News

ਮੋਗਾ 18 ਅਪ੍ਰੈਲ (ਮਹਿੰਦਰ ਸਿੰਘ ) ਬੀਤੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਸਾਬਕਾ ਸੀਨੀਅਰ ਆਗੂ ਸੁਰਜੀਤ ਸਿੰਘ ਲੋਹਾਰਾ ਵੱਲੋਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਉਹਨਾਂ ਨੇ ਆਪਣੇ ਸਾਥੀਆਂ ਸਮੇਤ ਵੱਡਾ ਰਾਜਨੀਤਿਕ ਫੈਸਲਾ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ ਹੈ। ਉਹਨਾਂ ਦੀ ਇਹ ਸ਼ਮੂਲੀਅਤ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਅਤੇ ਬਰਜਿੰਦਰ ਸਿੰਘ ਮੱਖਣ...
Tags: SHROMANI AKALI DAL
* ਮਨਪ੍ਰੀਤ ਸਿੰਘ ਇਆਲੀ ਸਰਬਸੰਮਤੀ ਨਾਲ ਚੁਣੇ 'ਪੰਥਕ ਏਕਤਾ ਤਾਲਮੇਲ ਕਮੇਟੀ' ਦੇ ਕਨਵੀਨਰ*** ਜਲੰਧਰ, 18 ਅਪ੍ਰੈਲ (ਜਸ਼ਨ) -ਅਕਾਲੀ ਦਲ 'ਵਾਰਿਸ ਪੰਜਾਬ ਦੇ' ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਰਮਿਆਨ ਚੋਣ ਗਠਜੋੜ ਸਿਰੇ ਚੜ੍ਹ ਗਿਆ ਹੈ। ਅੱਜ ਦੋਵਾਂ ਦਲਾਂ ਦੀਆਂ ਤਾਲਮੇਲ ਕਮੇਟੀਆਂ ਦੀ ਇੱਥੇ ਹੋਈ ਮੀਟਿੰਗ ਦੌਰਾਨ ਦੋਵਾਂ ਤਾਲਮੇਲ ਕਮੇਟੀਆਂ ਨੂੰ ਜੋੜ ਕੇ ਇੱਕ 'ਪੰਥਕ ਤਾਲਮੇਲ ਕਮੇਟੀ' ਦਾ ਗਠਨ ਕੀਤਾ ਗਿਆ, ਜਿਸ ਦਾ ਕਨਵੀਨਰ ਮਨਪ੍ਰੀਤ ਸਿੰਘ ਇਆਲੀ ਨੂੰ ਲਾਇਆ ਗਿਆ ਹੈ...
Tags: AKALI DAL WARIS PUNJAB DE
*** *ਪੰਜਾਬ ਦੀਆਂ ਫਸਲਾਂ ਤੇ ਨਸਲਾਂ ਬਚਾਉਣ ਲਈ ਸਿੱਖ ਕੌਮ ਖਾਲਸਾ ਰਾਜ ਸਥਾਪਿਤ ਕਰੇ : ਭਾਈ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਆਲੀ**** *ਸਮਾਗਮ ਦੀ ਵੀਡੀਓ ਦੇਖਣ ਲਈ, ਖ਼ਬਰ ਦੇ ਅਖੀਰ ਵਿਚ ਦਿੱਤਾ ਲਿੰਕ ਕਲਿਕ ਕਰੋ ਜੀ * ਮੋਗਾ, 19 ਅਪ੍ਰੈਲ (ਜਸ਼ਨ ) ਜਥੇਦਾਰ ਮਲਕੀਤ ਸਿੰਘ ਰਣੀਆ ਦੀ 38ਵੀਂ ਬਰਸੀ ਮੌਕੇ ਗੁਰਦੁਆਰਾ ਵਿਸ਼ਵਕਰਮਾ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਨਾਈ ਗਈ। ਉਪਰੰਤ ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਅਮਰੀਕਾ ਵਾਲਿਆਂ ਦੇ ਰਾਗੀ...
Tags: AKALI DAL WARIS PUNJAB DE
ਮੋਗਾ, 18 ਅਪ੍ਰੈਲ (ਜਸ਼ਨ )ਪਲਤਾ ਟ੍ਰੈਵਲ ਅਤੇ ਗੋਲਡਨ ਐਜੂਕੇਸ਼ਨਸ ਦੇ ਰੂਹੇ ਰਵਾਂ ਸ੍ਰੀ ਸੁਭਾਸ਼ ਪਲਤਾ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਵੱਡੇ ਭਰਾ ਸ੍ਰੀ ਮੋਹਨ ਲਾਲ ਪਲਤਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ।ਚੇਅਰਮੈਨ ਸੁਭਾਸ਼ ਪਲਤਾ ਨੇ ਦੱਸਿਆ ਕਿ ਸ੍ਰੀ ਮੋਹਨ ਲਾਲ ਪਲਤਾ ਦਾ ਅੰਤਿਮ ਸਸਕਾਰ ਉਹਨਾਂ ਦੇ ਬੱਚਿਆਂ ਦੇ, ਵਿਦੇਸ਼ ਤੋਂ ਪਰਤਣ ਉਪਰੰਤ, 20 ਅਪ੍ਰੈਲ ਦਿਨ ਸੋਮਵਾਰ ਨੂੰ ,ਸਵੇਰੇ 11 ਵਜੇ, ਗਾਂਧੀ ਰੋਡ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ। ਇਸ...
ਮੋਗਾ, 18 ਅਪ੍ਰੈਲ (ਜਸ਼ਨ ) ਸ਼ਹਿਰੀ ਪ੍ਰਬੰਧਨ ਅਤੇ ਮੈਦਾਨੀ ਪੱਧਰ ਦੀ ਨਿਗਰਾਨੀ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਮੋਗਾ ਅਤੇ ਫਰੀਦਕੋਟ ਜ਼ਿਲ੍ਹਿਆਂ ਵਿੱਚ ਸਵੱਛ ਭਾਰਤ ਮਿਸ਼ਨ ਹੇਠ ਇੱਕ ਨਵਾਂ ਡਿਜ਼ਿਟਲ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰੋਜੈਕਟ ਨਯਨਟੈਕ ਦੁਆਰਾ ਲਾਗੂ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਨਾਗਰਿਕ ਮਸਲਿਆਂ ਦੀ ਰਿਪੋਰਟਿੰਗ ਵਿੱਚ ਕਾਰਗੁਜ਼ਾਰੀ ਅਤੇ ਪਾਰਦਰਸ਼ਤਾ ਵਧਾਉਣਾ ਹੈ। ਇਸ ਉਪਰਾਲੇ ਦੀ ਅਗਵਾਈ ਡਿਪਟੀ ਜਨਰਲ ਮੈਨੇਜਰ, ਸਕੁਆਡਰਨ...
ਮੋਗਾ, 18 ਅਪ੍ਰੈਲ (ਜਸ਼ਨ )ਮੋਗਾ ਵਿਖੇ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਆਉਣ ਵਾਲੀਆਂ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਦੇ ਮੱਦੇਨਜ਼ਰ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ।​ਮੀਟਿੰਗ ਦੌਰਾਨ ਚੋਣ ਰਣਨੀਤੀਆਂ ਉੱਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਫੈਸਲੇ ਲਏ ਗਏ। ਆਗੂਆਂ ਨੇ ਇੱਕਜੁੱਟ ਹੋ ਕੇ ਚੋਣਾਂ ਵਿੱਚ ਪੂਰੇ ਜੋਸ਼ ਨਾਲ ਉਤਰਨ ਦਾ ਅਹਿਦ ਲਿਆ।...
Tags: PUNJAB CONGRESS
ਮੋਗਾ, 18 ਅਪ੍ਰੈਲ (ਲਛਮਣਜੀਤ ਸਿੰਘ ਪੁਰਬਾ ) "ਪੰਜਾਬ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਇੱਕ ਵੱਡੀ ਸਮੱਸਿਆ ਬਣਦੀ ਜਾ ਰਹੀ ਹੈ,ਪੰਜਾਬ ਦੇ ਕਈ ਹਿੱਸਿਆਂ ਵਿੱਚ ਕਿਸਾਨ 1 ਅਪ੍ਰੈਲ ਤੋਂ ਮੰਡੀਆਂ ਵਿੱਚ ਆਪਣੀ ਫਸਲ ਲੈਕੇ ਮੁਸ਼ਕਲਾਂ ਨਾਲ ਜੂਝ ਰਹੇ ਹਨ,ਪਰ ਖਰੀਦ ਦੀ ਹੌਲੀ ਰਫ਼ਤਾਰ, ਬਾਰਦਾਨੇ ਦੀ ਕਮੀ ਅਤੇ ਲਿਫ਼ਟਿੰਗ ਦੀਆਂ ਮੁਸ਼ਕਲਾਂ ਕਰਕੇ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ " ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਾਘਾਪੁਰਾਣਾ ਦੇ ਸੀਨੀਅਰ ਕਾਂਗਰਸੀ...
Tags: PUNJAB CONGRESS
ਮੋਗਾ, 18 ਅਪ੍ਰੈਲ (ਲਛਮਣਜੀਤ ਸਿੰਘ ਪੁਰਬਾ/ਨਿਸ਼ੀ ਮਨਚੰਦਾ )ਮੋਗਾ ਦੇ ਬੁੱਗੀਪੁਰਾ ਚੌਕ ਨੇੜੇ ਅੱਗ ਲੱਗਣ ਦਾ ਹਾਦਸਾ ਹੋਇਆ ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਦਾ ਅੰਦੇਸ਼ਾ ਹੈ । ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਨੂੰ ਤਕੜੀ ਮੁਸ਼ੱਕਤ ਕਰਨੀ ਪਈ। ਇਹ ਭਿਆਨਕ ਅੱਗ,ਕਟਰ ਦੀ ਚਿੰਗਾਰੀ ਨਾਲ ਭੜਕੀ ਜਿਸ ਨਾਲ ਵਰਕਸ਼ਾਪ ਬਾਹਰ ਖੜੀਆਂ ਗੱਡੀਆਂ ਸੜ ਗਈਆਂ । ਮੋਗਾ ਦੇ ਬੁੱਗੀਪੁਰਾ ਚੌਕ ਨੇੜੇ ਸ਼ਨੀਵਾਰ ਨੂੰ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਵਰਕਸ਼ਾਪ ਦੇ ਬਾਹਰ ਕਟਰ ਨਾਲ...
*ਭਾਜਪਾ ਪੰਜਾਬ ਦੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ: ਰਾਹੁਲ ਗਰਗ ਮੋਗਾ, 17 ਅਪ੍ਰੈਲ (JASHAN ) : ਹਾਲ ਹੀ ਵਿੱਚ ਹੋਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਪੰਜਾਬ ਦੇ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ ਕਾਫ਼ੀ ਨੁਕਸਾਨ ਹੋਇਆ ਸੀ। ਨਤੀਜੇ ਵਜੋਂ, ਪੰਜਾਬ ਦੇ ਕਿਸਾਨ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਸਨ। ਇਹ ਜ਼ਿਕਰਯੋਗ ਹੈ ਕਿ ਪਿਛਲੇ ਝੋਨੇ ਦੇ ਸੀਜ਼ਨ ਦੌਰਾਨ ਵੀ ਬੇਮੌਸਮੀ ਬਾਰਿਸ਼ ਅਤੇ ਹੜ੍ਹਾਂ ਕਾਰਨ ਕਿਸਾਨਾਂ ਦੀਆਂ...
Tags: BHARATIYA JANATA PARTY (BJP)
ਬਾਘਾ ਪੁਰਾਣਾ, 16 ਅਪ੍ਰੈਲ (ਜਸ਼ਨ) ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਜੋ ਸੰਸਥਾ ਦੇ ਬਾਨੀ ਸਵਰਗਵਾਸੀ ਪ੍ਰਿੰਸੀਪਲ ਗੁਰਦੇਵ ਸਿੰਘ ਦੇ ਅਸ਼ੀਰਵਾਦ ਸਦਕਾ ਅਤੇ ਡਾਇਰੈਕਟਰ ਅਤੇ ਪ੍ਰਿੰਸੀਪਲ ਸੰਦੀਪ ਮਹਿਤਾ ਦੀ ਸੁਚੱਜੀ ਅਤੇ ਯੋਗ ਅਗਵਾਈ ਵਿਚ ਨਿਤ ਨਵੀਆਂ ਮੰਜ਼ਿਲਾਂ ਸਰ ਕਰ ਰਹੀ ਹੈ ਇਸ ਸੰਸਥਾ ਦਾ ਅੱਠਵੀਂ ਸ਼੍ਰੇਣੀ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਸ਼ਾਨਦਾਰ ਰਿਹਾ ਜਿਸ ਵਿਚ ਕੁੱਲ 100 ਤੋਂ ਵੱਧ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਅਤੇ...
Tags: PUNJAB CO EDUCATION SEN. SEC. SCHOOL BAGHAPURANA

Pages