* ਪਾਰਟੀ ਲਈ ਬੀਬੀਆਂ ਨੂੰ ਕੀਤਾ ਜਾਵੇਗਾ ਲਾਮਬੰਦ: ਹਰਵਿੰਦਰ ਕੌਰ ਗਿੱਲ ਮੋਗਾ,8 ਮਾਰਚ (ਜਸ਼ਨ): ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਮੋਗਾ ਦੇ ਵਾਰਡ ਨੰਬਰ 1 ਤੋਂ ਕੌਂਸਲਰ ਬਣੇ ਬੀਬੀ ਹਰਵਿੰਦਰ ਕੌਰ ਗਿੱਲ ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ ਦੇ ਗ੍ਰਹਿ ਵਿਖੇ ਪਹੁੰਚੇ । ਇਸ ਮੌਕੇ ਨਗਰ ਦੌਲਤਪੁਰਾ ਦੀਆਂ ਬੀਬੀਆਂ ਅਤੇ ਮੋਹਤਬਰ ਸੱਜਣਾਂ ਵੱਲੋਂ ਬੀਬੀ ਹਰਵਿੰਦਰ ਕੌਰ ਗਿੱਲ ਕੌਂਸਲਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਦੇ ਨਾਲ ਸਾਬਕਾ ਚੇਅਰਮੈਨ ਸ. ਅਮਰਜੀਤ ਸਿੰਘ...
News
ਮੋਗਾ, 7 ਮਾਰਚ (ਜ਼ਸਨ): ‘ਧਰਮਕੋਟ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਧਰਮਕੋਟ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ।’ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਵਿਕਾਸ ਕਾਰਜਾਂ ਦੀ ਲੜੀ ਹੇਠ ਅੱਜ ਵੱਖ ਵੱਖ ਵਾਰਡਾਂ ਵਿੱਚ ਨਵੇਂ ਪ੍ਰੌਜੈਕਟਾਂ ਦੇ ਉਦਘਾਟਨ ਕਰਦਿਆਂ ਕੀਤੇ। ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ...
ਸਮਾਜ ਸੇਵਾ ਨੂੰ ਪ੍ਰਣਾਈ ਸੰਸਥਾ ‘ਸਮਾਜ ਸੇਵਾ ਸੁਸਾਇਟੀ’ ਵੱਲੋਂ 15 ਲਵਾਰਿਸ ਲਾਸ਼ਾਂ ਨਮਿੱਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ
ਮੋਗਾ,7 ਮਾਰਚ (ਜਸ਼ਨ): ਸਮਾਜ ਸੇਵਾ ਨੂੰ ਪ੍ਰਣਾਈ ਸੰਸਥਾ ‘ਸਮਾਜ ਸੇਵਾ ਸੁਸਾਇਟੀ’ ਵੱਲੋਂ ਬੀਤੇ ਸਾਲ ਦੌਰਾਨ ਮਿਲੀਆਂ 15 ਲਵਾਰਿਸ ਲਾਸ਼ਾਂ ਨਮਿੱਤ ਪਾਠਾਂ ਦੇ ਭੋਗ ਪਾਏ ਗਏ ਅਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ । ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੁਸਾਂਝ ਰੋਡ ਵਿਖੇ ਹੋਏ ਸਮਾਗਮ ਦੌਰਾਨ ਰਾਗੀ ਜੱਥਿਆਂ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਸੰਗਤਾਂ ਨੇ ਲਵਾਰਿਸ ਮਿ੍ਰਤਕਾਂ ਨੂੰ ਆਪਣੇ ਪਰਿਵਾਰ ਦੇ ਮੈਂਬਰਾਂ ਵਾਂਗ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਯੰਗ...
ਮੋਗਾ, 7 ਮਾਰਚ (ਜਸ਼ਨ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵਾਰਡ ਨੰ. 36 ‘ਚ ਆਯੂਸ਼ਮਾਨ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿਧਾਇਕ ਡਾ. ਹਰਜੋਤ ਕਮਲ ਨੇ ਕੀਤਾ। ਇਸ ਮੌਕੇ ਵਾਰਡ ਨੰ. 36 ਦੇ ਕੌਂਸਲਰ ਪ੍ਰਵੀਨ ਸ਼ਰਮਾ ‘ਪੀਨਾ‘ ਵੀ ਹਾਜ਼ਰ ਸਨ। ਇਸ ਮੌਕੇ ਵਾਰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ...
ਮੋਗਾ,7 ਮਾਰਚ (ਜਸ਼ਨ): ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਵਿਨੋਦ ਬਾਂਸਲ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਅਜੋਕੇ ਦੌਰ ਵਿਚ ਸਮਾਜ ਵਿਚ ਮਹਿਲਾਵਾਂ ਦੀ ਦਿਨ ਬ ਦਿਨ ਵਧ ਰਹੀ ਭਾਗੀਦਾਰੀ ਸਮਾਜ ਲਈ ਸ਼ੁਭ ਸੰਕੇਤ ਹੈ । ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਔਰਤਾਂ ਨੂੰ ਮਰਦਾਂ ਦੇ ਬਰਾਬਰ ਮੌਕੇ ਮੁਹਈਆ ਕਰਵਾਉਣ ਵਾਸਤੇ ਸਥਾਨਕ ਚੋਣਾਂ ਵਿਚ ਔਰਤਾਂ ਨੂੰ 50 ਪ੍ਰਤੀਸ਼ਤ ਰਾਖਵਾਂਕਰਨ ਦੇ ਕੇ ਮਰਦਾਂ ਦੇ ਬਰਾਬਰ...
ਮੋਗਾ, 7 ਮਾਰਚ (ਜਸ਼ਨ): ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮੋਗਾ ਦੇ ਹਲਕਾ ਇੰਚਾਰਜ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਜਨਮਦਿਨ ’ਤੇ ਸਮੁੱਚੇ ਜ਼ਿਲ੍ਹੇ ਵਿਚੋਂ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਮੱਖਣ ਬਰਾੜ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ। ਇਸੇ ਕੜੀ ਤਹਿਤ ਰਾਜਪਾਲ ਸਿੰਘ ਭੰਗੂ ਸਰਕਲ ਪ੍ਰਧਾਨ ਯੂਥ ਅਕਾਲੀ ਦਲ, ਸੁੱਖ ਭੰਗੂ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਧੱਲੇਕੇ, ਕੌਂਸਲਰ ਮਨਜੀਤ ਸਿੰਘ ਧੰਮੂ ਅਤੇ ਹੋਰਨਾਂ ਨੌਜਵਾਨ ਆਗੂਆਂ ਨੇ ਬਰਜਿੰਦਰ...
ਮੋਗਾ,7 ਮਾਰਚ (ਜਸ਼ਨ): ਕਿਰਤੀ ਕਿਸਾਨ ਯੂਨੀਅਨ ਦੇ ਕਾਰਕੁੰਨ ਚਮਕੌਰ ਸਿੰਘ ਢਿੱਲੋਂ ਵਾਸੀ ਮੋਗਾ ਦੀ ਕੱਲ ਅਚਾਨਕ ਹੋਈ ਮੌਤ ‘ਤੇ ਸੰਯੁਕਤ ਕਿਸਾਨ ਮੋਰਚਾ, ਕਿਰਤੀ ਕਿਸਾਨ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪੇਂਡੂ ਮਜਦੂਰ ਯੂਨੀਅਨ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪਰਗਟਾਵਾ ਕੀਤਾ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪਰਧਾਨ ਨਿਰਭੈ ਸਿੰਘ ਢੁੱਡੀਕੇ, ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਕਰਮਜੀਤ ਮਾਣੂੰਕੇ ਨੇ ਪਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਚਮਕੌਰ...
ਮੋਗਾ, 6 ਮਾਰਚ (ਜਸ਼ਨ): ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਦਿੱਲੀ ਵਿਚ ਕੀਤੇ ਟਰੈਕਟਰ ਮਾਰਚ ‘ਚ ਸਾਮਿਲ ਹੋਣ ਗਏ ਮੋਗਾ ਜ਼ਿਲ੍ਹੇ ਦੇ 13 ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਜਬਰੀ ਚੁੱਕ ਝੂਠੇ ਪਰਚੇ ਪਾ ਕੇ ਤਿਹਾੜ ਜੇਲ੍ਹ ਵਿਚ ਬੰਦ ਕਰ ਦਿੱਤਾ ਸੀ । ਜਥੇਦਾਰ ਤੋਤਾ ਸਿੰਘ ਵੱਲੋਂ ਇਹਨਾਂ ਨੌਜਵਾਨਾਂ ਨੂੰ ਘਰੀਂ ਸਹੀ ਸਲਾਮਤ ਵਾਪਸ ਲਿਆਉਣ ਲਈ ਕੀਤੀ ਚਾਰਾਜੋਈ ਉਪਰੰਤ ਤਿਹਾੜ ਜੇਲ੍ਹ ‘ਚੋਂ ਰਿਹਾਅ ਹੋ ਕੇ ਮੋਗਾ ਪੁੱਜੇ॥ ਪਿੰਡ ਤਤਾਰੀਏਵਾਲਾ ਦੇ 13 ਨੌਜਵਾਨਾਂ ਦਾ ਸ੍ਰੋਮਣੀ...
ਮੋਗਾ, 6 ਮਾਰਚ (ਜਸ਼ਨ): ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਕ ਅਤੇ ਸਿਵਿਲ ਸਰਜਨ ਮੋਗਾ ਡਾਕਟਰ ਅਮਰਪ੍ਰੀਤ ਕੌਰ ਬਾਜ਼ਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਮੋਗਾ ਦੇ ਅੰਦਰ ਬਲੱਡ ਪਰੈਸ਼ਰ ਅਤੇ ਬਲੱਡ ਪਰੈਸ਼ਰ ਕਾਰਨ ਹੋਰ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਐੱਲ ਈ ਡੀ ਅਤੇ ਬੈਨਰ ਨਾਲ ਲੈਸ ਜਾਗਰੂਕਤਾ ਵੈਨ ਮੋਗਾ ਤੋਂ ਹਰੀ ਝੰਡੀ ਦੇ ਕੇ ਜ਼ਿਲ੍ਹੇ ਦੇ ਪ੍ਰੋਗਰਾਮ ਅਫਸਰ ਵਲੋਂ ਰਵਾਨਾ ਕੀਤੀ ਗਈ। ਇਸ ਮੌਕੇ ਨੋਡਲ ਅਫਸਰ ਅਤੇ ਜ਼ਿਲ੍ਹਾ ਪਰਿਵਾਰ...
ਮੋਗਾ, 6 ਮਾਰਚ (ਜਸ਼ਨ): ਪ੍ਰਗਤੀਸ਼ੀਲ ਇਸਤਰੀ ਸਭਾ ਜ਼ਿਲ੍ਹਾ ਮੋਗਾ ਵੱਲੋਂ ਔਰਤ ਜਾਗਰਤੀ ਮੁਹਿੰਮ ਤਹਿਤ ਪਿੰਡ ਬੁਕਣਵਾਲਾ ਸਿੰਘਾਂ ਵਾਲਾ (ਮੋਗਾ) ਵਿਖੇ ਕਿਸਾਨ ਔਰਤ ਦਿਵਸ ਮਨਾਇਆ ਗਿਆ । ਕਿਸਾਨੀ ਸੰਘਰਸ ਨੂੰ ਸਮਰਪਿਤ ਇਸ ਸਮਾਗਮ ਮੌਕੇ ਪ੍ਰਗਤੀਸ਼ੀਲ ਇਸਤਰੀ ਸਭਾ ਦੇ ਜ਼ਿਲ੍ਹਾ ਆਗੂ ਹਰਜੀਤ ਕੌਰ,ਸੁਖਜੀਤ ਕੌਰ ,ਸਰਨਜੀਤ ਕੌਰ ਤੇ ਐਡਵੋਕੇਟ ਰਵਿਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਔਰਤਾਂ ਕਿਸਾਨੀ ਸੰਘਰਸ਼ ਦਾ ਅਹਿਮ ਹਿੱਸਾ ਹਨ। ਔਰਤਾ ਕਿਸਾਨੀ ਮੰਗਾ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ...

