News

ਮੋਗਾ,1 ਫਰਵਰੀ (ਜਸ਼ਨ):ਵਾਰਡ ਨੰਬਰ 42 ਤੋਂ ਸ਼੍ਰੋਮਣੀ ਅਕਾਲੀ ਦੇ ਉਮੀਦਵਾਰ ਗੌਰਵ ਗੁੱਡੂ ਗੁਪਤਾ ਨੇ ਅੱਜ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ‘ਚ ਰਿਟਰਨਿੰਗ ਅਫਸਰ ਡਾ: ਨਰਿੰਦਰ ਸਿੰਘ ਧਾਲੀਵਾਲ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ। ਇਸ ਮੌਕੇ ਗੌਰਵ ਗੁੱਡੂ ਗੁਪਤਾ ਦੀ ਧਰਮਪਤਨੀ ਵਿਰਦੀ ਗੁਪਤਾ ਨੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਗੌਰਵ ਗੁੱਡੂ ਗੁਪਤਾ ਨਾਲ ਉਹਨਾਂ ਦੇ ਪਿਤਾ ਸ਼੍ਰੀ ਭਗਵਾਨ ਦਾਸ ਗੁਪਤਾ, ਵਿੰਕੂ...
Tags: NAGAR NIGAM ELECTIONS
*ਟਿਕਟ ਹਾਸਲ ਨਾ ਕਰ ਸਕਣ ਵਾਲੇ ਜੁਝਾਰੂ ਵਰਕਰ ਮਾਯੂਸ ਹੋਣ ਦੀ ਬਜਾਏ ਕਾਂਗਰਸ ਪਾਰਟੀ ’ਤੇ ਯਕੀਨ ਰੱਖਣ: ਵਿਧਾਇਕ ਡਾ: ਹਰਜੋਤ ਕਮਲ ਮੋਗਾ,31 ਜਨਵਰੀ (ਜਸ਼ਨ): ਅੱਜ ਕਾਂਗਰਸ ਦੇ ਦਫਤਰ ਵਿਖੇ ਕਾਰਪੋਰੇਸ਼ਨ ਚੋਣਾ ਲਈ ਕਾਂਗਰਸ ਵੱਲੋਂ ਨਾਮਜ਼ਦ ਕੀਤੇ ਉਮੀਦਵਾਰਾਂ ਨੂੰ ਅਧਿਕਾਰਕ ਪੱਤਰ ਸੌਂਪੇ ਗਏ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ,ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ, ਸਾਬਕਾ...
Tags: NAGAR NIGAM ELECTIONS
ਮੋਗਾ 31 ਜਨਵਰੀ (ਜਸ਼ਨ): ਕੇਂਦਰ ਸਰਕਾਰ ਦੇ ਖੇਤੀ ਮਾਰੂ ਕਾਲੇ ਕਾਨੂੰਨਾਂ ਖ਼ਿਲਾਫ਼ ਮੋਗੇ ਦੇ ਪਿੰਡਾਂ ਸ਼ਹਿਰਾਂ ਵਿੱਚ ਲੋਕ ਇੱਕਮੁੱਠ ਹੋ ਰਹੇ ਹਨ। ਕਿਸਾਨ ਜੱਥੇਬੰਦੀਆਂ ਨੇ ਇੱਕ ਫ਼ਰਵਰੀ ਨੂੰ ਕੀਤੀ ਜਾ ਰਹੀ ਰੈਲੀ ਦੇ ਸਬੰਧ ਵਿੱਚ ਮੀਟਿੰਗਾਂ, ਜਾਗੋ, ਮਸ਼ਾਲ ਮਾਰਚ ਅਤੇ ਨੁੱਕੜ ਮੀਟਿੰਗਾਂ ਕਰਕੇ ਤਿਆਰੀ ਵਿੱਢੀ ਹੋਈ ਹੈ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਇੱਕ ਫ਼ਰਵਰੀ ਨੂੰ ਮੋਗੇ ਦਾਣਾ ਮੰਡੀ ਵਿੱਚ ਵੱਡੀ ਗਿਣਤੀ ਪੁੱਜਣ। ਇਸ ਰੈਲੀ ਵਿੱਚ ਸ਼ਾਮਲ ਹੋਣ...
ਮੋਗਾ,30 ਜਨਵਰੀ (ਜਸ਼ਨ): ਕਾਂਗਰਸ ਵੱਲੋਂ ਮੋਗਾ ਕਾਰਪੋਰੇਸ਼ਨ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਇਸ ਮੌਕੇ ਮੋਗਾ ਦੀ ਸਮੁੱਚੀ ਲੀਡਰਸ਼ਿੱਪ ਹਾਜ਼ਰ ਸੀ। ਅੱਜ ਜਾਰੀ ਕੀਤੀ ਲਿਸਟ ਮੁਤਾਬਕ ਵਾਰਡ ਨੰਬਰ 1 ਤੋਂ ਵਿਧਾਇਕ ਡਾ: ਹਰਜੋਤ ਕਮਲ ਦੀ ਸੁਪਤਨੀ ਡਾ: ਰਜਿੰਦਰ ਕੌਰ, ਵਾਰਡ ਨੰਬਰ 2 ਤੋਂ ਪਰਮਿੰਦਰ ਸਿੰਘ, ਵਾਰਡ ਨੰਬਰ 3 ਤੋਂ ਸਾਬਕਾ ਕੌਂਸਲਰ ਮਨਜੀਤ ਮਾਨ ਦੀ ਪਤਨੀ ਅਮਨਪ੍ਰੀਤ ਕੌਰ ਮਾਨ, ਵਾਰਡ ਨੰਬਰ 4 ਤੋਂ ਗੁਰਪ੍ਰੀਤਮ ਸਿੰਘ ਚੀਮਾ, ਵਾਰਡ ਨੰਬਰ 5 ਤੋਂ ਉੱਘੇ...
Tags: NAGAR NIGAM ELECTIONS
ਮੋਗਾ,30 ਜਨਵਰੀ (ਜਸ਼ਨ): ਸ. ਜਗਦੇਵ ਸਿੰਘ ਕੋਕਰੀ ਵਾਲੇ, ਜਿਹਨਾਂ ਦਾ ਬੀਤੀ 26 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ ਉਹਨਾਂ ਦਾ ਅੰਤਿਮ ਸਸਕਾਰ 31 ਜਨਵਰੀ ਦਿਨ ਐਤਵਾਰ ਨੂੰ ਗਾਂਧੀ ਰੋਡ ਵਾਲੇ ਸ਼ਮਸ਼ਾਨਘਾਟ ਮੋਗਾ ਵਿਖੇ, ਦੁਪਹਿਰ 1 ਵਜੇ ਕੀਤਾ ਜਾਵੇਗਾ। ਉਹਨਾਂ ਦੇ ਸਪੁੱਤਰ ਨਵਜੋਤ ਸਿੰਘ ਜੋਤੀ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਦੇ ਪਿਤਾ ਬੇਸ਼ੱਕ ਚਾਰ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ ਪਰ ਪਰਿਵਾਰਕ ਮੈਂਬਰਾਂ ਦੇ ਬੀਤੀ ਸ਼ਾਮ...
Tags: OBITUARY
ਮੋਗਾ,30 ਜਨਵਰੀ(ਜਸ਼ਨ): ਮੋਗਾ ਜਿਲ੍ਹੇ ਦੀਆਂ ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਸਾਂਝੇ ਤੌਰ ਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਅਤੇ ਅਸਥਿਰ ਕਰਨ ਦੀ ਨੀਤੀ ਵਿਰੁੱਧ ਲੋਕਾਂ ਨੂੰ ਜਾਗ੍ਰਿਤ ਕਰਨ ਲਈ ਅੱਜ ਮੋਗਾ ਸ਼ਹਿਰ ਵਿੱਚ ਕਿਸਾਨ ਘੋਲ ਹਮਾਇਤ ਰੈਲੀ ਕੀਤੀ ਜਾਵੇਗੀ ਜੋ ਦੁਪਹਿਰ 12 ਵਜੇ ਨੇਚਰ ਪਾਰਕ ਮੋਗਾ ਤੋਂ ਸ਼ੁਰੂ ਹੋਵੇਗੀ ਅਤੇ ਬਜਾਰ ਵਿੱਚ ਦੀ ਲੰਘਦੀ ਹੋਈ ਮੇਨ ਚੌਕ ਮੋਗਾ ਵਿਖੇ ਸਮਾਪਤ ਹੋਵੇਗੀ...
ਮੋਗਾ,29 ਜਨਵਰੀ (ਜਸ਼ਨ):1971 ਦੀ ਜੰਗ ਦੌਰਾਨ ਸਮੁੰਦਰ ਵਿੱਚ ਤਿੰਨ ਨੇਵੀ ਫ਼ੌਜ਼ੀਆਂ ਦੀ ਜਾਨ ਬਚਾਉਣ ਵਾਲੇ ਚੀਫ਼ ਮੈਰੀਨ ਇੰਜਨੀਅਰ ਪ੍ਰੀਤਮ ਸਿੰਘ ਚੀਮਾ ਦਾ ਮੋਗਾ ਵਿਖੇ ਡੀਐਸਪੀ ਮਨਜੀਤ ਸਿੰਘ ਢੇਸੀ ਵੱਲੋਂ ਵਿਸੇਸ਼ ਸਨਮਾਨ ਕੀਤਾ ਗਿਆ। ਡਿਸਟੀਨੇਸ਼ਨ ਆਈਲਿਟਸ ਤੇ ਇਮੀਗਰੇਸ਼ਨ ਸੈਂਟਰ ਵਿਖੇ ਭਾਈ ਘਨੱਈਆ ਕਲੱਬ ਰੌਂਤਾ ( ਰੂਰਲ ਐਨਜੀਓ ਜਿਲ੍ਹਾ ਮੋਗਾ ) ਵੱਲੋਂ ਕਰਵਾਏ ਸਮਾਗਮ ਸਮੇਂ ਪ੍ਰੀਤਮ ਸਿੰਘ ਚੀਮਾ ਨੇ ਯਾਦਾਂ ਸਾਂਝੀਆਂ ਕਰਦਿਆਂ ਦੱਸਿਆ ਕਿ 1971ਦੀ ਹਿੰਦ ਪਾਕਿ ਜੰਗ ਸਮੇਂ ਪਾਕਿ ਦੀ...
ਮੋਗਾ, 29 ਜਨਵਰੀ (ਜਸ਼ਨ):ਸ. ਜਗਦੇਵ ਸਿੰਘ ਕੋਕਰੀ ਵਾਲੇ ਜੋ 26 ਜਨਵਰੀ ਨੂੰ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਸਨ ਉਹਨਾਂ ਦਾ ਅੰਤਿਮ ਸਸਕਾਰ ਉਹਨਾਂ ਦੀਆਂ ਬੇਟੀਆਂ ਦੇ ਵਿਦੇਸ਼ ਤੋਂ ਆਉਣ ਉਪਰੰਤ ਕੀਤਾ ਜਾਵੇਗਾ। ਜਗਦੇਵ ਸਿੰਘ ਕੋਕਰੀ ਵਾਲਿਆਂ ਦੇ ਪੁੱਤਰ ਨਵਜੋਤ ਸਿੰਘ ਜੋਤੀ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਦਾ ਅੰਤਿਮ ਸਸਕਾਰ ਪਹਿਲਾਂ 30 ਜਨਵਰੀ ਸ਼ਨਿਚਰਵਾਰ ਨੂੰ ਕੀਤਾ ਜਾਣਾ ਸੀ ਪਰ ਪਰਿਵਾਰਕ ਮੈਂਬਰਾਂ ਦੀ ਰਾਇ ਮੁਤਾਬਕ ਉਹਨਾਂ ਦੀ ਵੱਡੀ ਬੇਟੀ ਅਤੇ ਹੋਰ ਪਰਿਵਾਰਕ ਮੈਂਬਰਾਂ...
Tags: OBITUARY
ਦੋਸ਼ੀ ਨੂੰ ਦੁਬਈ ਦੀ ਉਡਾਣ ਫੜਨ ਤੋਂ ਕੁਝ ਸਮਾਂ ਪਹਿਲਾਂ ਮੁੰਬਈ ਹਵਾਈ ਅੱਡੇ ਤੋਂ ਕੀਤਾ ਕਾਬੂ ਚੰਡੀਗੜ, 28 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਿਛਲੇ ਸਾਲ 16 ਅਕਤੂਬਰ ਵਾਲੇ ਦਿਨ ਕਾਮਰੇਡ ਬਲਵਿੰਦਰ ਸਿੰਘ ਦੀ ਸਨਸਨੀਖੇਜ਼ ਹੱਤਿਆ ਮਾਮਲੇ ਵਿੱਚ ਸ਼ਾਮਲ ਦੂਜੇ ਸ਼ੂਟਰ ਇੰਦਰਜੀਤ ਸਿੰਘ ਨੂੰ ਗਿ੍ਰਫਤਾਰ ਕੀਤਾ ਹੈ।ਦੋਸ਼ੀ ਵਿਅਕਤੀ ਨੂੰ ਦੁਬਈ ਦੀ ਉਡਾਣ ਫੜਨ ਤੋਂ ਕੁਝ ਘੰਟੇ ਪਹਿਲਾਂ ਮੁੰਬਈ ਦੇ ਛਤਰਪਤੀ ਸ਼ਿਵਾਜੀ...
ਮੋਗਾ, 28 ਜਨਵਰੀ (ਜਸ਼ਨ): ਵਾਰਡ ਨੰਬਰ 42 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੌਰਵ ਗੁੱਡੂ ਨੇ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦ ਫ਼ਿਜ਼ਾ ‘ਚ ਸਾਹ ਲੈ ਰਹੇ ਹਾਂ । ਜ਼ਿਕਰਯੋਗ ਹੈ ਕਿ ਗੌਰਵ ਗੁੱਡੂ ਮੋਗਾ ਦੇ ਮੰਨੇ ਪ੍ਰਮੰਨੇ ਕਾਰੋਬਾਰੀ ਹਨ ਅਤੇ ਉਹ ਆਪਣੇ ਇਲਾਕੇ ਦੇ ਵਿਕਾਸ ਦੇ ਮੰਤਵ ਲਈ ਨਿਗਮ ਚੋਣਾ ‘ਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਆਪਣੀ ਕਿਸਮਤ ਅਜਮਾ ਰਹੇ ਹਨ...
Tags: NAGAR NIGAM ELECTIONS

Pages