ਸ਼ਹਿਰ ਵਾਸੀ ਸਮੇਂ ਸਿਰ ਪ੍ਰਾਪਰਟੀ ਟੈਕਸ ਭਰਕੇ ਉਠਾਉਣ ਛੋਟ ਦਾ ਲਾਹਾ-ਕਮਿਸ਼ਨਰ ਨਗਰ ਨਿਗਮ ਮੋਗਾ,30 ਅਗਸਤ (ਜਸ਼ਨ)- ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2024-25 ਦੇ ਪ੍ਰਾਪਰਟੀ ਟੈਕਸ 10 ਫੀਸਦੀ ਛੋਟ ਦੇ ਨਾਲ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ 2024 ਨਿਯਤ ਕੀਤੀ ਗਈ ਹੈ। ਸ਼ਹਿਰ ਵਾਸੀ ਆਪਣਾ ਬਣਦਾ ਸਾਲ 2024-25 ਦਾ ਪ੍ਰਾਪਰਟੀ ਟੈਕਸ ਇਸ ਮਿਤੀ ਤੱਕ ਜਮ੍ਹਾਂ ਕਰਵਾ ਕੇ...
News

ਮੋਗਾ, 30 ਅਗਸਤ (ਜਸ਼ਨ) ਕੈਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਦੇ ਵਿਦਿਆਰਥੀਆਂ ਨੇ ਸਕੂਲ ਦੇ ਤੀਰ ਅੰਦਾਜੀ ਕੋਚ ਧਰਮਿੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਮੋਗਾ ਜੋਨ ਵਿੱਚ ਟੀਮ ਨੂੰ ਪਹਿਲਾ ਸਥਾਨ ਮਿਲਿਆ। ਸਕੂਲ ਦੇ ਨੌ ਵਿਦਿਆਰਥੀ ਸਟੇਟ ਲੈਵਲ ਦੇ ਤੀਰ ਅੰਦਾਜੀ ਮੁਕਾਬਲਿਆਂ ਲਈ ਚੁਣੇ ਗਏ । 14 ਸਾਲ ਉਮਰ ਵਰਗ ਅਧੀਨ ਇੰਡੀਅਨ ਰਾਉਂਡ ਵਿੱਚ ਲਵਿਸ਼ ਅਰੋੜਾ ਨੇ ਦੂਸਰਾ, ਰਾਜਬੀਰ ਸਿੰਘ ਨੇ ਤੀਸਰਾ ਅਤੇ ਰਣਬੀਰ ਸਿੰਘ ਬਰਾੜ ਨੇ...

ਮੋਗਾ, 30 ਅਗਸਤ (ਜਸ਼ਨ) - ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਵਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜ ਨਹੀਂ ਕਿਸੇ ਵੀ ਕਿਸਮ ਦੀ ਕਮੀ ਦੀ ਇਜਾਜ਼ਤ ਦਿੱਤੀ ਜਾਵੇਗੀ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਹਲਕੇ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਪਿੰਡ ਕਾਹਨ ਸਿੰਘ ਵਾਲਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾÇ ਇਸ ਮੌਕੇ ਤੇ ਗੱਲਬਾਤ ਕਰਦਿਆ ਹਲਕਾ...

ਕੋਟ-ਈਸੇ-ਖਾਂ ਵਿਖੇ ,30 ਅਗਸਤ (ਜਸ਼ਨ) ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ.ਸੰਕੈ. ਸਕੂਲ ਕੋਟ-ਈਸੇ-ਖਾਂ ਵਿਖੇ ਐੱਨ.ਸੀ.ਸੀ,ਐੱਨ.ਐੱਸ.ਐੱਸ ਦੇ ਕੇਂਦਰ ਚੱਲ ਰਹੇ ਹਨ ਜਿੱਥੇ ਪੜ੍ਹਾਈ ਅਤੇ ਖੇਡਾਂ ਦੇ ਨਾਲ ਸਮੇਂ –ਸਮੇਂ ਤੇ ਹੋਰ ਗਤੀਵਿਧੀਆਂ ਵੀ ਕਰਵਾਈਆ ਜਾਂਦੀਆਂ ਹਨ।ਹੇਮਕੁੰਟ ਸਕੂਲ ਵਿਖੇ 13 ਪੰਜਾਬ ਬਟਾਲੀਅਨ ਦੇ ਸੀ.ਓ ਚੰਦਰ ਸੇਖਰ ਸ਼ਰਮਾ ਅਤੇ ਸੂਬੇਦਾਰ ਮੇਜਰ ਨਰਿੰਦਰ ਸਿੰਘ ਨੇ ਸਕੂਲ ਵਿੱਚ ਐੱਨ.ਸੀ.ਸੀ ਕੇਂਦਰ ਦਾ ਨਿਰੀਖਣ ਕੀਤਾ। ਐੱਨ.ਸੀ.ਸੀ ਕੈਡਿਟਸ ਨੇ ਬਹੁਤ ਹੀ...

ਮੋਗਾ, 30 ਅਗਸਤ (ਜਸ਼ਨ) -ਅੱਜ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਆਪਣੇ ਬੇਟੇ ਅੰਨਤ ਨਾਲ ਮੋਗਾ ਗਊਸ਼ਾਲਾ ’ਚ ਗਊਆਂ ਨੂੰ ਹਰਾ ਚਾਰਾ, ਗੁੜ, ਸ਼ੱਕਰ ਪਾ ਕੇ ਗਊ ਸੇਵਾ ਕੀਤੀ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਗਊ ਸੇਵਾ ਸਭ ਤੋਂ ਉੱਤਮ ਸੇਵਾ ਹੈ, ਇਸ ਤੋਂ ਵੱਧ ਕੇ ਕੋਈ ਸੇਵਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਘਰ ਵਿੱਚ ਰੋਟੀ ਬਣਾਉਣ ਤੋਂ ਪਹਿਲਾਂ ਪਹਿਲੀ ਰੋਟੀ ਗਊ ਦੀ ਕੱਢਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਸਾਰਿਆਂ ਨੂੰ ਗਊ ਸੇਵਾ...

ਮੋਗਾ 30 ਅਗਸਤ (ਜਸ਼ਨ) ਕੈਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੇ ਕਰਾਟੇ ਕੋਚ ਰਸ਼ਪਾਲ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਕਰਾਟੇ ਤੇ ਤਾਈਕਵਾਂਡੋ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਦਾ ਪਰਚਮ ਲਹਿਰਾਇਆ। 17 ਸਾਲ ਉਮਰ ਵਰਗ ਅਧੀਨ ਸਕੂਲ ਦੇ ਵਿਦਿਆਰਥੀ ਬਿਪਨਦੀਪ ਸਿੰਘ, ਗੁਰਮਨ ਸਿੰਘ ਅਤੇ ਗੌਰਿਸ਼ ਸ਼ਰਮਾ ਨੇ ਗੋਲਡ ਮੈਡਲ ਹਾਸਲ ਕੀਤਾ। ਪਰਮਵੀਰ ਸਿੰਘ ਨੇ ਸਿਲਵਰ ਤੇ ਗੁਰਜੋਤ ਸਿੰਘ ਨੇ ਕਾਂਸੀ ਦਾ ਮੈਡਲ ਹਾਸਲ ਕੀਤਾ।...

ਮੋਗਾ, ਅਗਸਤ (ਜਸ਼ਨ) - ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਭੇਜਣ ਦੀ ਮਾਹਿਰ ਸੰਸਥਾ ਕੌਰ ਇੰਮੀਗ੍ਰੇਸ਼ਨ ਨੇ ਮੀਲ ਪੱਥਰ ਫਿੱਟ ਕਰਦਿਆਂ ਕੋਠੇ ਚੱਕ ਭਾਗ ਸਿੰਘ ਵਾਲਾ, ਪਿੰਡ ਢਿੱਲ਼ਵਾਂ ਕਲ੍ਹਾਂ, ਜ਼ਿਲ੍ਹਾ ਫਰੀਦਕੋਟ ਦੇ ਰਹਿਣ ਵਾਲੇ ਪਰਵਿੰਦਰ ਕੌਰ ਤੇ ਉਸਦੇ ਪਤੀ ਅਕਾਸ਼ਦੀਪ ਸਿੰਘ ਨੂੰ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ ਬਾਇਓਮੈਟ੍ਰਿਕ ਤੋਂ ਬਾਅਦ ਚਾਰ ਘੰਟਿਆਂ ‘ਚ ਲਗਵਾ ਕੇ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ...

ਮੋਗਾ, 30 ਅਗਸਤ (ਜਸ਼ਨ) ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਿਡਾਰੀਆਂ ਨੂੰ ਵਾਜਬ ਇਨਾਮ ਦੇ ਕੇ ਉਹਨਾਂ ਦਾ ਮਨੋਬਲ ਵਧਾਇਆ ਜਾਵੇਗਾ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ ਮਿਤੀ 2 ਸਤੰਬਰ ਤੋਂ 11 ਸਤੰਬਰ, 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਵਿੱਚ ਫੁੱਟਬਾਲ, ਕਬੱਡੀ ਨੈਸ਼ਨਲ...

ਚੰਡੀਗੜ੍ਹ 26 ਅਗਸਤ (ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਫਿਲਮ ਐਂਡ ਟੀ ਵੀ ਐਕਟਰ ਐਸੋਸ਼ੀਏਸ਼ਨ (ਪਫ਼ਟਾ) ਵਲੋਂ ਸੰਸਥਾ ਪ੍ਰਧਾਨ ਪਦਮਸ਼੍ਰੀ ਨਿਰਮਲ ਰਿਸ਼ੀ, ਜਨਰਲ ਸਕੱਤਰ ਬੀ ਐੱਨ ਸ਼ਰਮਾ, ਕੈਸ਼ੀਅਰ ਭਾਰਤ ਭੂਸ਼ਣ ਵਰਮਾ ਅਤੇ ਮਲਕੀਤ ਰੌਣੀ ਦੀ ਅਗਵਾਈ ਹੇਠ ਰਤਨ ਪ੍ਰੋਫੈਸ਼ਨਲ ਕਾਲਜ ਮੋਹਾਲੀ ਵਿਖੇ ਸੰਸਥਾ ਦੇ ਸਥਾਪਨਾ ਦਿਵਸ ਮੌਕੇ ਇੱਕ ਵਿਸ਼ੇਸ ਸਮਾਗਮ ਆਯੋਜਿਤ ਕੀਤਾ ਗਿਆ।ਇਸ ਮੌਕੇ ਐਸੋਸ਼ੀਏਸ਼ਨ ਦੇ ਸਾਬਕਾ ਪ੍ਰਧਾਨ ਕਰਮਜੀਤ ਅਨਮੋਲ, ਐਸੋਸ਼ੀਏਸ਼ਨ ਦੇ ਮੀਤ ਪ੍ਰਧਾਨ ਬੀਨੂੰ ਢਿਲੋਂ, ਗਾਇਕ ਪੰਮੀ ਬਾਈ...

ਮੋਗਾ 27 ਅਗਸਤ (ਜਸ਼ਨ) ‘ਆਪ ਸਰਕਾਰ ਆਪ ਦੇ ਦੁਆਰ’ ਤਹਿਤ ਆਮ ਲੋਕਾਂ ਨੂੰ ਉਹਨਾਂ ਦੇ ਦਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਸੀ, ਜਿਸਦਾ ਅਗਾਉਂ ਸ਼ਡਿਊਲ ਵੀ ਜਾਰੀ ਕੀਤਾ ਗਿਆ ਸੀ। ਦਫਤਰੀ ਰੁਝੇਵਿਆਂ ਕਾਰਨ ਜ਼ਿਲ੍ਹੇ ਅੰਦਰ ਲੱਗ ਲਗਾਏ ਜਾ ਰਹੇ 28 ਤੇ 30 ਅਗਸਤ ਦੇ ਕੈਂਪਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 28 ਨੂੰ ਭਿੰਡਰ ਖੁਰਦ ਅਤੇ...