ਨਿਹਾਲ ਸਿੰਘ ਵਾਲਾ, 7 ਅਪਰੈਲ (ਜਸ਼ਨ): ਇਨਸਾਨੀ ਜ਼ਿੰਦਗੀ ਵਿੱਚ ਇਨਸਾਨੀਅਤ ਦੀ ਸੇਵਾ ਕਰਨ ਨੂੰ ਬਹੁਤ ਮਹੱਤਤਾ ਦਿੱਤੀ ਗਈ ਹੈ ਪਰ ਇਨਸਾਨੀਅਤ ਦੀ ਅਣਥੱਕ ਅਤੇ ਬਿਨਾ ਸੁਆਰਥ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਣਾ ਪ੍ਰਮਾਤਮਾ ਦੀ ਅਪਾਰ ਕਿਰਪਾ ਨਾਲ ਕਿਸੇ ਕਿਸੇ ਦੇ ਹਿੱਸੇ ਹੀ ਆਉਂਦਾ ਹੈ, ਅਜਿਹੀ ਹੀ ਇੱਕ ਮਿਸਾਲ ਹੈ ਹਨ ਰਜਿੰਦਰ ਸਿੰਘ ਖੋਟੇ ਜੋ ਮਨੁੱਖਤਾ ਦੀ ਸੇਵਾ ਪਿਛਲੇ ਤਕਰੀਬਨ ਦਸ ਸਾਲਾਂ ਤੋਂ ਕਰ ਰਹੇ ਹਨ । ਰਜਿੰਦਰ ਖੋਟੇ ਨਾਲ ਹੋਈ ਵਿਸ਼ੇਸ਼ ਮੁਲਾਕਾਤ ਦੌਰਾਨ ਉਹਨਾਂ ਦੱਸਿਆ ਕਿ...
News
ਮੋਗਾ,7 ਅਪਰੈਲ (ਜਸ਼ਨ):ਮਾਰਕੀਟ ਕਮੇਟੀ ਮੋਗਾ ਦੇ ਦਫ਼ਤਰ ਵਿਖੇ ਕਮੇਟੀ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਸ.ਰਜਿੰਦਰਪਾਲ ਸਿੰਘ ਗਿੱਲ ਚੇਅਰਮੈਨ ਮਾਰਕੀਟ ਕਮੇਟੀ ਮੋਗਾ ਹੋਈ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਦਾਣਾ ਮੰਡੀ, ਸਬਜ਼ੀ ਮੰਡੀ ਅਤੇ ਲੱਕੜ ਮੰਡੀ ਮੋਗਾ ਦੇ ਆੜ੍ਹਤੀਆ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਕਣਕ ਦੀ ਖਰੀਦ, ਸਫਾਈ,ਪਾਣੀ ਅਤੇ ਪਾਰਕਿੰਗ ਪਰਚੀ ਸਬੰਧੀ ਪ੍ਰਬੰਧਾਂ ਨੂੰ ਹੋਰ ਪੁਖਤਾ ਕਰਨ ਦਾ ਫੈਸਲਾ ਲਿਆ ਗਿਆ। ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਨੇ ਸਮੂਹ...
ਬੈਲਜੀਅਮ ਅਧਾਰਤ ਅੱਤਵਾਦੀ ਅਤੇ ਨਸ਼ਾ ਤਸਕਰ ਜਗਦੀਸ਼ ਭੂਰਾ ਇਸ ਨਸ਼ਿਆਂ ਦੇ ਕਾਰੋਬਾਰ ਵਿੱਚ ਮੁੱਖ ਸਾਜ਼ਿਸ-ਕਰਤਾ ਅੰਮਿ੍ਰਤਸਰ / ਚੰਡੀਗੜ, 7 ਅਪ੍ਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਅੰਮਿ੍ਰਤਸਰ ਪੁਲਿਸ (ਦਿਹਾਤੀ) ਨੇ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਨਾਲ ਸਾਂਝੀ ਕਾਰਵਾਈ ਤਹਿਤ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਮੁਠਭੇੜ ਦੌਰਾਨ ਇਕ ਪਾਕਿਸਤਾਨੀ ਨਸ਼ਾ ਤਸਕਰ ਨੂੰ ਢਹਿ-ਢੇਰੀ ਕਰ...
ਮੋਗਾ, 7 ਅਪਰੈਲ (ਜਸ਼ਨ): ਮੋਗਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਵਿਸ਼ੇਸ਼ ਮੀਟਿੰਗ ਦੌਰਾਨ ਸਾਬਕਾ ਜਸਟਿਸ ਮਹਿਤਾਬ ਸਿੰਘ ਗਿੱਲ ਦੇ ਬਤੌਰ ਵਿਜੀਲੈਂਸ ਕਮਿਸ਼ਨ ਪੰਜਾਬ ਦਾ ਚੇਅਰਮੈਨ ਬਣਨ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣੀ ਪਾਰਖੂ ਨਜ਼ਰ ਨਾਲ ਮੋਗੇ ਦੇ ਹੀਰੇ ਨੂੰ ਵਿਜੀਲੈਂਸ ਦੇ ਚੇਅਰਮੈਨ ਦੇ ਅਹੁਦੇ ਨਾਲ ਨਿਵਾਜਿਆ ਹੈ। ਇਸ ਮੌਕੇ ਚੇਅਰਮੈਨ ਵਿਨੋਦ ਬਾਂਸਲ ਨਾਲ ਇੰਦਰਜੀਤ ਸਿੰਘ ਗਿੱਲ, ਚੇਅਰਮੈਨ ਜਿਲਾ...
ਮੋਗਾ,7 ਅਪਰੈਲ (ਜਸ਼ਨ): ਅੱਜ ਬੀ ਜੇ ਪੀ ਦੀ ਮੋਗਾ ਇਕਾਈ ਦੇ ਕੁਝ ਆਗੂਆਂ ਵੱਲੋਂ ਵਿਧਾਇਕ ਡਾ: ਹਰਜੋਤ ਕਮਲ ਦੇ ਦਫਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਯੂਥ ਕਾਂਗਰਸ, ਮਹਿਲਾ ਕਾਂਗਰਸ ਅਤੇ ਪਿੰਡਾਂ ਦੇ ਸਰਪੰਚਾਂ ਵੱਲੋਂ ਬੀ ਜੇ ਪੀ ਆਗੂਆਂ ਦੇ ਵਿਰੋਧ ਦੇ ਲਏ ਫੈਸਲੇ ਕਾਰਨ ਬੀ ਜੇ ਪੀ ਆਗੂਆਂ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਿਆ। ਅੱਜ ਸਵੇਰ ਵੇਲੇ ਹੀ ਯੂਥ ਕਾਂਗਰਸ ਦੇ ਜ਼ਿਲ੍ਹਾ ਆਗੂ ਵਿਕਰਮਜੀਤ ਸਿੰਘ ਪੱਤੋ ਇੰਚਾਰਜ ਯੂਥ ਕਾਂਗਰਸ ਮੋਗਾ ਅਤੇ ਮਹਿਲਾ ਕਾਂਗਰਸ ਦੀਆਂ ਆਗੂ...
*45 ਸਾਲ ਤੋਂ ਉਪਰ ਸਾਰੇ ਵਿਅਕਤੀ ਵੈਕਸੀਨੇਸ਼ਨ ਪਰਿਕਿਰਿਆ ਨੂੰ ਸੰਜੀਦਗੀ ਨਾਲ ਲੈਣ :ਡਾ. ਹਰਜੋਤ ਕਮਲ ਮੋਗਾ 7 ਅਪ੍ਰੈਲ(ਜਸ਼ਨ): ਕਰੋਨਾ ਦੇ ਦਿਨੋਂ ਦਿਨ ਵਧ ਰਹੇ ਪ੍ਰਕੋਪ ਨੂੰ ਘੱਟ ਕਰਨ ਦਾ ਇੱਕੋ ਇੱਕ ਤਰੀਕਾ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਕਰਵਾਉਣਾ ਹੈ, ਤੇ ਇਸ ਮਿਸ਼ਨ ਵਿੱਚ ਮੋਗਾ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਪੂਰੀ ਤਰ੍ਹਾਂ ਜੁਟੀਆਂ ਹੋਈਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਦੁਆਰਾ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਮੋਗਾ...
ਚੰਡੀਗੜ, 7 ਅਪਰੈਲ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਵਿੱਚ ਕੋਵਿਡ ਪਾਜੇਟਿਵਿਟੀ ਅਤੇ ਮਾਮਲਿਆਂ ਵਿੱਚ ਮੌਤ ਦੀ ਦਰ ਬੀਤੇ ਹਫਤੇ ਕ੍ਰਮਵਾਰ 7.7 ਅਤੇ 2 ਫੀਸਦੀ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿੱਚ ਵਾਧਾ ਕਰਦੇ ਹੋਏ ਪ੍ਰਤੀ ਦਿਨ 2 ਲੱਖ ਮਰੀਜਾਂ ਦਾ ਟੀਕਾਕਰਨ ਕੀਤੇ ਜਾਣ ਦੇ ਹੁਕਮ ਦਿੱਤੇ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਹਰੇਕ ਪਾਜੇਟਿਵ...
ਮੋਗਾ,7 ਅਪਰੈਲ: (ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ਨੂੰ ਵਿਕਸਤ ਸ਼ਹਿਰ ਵਜੋਂ ਪੰਜਾਬ ਦੇ ਨਕਸ਼ੇ ’ਤੇ ਲਿਆਉਣ ਲਈ ਕੀਤੀ ਜਾ ਰਹੀ ਮਿਹਨਤ ਹੁਣ ਰੰਗ ਲਿਆਉਣ ਲੱਗੀ ਹੈ ਜਦੋਂ ਕਿ ਫੋਕਲ ਪੁਆਇੰਟ ਲਈ 9 ਕਰੋੜ 71 ਲੱਖ 29 ਹਜ਼ਾਰ ਰੁਪਏ ਦੇ ਪ੍ਰੌਜੈਕਟਾਂ ਦੇ ਵਿਕਾਸ ਕਾਰਜ ਸ਼ੁਰੂ ਹੋਣ ਨਾਲ ਕਾਰੋਬਾਰੀਆਂ ਨੇ ਸੁਖ ਦਾ ਸਾਹ ਲਿਆ ਹੈ । ਵਿਧਾਇਕ ਡਾ: ਹਰਜੋਤ ਕਮਲ ਨੇ ਫੋਕਲ ਪੁਆਇੰਟ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਆਖਿਆ ਕਿ ਮੋਗਾ ਫੋਕਲ ਪੁਆਇੰਟ ਦੇ...
*ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਚੰਡੀਗੜ੍ਹ, 7 ਅਪਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸੂਬੇ ਵਿੱਚ ਕੋਵਿਡ ਮਾਮਲਿਆਂ ਦੀ ਵਧਦੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ 30 ਅਪਰੈਲ ਤੱਕ ਸਿਆਸੀ ਇਕੱਠਾਂ 'ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਦੀ ਉਲੰਘਣਾ ਕਰਨ ਵਾਲੇ ਸਮੇਤ ਸਿਆਸੀ ਆਗੂਆਂ 'ਤੇ ਡੀ.ਐਮ.ਏ. ਅਤੇ ਮਹਾਂਮਾਰੀ (ਐਪੀਡੈਮਿਕਸ) ਐਕਟ...
ਮੋਗਾ,5 ਅਪ੍ਰੈਲ (ਜਸ਼ਨ): ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਸ਼੍ਰੀ ਖਣਮੁਖ ਭਾਰਤੀ ਪੱਤੋ ਚੇਅਰਮੈਨ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੀ ਪ੍ਰਧਾਨਗੀ ਹੇਠ ਸ਼੍ਰੀ ਰਾਜ ਕੁਮਾਰ ਸ਼ਰਮਾ ਜੀ ਦੇ ਘਰ ਪਿੰਡ ਤਖਾਣਵੱਧ ਵਿੱਚ ਹੋਈ ।ਮੀਟਿੰਗ ਦਾ ਅਰੰਭ ਗਾਇਤਰੀ ਮੰਤ੍ਰ ਅਤੇ ਭਗਵਾਨ ਦੀ ਮਹਿਮਾ ਦਾ ਗੁਣਗਾਣ ਨਾਲ ਕੀਤਾ ਗਿਆ । ਮੀਟਿੰਗ ਵਿੱਚ ਅਜ ਕਲ ਦੇ ਹਾਲਾਤ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਬ੍ਰਾਹਮਣ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਅਤੇ...

