News

ਮੋਗਾ,2 ਨਵੰਬਰ (ਜਸ਼ਨ) :‘ਜਲ ਹੀ ਜੀਵਨ ਹੈ ਅਤੇ ਜਲ ਬਿਨਾ ਧਰਤੀ ‘ਤੇ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ,ਅੱਜ ਆਦਮੀ ਚੰਦ ਤੋਂ ਲੈ ਕੇ ਮੰਗਲ ਤੱਕ ਦੀ ਸਤ੍ਹਾ ‘ਤੇ ਪਾਣੀ ਤਲਾਸ਼ ਰਿਹਾ ਹੈ ਤਾਂ ਕਿ ਉੱਥੇ ਵੀ ਜੀਵਨ ਦੀਆਂ ਸੰਭਾਵਨਾਵਾਂ ਨੂੰ ਪੈਦਾ ਕੀਤਾ ਜਾਵੇ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਿਸ਼ਨ ਮੋਦੀ ਸੈਨਾ ਸੰਗਠਨ ਪੰਜਾਬ ਦੇ ਪ੍ਰਧਾਨ ਦੇਵ ਪਿ੍ਆ ਤਿਆਗੀ ਨੇ ‘ਸਾਡਾ ਮੋਗਾ ਡੌਟ ਕੌਮ ’ ਨਿਊਜ਼ ਪੋਰਟਲ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਧਰਤੀ ‘ਤੇ...
ਮੋਗਾ,1 ਨਵੰਬਰ (ਜਸ਼ਨ) ਪਿਛਲੇ ਦਿਨੀਂ ਸੜਕ ਹਾਦਸੇ ‘ਚ ਵਾਲ ਵਾਲ ਬਚੇ ਮੋਗਾ ਦੇ ਵਿਧਾਇਕ ਡਾ:ਹਰਜੋਤ ਕਮਲ ਅਤੇ ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਦੀ ਸਿਹਤਯਾਬੀ ਲਈ ਅੱਜ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰਦੁਵਾਰਾ ਬੀਬੀ ਕਾਹਨ ਕੌਰ ਜੀ ਵਿਖੇ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ । ਜ਼ਿਕਰਯੋਗ ਹੈ ਕਿ ਵਿਧਾਨ ਸਭਾ ਸੈਸ਼ਨ ਦੀ ਸਮਾਪਤੀ ਉਪਰੰਤ ਚੰਡੀਗੜ੍ਹ ਤੋਂ ਮੋਗਾ ਪਰਤਦੇ ਸਮੇਂ ਵਾਪਰੇ ਭਿਆਨਕ ਹਾਦਸੇ ਦੌਰਾਨ ਐੱਮ ਐੱਲ ਏ ਡਾ: ਹਰਜੋਤ...
ਅਜੀਤਵਾਲ,1 ਨਵੰਬਰ (ਜਸ਼ਨ): ਛੋਟੇ ਬੱਚਿਆਂ ਨੂੰ ਪੋਲਿਓ ਤੋਂ ਮੁਕਤੀ ਦਿਵਾਉਣ ਦੇ ਟੀਚੇ ਤਹਿਤ ਸਰਕਾਰ ਵੱਲੋਂ ਚਲਾਈ ਜਾ ਰਹੀ ਪਲੱਸ ਪੋਲਿਓ ਮੁਹਿੰਮ ਦੇ ਮਾਇਗੇ੍ਰਟਰੀ ਰਾਊਂਡ ਦੇ ਪਹਿਲੇ ਦਿਨ ਬਲਾਕ ਢੁੱਡੀਕੇ ਵਿੱਚ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਸਿਵਲ ਸਰਜਨ ਡਾਕਟਰ ਅਮਰਪ੍ਰੀਤ ਕੌਰ ਬਾਜਵਾ ਦੀਆਂ ਹਦਾਇਤਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨੀਲਮ ਭਾਟੀਆ ਜੀ ਦੀ ਅਗਵਾਈ ਹੇਠ ਇਹ...
ਮੋਗਾ 1 ਨਵੰਬਰ (ਜਸ਼ਨ) ਬਲੱਡ ਡੋਨਰਜ ਕਲੱਬ ਮੋਗਾ ਸਬੰਧਤ ਰੂਰਲ ਐੱਨ ਜੀ ਓ ਮੋਗਾ ਵੱਲੋਂ ਪਹਿਲਾਂ ਕਰੋਨਾ ਦੌਰਾਨ ਅਤੇ ਹੁਣ ਡੇੰਗੂ ਸੀਜਨ ਵਿੱਚ ਲੋਕਾਂ ਦੀਆਂ ਖੂਨ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਦਿਨ ਰਾਤ ਕੰਮ ਕੀਤਾ ਹੈ ਤੇ ਹਰ ਲੋੜਵੰਦ ਦੀ ਲੋੜ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਫਿਰ ਵੀ ਕੁੱਝ ਲੋਕ ਮੱਦਦ ਕਰਨ ਵੱਲੋ ਰਹਿ ਗਏ ਕਿਉਂਕਿ ਇਸ ਸਾਲ ਕੁਦਰਤੀ ਕਰੋਪੀਆਂ ਨੇ ਖੂਨਦਾਨੀਆਂ ਅਤੇ ਖੂਨਦਾਨੀ ਸੰਸਥਾਵਾਂ ਦਾ ਕਰੜਾ ਇਮਤਿਹਾਨ ਲਿਆ ਹੈ ਪਰ ਫਿਰ ਵੀ ਖੂਨਦਾਨੀਆਂ ਅਤੇ...
* ਪ੍ਰਮੇਸ਼ਰ ਦਾ ਨਾਮ ਜਪਣ ਵਾਲੇ ਜੀਵ ਨੂੰ ਸਰੀਰਕ ਅਤੇ ਆਤਮਿਕ ਸ਼ਾਂਤੀ ਮਿਲਦੀ ਹੈ :ਬਾਬਾ ਗੁਰਦੀਪ ਸਿੰਘ ਬਾਘਾ ਪੁਰਾਣਾ,31 ਅਕਤੂਬਰ() ਮਾਲਵੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਪੁੰਨਿਆ ਦੇ ਦਿਹਾਡ਼ਾ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਕੇ ਮਨਾਇਆ ਗਿਆ। ਜਿਸ ਦੌਰਾਨ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ...
ਚੰਡੀਗੜ੍ਹ, 31 ਅਕਤੂਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਉੱਘੇ ਪੱਤਰਕਾਰ ਅਤੇ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਸੁਰਿੰਦਰ ਅਵਸਥੀ (70), ਜਿਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਕੱਲ ਦੇਹਾਂਤ ਹੋ ਗਿਆ ਸੀ, ਦੀ ਮਿ੍ਰਤਕ ਦੇਹ ਦਾ ਅੰਤਿਮ ਸਸਕਾਰ ਅੱਜ ਇੱਥੇ ਸੈਕਟਰ 25, ਚੰਡੀਗੜ੍ਹ ਵਿਖੇ ਕੀਤਾ ਗਿਆ।ਸ੍ਰੀ ਅਵਸਥੀ ਦੀ ਵੱਡੀ ਬੇਟੀ ਨੇ ਉਨ੍ਹਾਂ ਦੀ ਚਿਖ਼ਾ ਨੂੰ ਅਗਨੀ ਵਿਖਾਈ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਏ ਹਨ। ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ...
ਚੰਡੀਗੜ੍ਹ, 31 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਾਨਯੋਗ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਵਫ਼ਦ ਦਾ ਹਿੱਸਾ ਨਹੀਂ ਬਣੇਗੀ, ਕਿਉਂਕਿ ਇਹ ਗੁਮਰਾਹਕੁਨ ਕਦਮ ਡਰਾਮੇਬਾਜ਼ੀ ਤੋਂ ਵੱਧ ਕੁੱਝ ਵੀ ਨਹੀਂ।ਹਰਪਾਲ ਸਿੰਘ ਚੀਮਾ ਸ਼ਨੀਵਾਰ ਨੂੰ ਮੀਡੀਆ ਦੇ ਰੂਬਰੂ ਸਨ। ਉਨ੍ਹਾਂ ਸਪਸ਼ਟ ਕਿਹਾ ਕਿ...
ਚੰਡੀਗੜ੍ਹ, 31 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਯੂਨੀਵਰਸਿਟੀ ਬਾਰੇ ਸਥਿਤੀ ਸਪਸ਼ਟ ਕਰਨ ਦੀ ਮੰਗ ਕੀਤੀ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ 'ਤੇ ਕੀਤੇ ਜਾ ਰਹੇ ਹਮਲਿਆਂ ਦੀ ਕੜੀ ਤਹਿਤ ਹੁਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਵੀ ਨਿਸ਼ਾਨਾ...
*ਸਮਾਰਟ ਵਿਲੇਜ ਸਕੀਮ ਤਹਿਤ ਮੋਗਾ ਹਲਕੇ ਦੇ ਹਰ ਪਿੰਡ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਹੋਣਗੀਆਂ ਮੁਹੱਈਆ: ਵਿਧਾਇਕ ਡਾ: ਹਰਜੋਤ ਕਮਲ ਮੋਗਾ,31 ਅਕਤੂਬਰ (ਜਸ਼ਨ):ਅੱਜ ਵਿਧਾਇਕ ਡਾ:ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਇਕ ਦੇ ਦਫਤਰ ਵਿਖੇ ਡਾ: ਹਰਜੋਤ ਕਮਲ ਦੀ ਰਹਿਨੁਮਾਈ ਅਤੇ ਕਾਂਗਰਸ ਦੇ ਸੀਨੀਅਰ ਆਗੂ ਜਗਸੀਰ ਸਿੰਘ ਸੀਰਾ ਦੀ ਅਗਵਾਈ ਵਿਚ ਮੋਗਾ ਹਲਕੇ ਦੇ ਸਰਪੰਚਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ‘ਚ ਹਲਕੇ ਦੇ ਸਮੂਹ ਸਰਪੰਚਾਂ ਨੇ ਸ਼ਿਰਕਤ ਕੀਤੀ ਅਤੇ ਪਿੰਡਾਂ ‘ਚ ਚੱਲ...
ਚੰਡੀਗੜ੍ਹ 31 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ ਤੋਂ ਇਲਾਵਾ ਪਰਾਲ਼ੀ ਸਾੜਨ ਲਈ ਮਜਬੂਰ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਵਾਲਾ ਨਵਾਂ ਪ੍ਰਦੂਸ਼ਣ ਆਰਡੀਨੈਂਸ ਰੱਦ ਕਰਾਉਣ ਲਈ ਗਹਿਗੱਚ ਖੇਤੀ ਰੁਝੇਵਿਆਂ ਦੇ ਬਾਵਜੂਦ ਭਾਰੀ ਗਿਣਤੀ ‘ਚ ਔਰਤਾਂ ਤੇ ਨੌਜਵਾਨਾਂ ਸਮੇਤ 50000 ਤੋਂ ਵੱਧ ਕਿਸਾਨਾਂ ਮਜਦੂਰਾਂ ਦੇ ਦਿਨੇ ਰਾਤ ਧਰਨੇ 65 ਥਾਂਈਂ ਜਾਰੀ ਹਨ। ਪਰਾਲ਼ੀ ਸਾੜਨ ਦੇ ਦੋਸ਼ ‘ਚ 5 ਸਾਲ...

Pages