News

“ਤਿੰਨ ਹਫ਼ਤੇ ਪਹਿਲਾਂ ਵੀ ਮੈਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ ਪਰ ਸੋਨੀਆ ਗਾਂਧੀ ਦੇ ਕਹਿਣ ‘ਤੇ ਮੈਂ ਇਸ ਅਹੁਦੇ ‘ਤੇ ਕੰਮ ਜਾਰੀ ਰੱਖਿਆ” ਚੰਡੀਗੜ੍ਹ, 22 ਸਤੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਧਾਕੜ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਣ ਕੀਤਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਰੋਕਣ ਤੇ ਸਿੱਧੂ ਤੋਂ ਦੇਸ਼ ਨੂੰ ਬਚਾਉਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ ਹਾਂ। ਕੈਪਟਨ ਅਮਰਿੰਦਰ...
ਬਾਘਾਪੁਰਾਣਾ, 22 ਸਤੰਬਰ (ਰਾਜਿੰਦਰ ਸਿੰਘ ਕੋਟਲਾ ) -ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲੇ ਮਹਾਂਪੁਰਖਾਂ ਦਾ ਬਰਸੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ( ਮੋਗਾ ) ਵਿਖੇ ਸ਼ਰਧਾਪੂਰਵਕ ਮਨਾਈ ਗਈ । ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ । ਇਸ ਮੌਕੇ ਗੁਰੂ ਘਰ ਦੇ ਪ੍ਰਸਿੱਧ ਰਾਗੀ ਭਾਈ ਗੁਰਚਰਨ ਸਿੰਘ ਰਸੀਲਾ , ਭਾਈ ਸਤਨਾਮ ਸਿੰਘ ਰਣੀਆਂ ਤੇ ਹੋਰ ਰਾਗੀ ਜੱਥਿਆਂ ਵਲੋਂ ਰਸਭਿੰਨਾ...
ਮੋਗਾ, 22 ਸਤੰਬਰ (): ‘ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਬਹੁਪੱਖੀ ਸ਼ਖਸੀਅਤ ਨੌਜਵਾਨਾਂ ਲਈ ਰੋਲ ਮਾਡਲ ਬਣੇਗੀ। ’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਤੋਂ ਵਿਧਾਇਕ ਡਾ: ਹਰਜੋਤ ਕਮਲ ਦੇ ਭਰਾ ਸੀਰਾ ਚਕਰ ਨੇ ਮੋਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸੀਰਾ ਚਕਰ ਨੇ ਆਖਿਆ ਕਿ ਸ. ਚਰਨਜੀਤ ਸਿੰਘ ਚੰਨੀ ਬੇਹੱਦ ਸਾਦੇ ਪਰਿਵਾਰ ਨਾਲ ਸਬੰਧਿਤ ਹੋਣ ਦੇ ਬਾਵਜੂਦ ਉਹਨਾਂ ਆਪਣੇ ਮਿੱਠਬੋਲੜੇ ਸੁਭਾਅ ਅਤੇ ਲਿਆਕਤ ਸਦਕਾ ਤਿੰਨ ਵਾਰ ਕੌਂਸਲਰ ਅਤੇ ਫੇਰ...
*ਨਛੱਤਰ ਹਾਲ ਵਿੱਚ ਜੱਥੇਬੰਦੀ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਫੈਸਲਾ ਮੋਗਾ 21 ਸਤੰਬਰ (ਜਸ਼ਨ): ਜਾਇੰਟ ਪਲੇਟਫਾਰਮ ਆਫ ਸਕੀਮ ਵਰਕਰਜ ਵੱਲੋਂ 24 ਸਤੰਬਰ ਨੂੰ ਕੀਤੀ ਜਾ ਰਹੀ ਇੱਕ ਰੋਜਾ ਹੜਤਾਲ ਵਿੱਚ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਮੋਗਾ ਪੂਰੀ ਸਮਰੱਥਾ ਨਾਲ ਸ਼ਮੂਲੀਅਤ ਕਰੇਗੀ ਅਤੇ ਸਿਵਲ ਸਰਜਨ ਦਫਤਰ ਮੋਗਾ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਮੇਨ ਚੌਕ ਮੋਗਾ ਵਿਖੇ ਸਰਕਾਰ ਦੇ ਲਾਰਿਆਂ ਦਾ ਘੜਾ ਭੰਨਿਆ ਜਾਵੇਗਾ। ਇਸ ਸਬੰਧੀ ਅੱਜ ਕਾਮਰੇਡ ਨਛੱਤਰ ਸਿੰਘ ਭਵਨ ਮੋਗਾ ਵਿਖੇ...
ਚੰਡੀਗੜ੍ਹ, 21 ਸਤੰਬਰ:ਪੰਜਾਬ ਦੇ ਨਵ-ਨਿਯੁਕਤ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ (ਦੂਜੀ ਮੰਜ਼ਿਲ) ਵਿੱਚ ਆਪਣਾ ਅਹੁਦਾ ਸੰਭਾਲ ਲਿਆ।ਇਸ ਮੌਕੇ ਸ. ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਉਪਲੱਬਧ ਰਹੇਗੀ ਅਤੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਉਣ ਦਾ ਹਰ...
*ਉਘੇ ਨਾਵਲਕਾਰ ਅਤੇ ਕਾਨੂੰਨਦਾਨ ਮਿੱਤਰਸੇਨ ਮੀਤ ਮੁੱਖ ਬੁਲਾਰੇ ਵਜੋਂ ਸ਼ਮੂਲੀਅਤ ਕਰਨਗੇ ਮੋਗਾ 21 ਸਤੰਬਰ (ਜਸ਼ਨ): ਪੰਜਾਬੀ ਵਿਚਾਰਕਾਂ ਵਿਚ ਇਨੀਂ ਦਿਨੀਂ “ਸ਼੍ਰੋਮਣੀ ਸਾਹਿਤ ਪੁਰਸਕਾਰਾਂ ਦੀ ਪੰਜਾਬੀ ਭਾਸ਼ਾ ਦੇ ਵਿਕਾਸ ਜਾਂ ਵਿਨਾਸ਼ ਵਿੱਚ ਭੂਮਿਕਾ“ ਵਿਸ਼ੇ ਨੂੰ ਲੈ ਕੇ ਵੱਡੀ ਬਹਿਸ ਛਿੜੀ ਹੋਈ ਹੈ। ਇਸ ਬਹਿਸ- ਨੂੰ ਸਾਡੇ ਸਭ ਲਈ, ਇੱਕ ਸਾਰਥਕ ਸਿੱਟੇ ਤੱਕ ਲਿਜਾਣਾ ਅਤਿ ਜਰੂਰੀ ਹੋ ਗਿਆ ਹੈ। ਕਿਉਂਕਿ ਸਰਕਾਰਾਂ ਵੱਲੋਂ ਪਹਿਲਾਂ ਹੀ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ...
ਮੋਗਾ,21 ਸਤੰਬਰ(ਜਸ਼ਨ): ਪ੍ਰਜਾਪਤ ਨੌਜਵਾਨ ਸਭਾ ਮੋਗਾ ਦੀ ਇੱਕ ਖਾਸ ਮੀਟਿੰਗ ਚੌਧਰੀ ਖੁਸ਼ੀ ਰਾਮ, ਚੇਅਰਮੈਨ ਅਜੀਤ ਵਰਮਾ ਐਡਵੋਕੇਟ ਅਤੇ ਮੋਹਿੰਦਰ ਪਾਲ ਪ੍ਰਧਾਨ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਸਮੂਹ ਪ੍ਰਜਾਪਤ ਸਮਾਜ ਵਲੋਂ ਸਰਦਾਰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ 17 ਵੇ ਮੁੱਖ ਮੰਤਰੀ ਬਨਣ ਤੇ ਵਧਾਈਆਂ ਦਿੱਤੀਆਂ ਗਈਆਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਅਜੀਤ ਵਰਮਾ ਐਡਵੋਕੇਟ ਅਤੇ ਮੁੱਖ ਸਲਾਹਕਾਰ ਜੈ ਚੰਦ ਬੇਵਾਲ, ਹੰਸਰਾਜ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ...
* ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਉਪਰੰਤ ਸ. ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਪਹਿਲੀ ਪ੍ਰੈਸ ਵਾਰਤਾ ਬੇਹੱਦ ਪ੍ਰਭਾਵਸ਼ਾਲੀ ਤੇ ਸਰਲ: ਚੇਅਰਮੈਨ ਦੀਸ਼ਾ ਬਰਾੜ ਮੋਗਾ, 20 ਸਤੰਬਰ (ਜਸ਼ਨ): ਕਾਂਗਰਸ ਹਾਈ ਕਮਾਂਡ ਵੱਲੋਂ ਸ੍ਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਪੰਜਾਬ ਐਲਾਨਣ ਅਤੇ ਅੱਜ ਸ. ਚੰਨੀ ਦੇ ਰਸਮੀਂ ਤੌਰ ’ਤੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਉਪਰੰਤ ਵਿਧਾਇਕ ਡਾ. ਹਰਜੋਤ ਕਮਲ ਦੇ ਮੋਗਾ ਸਥਿਤ ਦਫਤਰ ਵਿਖੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ , ਜ਼ਿਲ੍ਹਾ...
Tags: #harjotkamal
ਚੰਡੀਗੜ/ਸ੍ਰੀ ਚਮਕੌਰ ਸਾਹਿਬ, 20 ਸਤੰਬਰ:(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਦਾ ਹਰ ਆਮ ਆਦਮੀ ਪੰਜਾਬ ਦਾ ਮੁੱਖ ਮੰਤਰੀ ਹੈ। ਸ. ਚੰਨੀ ਅੱਜ ਆਪਣਾ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਦੇ ਬਾਅਦ ਸ੍ਰੀ ਚਮਕੌਰ ਸਾਹਿਬ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਸ ਤੋਂ ਬਾਅਦ ਅਨਾਜ ਮੰਡੀ ਵਿਖੇ ਖੁੱਲੇ ਪੰਡਾਲ ‘ਚ ਹਲਕਾ ਨਿਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨਾਂ ਦੇ ਨਾਲ ਸ. ਮਨਪ੍ਰੀਤ ਸਿੰਘ ਬਾਦਲ ਅਤੇ...
Tags: GOVERNMENT OF PUNJAB
ਚੰਡੀਗੜ੍ਹ, 20 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੰਦਿਆਂ ਉਮੀਦ ਜਤਾਈ ਕਿ ਉਹ ਸਾਲ 2017 ਦੇ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ’ਚ ਘੋਟਾਲਾ ਕਰਕੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ...

Pages