News

ਮੋਗਾ, 17 ਅਕਤੂਬਰ (ਜਸ਼ਨ) - ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ' ਸਮਾਰਟ ਵਿਲੇਜ ਮੁਹਿੰਮ ' ਦੇ ਦੂਜੇ ਗੇੜ ਦੀ ਸ਼ੁਰੂਆਤ ਹੋ ਗਈ ਹੈ। ਇਸ ਮੁਹਿੰਮ ਦਾ ਸੰਸਦ ਮੈਬਰ ਸ਼੍ਰੀ ਰਾਹੁਲ ਗਾਂਧੀ ਨੇ ਨਵੀਂ ਦਿੱਲੀ ਤੋਂ ਵੀਡੀਉ ਕਾਨਫਰੰਸਿੰਗ ਰਾਹੀਂ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਈ ਕੈਬਿਨੇਟ ਮੰਤਰੀ, ਸੰਸਦ ਮੈਂਬਰ, ਵਿਧਾੲਿਕ ਅਤੇ ਵੱਡੀ ਗਿਣਤੀ ਵਿੱਚ ਲੋਕ ਆਨਲਾਈਨ ਜੁੜੇ ਹੋਏ ਸਨ...
ਬਾਘਾਪੁਰਾਣਾ 17 ਅਕਤੂਬਰ (ਰਾਜਿੰਦਰ ਸਿੰਘ ਕੋਟਲਾ)ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਹਲਕਾ ਨਿਹਾਲ ਸਿੰਘ ਵਾਲਾ ਦੀ ਇੱਕ ਜਰੂਰੀ ਮੀਟਿੰਗ ਗੁਰਦੁਆਰਾ ਤਖਤੂਪੁਰਾ ਸਾਹਿਬ ਵਿੱਚ ਹੋਈ ਜਿਸ ਵਿੱਚ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਮਾਰੂ ਬਿੱਲਾਂ ਸਬੰਧੀ ਵਿਚਾਰ ਕੀਤਾ ਗਿਆ ਅਤੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਬਿੱਲ ਤੁਰੰਤ ਵਾਪਸ ਲਵੇ ।ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਚੋਣ ਕਮਿਸ਼ਨ ਦੀ ਨਿਯੁਕਤੀ ਅਤੇ ਗੁਰਦੁਆਰਾ ਚੋਣਾਂ ਦਾ ਸਵਾਗਤ ਕੀਤਾ ਗਿਆ ਅਤੇ ਜਲਦੀ ਚੋਣਾਂ...
ਬਾਘਾਪੁਰਾਣਾ 17 ਅਕਤੂਬਰ (ਰਾਜਿੰਦਰ ਸਿੰਘ ਕੋਟਲਾ)ਇਸ ਮੁੱਕੇ ਸੰਬੋਧਨ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਚਮਕੌਰ ਰੋਡੇ ਖੁਰਦ, ਯੂਥ ਵਿੰਗ ਦੇ ਆਗੂ ਬਲਕਰਨ ਸਿੰਘ ਵੈਰੋਕੇ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਗੁਰਦੀਪ ਸਿੰਘ ਵੈਰੋਕੇ ਨੇ ਕਿਹਾ ਕਿ ਚੱਲ ਰਹੇ ਸੰਘਰਸ਼ਾਂ ਦੇ ਸਤਾਰਵੇਂ ਦਿਨ, 30 ਕਿਸਾਨ ਜਥੇਬੰਦੀਆਂ ਦੇ ਸੂਬਾ ਪੱਧਰੀ ਸੱਦੇ ਤੇ ਸਾਰੇ ਪੰਜਾਬ ਵਿੱਚ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਹਨ! ਰਲਾਇੰਸ ਪੰਪ ਰਾਜਿਆਣਾ ਚੱਲ ਰਹੇ ਪੱਕੇ ਮੋਰਚੇ ਵਿੱਚ ਕਿਸਾਨਾ ਨੇ...
Tags: FARMERS PROTEST
ਮੋਗਾ,16 ਅਕਤੂਬਰ (ਜਸ਼ਨ): ਰਾਈਟ ਵੇ ਏਅਰਲਿੰਕਸ ਦੇ ਐੱਮ ਡੀ ਦੇਵਪ੍ਰਿਆ ਤਿਆਗੀ ਨੇ ਵਿਦੇਸ਼ਾਂ ‘ਚ ਉੱਚ ਵਿੱਦਿਆ ਲੈਣ ਦੇ ਚਾਹਵਾਨਾਂ ਨੂੰ ਖੁਸ਼ਖਬਰੀ ਦਿੰਦਿਆਂ ਆਖਿਆ ਕਿ ਹੁਣ ਯੂ ਕੇ ਵੀਜ਼ਿਆਂ ਦੀ ਬਰਸਾਤ ਹੋ ਰਹੀ ਹੈ ਅਤੇ ਵਿਦਿਆਰਥੀ ਆਪਣਾ ਕੀਮਤੀ ਸਮਾਂ ਖਰਾਬ ਨਾ ਕਰਕੇ, ਯੂ ਕੇ ਸਟੱਡੀ ਵੀਜ਼ਾ ਪ੍ਰਾਪਤ ਕਰਨ ਲਈ ਉਹਨਾਂ ਦੇ ਦਫਤਰ ਵਿਖੇ ਸੰਪਰਕ ਕਰਨ ਤਾਂ ਕਿ ਉਹਨਾਂ ਦੀਆਂ ਫ਼ਾਇਲਾਂ ਵਧੀਆ ਤਰੀਕੇ ਨਾਲ ਅੰਬੈਸੀ ਵਿਚ ਲਗਾਈਆਂ ਜਾ ਸਕਣ। । ਉਹਨਾਂ ਦੱਸਿਆ ਕਿ ਉਹਨਾਂ ਦੇ ਦਫਤਰ ਦੇ ਕਾਬਲ...
ਚੰਡੀਗੜ੍ਹ, 16 ਅਕਤੂਬਰ(ਜਸ਼ਨ) : :ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ 19 ਅਕਤੂਬਰ ਤੋਂ ਖੁੱਲ੍ਹ ਰਹੇ ਸਰਕਾਰੀ ਸਕੂਲਾਂ 'ਚ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਜਾਂਚ ਲਈ ਅੱਜ ਪਟਿਆਲਾ ਸ਼ਹਿਰ ਦੇ ਦੋ ਸਰਕਾਰੀ ਸਕੂਲਾਂ ਵਿੱਚ ਅਗਾਊਂ ਪ੍ਰਬੰਧਾਂ ਸਬੰਧੀ ਮੁਆਇਨਾ ਕੀਤਾ। ਉਨ੍ਹਾਂ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਜਮਾਤਾਂ...
Tags: GOVERNMENT OF PUNJAB
ਤਰਨਤਾਰਨ, 16 ਅਕਤੂਬਰ (ਜਸ਼ਨ) : ਜ਼ਿਲ੍ਹਾ ਤਰਨਤਾਰਨ ਦੇ ਕਸਬਾ ਭਿੱਖੀਵਿੰਡ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿੱਖੀ ਵਿੰਡ ਦੀਆ ਗੋਲੀਆਂ ਮਾਰਕੇ ਕਤਲ ਕੀਤੇ ਜਾਣ ਨਾਲ ਸੂਬੇ ਖਾਸਕਰ ਸਰਹੱਦੀ ਖੇਤਰ ਵਿੱਚ ਅਮਨ ਕਾਨੂੰਨ ਦੇ ਵਿਗੜ ਜਾਣ ਦੀ ਤਸਵੀਰ ਸਾਹਮਣੇ ਆ ਰਹੀ ਹੈ।ਜਿਕਰਯੋਗ ਹੈ ਕਿ ਕਾਮਰੇਡ ਬਲਵਿੰਦਰ ਸਿੰਘ ‘ਤੇ ਪਹਿਲਾਂ ਵੀ ਕਈ ਹਮਲੇ ਹੋ ਚੁੱਕੇ ਹਨ ਅਤੇ ਅੱਤਵਾਦ ਦੇ ਕਾਲੇ ਦੌਰ ਵੇਲੇ ਉਨਾਂ ਵਲੋਂ ਕਈ ਮੁਕਾਬਲੇ ਕਰਨ ਕਰਨ ਬਦਲੇ...
Tags: CRIME
ਲੁਧਿਆਣਾ, 16 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼) : ਨਗਰ ਨਿਗਮ ਲੁਧਿਆਣਾ ਦੇ ਵਾਰਡ ਨੰ: 38 ਵਿਚ ਪੈਂਦੇ ਇਲਾਕਾ ਨਿਊ ਜਨਤਾ ਨਗਰ ਦੀਆਂ 9, 5, 4 ਨੰਬਰ ਗਲੀਆਂ ਅਤੇ ਲਿੰਕ ਗਲੀਆਂ ਬਣਾਉਣ ਦਾ ਉਦਘਾਟਨ ਲੋਕ ਇਨਸਾਫ ਪਾਰਟੀ ਦੇ ਮੁੱਖੀ ਅਤੇ ਇਲਾਕਾ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਅਤੇ ਕੋਂਸਲਰ ਕੁਲਦੀਪ ਸਿੰਘ ਬਿੱਟਾ ਨੇ ਕੀਤਾ। ਇਸ ਮੋਕੇ ਤੇ ਬੈਂਸ ਨੇ ਕਿਹਾ ਕਿ ਉਨਾ ਵਲੋਂ ਪਾਰਟੀ ਬਾਜ਼ੀ ਤੋਂ ਉੱਪਰ ਉੱਠਕੇ ਹਲਕਾ ਆਤਮ ਨਗਰ ਵਿਚ ਪੈਂਦੇ ਸਾਰੇ ਵਾਰਡਾ ਨੂੰ ਗਰਾਂਟਾ ਦਿੱਤੀਆਂ ਜਾ...
ਮੋਗਾ 16 ਅਕਤੂਬਰ (ਜਸ਼ਨ) : ਕੋਈ ਵੀ ਵਿਅਕਤੀ ਜਮਾਦਰੂ ਯੋਧਾ ਨਹੀਂ ਹੁੰਦਾ ਉਸ ਨੂੰ ਜੇਕਰ ਕਿਸੇ ਕ੍ਰਾਂਤੀਕਾਰੀ ਮਹਾਨ ਵਿਅਕਤੀ ਦਾ ਸੰਗ ਮਿਲ ਜਾਵੇ ਤਾਂ ਉਹ ਕੀ ਕੀ ਕੁੱਝ ਕਰ ਸਕਦਾ ਹੈ ਇਸ ਦੀ ਮਿਸਾਲ ਬਾਬਾ ਬੰਦਾ ਸਿੰਘ ਬਹਾਦਰ ਤੋਂ ਮਿਲ ਸਕਦੀ ਹੈ। ਇਹ ਵਿਚਾਰ ਅੱਜ ਸਾਬਕਾ ਕੌਂਸਲਰ ਸ਼੍ਰੀ ਨਸੀਬ ਬਾਵਾ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਨ ਤੇ ਅੱਜ ਸਧਾਰਨ ਪ੍ਰ੍ਰੰਤੂ ਪ੍ਰਭਾਵਸ਼ਾਲੀ ਇਕਤਰਤਾ ਨੂੰ ਸੰਬੋਧਨ ਕਰਦਿਆਂ ਦਿੱਤੇ ਉਨ੍ਹਾਂ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ...
ਲੁਧਿਆਣਾ,16 ਅਕਤੂਬਰ (ਜਸ਼ਨ) : ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਾਂਝੀ ਮੀਟਿੰਗ ਕੱਲ ਨੂਮ ਈਸੜੂ ਭਵਨ ਲੁਧਿਆਣਾ ਵਿਖੇ ਕਾਮਰੇਡ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਸਰਕਾਰ ਅਤੇ ਮਹਿਕਮੇ ਦੇ ਉੱਚ ਅਧਿਕਾਰੀਆਂ ਵੱਲੋਂ ਪੰਜਾਬ ਰੋਡਵੇਜ਼ ਅਤੇ ਪਨਬੱਸ ਨੂੰ ਪੀਆਰਟੀਸੀ ਵਿੱਚ ਮਰਜ ਕਰਨ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਸਖ਼ਤ ਨੋਟਿਸ ਲਿਆ ਗਿਆ। ਪਿਛਲੇ ਲੰਬੇ ਸਮੇਂ ਤੋਂ ਪੰਜਾਬ ਰੋਡਵੇਜ਼ ਵਿੱਚ...
ਚੰਡੀਗੜ :, 15 ਅਕਤੂਬਰ (ਜਸ਼ਨ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 19 ਅਕਤੂਬਰ ਤੋਂ 9ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਕੂਲ ਖੋਲਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਗ੍ਰਹਿ ਵਿਭਾਗ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਸਕੂਲ ਮੁੜ ਖੋਲਣ ਸਬੰਧੀ ਗ੍ਰਹਿ ਵਿਭਾਗ ਤੋਂ ਦਿਸ਼ਾ-ਨਿਰਦੇਸ਼ ਜਾਰੀ ਹੋਣ ਤੋਂ ਬਾਅਦ, ਸਕੂਲ ਸਿੱਖਿਆ...
Tags: GOVERNMENT OF PUNJAB

Pages