ਨੱਥੂਵਾਲਾ ਗਰਬੀ ,11 ਨਵੰਬਰ (ਜਸ਼ਨ)-ਉੱਘੇ ਸਮਾਜ ਸੇਵੀ ਸੰਤ ਬਾਬਾ ਲਾਲ ਦਾਸ ਜੀ ਵਿਵੇਕ ਆਸ਼ਰਮ ਲੰਗੇਆਣਾ ਦੀ ਯੋਗ ਅਗਵਾਈ ਵਿੱਚ ਪਿੰਡ ਕਰਾੜਵਾਲਾ, ਚੋਟੀਆਂ, ਬੁੱਗਰ, ਬੁਰਜ ਮਾਨਸ਼ਾਹੀਆਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਅਤੇ ਧੰਨ ਧੰਨ ਬਾਬਾ ਦੂਜੀ ਦਾਸ ਜੀ ਦੀ ਸਲਾਨਾ ਬਰਸੀ ਦੇ ਸਬੰਧ ਵਿੱਚ ਆਖੰਡ ਪਾਠਾਂ ਦੀ ਸ਼ੁਰੂਆਤ ਡੇਰਾ ਇਕੋਤਰੀਸਰ ਸਾਹਿਬ ਵਿਖੇ 5 ਨਵੰਬਰ ਨੂੰ ਹੋਈ ਸੀ।ਜਿੰਨਾ ਦੀ ਸਮਾਪਤੀ 10 ਨਵੰਬਰ ਨੂੰ ਬਾਬਾ ਦੂਈ ਦਾਸ ਜੀ ਦੀ ਸਲਾਨਾ ਬਰਸੀ ਤੇ ਕੀਤੀ ਗਈ ।...
News
ਮੋਗਾ,11 ਨਵੰਬਰ (ਜਸ਼ਨ) : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਮਨਜੀਤ ਮਾਨ ਦੀ ਅਗਵਾਈ ਵਿਚ ਸਮੁੱਚੇ ਵਾਰਡ ਦੀਆਂ ਹੌਦੀਆਂ ਦੀ ਰੈਨੋਵੇਸ਼ਨ ਅਤੇ ਨਵੇਂ ਢੱਕਣ ਲਗਾਉਣ ਦੀ ਮੁਹਿੰਮ ਜੰਗੀ ਪੱਧਰ ’ਤੇ ਚਲਾਈ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਮਾਨ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਮੁਖ ਮੰਤਰੀ ਪੰਜਾਬ ਦੀ ਸਰਪ੍ਰਸਤੀ ਹੇਠ ਵਾਰਡ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ ਅਤੇ ਪ੍ਰੀਮਿਕਸ ਪਾਉਣ ਦੇ ਨਾਲ ਨਾਲ ਇੰਟਲਾਕਿੰਗ ਦਾ ਕੰਮ ਪੂਰੀ...
*ਮੁੱਖ ਮੰਤਰੀ ਨੇ ਕਿਹਾ, ਭਰਤੀ ਨਾਲ ਕੋਵਿਡ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੇਗੀ ਮਜ਼ਬੂਤੀ ਚੰਡੀਗੜ, 10 ਨਵੰਬਰ):(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 107 ਮਾਹਰ ਡਾਕਟਰਾਂ ਸਮੇਤ 482 ਮੈਡੀਕਲ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਨੁਸਾਰ ਇਸ ਕਦਮ ਨਾਲ ਕੋਵਿਡ ਮਹਾਂਮਾਰੀ ਦੌਰਾਨ ਸੂਬੇ ਦੇ ਸਿਹਤ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।107 ਮਾਹਰ ਡਾਕਟਰਾਂ...
ਚੰਡੀਗੜ, 10 ਨਵੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਅਤਿ ਆਧੁਨਿਕ ਉਪਕਰਣਾਂ ਨਾਲ ਲੈਸ 3 ਹੋਰ ਖੁਰਾਕ ਸੁਰੱਖਿਆ ਵਾਹਨਾਂ ਨੂੰ ਹਰੀ ਝੰਡੀ ਦਿੱਤੀ, ਜਿਹਨਾਂ ਵਿੱਚ ਮੌਕੇ ‘ਤੇ ਹੀ ਭੋਜਨ ਦੇ 50 ਤੋਂ ਵੱਧ ਗੁਣਵੱਤਾ ਮਾਪਦੰਡਾਂ ਦੀ ਜਾਂਚ ਕਰਨ ਦੀ ਸਮਰੱਥਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ ਇਸ ਤਰਾਂ ਦੀਆਂ 2 ਹੋਰ ਖੁਰਾਕ ਸੁਰੱਖਿਆ ਵਾਹਨ ਵਿਚਾਰ ਅਧੀਨ ਹਨ ਜੋ ਜਲਦ ਹੀ ਪੰਜਾਬ ਸੂਬੇ ਵਿੱਚ ਚਲਾ ਦਿੱਤੇ ਜਾਣਗੇ।...
ਲੁਧਿਆਣਾ, 10 ਨਵੰਬਰ () ਲੋਕ ਇਨਸਾਫ ਪਾਰਟੀ ਵਲੋਂ 16 ਨਵੰਬਰ ਤੋਂ 19 ਨਵੰਬਰ ਤੱਕ ਕੱਢੀ ਜਾਣ ਵਾਲੀ “ਪੰਜਾਬ ਅਧਿਕਾਰ ਯਾਤਰਾ” ਦੀਆਂ ਤਿਆਰੀਆਂ ਸਬੰਧੀ ਵਿਧਾਨ ਸਭਾ ਹਲਕਾ ਗਿੱਲ ਅਤੇ ਆਤਮ ਨਗਰ ਵਿਚ ਭਰਵੀਆਂ ਮੀਟਿੰਗਾਂ ਕਰਨ ਉਪਰੰਤ ਅੱਜ ਵਿਧਾਨ ਸਭਾ ਹਲਕਾ ਉੱਤਰੀ ਵਿਚ ਰਣਧੀਰ ਸਿੰਘ ਸਿਵੀਆ ਅਤੇ ਪੂਰਬੀ ਵਿਚ ਗੁਰਜੋਧ ਸਿੰਘ ਗਿੱਲ ਤੇ ਹਰਜਾਪ ਸਿੰਘ ਗਿੱਲ ਦੀ ਅਗਵਾਈ ਹੇਠ ਲੋਕ ਇਨਸਾਫ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀਆਂ ਮੀਟਿੰਗਾਂ ਹੋਈਆਂ। ਜਿਨਾ ਵਿਚ ਪਾਰਟੀ ਦੇ ਪ੍ਰਧਾਨ...
ਚੰਡੀਗੜ੍ਹ, 10 ਨਵੰਬਰ :(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀ ਨੂੰ ਕਾਰਵਾਈ ਲਈ ਦਿੱਤੀ ਆਮ ਸਹਿਮਤੀ ਵਾਪਸ ਲੈਣ ਦੇ ਨੋਟੀਫ਼ਿਕੇਸ਼ਨ ਜਾਰੀ ਕਰਨ ਉੱਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ ਭਾਵੇਂ ਉਹ ਕਾਂਗਰਸ ਹੋਵੇ ਜਾਂ ਭਾਰਤੀ ਜਨਤਾ ਪਾਰਟੀ ਨੇ ਸੀਬੀਆਈ ਨੂੰ...
ਚੰਡੀਗੜ੍ਹ, 10 ਨਵੰਬਰ ਪੰਜਾਬ ਵਿਚ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਮੰਤਰੀਆਂ ਵੱਲੋਂ ਮਿਲਣ ਦੇ ਸੱਦੇ ਸੰਬੰਧੀ ਮੀਡੀਆ ਵਿੱਚ ਆ ਰਹੀਆਂ ਖ਼ਬਰਾਂ ਬਾਰੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਭਾਵੇਂ ਇਹ ਫ਼ੈਸਲਾ ਬਹੁਤ ਦੇਰੀ ਨਾਲ ਲਿਆ ਗਿਆ ਹੈ, ਪ੍ਰੰਤੂ ਫਿਰ ਵੀ ਇਹ ਸਵਾਗਤ ਯੋਗ ਕਦਮ ਹੈ...
*ਪਾਰਟੀ ਨੇ ਹਰ ਵਿਧਾਨ ਸਭਾ ਵਿੱਚ 4 ਬਲਾਕ ਪ੍ਰਧਾਨ ਥਾਪੇ ਲੁਧਿਆਣਾ, 10 ਨਵੰਬਰ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਅੱਜ ਵੱਡੇ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਗਈਆਂ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ 88 ਵਿਧਾਨ ਸਭਾਵਾਂ ਵਿਚ 4-4 ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ। ਇਸ ਨਾਲ ਪਾਰਟੀ ਨੇ ਸੂਬੇ ਵਿੱਚ ਧਰਾਤਲ ਪੱਧਰ ਦੇ ਢਾਂਚੇ ਨੂੰ ਸੰਪੂਰਨ ਕਰਨ ਵੱਲ ਕਦਮ ਵਧਾਇਆ ਹੈ। ਇਸ...
ਮੋਗਾ, 10 ਨਵੰਬਰ (ਜਸ਼ਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਪੇਂਡੂ ਖੇਤਰ ਦੀ ਮੁਕੰਮਲ ਤੌਰ ਉਤੇ ਕਾਇਆ ਕਲਪ ਕਰਨ ਲਈ 2775 ਕਰੋੜ ਰੁਪਏ ਦੀ ਲਾਗਤ ਵਾਲੀ ਪੰਜਾਬ ਦੀ ‘ਸਮਾਰਟ ਪਿੰਡ ਮੁਹਿੰਮ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ ਤਹਿਤ ਅੱਜ ਮੋਗਾ ਹਲਕੇ ਦੇ ਪਿੰਡਾਂ ਦੇ ਸਰਪੰਚਾਂ ਨੂੰ ਗਰਾਂਟਾਂ ਦੇ ਚੈੱਕ ਵੰਡੇ ਗਏ । ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਹੇਠ ਉਹਲਾਂ ਦੇ ਭਰਾ ਜਗਸੀਰ ਸਿੰਘ ਸੀਰਾ ਚਕਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਮੋਗਾ ਰਜਿੰਦਰਪਾਲ...
ਮੋਗਾ 9 ਨਵੰਬਰ (.ਜਸ਼ਨ) ਮੋਗਾ ਸ਼ਹਿਰ ਦੀਆਂ ਵੱਖ-ਵੱਖ ਐਨ ਜੀ ਓ, ਜ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਜ਼ਿਲਾ ਕੁਆਰਡੀਨੇਟਰ ਐਸ ਕੇ ਬਾਂਸਲ ਦੀ ਅਗਵਾਈ ਵਿਚ ਸਿਹਤ ਵਿਭਾਗ ਰਾਹੀਂ ਡੇਂਗੂ ਦੇ ਬਚਾਅ ਲਈ ਪੋਸਟਰ ਜਾਰੀ ਕਰਦੇ ਹੋਏ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ ਪਾਣੀ ਵਿਚ ਪਨਪਦਾ ਹੈ ਅਤੇ ਇਹ ਮੱਛਰ ਸਿਰਫ਼ ਦਿਨ ਦੇ ਸਮੇਂ ਹੀ ਕੱਟਦਾ ਹੈ, ਇਸ ਦੇ ਕੱਟਣ ਨਾਲ ਤੇਜ਼ ਬੂਖਾਰ, ਸਿਰ ਦਰਦ, ਜੋੜਾਂ ਵਿੱਚ ਦਰਦ, ਚਮੜੀ ਤੇ ਦਾਣੇ, ਸ਼ਰੀਰ ਵਿੱਚ ਖ਼ਾਰਿਸ਼ ਇੱਸਦੇ...

