਸਕਾਰ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ,ਡਾ. ਰਾਕੇਸ਼ ਅਰੋੜਾ, ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਗੌਰਵ ਗੁੱਡੂ ਗੁਪਤਾ ਕੌਂਸਲਰ, ਕੌਂਸਲਰ ਹਰਜਿੰਦਰ...
Tags: OBITUARY
ਮੋਗਾ, 6 ਜੂਨ (ਜਸ਼ਨ):ਆਮ ਆਦਮੀ ਪਾਰਟੀ ਦੇ ਹਲਕਾ ਮੋਗਾ ਤੋਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਪਿੰਡ ਦੌਲਤ ਪੁਰਾ ਉੱਚਾ ਮੋਗਾ ਵਿਖੇ 11 ਕੇ. ਵੀ. ਫੀਡਰ ਦਾ ਉਦਘਾਟਨ ਕੀਤਾ। ਝੋਨੇ ਦੀ ਬਿਜਾਈ ਸਮੇਂ ਕਿਸਾਨਾਂ ਨੂੰ ਆ ਰਹੀ ਬਿਜਲੀ ਦੀ ਕਿੱਲਤ ਨੂੰ ਦੇਖਦੇ ਹੋਏ ਇਸ ਪ੍ਰੋਜੈਕਟ ਨੂੰ ਲਗਾਇਆ ਗਿਆ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਬਿਜਲੀ ਦੀ ਸਮੱਸਿਆ ਨਾ ਆਵੇ। 11 ਕੇ. ਵੀ. ਫੀਡਰ ਦਾ ਨਿਰਮਾਣ ਤਕਰੀਬਨ 24 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ, ਇਸ ਨਿਰਮਾਣ ਕਾਰਜ ਦਾ...
ਚੰਡੀਗੜ, 2 ਜੂਨ (ਜਸ਼ਨ):ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਗੰਦੀ ਰਾਜਨੀਤੀ ਕੀਤੀ ਹੈ। ਕੰਗ ਨੇ ਗਾਇਕ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ, ‘ਸਿੱਧੂ ਮੂਸੇਵਾਲਾ ਨੇ ਆਪਣੇ ਗੀਤਾਂ ਰਾਹੀਂ ਦੇਸ਼ ਵਿਦੇਸ਼ ਵਿੱਚ ਪੰਜਾਬੀ ਸੱਭਿਆਚਾਰ ਦਾ ਮਾਣ ਵਧਾਇਆ ਅਤੇ ਬਹੁਤ ਘੱਟ ਉਮਰ ’ਚ ਵੱਡੀ ਸਫ਼ਲਤਾ ਅਤੇ ਸ਼ੋਹਰਤ ਪ੍ਰਾਪਤ ਕੀਤੀ ਸੀ। ਅਜਿਹੀ ਪ੍ਰਸਿੱਧ ਸਖ਼ਸ਼ੀਅਤ ਦੀ ਮੌਤ ’...
ਮੋਗਾ, 30 ਮਈ (ਜਸ਼ਨ): ਡਾ:ਹਤਿੰਦਰ ਕਲੇਰ ਸਿਵਲ ਸਰਜਨ ਮੋਗਾ ਦੇ ਹੁਕਮਾਂ ਅਤੇ ਡਾ: ਰਾਕੇਸ਼ ਕੁਮਾਰ ਬਾਲੀ ਸੀਨੀਅਰ ਮੈਡੀਕਲ ਅਫਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਹੇਮਕੁੰਟ ਸੀਨੀ.ਸੰਕੈਡਰੀ.ਸਕੂਲ ਕੋਟ-ਈਸੇ-ਖਾਂ ਵਿਖੇ ਨਸ਼ਿਆਂ ਦੇ ਨੁਕਸਾਨਾਂ ਬਾਰੇ ਲੋਕਾਂ ਨੰੁ ਜਾਗਰੂਕ ਕਰਨ ਲਈ “ਵਿਸ਼ਵ ਤੰਬਾਕੂ ਵਿਰੋਧੀ ਦਿਵਸ“ ਰੈਲੀ ਦਾ ਆਯੋਜਨ ਕੀਤਾ ਜਿਸ ਵਿੱਚ ਹਰਪ੍ਰੀਤ ਕੌਰ ਬੀ.ਈ.ਟੀ, ਰਾਜਵਿੰਦਰ ਸਿੰਘ ਗਿੱਲ ਨੋਡਲ ਅਫ਼ਸਰ ਆਈ ਡੀ ਐਸ ਪੀ.,ਜਗਮੀਤ ਸਿੰਘ ਮਲਟੀਪਰਪਜ਼ ਹੈਲਥ ਵਰਕਰ, ਰਾਜੇਸ਼ ਕੁਮਾਰ...
ਮੋਗਾ, 30 ਮਈ (ਜਸ਼ਨ): ਕੱਲ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਰਾਰ ਹੋਏ ਹਮਲਾਵਰਾਂ ਵੱਲੋਂ ਖੋਹੀ ਆਲਟੋ ਗੱਡੀ ਮੋਗਾ ਦੇ ਧਰਮਕੋਟ ਤੋਂ ਬਰਾਮਦ ਹੋਈ ਹੈ। ਜ਼ਿਲ੍ਹਾ ਪੁਲਿਸ ਮੁੱਖੀ ਗੁਲਨੀਤ ਖੁਰਾਣਾ ਨੇ ਦੱਸਿਆ ਕਿ ਕੱਲ ਜਵਾਹਰਕੇ ‘ਚ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਆਪਣੀਆਂ ਗੱਡੀਆਂ ਛੱਡ ਕੇ ਜਿਸ ਆਲਟੋ ਗੱਡੀ ਨੂੰ ਫਰਾਰ ਹੋਣ ਲਈ ਵਰਤਿਆ ਸੀ ਉਹ ਗੱਡੀ ਅੱਜ ਤੜਕਸਾਰ ਧਰਮਕੋਟ ਜਲੰਧਰ ਬਾਈਪਾਸ ਕੋਲ ਖੇਤਾਂ ਤੋਂ ਬਰਾਮਦ ਹੋਈ ਹੈ । ਉਹਨਾਂ...

Pages