ਚੰਡੀਗੜ, 5 ਨਵੰਬਰ (ਜਸ਼ਨ) : ਪੰਜਾਬ ਸਰਕਾਰ ਨੇ 16 ਨਵੰਬਰ, 2020 ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਮੁੜ ਖੋਲਣ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ ਦੀਆਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ, 2020 ਤੋਂ ਮੁੜ ਖੋਲਣ ਦੀ ਮਨਜ਼ੂਰੀ...
News
ਮੋਗਾ,4 ਨਵੰਬਰ (ਜਸ਼ਨ) ਇਲੈੱਕਟਰੋ ਹੋਮਿਓਪੈਥੀ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਡਾ: ਜਗਤਾਰ ਸਿੰਘ ਸੇਖੋਂ ਅਤੇ ਹਿਮਾਚਲ ਇਲੈੱਕਟਰੋ ਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ: ਸੁਰਿੰਦਰ ਸਿੰਘ ਨੇ ਡਾ: ਸਤਪਾਲ ਮੋਰਿਆ ਵੱਲੋਂ ਸ਼ੁਰੂ ਕੀਤੇ ਗਏ ਨੇਚਰ ਕੇਅਰ ਕਲੀਨਿਕ ਦਾ ਸ਼ੁੱਭ ਆਰੰਭ ਧਰਮ ਸਿੰਘ ਨਗਰ ਵਿਖੇ ਕੀਤਾ ਗਿਆ। । ਇਸ ਮੌਕੇ ਡਾ: ਜਗਤਾਰ ਸਿੰਘ ਸੇਖੋਂ ਨੇ ਕਿਹਾ ਕਿ ਇਲੈੱਕਟਰੋ ਹੋਮਿਓਪੈਥੀ ਇਕ ਹਰਬਲ ਇਲਾਜ ਪ੍ਰਣਾਲੀ ਹੈ । ਇਲੈੱਕਟਰੋ ਹੋਮਿਓਪੈਥੀ...
*************ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਮੁੜ ਭਾਜਪਾ ਨਾਲ ਸਾਂਝ ਪਾਉਣਗੇ-ਮੁੱਖ ਮੰਤਰੀ ਨੇ ਕੀਤੀ ਪੇਸ਼ੀਨਗੋਈ********* ਨਵੀਂ ਦਿੱਲੀ, 4 ਨਵੰਬਰ(ਜਸ਼ਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਦੀ ਰਾਖੀ ਲਈ ਦਿੱਲੀ ਵਿੱਚ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼ ਕੀਤਾ। ਇਸ ਮੌਕੇ ਉਨਾਂ ਨੇ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਲਈ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਅਤੇ ਰਾਜਪਾਲ ਦੀ ਭੂਮਿਕਾ ’ਤੇ ਵੀ...
ਚੰਡੀਗੜ੍ਹ 4 ਨਵੰਬਰ (ਜਸ਼ਨ) : ਕੇਂਦਰ ਸਰਕਾਰ ਵੱਲੋਂ ਬਦਲਾਖੋਰ ਕਾਰਵਾਈਆਂ ਰਾਹੀਂ ਮੜ੍ਹੇ ਜਾ ਰਹੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਭਲਕੇ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ 12 ਤੋਂ 4 ਵਜੇ ਤੱਕ ਕੀਤੇ ਜਾ ਰਹੇ ਦੇਸ਼ਵਿਆਪੀ ਹਾਈਵੇ ਜਾਮ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ 35 ਥਾਂਵਾਂ ‘ਤੇ ਭਾਰੀ ਗਿਣਤੀ ਨੌਜਵਾਨਾਂ ਤੇ ਔਰਤਾਂ ਦੇ ਵੱਡੇ ਇਕੱਠ ਕਰਕੇ ਹਾਈਵੇਅ ਜਾਮ ਕੀਤੇ ਜਾਣਗੇ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ...
ਚੰਡੀਗੜ, 4 ਨਵੰਬਰ(ਜਸ਼ਨ) : ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸੂਬੇ ਭਰ ਵਿੱਚ ਿਗ ਨਿਰਧਾਰਨ ਵਪਾਰ ਦਾ ਭਾਂਡਾ ਭੰਨਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਰਤਨ ਹਸਪਤਾਲ ਜਲੰਧਰ ਦੇ ਡਾ: ਬਲਰਾਜ ਗੁਪਤਾ ਨੂੰ ਆਈ.ਪੀ.ਸੀ ਦੀ ਧਾਰਾ 420 , 120ਬੀ ਅਤੇ ਪੀ.ਸੀ-ਪੀ.ਐਨ.ਡੀ.ਟੀ ਐਕਟ ਦੀ ਧਾਰਾ 3,4,18 ਅਤੇ 23 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।ਅੱਜ ਇੱਥੇ ਜਾਣਕਾਰੀ ਦਿੰਦਿਆਂ ਸ: ਸਿੱਧੂ ਨੇ ਕਿਹਾ ਕਿ ਭਰੂਣ ਹੱਤਿਆ ਅਤੇ ਸਮਾਜ ਵਿਰੋਧੀ ਤੱਤ ਜੋ ਅਜਿਹੇ...
ਮੋਗਾ,4 ਨਵੰਬਰ (ਜਸ਼ਨ): ਉੱਘੇ ਸਮਾਜਸੇਵੀ ਗੁਰਸੇਵਕ ਸਿੰਘ ਸੰਨਿਆਸੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਭਣੋਈਏ ਸੂਬੇਦਾਰ ਦਲੀਪ ਸਿੰਘ ਦੀ ਸੰਖੇਪ ਬੀਮਾਰੀ ਉਪਰੰਤ ਮੌਤ ਹੋ ਗਈ । ਸੂਬੇਦਾਰ ਦਲੀਪ ਸਿੰਘ ਨਮਿੱਤ ਪਾਠਾਂ ਦੇ ਭੋਗ 8 ਨਵੰਬਰ ਦਿਨ ਐਤਵਾਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਦੁਸਾਂਝ ਰੋਡ ਮੋਗਾ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਪਾਏ ਜਾਣਗੇ। ਦੁੱਖ ਦੀ ਇਸ ਘੜੀ ਵਿਚ ਸ਼ਹਿਰ ਦੀਆਂ ਧਾਰਮਿਕ ,ਸਿਆਸੀ ਅਤੇ ਸਮਾਜਸੇਵੀ ਸੰਸਥਾਵਾਂ ਨੇ ਸੂਬੇਦਾਰ ਦਲੀਪ...
ਬਾਘਾਪੁਰਾਣਾ 4 ਅਕਤੂਬਰ( ਰਾਜਿੰਦਰ ਸਿੰਘ ਕੋਟਲਾ/ ਜਸ਼ਨ):ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਸੂਚੀ 'ਚ ਜੱਥੇਦਾਰ ਤੀਰਥ ਸਿੰਘ ਮਾਹਲਾ ਨੂੰ ਮੋਗਾ ਲਈ ਜਿਲ੍ਹਾ ਪ੍ਰਧਾਨ ਬਣਾਉਣ 'ਤੇ ਮੋਗਾ ਜਿਲ੍ਹੇ ਦੇ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ । ਜ਼ਿਲੇ ਦੇ ਸਿਰਮੌਰ ਆਗੂਆਂ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੱਥੇਦਾਰ ਮਾਹਲਾ ਉਹ ਸ਼ਖਸ ਹਨ ਜੋ ਲਗਾਤਰ...
*ਪਿੰਡ ਤਲਵੰਡੀ ਭੰਗੇਰੀਆ ਕਰਵਾਏ ਕ੍ਰਿਕਟ ਟੂਰਨਾਮੈਂਟ ਵਿੱਚ ਦੁੱਨੇਕੇ ਦੀ ਟੀਮ ਪਹਿਲੇ ਅਤੇ ਮੰਡੀਰਾਂ ਦੀ ਟੀਮ ਦੂਸਰੇ ਸਥਾਨ ਤੇ ਰਹੀ ਮੋਗਾ 4 ਨਵੰਬਰ (ਸਰਬਜੀਤ ਰੌਲੀ/ ਜਸ਼ਨ )ਮੋਗਾ ਨੇੜਲੇ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਧੰਨ ਧੰਨ ਸੱਚਖੰਡ ਵਾਸੀ ਸ੍ਰੀਮਾਨ ਬਾਬਾ ਮੱਖਣ ਲਾਲ ਜੀ ਦੀ ਯਾਦ ਵਿੱਚ ਪਿੰਡ ਦੇ ਨੌਜਵਾਨਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਦੂਸਰਾ ਅੰਡਰ ਵੀਹ ਟਵੰਟੀ ਟਵੰਟੀ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਇਸ ਟੂਰਨਾਮੈਂਟ ਦਾ ਉਦਘਾਟਨ ਸਾਬਕਾ ਸਰਪੰਚ...
ਬਾਘਾਪੁਰਾਣਾ,3 ਨਵੰਬਰ (ਜਸ਼ਨ): ਸਥਾਨਕ ਬਿਜਲੀ ਘਰ ਬਾਘਾਪੁਰਾਣਾ ਵਿੱਖੇ ਵੱਖ - ਵੱਖ ਜਥੇਬੰਦੀਆਂ ਵਲੋਂ ਬਣਾਈ ਮੁਲਾਜ਼ਮ ਅਤੇ ਪੈਨਸਨਰਜ਼ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਧਰਨਾ ਦਿੱਤਾ ਗਿਆ ਜਿਸ ਵਿੱਚ ਟੈਕਨੀਕਲ ਸਰਵਿਸਜ ਯੂਨੀਅਨ (ਭੰਗਲ) ਮੰਡਲ ਬਾਘਾਪੁਰਾਣਾ, ਪੈਨਸਨਰਜ਼ ਐਸੋਸੀਏਸ਼ਨ ਪਾਵਰਕਾਮ ਮੰਡਲ ਬਾਘਾਪੁਰਾਣਾ, ਇੰਪਲਾਇਜ਼ ਫੈਡਰੇਸ਼ਨ ਬਾਘਾਪੁਰਾਣਾ, ਟੈਕਨੀਕਲ ਸਰਵਿਸ ਯੂਨੀਅਨ (ਫੋਰਮ ) ਡਵੀਜ਼ਨ ਬਾਘਾਪੁਰਾਣਾ, ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਕਮਲੇਸ਼ ਕੁਮਾਰ...
ਚੰਡੀਗੜ੍ਹ 3 ਨਵੰਬਰ ((ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਮੋਦੀ ਹਕੂਮਤ ਦੇ ਕਿਸਾਨ ਉਜਾੜੂ ਖੇਤੀ ਕਾਨੂੰਨਾਂ ਤੇ ਲੋਕ ਵਿਰੋਧੀ ਫੈਸਲਿਆਂ ਨੂੰ ਵਾਪਸ ਕਰਾਉਣ ਲਈ ਕਰੋ ਜਾਂ ਮਰੋ ਪੈਂਤੜੇ ਵਾਲੇ ਸੰਘਰਸ਼ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੁਆਰਾ 5 ਨਵੰਬਰ ਨੂੰ ਪੂਰੇ ਭਾਰਤ ਵਿੱਚ ਕੀਤੇ ਜਾ ਰਹੇ 4 ਘੰਟਿਆਂ ਦੇ ਚੱਕਾ ਜਾਮ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕੱਲ੍ਹ ਕੀਤੀ ਗਈ ਸੈਂਕੜੇ ਕਾਰਕੁਨਾਂ ਦੀ ਮੀਟਿੰਗ ਦਾ ਜ਼ਬਰਦਸਤ ਉਤਸ਼ਾਹੀ ਅਸਰ ਅੱਜ ਉਦੋਂ ਦੇਖਣ...

