News

ਮੋਗਾ, 18 ਮਾਰਚ (ਜਸ਼ਨ):ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰ ਦੀ ਸਫ਼ਾਈ ਲਈ ਨਗਰ ਨਿਗਮ ਮੋਗਾ ਤੋਂ ਛੋਟੇ ਟਿੱਪਰਾਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਜੋ ਸ਼ਹਿਰਵਾਸੀਆਂ ਦੇ ਘਰਾਂ ਤੋਂ ਕੂੜਾ ਇਕੱਤਰ ਕਰਨਗੇ ਅਤੇ ਵਿਸ਼ੇਸ਼ਤਾ ਇਹ ਰਹੇਗੀ ਕਿ ਇਹ 10 ਟਿੱਪਰ ਘਰਾਂ ਤੋਂ ਹੀ ਗਿੱਲਾ ਅਤੇ ਸੁੱਕਾ ਕੂੜਾ ਵੱਖੋ ਵੱਖਰਾ ਚੁੱਕ ਕੇ...
*** ਵਿਸ਼ਵ ਸਿਹਤ ਸੰਗਠਨ ਅਨੁਸਾਰ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਲਈ ਕੋਵਿਡ-19 ਟੀਕਾਕਰਨ ਇਕੋ ਇਕ ਰਸਤਾ: ਵਿਧਾਇਕ ਡਾ: ਹਰਜੋਤ ਕਮਲ*** ਮੋਗਾ,18 ਮਾਰਚ(ਜਸ਼ਨ): ਕਰੋਨਾ ਤੋਂ ਬਚਾਅ ਲਈ ਟੀਕਾਕਰਨ ਦੇ ਚੱਲ ਰਹੇ ਤੀਜੇ ਦੌਰ ਦੌਰਾਨ ਅੱਜ ਵਿਧਾਇਕ ਡਾ: ਹਰਜੋਤ ਕਮਲ ਨੇ ਕਰੋਨਾ ਦੀ ਪਹਿਲੇ ਡੋਜ਼ ਦੀ ਵੈਕਸੀਨੇਸ਼ਨ ਕਰਵਾਈ। ਕੋਵਾਸ਼ੀਲਡ ਦਾ ਟੀਕਾ ਲਗਵਾਉਣ ਉਪਰੰਤ ਪ੍ਰਸੰਨਚਿਤ ਨਜ਼ਰ ਆ ਰਹੇ ਡਾ: ਹਰਜੋਤ ਨੇ, ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਲੋਕਾਂ ਨੂੰ ਕਰੋਨਾ ਦੀ ਮੌਜੂਦਾ ਖਤਰਨਾਕ...
ਚੰਡੀਗੜ੍ਹ, 18 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਇਹ ਸਪੱਸ਼ਟ ਕਰਦਿਆਂ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਪੂਰੀ ਤਰ੍ਹਾਂ ਖਿਲਾਫ ਹੈ, ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜ਼ਿੱਦੀ ਰਵੱਈਆ ਅਪਣਾਉਣ ਦੀ ਬਜਾਏ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ ਅਤੇ ਇਸ ਮਾਮਲੇ ਉਤੇ ਕਿਸਾਨਾਂ ਨਾਲ ਨਵੇਂ ਸਿਰਿਓ ਗੱਲਬਾਤ ਕਰਕੇ ਨਵੇਂ ਕਾਨੂੰਨ ਲਿਆਵੇ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕਰਦਿਆਂ ਕਿਹਾ...
Tags: PUNJAB CONGRESS
ਲੁਧਿਆਣਾ , 18 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਅੱਜ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਜਸਪਾਲ ਬਾਂਗਰ ਲੁਧਿਆਣਾ ਵਿਖੇ ਹੋਈ ਜਿਥੇ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕਈ ਦਿਨਾਂ ਤੋਂ ਇੱਕ ਢਿੰਡੋਰਾ ਪਿਟ ਰਹੀ ਹੈ ਕਿ ਉਹਨਾਂ ਨੇ ਆਪਣੇ ਵਾਅਦੇ ਮੁਤਾਬਿਕ 80-90 ਪ੍ਰਤੀਸ਼ਤ ਵਾਅਦੇ ਪੂਰੇ ਕੀਤੇ ਹਨ। ਪਰ ਬਹੁਜਨ ਸਮਾਜ ਪਾਰਟੀ ਇਹ ਪੁੱਛਣਾ ਚਾਹੁੰਦੀ ਹੈ ਕਿ ਗਰੀਬਾਂ ਲਈ ਚਾਹ ਪੱਤੀ ਖੰਡ ਘਿਓ,...
****ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਅਤੇ ਆਪ ਕਾਂਗਰਸ ਦੀਆਂ ਵਿਰੋਧੀ ਨਹੀਂ, ਦੋਵੇਂ ਧਿਰਾਂ ਮੁਕਾਬਲੇ 'ਚ ਨਹੀਂ ਖੜ੍ਹਦੀਆਂ***** ਚੰਡੀਗੜ੍ਹ, 18 ਮਾਰਚ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਹੋਣ ਜਾ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਲੋਕਾਂ ਦਾ ਅਸ਼ੀਰਵਾਦ ਲੈਣ ਵਾਸਤੇ ਮੁੜ ਉਨ੍ਹਾਂ ਕੋਲ ਜਾਣ ਤੋਂ ਪਹਿਲਾਂ ਸਾਲ 2017 ਦੇ ਚੋਣ ਵਾਅਦੇ ਪੂਰੇ ਕਰਨ ਦਾ ਪ੍ਰਣ ਕੀਤਾ। ਮੁੱਖ ਮੰਤਰੀ...
Tags: PUNJAB CONGRESS
ਚੰਡੀਗੜ੍ਹ, 18 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : 21 ਮਾਰਚ ਨੂੰ ਹੋਣ ਵਾਲੇ ਆਮ ਆਦਮੀ ਪਾਰਟੀ ਦੇ ਕਿਸਾਨ ਮਹਾਸੰਮੇਲਨ ਦੀਆਂ ਤਿਆਰੀਆਂ ਵੱਡੀ ਪੱਧਰ ਉੱਤੇ ਚਲ ਰਹੀਆਂ ਹਨ। ਹੁਣ ਪਾਰਟੀ ਨੇ 'ਆਪ' ਦੇ ਕਨਵੀਨਰ ਅਤੇ ਮਹਾਸੰਮੇਲਨ ਦੇ ਮੁੱਖ ਬੁਲਾਰੇ ਅਰਵਿੰਦ ਕੇਜਰੀਵਾਲ ਦੇ ਆਉਣ ਦੇ ਸਮੇਂ ਦਾ ਐਲਾਨ ਕਰ ਦਿੱਤਾ। ਮੰਗਲਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 21...
ਬਾਘਾਪੁਰਾਣਾ,18 ਮਾਰਚ (ਜਸ਼ਨ): ਤਹਿਸੀਲ ਬਾਘਾਪੁਰਾਣਾ ਅਧੀਨ ਆਉਂਦੇ ਪੇਂਡੂ ਖੇਤਰ ਨਾਲ ਸਬੰਧਤ ਸਮੂਹ ਪੱਤਰਕਾਰਾਂ ਦੀ ਇੱਕ ਅਹਿਮ ਇਕੱਤਰਤਾ ਬਾਘਾਪੁਰਾਣਾ ਵਿਖੇ ਹੋਈ ਜਿਸ ਵਿੱਚ ਕਸਬਾ ਸਮਾਧ ਭਾਈ, ਸਮਾਲਸਰ, ਠੱਠੀ ਭਾਈ, ਨੱਥੂਵਾਲਾ ਗਰਬੀ ਅਤੇ ਬਾਕੀ ਹੋਰ ਸਟੇਸਨਾਂ ਤੇ ਬਤੌਰ ਪੱਤਰਕਾਰੀ ਵਜੋਂ ਸੇਵਾਵਾਂ ਨਿਭਾਅ ਰਹੇ ਪਿ੍ਰੰਟ ਅਤੇ ਇਲੈਕਟ੍ਰੋਨਿਕ ਮੀਡੀਏ ਨਾਲ ਸਬੰਧਿਤ ਪੱਤਰਕਾਰਾਂ ਨੇ ਸ਼ਿਰਕਤ ਕੀਤੀ । ਮੀਟਿੰਗ ਦੀ ਸੁਰੂਆਤ ਵਿੱਚ ਕਿਸਾਨੀ ਸੰਘਰਸ ਵਿੱਚ ਸਹੀਦ ਹੋਏ ਕਿਸਾਨ ਭਰਾਵਾਂ ਨੂੰ...
ਮੋਗਾ, 18 ਮਾਰਚ (ਜਸ਼ਨ): 21 ਮਾਰਚ ਨੂੰ ਹੋਣ ਵਾਲੇ ਆਮ ਆਦਮੀ ਪਾਰਟੀ ਦੇ ਕਿਸਾਨ ਮਹਾਸੰਮੇਲਨ ਦੀਆਂ ਤਿਆਰੀਆਂ ਵੱਡੀ ਪੱਧਰ ਉੱਤੇ ਚਲ ਰਹੀਆਂ ਹਨ। ਹੁਣ ਪਾਰਟੀ ਨੇ ‘ਆਪ’ ਦੇ ਕਨਵੀਨਰ ਅਤੇ ਮਹਾਸੰਮੇਲਨ ਦੇ ਮੁੱਖ ਬੁਲਾਰੇ ਅਰਵਿੰਦ ਕੇਜਰੀਵਾਲ ਦੇ ਆਉਣ ਦੇ ਸਮੇਂ ਦਾ ਐਲਾਨ ਕਰ ਦਿੱਤਾ। ਆਮ ਆਦਮੀ ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹਰਮਨਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਮੋਗਾ ਨੇ ਕਿਹਾ ਕਿ 21 ਮਾਰਚ ਨੂੰ ਸਵੇਰੇ 11 ਵਜੇ ਅਰਵਿੰਦ...
ਚੰਡੀਗੜ੍ਹ, 17 ਮਾਰਚ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸੂਬੇ ਵਿਚ ਕੋਵਿਡ ਕੇਸਾਂ ਦੀ ਗਿਣਤੀ ਵਧ ਕੇ 12,616 ਹੋ ਜਾਣ ਅਤੇ ਰੋਜ਼ਾਨਾ ਪਾਜ਼ੇਟਿਵਿਟੀ ਦਰ 5 ਫੀਸਦੀ ਤੋਂ ਟੱਪ ਜਾਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਆਪਣੀ ਟੀਕਾਕਰਨ ਕਾਰਜਨੀਤੀ ਮੁੜ ਵਿਚਾਰਨ ਦੀ ਅਪੀਲ ਕੀਤੀ ਤਾਂ ਕਿ ਚੋਣਵੇਂ ਖੇਤਰਾਂ ਵਿਚ ਹਰੇਕ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਨ ਕੀਤਾ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਸ ਸਮੱਸਿਆ ਨਾਲ ਨਿਪਟਣ ਲਈ ਸਖ਼ਤ...

Pages