ਧਰਮਕੋਟ,14 ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ । ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦੇ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਪੱਧਰ ’ਤੇ ਹੋਏ ਇਹਨਾਂ ਮੁਕਾਬਲਿਆਂ ਦੌਰਾਨ ਪਹਿਲੇ ਸਥਾਨ ਹਾਸਲ ਕੀਤੇ ਗਏ ਨੇ । ਇਹਨਾਂ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ...
News
ਮੋਗਾ, 14 ਮਈ (ਜਸ਼ਨ): ਨਗਰ ਨਿਗਮ ਮੋਗਾ ਦੇ ਮੀਟਿੰਗ ਹਾਲ ਵਿਖੇ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਦੀ ਰਹਿਨੁਮਾਈ ਵਿਚ ਸ੍ਰੀਮਤੀ ਨਿਤਿਕਾ ਭੱਲਾ ਨੇ ਨਗਰ ਨਿਗਮ ਮੋਗਾ ਦੇ ਮੇਅਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ੍ਰੀ ਪ੍ਰਵੀਨ ਕੁਮਾਰ ਸ਼ਰਮਾ, ਡਿਪਟੀ ਮੇਅਰ ਅਸ਼ੋਕ ਧਮੀਜਾ, ਐੱਫ ਐਂਡ ਸੀ ਕਮੇਟੀ ਮੈਂਬਰ ਸ਼੍ਰੀਮਤੀ ਪਾਇਲ ਗਰਗ , ਸ਼੍ਰੀ ਤੀਰਥ ਰਾਮ ਅਤੇ ਸਾਰੇ ਕੌਂਸਲਰ ਵੀ ਹਾਜ਼ਰ ਸਨ। ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਮੋਗਾ 14 ਮਈ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਨਗਰ ਨਿਗਮ ਵਿੱਚ “ਟੀਮ ਹਰਜੋਤ” ਨੂੰ ਚੁਣ ਕੇ ਭੇਜਣ ਲਈ ਸਮੂਹ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਡਾ. ਹਰਜੋਤ ਨੇ ਕਿਹਾ ਕਿ ਨਗਰ ਨਿਗਮ ਵਿੱਚ ਉਨ੍ਹਾਂ ਦਾ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਤੋਂ ਇਲਾਵਾ ਐਫ.ਐਂਡ ਸੀ.ਸੀ. ਮੈਂਬਰਾਂ ਦੀ ਚੋਣ ਵਿੱਚ ਸਾਰੇ ਹੀ ਕੌਂਸਲਰਾਂ ਨੇ ਉਨ੍ਹਾਂ ਦਾ ਬਾਖੂਬੀ ਸਾਥ ਨਿਭਾਇਆ। ਉਨ੍ਹਾਂ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੋਗਾ ਵਿੱਚ ਇਹ ਰਵਾਇਤ ਆਮ ਪ੍ਰਚਲਿਤ...
ਮੋਗਾ, 6 ਮਈ (ਜਸ਼ਨ): ਮੋਗਾ ‘ਚ 181 ਕਰੋਨਾ ਮਾਮਲੇ ਆਉਣ ਨਾਲ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 1484 ਹੋ ਗਈ ਹੈ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 181 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ । ਜ਼ਿਕਰਯੋਗ ਹੈ ਕਿ ਕਰੋਨਾ ਮਹਾਂਮਾਰੀ ਦੌਰਾਨ ਹੁਣ ਤੱਕ 142ਵਿਅਕਤੀ ਜਾਨ ਗਵਾ ਚੁੱਕੇ ਨੇ ।
ਮੋਗਾ, 13 ਮਈ (ਜਸ਼ਨ): ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਘੱਲਕਲਾਂ ‘ਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਘੱਲਕਲਾਂ ਨਾਲ ਸਬੰਧਤ ਭੱਲਾ ਪਰਿਵਾਰ ਦੀ ਨੂੰਹ ਨਿਤੀਕਾ ਭੱਲਾ ਮੋਗਾ ਨਗਰ ਨਿਗਮ ਦੀ ਮੇਅਰ ਚੁਣ ਲਈ ਗਈ। ਸ਼੍ਰੀਮਤੀ ਨਿਤੀਕਾ ਭੱਲਾ ਦੇ ਮੇਅਰ ਬਣਨ ’ਤੇ ਘੱਲਕਲਾਂ ਦੇ ਸਰਪੰਚ ਸਿਮਰਨਜੀਤ ਸਿੰਘ ਰਿੱਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭੱਲਾ ਪਰਿਵਾਰ ਬੇਹੱਦ ਮਿਹਨਤੀ ਅਤੇ ਨੇਕ ਪਰਿਵਾਰ ਹੈ ,ਜਿਸ ਕਰਕੇ ਹੀ ਵਾਹਿਗੁਰੂ ਨੇ ਭੱਲਾ ਪਰਿਵਾਰ ਨੂੰ ਏਨਾ ਵੱਡਾ ਮਾਣ...
ਮੋਗਾ, 13 ਮਈ (ਜਸ਼ਨ)-ਨਗਰ ਨਿਗਮ ਮੋਗਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ ਹੋਈ, ਜਿਸ ਵਿੱਚ ਸ੍ਰੀਮਤੀ ਨਿਤਿਕਾ ਭੱਲਾ (ਵਾਰਡ ਨੰਬਰ 5) ਨੂੰ ਮੇਅਰ, ਸ੍ਰੀ ਪ੍ਰਵੀਨ ਕੁਮਾਰ ਸ਼ਰਮਾ (ਵਾਰਡ ਨੰਬਰ 36) ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸ੍ਰੀ ਅਸ਼ੋਕ ਧਮੀਜਾ (ਵਾਰਡ ਨੰਬਰ 12) ਨੂੰ ਡਿਪਟੀ ਮੇਅਰ ਚੁਣ ਲਿਆ ਗਿਆ, ਇਹ ਚੋਣ ਸਰਬਸੰਮਤੀ ਨਾਲ ਹੋਈ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਚੋਣ ਲਈ ਅੱਜ ਹਾਊਸ ਦੀ ਇਕੱਤਰਤਾ ਹੋਈ, ਜਿਸ...
ਜ਼ੀਰਾ,12 ਮਈ (ਜਸ਼ਨ) ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੱਜ ਸਵੇਰੇ 5 ਵਜੇ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਬਸਤੀ ਬੂਟੇ ਵਾਲੀ (ਜ਼ੀਰਾ) ਵਿਖੇ ਦੁਪਹਿਰ 3 ਵਜੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁੱਕੜੀ ਨੇ ਹਥਿਆਰ ਉਲਟੇ ਕਰਕੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੂੰ ਅੰਤਿਮ ਵਿਦਾਇਗੀ ਦਿੱਤੀ। ਇੰਦਰਜੀਤ ਸਿੰਘ ਜ਼ੀਰਾ ਦੀ ਚਿਖ਼ਾ...
ਮੋਗਾ, 11 ਮਈ (ਜਸ਼ਨ):ਮੋਗਾ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਸ਼੍ਰੀ ਸੁਸ਼ੀਲ ਨਾਥ ਨੇ ਜ਼ਿਲ੍ਹੇ ਦੇ ਸਮੂਹ ਪ੍ਰਿੰਸੀਪਲਾਂ, ਮੁਖੀਆਂ ਅਤੇ ਇੰਚਾਰਜਾਂ ਨੂੰ ਸਾਰੇ ਸਕੂਲਾਂ ਵਿਚ ਹਰ ਵਿਸ਼ੇ ਦੀ ਆਨਲਾਈਨ ਕਲਾਸ ਲਗਾਉਣੀ ਯਕੀਨੀ ਬਣਾਉਣ ਲਈ ਆਖਿਆ ਹੈ। ਸਕੂਲ ਮੁਖੀਆਂ ਨੂੰ ਵਰਚੂਅਲੀ ਸੰਬੋਧਨ ਕਰਦਿਆਂ ਸ੍ਰੀ ਸੁਸ਼ੀਲ ਨਾਥ ਨੇ ਆਖਿਆ ਕਿ ਕੋਵਿਡ ਦੇ ਪ੍ਰਕੋਪ ਕਾਰਨ ਵਿਦਿਆਰਥੀ ਸਕੂਲ ਨਹੀਂ ਆ ਰਹੇ ਇਸ ਕਰਕੇ ਹੈਡਕੁਆਟਰ ਦੀਆਂ ਹਦਾਇਤਾਂ ਮੁਤਾਬਕ ਵਿਦਿਆਰਥੀਆਂ ਦੀ ਸਿੱਖਿਆ ਨੂੰ ਯਕੀਨੀ ਬਣਾਉਣ...
ਚੰਡੀਗੜ੍ਹ 11ਮਈ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ਉੱਤੇ ਉਹ ਵੀ ਠੇਕੇ'ਤੇ ਆਪਣੀ ਜਾਨ ਜੋਖ਼ਮ ਵਿੱਚ ਸਿਹਤ ਵਿਭਾਗ 'ਚ ਕੰਮ ਕਰ ਰਹੇ ਐਨ ਐਚ ਐਮ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ 1400 ਦੇ ਕਰੀਬ ਮੁਲਾਜ਼ਮਾਂ ਨੂੰ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਨੌਕਰੀ ਤੋਂ ਬਰਖਾਸਤ ਕਰਨ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਕਰੜੇ ਸ਼ਬਦਾਂ 'ਚ ਨਿਖੇਧੀ ਕਰਦਿਆਂ ਬਰਖਾਸਤ ਮੁਲਾਜ਼ਮਾਂ ਨੂੰ ਤੁਰੰਤ ਬਹਾਲ...
ਮੋਗਾ, 11 ਮਈ: (ਜਸ਼ਨ): ਸਿਵਲ ਸਰਜਨ ਮੋਗਾ ਸ੍ਰੀਮਤੀ ਅਮਰਪ੍ਰੀਤ ਕੌਰ ਬਾਜਵਾ ਨੇ ਜ਼ਿਲੇ ਵਿੱਚ ਕਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਅ ਕਿ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਵਿੱਚ ਕਰੋਨਾ ਦੇ ਅੱਜ 836 ਸੈਂਪਲ ਇਕੱਤਰ ਕੀਤੇ ਗਏ ਹਨ ਅਤੇ ਜ਼ਿਲਾ ਵਿੱਚ 1586 ਕਰੋਨਾ ਦੇ ਐਕਟਿਵ ਮਰੀਜ਼ ਹਨ ਜਿੰਨਾਂ ਵਿੱਚੋਂ 1502 ਪਾਜ਼ੀਟਿਵ ਮਰੀਜ਼ਾਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਤੱਕ ਕੁੱਲ 1 ਲੱਖ 24 ਹਜ਼ਾਰ 965 ਕਰੋਨਾ...

