News

ਚੰਡੀਗੜ੍ਹ, 29 ਮਾਰਚ: ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਦਰਮਿਆਨ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਲੈਬਾਂ ਅਤੇ ਹਸਪਤਾਲਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਸਰਜਨ ਦਫ਼ਤਰ ਨੂੰ ਦਿੱਤੀ ਜਾਵੇ ਤਾਂ ਜੋ ਰੋਕਥਾਮ ਉਪਾਵਾਂ ਨੂੰ ਮਜ਼ਬੂਤੀ ਦਿੱਤੀ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਾਈਵੇਟ...
ਮੋਗਾ, 29 ਮਾਰਚ (ਜਸ਼ਨ): ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਵਿਚ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਬੱਡੀ ਟੂਰਨਾਮੈਂਟ ਕਰਇਆ ਗਿਆ। ਟੂਰਨਾਮੈਂਟ ‘ਚ ਮੈਂਬਰ ਪਾਰਲੀਮੈਂਟ ਜਨਾਬ ਮੁਹੰਮਦ ਸਦੀਕ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਚੇਅਰਮੈਨ ਇੰਦਰਜੀਤ ਸਿੰਘ, ਚੇਅਰਮੈਨ ਹਰਨੇਕ ਸਿੰਘ ਰਾਮੂਵਾਲੀਆ ਅਤੇ ਸਰਪੰਚ ਹਰਮੇਲ ਕੌਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ । ਇਸ ਮੌਕੇ ਜਨਾਬ ਮੁਹੰਮਦ ਸਦੀਕ ਅਤੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ...
ਜੈਤੋ,29 ਮਾਰਚ(ਜਸ਼ਨ): ਪੂਰੇ ਦੇਸ਼ ਅੰਦਰ ਅੱਜ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਜੈਤੋ ਕਮਰਾ ਪੱਤੀ ਦੇ ਜਵਾਨਾਂ ਵਲੋਂ ਵੀ ਹੋਲੀ ਦਾ ਤਿਉਹਾਰ ਆਪਸ ਵਿਚ ਰੰਗ ਲਗਾ ਕੇ ਹੋਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਸਮਾਜ ਸੇਵੀ ਤੇ ਨੌਜਵਾਨ ਆਗੂ ਦੀਪਾ ਸ਼ਰਮਾ ਨੇ ਕਿਹਾ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਹੋ ਕੇ ਤਿਉਹਾਰ ਆਪਸ ਵਿੱਚ ਰੰਗ ਲਗਾ ਕੇ ਹੋਲੀ ਦਾ ਅਨੰਦ ਮਾਣ ਰਹੇ ਹਨ। ਉਹਨਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕਮਰਾ ਪੱਤੀ ਦੇ ਨੌਜਵਾਨ ਸਮਾਜ ਸੇਵੀ...
ਚੰਡੀਗੜ੍ਹ, 28 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ ਨੇ ਬੀਤੇ ਕੱਲ੍ਹ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨਾਲ ਵਾਪਰੀ ਘਟਨਾ ‘ਤੇ ਆਪਣਾ ਪ੍ਰਤੀਕਰਮ ਜ਼ਾਹਿਰ ਕਰਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਅੰਦੋਲਨ ਨੂੰ ਅੱਗੇ ਵਧਾਉਣ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਤੰਤਰਿਕ ਦੇਸ਼ ਵਿੱਚ ਹਰੇਕ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ, ਇਸ ਦੋਵਾਂ ਧਿਰਾਂ ਵੱਲੋਂ ਬਰਾਬਰ...
ਮੋਗਾ, 28 ਮਾਰਚ(ਜਸ਼ਨ): ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕਡਾਊਨ ਤੋਂ ਬਾਅਦ ਇੱਕ ਹੱਫਤੇ ਵਿੱਚ 26 ਵੀਜ਼ੇ ਅਤੇ ਇੱਕ ਦਿਨ ਵਿੱਚ 5 ਵੀਜੇ ਲਗਵਾ ਕੇ ਦਿੱਤੇ, ਜਿਹਨਾਂ ਵਿੱਚ ਸਿਮਰਨਪ੍ਰੀਤ ਕੌਰ,ਸੋਹਨਦੀਪ ਸਿੰਘ, ਅਰਪਨਜੋਤ ਕੌਰ, ਰਣਜੀਤ ਸਿੰਘ ਅਤੇ ਯਸ਼ਦੀਪ ਸਿੰਘ ਦੇ ਕੈਨੇਡਾ ਦੇ ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ। ਅਮਿਤ ਪਲਤਾ,ਰਮਨ ਅਰੋੜਾ ਅਤੇ...
Tags: GOLDEN EDUCATIONS MOGA
ਮੋਗਾ,28 ਮਾਰਚ (ਜਸ਼ਨ): ਅੱਜ ਨਿਊ ਗੀਤਾ ਕਲੋਨੀ ਵੈਲਫੇਅਰ ਸੁਸਾਇਟੀ ਮੋਗਾ ਦੀ ਜਨਰਲ ਹਾਊਸ ਦੀ ਮੀਟਿੰਗ ਪੁਸ਼ਪਾ ਕਲੱਬ ਦੀ ਕਾਰ ਪਾਰਕਿੰਗ ਵਿਖੇ ਚੇਅਰਮੈਨ ਭਗਵਾਨ ਦਾਸ ਗੁਪਤਾ ਅਤੇ ਗੌਰਵ ਗੁਪਤਾ ਗੁੱਡੂ ਕੋਂਸਲਰ ਦੀ ਪ੍ਰਧਾਨਗੀ ਹੇਠ ਹੋਈ । ਇਹ ਗੱਲ ਵਰਣਨਯੋਗ ਹੈ ਕਿ ਪਿਛਲੀ ਮੀਟਿੰਗ ਦੌਰਾਨ ਗੌਰਵ ਗੁਪਤਾ ਕੌਂਸਲਰ ਨੂੰ ਸਰਬ ਸੰਮਤੀ ਨਾਲ ਕਲੌਨੀ ਦਾ ਪ੍ਰਧਾਨ ਬਣਾਇਆ ਗਿਆ ਸੀ ਅਤੇ ਗੁੱਡੂ ਨੂੰ ਸੋਸਾਇਟੀ ਦੀ ਕਾਰਜਕਾਰਨੀ ਬਣਾਉਣ ਦੇ ਪੂਰਨ ਅਧਿਕਾਰ ਦਿੱਤੇ ਗਏ ਸਨ। ਅੱਜ ਪ੍ਰਧਾਨ ਗੌਰਵ...
Tags: NGO
*** ਸਟੇਡੀਅਮ, ਪੰਚਾਇਤ ਘਰ, ਗਊਸ਼ਾਲਾ ਸ਼ੈੱਡ ਅਤੇ ਸੋਲਰ ਲਾਈਟਾਂ ਸਦਕਾ ਪਿੰਡ ਦੀ ਨਕਸ਼ ਨੁਹਾਰ ਬਦਲੀ: ਵਿਧਾਇਕ ਡਾ: ਹਰਜੋਤ ਕਮਲ **** ਮੋਗਾ,28 ਮਾਰਚ (ਜਸ਼ਨ): ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ਹਲਕੇ ਦੇ ਸੰਪੂਰਨ ਵਿਕਾਸ ਲਈ ਲਗਾਤਾਰ ਵੱਖ ਵੱਖ ਥਾਵਾਂ ’ਤੇ ਨਵੇਂ ਪ੍ਰੌਜੈਕਟਾਂ ਦੀ ਸ਼ਰੁੂਆਤ ਕੀਤੀ ਜਾ ਰਹੀ ਹੈ । ਅੱਜ ਉਹ ਮੋਗਾ ਹਲਕੇ ਦੇ ਪਿੰਡ ਕਾਲੀਏ ਵਾਲਾ ਪਹੰੁਚੇ ਅਤੇ ਕਾਲੀਏਵਾਲਾ ਤੋਂ ਮਹੇਸਰੀ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ । ਇਸ ਮੌਕੇ ਵਿਧਾਇਕ ਡਾ:...
Tags: GOVERNMENT OF PUNJAB
*** ਕੇਂਦਰ ਦੀ ਸਰਕਾਰ ਕਾਲੇ ਕਾਨੂੰਨ ਲਾਗੂ ਕਰਕੇ ਲੋਕਾਂ ਨੂੰ ਗੁਲਾਮ ਤੇ ਮੰਗਣ ਲੲੀ ਮਜਬੂਰ ਕਰੇਗੀ-ਨਛੱਤਰ ਸਿੰਘ ਪ੍ਰੇਮੀ*** ਬਾਘਾਪੁਰਾਣਾ, 26 ਮਾਰਚ (ਰਾਜਿੰਦਰ ਸਿੰਘ ਕੋਟਲਾ)- ਅੱਜ ਕੇਂਦਰ ਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨ-ਮਜਦੂਰ ਅਤੇ ਸਾਰੇ ਵਰਗਾਂ ਵੱਲੋਂ ਵਿੱਢੇ ਸੰਘਰਸ਼ ਨੂੰ ਲਗਭਗ ਚਾਰ ਮਹੀਨੇ ਦਾ ਸਮਾਂ ਹੋ ਗਿਆ ਪਰ ਭਾਰਤ ਸਰਕਾਰ ਇਹਨਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਰਹੀ ਸਯੁੰਕਤ ਕਿਸਾਨ ਮੋਰਚਾ ਦਿੱਲੀ ਕਿਸਾਨ...
ਮੋਗਾ,26 ਮਾਰਚ (ਜਸ਼ਨ): 26 ਮਾਰਚ ਦੇ ਭਾਰਤ ਬੰਦ ਵਿਚ ਜਿੱਥੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਪੂਰੇ ਜਾਹੋ ਜਲਾਲ ਨਾਲ ਸ਼ਾਮਲ ਹੋਏ ਉੱਥੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪਾਰਟੀ ਪੱਧਰ ’ਤੋਂ ਉੱਪਰ ਉੱਠ ਕੇ ਧਰਨੇ ਵਿਚ ਸ਼ਾਮਲ ਹੋ ਕੇ ਕਿਸਾਨਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ। ਮੋਗਾ ਕਾਂਗਰਸ ਯੂਥ ਦੇ ਇੰਚਾਰਜ ਵਿਕਰਮਜੀਤ ਸਿੰਘ ਪੱਤੋ ਨੇ ਵਿਧਾਇਕ ਡਾ: ਹਰਜੋਤ ਕਮਲ ਦੀ ਪ੍ਰੇਰਨਾ ਨਾਲ ਮੋਗਾ ਦੇ ਸ਼ਹੀਦ ਜੋਗਿੰਦਰ ਸਿੰਘ ਚੌਂਕ ਵਿਚ ਕਿਸਾਨਾਂ ਦੇ ਧਰਨੇ ਦੌਰਾਨ...
Tags: YOUTH CONGRESS
****ਕਿਸਾਨ ਅੰਦੋਲਨ ਭਾਰਤ ਦੇ ਇਤਿਹਾਸ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਿਆ ਹੈ, ਮੋਦੀ ਸਰਕਾਰ ਅੰਦੋਲਨ ਤੋਂ ਘਬਰਾਈ : ਹਰਪਾਲ ਸਿੰਘ ਚੀਮਾ*** ਚੰਡੀਗੜ੍ਹ, 26 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ ਨੇ ਕਿਸਾਨਾਂ ਦੇ ਭਾਰਤ ਬੰਦ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ਇਤਿਹਾਸ ਰਚ ਰਿਹਾ ਹੈ, ਇਸ ਲਈ ਸਰਕਾਰ ਘਬਰਾਈ ਹੋਈ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ...

Pages