News

***ਸੇਵਾ ਕਰਨ ਵਾਲੇ, ਇਮਾਨਦਾਰ ਤੇ ਸੂਝਵਾਨ ਉਮੀਦਵਾਰਾਂ ਚੋਣ ਕਰਨ ਵੋਟਰ : ਜਰਨੈਲ ਸਿੰਘ/ਭਗਵੰਤ ਮਾਨ*** ਚੰਡੀਗੜ੍ਹ, 22 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਆਮ ਆਦਮੀ ਪਾਰਟੀ ਵੱਲੋਂ ਪੰਜਾਬ 'ਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣ ਸਬੰਧੀ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਗਈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅੱਜ ਵੱਖ-ਵੱਖ 14...
ਮੋਗਾ, 22 ਜਨਵਰੀ (ਜਸ਼ਨ): ਅੱਜ ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਟਰਾਂਸਪੋਰਟ ਵਿਭਾਗ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਰੋਡ ਸੇਫ਼ਟੀ ਮਹੀਨੇ ਤਹਿਤ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮੋਨਿਕਾ ਸਿੱਧੂ ਅਤੇ ਸੁਮੀਤਪਾਲ ਕੌਰ ਵੱਲੋਂ ਰੋਡ ਸੇਫ਼ਟੀ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਅੱਗੇ ਹੋਰ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਗਿਆ। ਇਸ ਰੈਲੀ ਦੀ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸ੍ਰ ਦਵਿੰਦਰਪਾਲ ਸਿੰਘ...
Tags: CAMBRIDGE INTERNATIONAL SCHOOL
ਮੋਗਾ, 22 ਜਨਵਰੀ (ਜਸ਼ਨ): ਸਮਾਜਸੇਵੀ ਦੇਵਪ੍ਰਿਆ ਤਿਆਗੀ ਨੇ ਕੱਲ ਅਸ਼ਵਨੀ ਸ਼ਰਮਾ ਭਾਜਪਾ ਦੇ ਸੂਬਾ ਪ੍ਰਧਾਨ ਦੀ ਮੌਜੂਦਗੀ ‘ਚ ਭਾਜਪਾ ਦੀ ਮੈਂਬਰਸ਼ਿੱਪ ਗ੍ਰਹਿਣ ਕੀਤੀ। ਇਸ ਮੌਕੇ ਭਾਜਪਾ ਦੇ ਪੰਜਾਬ ਮਹਾਂਮੰਤਰੀ ਜੀਵਨ ਗੁਪਤਾ , ਪੰਜਾਬ ਸੰਗਠਨ ਮੰਤਰੀ ਦਿਨੇਸ਼ ਕੁਮਾਰ, ਜ਼ਿਲ੍ਹਾ ਪ੍ਰਧਾਨ ਮੋਗਾ ਵਿਨੇ ਸ਼ਰਮਾ ਅਤੇ ਸ਼ਹਿਰੀ ਪ੍ਰਧਾਨ ਵਰੁਣ ਭੱਲਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਦੇਵਪਿ੍ਰਆ ਤਿਆਗੀ ਨੇ ਸਾਬਕਾ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰੀ ਜਿਆਣੀ ਦਾ ਆਸ਼ੀਰਵਾਦ ਵੀ ਲਿਆ।...
Tags: BHARTI JANTA PARTY
ਚੰਡੀਗੜ੍ਹ 21 ਜਨਵਰੀ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਪੰਜਾਬ ਦੇ ਸਿਹਤ ਕਾਮਿਆਂ ਦੇ ਏਕੇ ਤੇ ਆਧਾਰਿਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕਰੋ ਜਾਂ ਮਰੋ ਨੀਤੀ ਤਹਿਤ ਡਾਇਰੈਕਟਰ ਸਿਹਤ ਅਤੇ ਪ੍ਰੀਵਾਰ ਭਲਾਈ ਦਫਤਰ ਚੰਡੀਗੜ੍ਹ ਵਿਖੇ ਅੱਜ ਲੜੀਵਾਰ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਅੱਜ ਪਹਿਲੇ ਦਿਨ ਮੋਗਾ ਜਿਲ੍ਹਾ ਦੇ ਸੱਤ ਮੁਲਾਜ਼ਮ ਭੁੱਖ ਹੜਤਾਲ ਤੇ ਬੈਠੇ । ਇਸ ਮੌਕੇ ਗੌਰਮਿੰਟ ਟੀਚਰ ਯੂਨੀਅਨ ਵਿਗਿਆਨਕ ਪੰਜਾਬ ਦੇ...
ਮੋਗਾ,22 ਜਨਵਰੀ (ਜਸ਼ਨ): ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟਈਸੇ ਖਾਂ ਮੋਗਾ ਦੇ ਵਿਦਿਆਰਥੀਆਂ ਅਤੇ ਡਰਾਈਵਰਾਂ ਨੂੰ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਰਾਸ਼ਟਰੀ ਰੋਡ ਸੇਫ਼ਟੀ ਮਹੀਨਾ 2021 ਤਹਿਤ ਵਿਦਿਆਰਥੀਆਂ ਅਤੇ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਰੂਲਜ਼ ਸਮਝਾਏ ਗਏ । ਇਸ ਮੌਕੇ ਏ ਐੱਸ ਆਈ ਕੇਵਲ ਸਿੰਘ ਇੰਚਾਰਜ ਟਰੈਫਿਕ...
Tags: SRI HEMKUNT SEN SEC SCHOOL KOTISEKHAN
ਚੰਡੀਗੜ, 21 ਜਨਵਰੀ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸੂਬੇ ਭਰ ਵਿਚ ਕੋਰੋਨਾ ਟੀਕਾਕਰਣ ਮੁੁਹਿੰਮ ਵਿੱਚ ਤੇਜ਼ੀ ਲਿਆਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਟੀਕਾ ਲਗਾਉਣ ਵਾਲੀਆਂ ਥਾਂਵਾਂ ਅਤੇ ਲਾਭਪਾਤਰੀਆਂ ਦੀ ਗਿਣਤੀ ਵਧਾਉਣ ਲਈ ਹੰਭਲਾ ਮਾਰਨ।ਪੰਜਾਬ ਭਵਨ ਵਿਖੇ ਸਿਵਲ ਸਰਜਨਜ਼ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ...
***'ਆਪ' 23 ਜਨਵਰੀ ਨੂੰ ਸੂਬੇ ਭਰ 'ਚ ਮੋਟਰਸਾਈਕਲ ਰੈਲੀ ਕਰਕੇ 'ਕਿਸਾਨ ਟਰੈਕਟਰ ਪਰੇਡ' ਲਈ ਲੋਕਾਂ ਨੂੰ ਕਰੇਗੀ ਲਾਮਬੰਦ*** ਚੰਡੀਗੜ੍ਹ, 21 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੀਤੇ ਜਾ ਰਹੇ ਕਿਸਾਨ ਟਰੈਕਟਰ ਪਰੇਡ ਵਾਸਤੇ ਸੂਬੇ ਭਰ ਵਿੱਚ ਮੋਟਰਸਾਈਕਲ ਰੈਲੀ ਕੱਢਕੇ ਲੋਕਾਂ ਨੂੰ ਲਾਮਬੰਦ ਕਰੇਗੀ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸੰਯੁਕਤ ਬਿਆਨ ਰਾਹੀਂ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਕਿਸਾਨ ਵਿੰਗ ਦੇ...
ਮੋਗਾ, 21 ਜਨਵਰੀ : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ ਮੋਗਾ ਅਤੇ ਨਗਰ ਪੰਚਾਇਤਾਂ ਬੱਧਨੀ ਕਲਾਂ, ਨਿਹਾਲ ਸਿੰਘ ਵਾਲਾ ਅਤੇ ਕੋਟ ਈਸੇ ਖਾਂ ਦੀਆਂ ਆਮ ਚੋਣਾਂ ਦੀ ਸਮਾਂ ਸਾਰਣੀ ਦਾ ਐਲਾਨ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਨਿਰਧਾਰਤ ਕਰ ਦਿੱਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ (ਵ) ਕਮ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਨਗਰ ਨਿਗਮ ਦੇ ਉਮੀਦਵਾਰ ਲਈ ਖਰਚਾ ਹੱਦ 3...
***ਵਿਧਾਨ ਸਭਾ ਵਿੱਚ ਮਾਫੀਆ ਰਾਜ ਦਾ ਚੁੱਕਾਗੇ ਮੁੱਦਾ : ਹਰਪਾਲ ਚੀਮਾ*** ਚੰਡੀਗੜ੍ਹ, 21 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ ਪੰਜਾਬ ਵਿੱਚ ਚਲ ਰਹੇ ਮਾਈਨਿੰਗ ਮਾਫੀਏ ਦੇ ਰਾਜ ਦਾ ਮਾਮਲਾ ਆਉਣ ਵਾਲੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਉਠਾਉਂਦੇ ਹੋਏ ਮਾਫੀਆ ਦੇ ਸਰਗਨਾ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਰਦਾਫਾਸ ਕਰੇਗੀ। ਇਨ੍ਹਾਂ ਪ੍ਰਗਟਾਵਾ ਅੱਜ 'ਆਪ' ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਨੇ ਪਟਿਆਲਾ...
***ਬਰਖਾਸਤ ਕਰਮਚਾਰੀਆਂ ਨੂੰ ਬਹਾਲ ਨਾ ਕਰਨ 'ਤੇ 'ਆਪ' ਕਰੇਗੀ ਕੈਪਟਨ ਦਾ ਘਿਰਾਓ*** ਚੰਡੀਗੜ੍ਹ, 21 ਜਨਵਰੀ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਵਾਲੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਬਰਖਾਸਤ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ ਉੱਤੇ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ 'ਚ ਪਾਰਟੀ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ...

Pages