ਲੁਧਿਆਣਾ/ਚੰਡੀਗੜ੍ਹ, 26 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਸ੍ਰੀ ਦਿਨਕਰ ਗੁਪਤਾ ਨੇ ਅੱਜ ਸਥਾਨਕ ਪੁਲਿਸ ਲਾਈਨਜ਼ ਲੁਧਿਆਦਾ ਵਿਖੇ ਸ਼ਹਿਰ ਵਿੱਚ ਹੋਏ ਅਪਰਾਧ ਅਤੇ ਕੋਵਿਡ-19 ਸਥਿਤੀ ਦਾ ਜਾਇਜ਼ਾ ਲਿਆ। ਡੀ.ਜੀ.ਪੀ. ਗੁਪਤਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਲੁਧਿਆਣਾ ਰੇਂਜ ਸ੍ਰ. ਨੌਨਿਹਾਲ ਸਿੰਘ ਦੇ ਨਾਲ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ...
News
ਨਿਹਾਲ ਸਿੰਘ ਵਾਲਾ,26 ਨਵੰਬਰ (ਜਸ਼ਨ):ਪੱਤਰਕਾਰ ਰਾਜਵਿੰਦਰ ਰੌਂਤਾ ਦਾ ਨਵਾਂ ਗੀਤ ,‘ਕਾਲੇ ਬਿੱਲ ’ ਜਿਸਦੇ ਬੋਲ ਹਨ,‘ਬਚ ਕੇ ਨੀ ਸੁੱਕੀ ਜਾਂਦੀ ਦਿੱਲੀਏ ਨੀ ਹੱਥ ਪਾਕੇ ਸਾਡੀ ਪੱਗ ਨੂੰ ’ ਦਿੱਲੀ ਵੱਲ ਜਾਂਦੇ ਕਿਸਾਨਾਂ ਦੇ ਟਰੈਕਟਰਾਂ ਤੇ ਗੁੰਜਣ ਲੱਗਿਆ ਹੈ। ਪਿੰਡ ਰੌਂਤਾ ਵਿਖੇ ਦਿੱਲੀ ਵੱਲ ਜਾਂਦੇ ਕਿਸਾਨਾਂ ਦੇ ਕਾਫ਼ਿਲੇ ਵੱਲੋਂ ਗੀਤ ‘ਕਾਲੇ ਬਿੱਲ ’ ਦੇ ਪੋਸਟਰ ਜਾਰੀ ਕੀਤੇ ਗਏ। ਸਰਗਮ ਰੌਂਤਾ ਫ਼ਿਲਮਜ਼ ਵੱਲੋਂ ਯੂ ਟਿਊਬ ਤੇ ਚੱਲ ਰਹੇ ਗੀਤ‘ ਕਾਲੇ ਬਿੱਲ ’ਦੇ ਗਾਇਕ ਰਾਜਵਿੰਦਰ...
ਸੰਵਿਧਾਨ ਦਿਵਸ ਮੌਕੇ ਦਿੱਲੀ ਜਾ ਰਹੇ ਅੰਨਦਾਤਾ ਦੀ ਆਵਾਜ਼ ਨੂੰ ਦਬਾਉਣਾ,ਸ਼ਰੇਆਮ ਲੋਕਤੰਤਰ ਦਾ ਕਤਲ: ਵਿਧਾਇਕ ਡਾ: ਹਰਜੋਤ ਕਮਲ
ਮੋਗਾ,26 ਨਵੰਬਰ (ਜਸ਼ਨ): ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਪਿਛਲੇ ਦੋ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੇ ਦਿੱਲੀ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨ ਲਈ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵਲੋਂ ਰੋਕਣ ਅਤੇ ਉਨ੍ਹਾਂ ‘ਤੇ ਤਸ਼ੱਦਦ ਕਰਨ ਦੀ ਵਿਧਾਇਕ ਡਾ: ਹਰਜੋਤ ਕਮਲ ਨੇ ਨਿਖੇਧੀ ਕੀਤੀ ਹੈ। ਮੋਗਾ ਦੇ ਵਿਧਾਇਕ ਡਾ: ਹਰਜੋਤ ਨੇ ਆਖਿਆ ਕਿ ਹੈਰਾਨੀ ਦੀ ਗੱਲ ਹੈ ਕਿ ਸ਼ਾਤਮਈ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਹਰਿਆਣੇ ‘ਚ ਮਨੋਹਰ ਲਾਲ ਖੱਟਰ...
ਮੋਗਾ, 26 ਨਵੰਬਰ (ਜਸ਼ਨ): ਸ਼ਰੋਮਣੀ ਅਕਾਲੀ ਦਲ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਡਲ ਦੇ ਸ਼ਹਿਰੀ ਪ੍ਰਧਾਨ ਨਵੀਨ ਸਿੰਗਲਾ ਨੇ ਆਪਣੇ ਬਿਆਨ ਵਿਚ ਕਿਹਾ ਏ ਕਿ ਹਾਲ ਹੀ ‘ਚ ਅਕਾਲੀ ਦਲ ‘ਚ ਸ਼ਾਮਲ ਹੋਣ ਤੋਂ ਪਹਿਲਾਂ ਉਹਨਾਂ ਦਾ ਕਿਸੇ ਵੀ ਰਾਜਨੀਤਕ ਪਾਰਟੀ ਨਾਲ ਕਿਸੇ ਵੀ ਤਰਾਂ ਨਾਲ ਕੋਈ ਸੰਬਧ ਨਹੀਂ ਰਿਹਾ । ਉਹਨਾਂ ਕਿਹਾ ਕਿ ਜਿੱਥੋਂ ਤੱਕ ਸ਼ਹਿਰ ‘ਚ ਵਿਕਾਸ ਦਾ ਮਾਮਲਾ ਹੈ ਤਾਂ ਸਾਬਕਾ ਨਗਰ ਕੌਂਸਲ ਪ੍ਰਧਾਨ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਕਾਰਜਕਾਲ ‘ਚ ਜਿਸ ਤਰਾਂ ਦੇ ਕੰਮ ਸ਼ਹਿਰ ‘ਚ ਹੋਏ...
ਕੈਥਲ, ਹਰਿਆਣਾ 26 ਨਵੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼): ਪੰਜਾਬ ਤੋਂ ਦਿੱਲੀ ਵਿਚ ਅੰਦੋਲਨ ਕਰਨ ਜਾ ਰਹੀਆਂ 32 ਕਿਸਾਨ ਜਥੇਬੰਦੀਆਂ ਨੂੰ ਰੋਕਣ ਲਈ ਜਿੱਥੇ ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਵਲੋਂ ਆਪਣੇ ਪਾਸੇ ਲਾਈਆਂ ਭਾਰੀ ਰੋਕਾਂ ਅਤੇ ਬੈਰੀਕੇਡ ਨੂੰ ਤੋੜਦੇ ਹੋਏ ਕਿਸਾਨ ਹਰਿਆਣਾ ਵਿਚ ਦਾਖਲ ਹੋ ਗਏ ਨੇ ਪਰ ਅਜੇ ਵੀ ਪੁਲਿਸ ਨੇ ਦੂਜੇ ਨਾਕੇ ‘ਤੇ ਟਰੱਕ ਖੜ੍ਹੇ ਕੀਤੇ ਹੋਣ ਕਰਕੇ ਕਿਸਾਨਾਂ ਦੀਆਂ ਟਰੈਕਟਰ ਟਰਾਲੀਆਂ ਅੱਗੇ ਨਹੀਂ ਵੱਧ ਰਹੀਆਂ ਜਦਕਿ ਪਾਤੜਾਂ ਰਾਹੀਂ ਗਏ ਕਿਸਾਨਾਂ ਦੇ...
ਮੋਗਾ,25 ਨਵੰਬਰ (ਜਸ਼ਨ): ਪਿਛਲੇ ਹਫਤੇ ਬ੍ਰਹਮਲੀਨ ਹੋਏ ਸਵਾਮੀ ਸਹਿਜ ਪ੍ਰਕਾਸ਼ ਜੀ ਤੋਂ ਬਾਅਦ ਜੋ ਘਟਨਾਕ੍ਰਮ ਗੀਤਾ ਭਵਨ ਮੋਗਾ ‘ਚ ਚੱਲ ਰਿਹਾ ਹੈ ਉਸ ਦਾ ਸ਼ਰਧਾਲੂਆਂ ਨੂੰ ਬਹੁਤ ਵੱਡਾ ਧੱਕਾ ਲੱਗਾ ਹੈ। ਮਿਸ਼ਨ ਮੋਦੀ ਸੈਨਾ ਦੇ ਉੱਪ ਪ੍ਰਧਾਨ ਦੇਵਪਿ੍ਰਆ ਤਿਆਗੀ ,ਸਮਾਜਸੇਵੀ ਨਵਦੀਪ ਗੁਪਤਾ,ਬੰਟੂ ਜੈਸਵਾਲ ਨੇ ਸਵਾਮੀ ਸਹਿਜ ਪ੍ਰਕਾਸ਼ ਦੇ ਜਾਣ ਉਪਰੰਤ ਗੀਤਾ ਭਵਨ ਦੇ ਸਾਰੇ ਘਟਨਾਕ੍ਰਮ ਦੀ ਸੀ ਬੀ ਆਈ ਜਾਂਚ ਦੀ ਗੱਲ ਕਹੀ ਹੈ। ਉਹਨਾਂ ਦਾ ਕਹਿਣਾ ਹੈ ਕਿ ਸ਼ਰਧਾਲੂ ਜਾਨਣਾ ਚਾਹੁੰਦੇ ਹਨ ਕਿ ਕੀ...
ਮੋਗਾ,25 ਨਵੰਬਰ (): ਸੀਨੀਅਰ ਕਾਂਗਰਸੀ ਆਗੂ ਅਹਿਮਦ ਪਟੇਲ ਦੇ ਅੱਜ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋ ਜਾਣ ’ਤੇ ਸਮੁੱਚੇ ਦੇਸ਼ ਵਿਚ ਸ਼ੋਕ ਦੀ ਲਹਿਰ ਹੈ ਕਿਉਂਕਿ ਸ਼ੀ੍ ਪਟੇਲ ਦਾ ਜਾਣਾ ਸਿਰਫ਼ ਕਾਂਗਰਸ ਲਈ ਹੀ ਵੱਡਾ ਨੁਕਸਾਨ ਨਹੀਂ ਹੈ ਸਗੋਂ ਸਮੁੱਚੇ ਭਾਰਤੀਆਂ ਲਈ ਪ੍ਰੇਰਨਾ ਸਰੋਤ ਸ਼੍ਰੀ ਪਟੇਲ ਦੇ ਜਾਣ ਨਾਲ ਦੇਸ਼ ਇਕ ਕੀਮਤੀ ਸਿਆਸੀ ਹੀਰੇ ਤੋਂ ਮਹਿਰੂਮ ਹੋ ਗਿਆ ਹੈ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡਾ: ਹਰਜੋਤ ਕਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ...
ਚੰਡੀਗੜ੍ਹ, 25 ਨਵੰਬਰ (ਜਸ਼ਨ):ਆਮ ਆਦਮੀ ਪਾਰਟੀ 4 ਦਸੰਬਰ ਤੋਂ ਪੰਜਾਬ ਵਿਚ 'ਕਿਸਾਨ, ਮਜ਼ਦੂਰ, ਵਪਾਰੀ ਬਚਾਓ' ਮੁਹਿੰਮ ਚਲਾਏਗੀ। ਇਸ ਮੁਹਿੰਮ ਦੀ ਸ਼ੁਰੂਆਤ 4 ਦਸੰਬਰ ਨੂੰ ਮੌੜ ਮੰਡੀ ਵਿਚ ਇਕ ਵੱਡੀ ਜਨ ਸਭਾ ਕਰਕੇ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਹੈਡਕੁਆਟਰ ਤੋਂ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਵਿਚ 3 ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 4 ਦਸੰਬਰ ਨੂੰ ਮੌੜ ਮੰਡੀ, 13 ਦਸੰਬਰ ਨੂੰ ਪੱਟੀ ਅਤੇ 20 ਦਸੰਬਰ ਨੂੰ ਬਾਘਾ...
ਸਥਾਨ 25 ਨਵੰਬਰ:(ਜਸ਼ਨ):ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀ ਸਮਾਰਟ ਸਕੂਲ ਮੁਹਿੰਮ ਦੇ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ, ਪੰਜਾਬ ਸਰਕਾਰ ਵੱਲੋਂ 8393 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਵਿਧਾਇਕ ਡਾ. ਹਰਜੋਤ ਕਮਲ ਨੇ ਉਪਰੋਕਤ ਜਾਣਕਾਰੀ ਦਿੰਦਿਆ ਦੱਸਿਆ ਕਿ ਦੇਸ਼ ਦੇ ਪਹਿਲੇ ਸੂਬੇ ਵਜੋਂ ਨਵੰਬਰ, 2017 ਵਿੱਚ ਸ਼ੁਰੂ ਕੀਤੀਆਂ ਗਈਆਂ ਪ੍ਰੀ-...
ਚੰਡੀਗੜ੍ਹ, 25 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਦਿੱਲੀ-ਐਨ.ਸੀ.ਆਰ. ਵਿੱਚ ਕੋਵਿਡ ਦੀ ਗੰਭੀਰ ਸਥਿਤੀ ਅਤੇ ਪੰਜਾਬ ਵਿੱਚ ਦੂਜੀ ਲਹਿਰ ਦੇ ਖਦਸ਼ਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਪਹਿਲੀ ਦਸੰਬਰ ਤੋਂ ਸੂਬੇ ਦੇ ਸਾਰੇ ਕਸਬਿਆਂ ਤੇ ਸ਼ਹਿਰਾਂ ਵਿੱਚ ਦੁਬਾਰਾ ਰਾਤ ਦਾ ਕਰਫਿਊ ਲਾਇਆ ਜਾਣਾ ਅਤੇ ਮਾਸਕ ਨਾ ਪਾਉਣ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ...

