ਮੋਗਾ,4 ਮਾਰਚ (ਜਸ਼ਨ): ਕਾਂਗਰਸ ਦੇ ਸੀਨੀਅਰ ਆਗੂ ਜਤਿੰਦਰ ਅਰੋੜਾ ਅਤੇ ਸਮੁੱਚੇ ਪਰਿਵਾਰ ਵੱਲੋਂ ਲੋਕਾਂ ਦੀ ਨਿਸ਼ਕਾਮ ਸੇਵਾ ਲਈ ਬਾਜ਼ਾਰ ਵਿਚ ਮਿੱਠੇ ਚੌਲਾਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਉਹਨਾਂ ਨਾਲ ਰਵਿੰਦਰ ਸ਼ਰਮਾ, ਰਮਨ ਲੋਧਰਾ, ਲੱਕੀ ਸਰਾਂ, ਬਰਜਿੰਦਰ ਸ਼ਰਮਾ, ਰੂਬੀ ਕੰਡਾ, ਨਰੇਸ਼ ਅਰੋੜਾ, ਸੰਨੀ, ਵੰਸ਼ ਅਰੋੜਾ ਤੋਂ ਇਲਾਵਾ ਮਾਰਕੀਟ ਦੇ ਸਮਾਜ ਸੇਵੀ ਹਾਜ਼ਰ ਸਨ। ਇਸ ਮੌਕੇ ਜਤਿੰਦਰ ਅਰੋੜਾ ਅਤੇ ਉਹਨਾਂ ਦੇ ਸਾਥੀਆਂ ਨੇ ਰਾਹਗੀਰਾਂ ਲਈ ਖੁਦ ਲੰਗਰ ਪਰੋਸਿਆ। ਜਤਿੰਦਰ ਅਰੋੜਾ ਨੇ...
News
*ਅਮਰਜੀਤ ਸਿੰਘ ਲੰਢੇਕੇ ਅਤੇ ਹਰਵਿੰਦਰ ਕੌਰ ਗਿੱਲ ਨੇ ਸ਼ੋ੍ਰਮਣੀ ਅਕਾਲੀ ਦਲ ਦਾ ਝੰਡਾ ਰੱਖਿਆ ਬੁਲੰਦ: ਮੱਖਣ ਬਰਾੜ ਮੋਗਾ,4 ਮਾਰਚ (ਜਸ਼ਨ): ਅੱਜ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ ਅਮਰਜੀਤ ਸਿੰਘ ਗਿੱਲ ਵੱਲੋਂ ਪਿਛਲੇ ਦਿਨੀਂ ਹੋਈਆਂ ਸਥਾਨਕ ਚੋਣਾਂ ‘ਚ ਵਾਰਡ ਨੰਬਰ 1 ਤੋਂ ਕੌਂਸਲਰ ਚੁਣੇ ਗਏ ਬੀਬੀ ਹਰਵਿੰਦਰ ਕੌਰ ਗਿੱਲ ਦੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਵਾਸਤੇ ਧੰਨਵਾਦੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਪਿੰਡ ਵਾਸੀ ਪਾਰਟੀ ਪੱਧਰ ਤੋਂ ਉੱਪਰ ਉੱਠ...
ਮੋਗਾ,4 ਮਾਰਚ (ਜਸ਼ਨ): ਅੱਜ ਨੇਚਰ ਪਾਰਕ ਮੋਗਾ ਵਿਖੇ ਰਵਿੰਦਰ ਸਿੰਘ ਘੁੰਮਣ ਮੋਗਾ ਦੀ ਅਗਵਾਈ ਵਿੱਚ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਪੀ.ਐਸ.ਪੀ.ਸੀ.ਐਲ (ਪੰਜਾਬ) ਦੀ ਮੀਟਿੰਗ ਹੋਈ,ਜਿਸ ਵਿੱਚ ਤਰਸ ਦੇ ਆਧਾਰ ਤੇ ਬਣੀ ਪਾਲਿਸੀ ਨੂੰ ਤੁਰੰਤ ਲਾਗੂ ਕਰਨ ਦਾ ਮਤਾ ਪਾਇਆ ਗਿਆ। ਰਵਿੰਦਰ ਸਿੰਘ ਘੁੰਮਣ ਨੇਂ ਦੱਸਿਆ ਕਿ 4 ਫਰਵਰੀ ਨੂੰ ਆਸ਼ਰਿਤ ਸੰਘਰਸ਼ ਕਮੇਟੀ ਪੀ.ਐਸ.ਪੀ.ਸੀ.ਐਲ ਪਟਿਆਲਾ ਦੇ ਕਨਵੀਨਰ ਚਰਨਜੀਤ ਸਿੰਘ ਦਿਓਣ ਅਤੇ ਸੂਬਾ ਪਰਧਾਨ ਕੁਲਵਿੰਦਰ ਸਿੰਘ ਮਾਨ ਰਾਮਪੁਰਾ ਫੂਲ ਵੱਲੋ ਬਿਜਲੀ...
ਚੰਡੀਗੜ੍ਹ 3 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਗੁਰਾਇਆ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਪਨ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ 'ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ...
ਮੋਗਾ,3 ਮਾਰਚ (ਜਸ਼ਨ): ‘ਵਿਧਾਇਕ ਡਾ. ਹਰਜੋਤ ਕਮਲ ਨੇ ਹਲਕੇ ਦੇ ਜੁਝਾਰੂ ਵਰਕਰਾਂ ਵੱਲੋਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਾਲਿਆਂ ਦੇ ਨਾਮ ਹਾਈ ਕਮਾਂਡ ਦੇ ਧਿਆਨ ਵਿਚ ਲਿਆ ਕੇ ਉਹਨਾਂ ਨੂੰ ਵੱਡੇ ਮਾਣ ਬਖਸ਼ੇ ਹਨ’ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੋਸ਼ਲ ਮੀਡੀਆ ਜ਼ਿਲ੍ਹਾ ਮੋਗਾ ਦੇ ਚੇਅਰਮੈਨ ਜਗਦੀਸ਼ ਸਿੰਘ ਦੀਸ਼ਾ ਬਰਾੜ ਨੇ ਜਗਦੀਪ ਸਿੰਘ ਸੀਰਾ ਨੂੰ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਮੋਗਾ ਬਣਨ ’ਤੇ ਸਨਮਾਨਿਤ ਕਰਨ ਮੌਕੇ ਕੀਤਾ। ਦੀਸ਼ਾ ਬਰਾੜ ਨੇ ਆਖਿਆ ਕਿ ਐੱਮ...
ਮਾਨਸਾ, 3 ਮਾਰਚ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਐਮ ਪੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਕੈਪਟਨ ਅਮਰਿੰਦਰ ਸਿੰਘ ਨੂੰ ਚਾਰ ਸਾਲ ਪਹਿਲਾਂ ਸਰਕਾਰ ਬਣਾਉਣ ਲਈ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕਣ ਦਾ ਸਬਕ ਸਿਖਾਇਆ ਜਾਵੇ । ਕੈਪਟਨ ਅਮਰਿੰਦਰ ਸਿੰਘ ’ਤੇ ਜ਼ੋਰਦਾਰ ਸਿਆਸੀ ਹਮਲਾ ਕਰਦਿਆਂ ਸ੍ਰੀਮਤੀ ਬਾਦਲ ਨੇ ਉਹਨਾਂ ਦੀ ਪ੍ਰਸ਼ਾਂਤ ਕਿਸ਼ੋਰ ਨੁੰ ਇਕ ਵਾਰ ਫਿਰ...
ਮੋਗਾ, 3 ਮਾਰਚ:(ਜਸ਼ਨ): ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦਾ ਵਫਦ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੋਗਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ ਮੋਗਾ ਨੂੰ ਡੀਟੀਐੱਫ਼ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਮਟਵਾਣੀ, ਮੀਤ ਪ੍ਰਧਾਨ ਸੁਖਪਾਲਜੀਤ ਸਿੰਘ ਦੀ ਅਗਵਾਈ ਵਿੱਚ ਮਿਲਿਆ। ਕਾਰਜਕਾਰੀ ਸਕੱਤਰ ਗੁਰਮੀਤ ਝੋਰੜਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾ ਡੈਪੂਟੇਸ਼ਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਮੋਗਾ ਰਾਜੀਵ ਛਾਬੜਾ ਨੂੰ ਮਿਲਿਆ। ਜਿਸ ਵਿਚ ਪੀ ਟੀ...
ਚੰਡੀਗੜ੍ਹ, 3 (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਮਾਰਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਅੱਜ ਕੈਪਟਨ ਅਮਰਿੰਦਰ ਸਰਕਾਰ ਵੱਲੋਂ ਲਗਾਤਾਰ ਵਧਾਈਆਂ ਜਾ ਰਹੀਆਂ ਬਿਜਲੀਆਂ ਦੀਆਂ ਕੀਮਤਾਂ ਦੇ ਵਿਰੁੱਧ ਐਮਐਲਏ ਹੋਸਟਲ ਤੋਂ ਵਿਧਾਨ ਸਭਾ ਵੱਲ ਪੈਦਲ ਮਾਰਚ ਕੀਤਾ ਗਿਆ। ਵਿਧਾਇਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਉੱਤੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਗਾਇਆ। ਇਸ ਮੌਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ...
ਧਰਮਕੋਟ , 2 ਮਾਰਚ:(ਜਸ਼ਨ): ਸਰਕਾਰ ਵੱਲੋਂ ਬਣਾਏ ਜਾ ਰਹੇ ਦਿਲੀ ਕਟੜਾ ਹਾਈਵੇ ਲਈ ਕੌਡੀਆਂ ਦੇ ਭਾਅ ਖੋਹੀਆਂ ਜਾ ਰਹੀਆਂ ਜਮੀਨਾਂ ਦੇ ਮਾਲਕ ਆਪਣੀਆਂ ਜ਼ਮੀਨਾਂ ਬਚਾਉਣ ਲਈ ਹਰ ਕੁਰਬਾਨੀ ਲਈ ਤਿਆਰ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਧਰਮਕੋਟ ਦੇ ਪਿੰਡ ਰਸੂਲਪੁਰ ਦੇ ਸਰਪੰਚ ਗੁਰਦਿਆਲ ਸਿੰਘ ਨੇ ਇਹਨਾ ਜਮੀਨਾ ਦੇ ਕਿਸਾਨਾਂ ਦੇ ਮਾਲਕਾਂ ਨੂੰ ਸੰਬੋਧਨ ਕਰਦਿਆਂ ਕਹੈ। ਇਸ ਮੌਕੇ ਬੁੱਟਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਹਿਲਾਂ ਹੀ ਖੇਤੀਬਾੜੀ ਵਿਰੁਧ ਤਿੰਨ ਕਾਲੇ...
ਮੋਗਾ, 2 ਮਾਰਚ:(ਜਸ਼ਨ): ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਮੋਗਾ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਸਥਾਪਤ ਕਰਨ ਦੇ ਮੰਤਵ ਨਾਲ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਿਭਾਗ ਵੱਲੋਂ ਇਕ ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ ਜਿਸ ਨਾਲ ਵੱਖ-ਵੱਖ...

