News

ਮੋਗਾ 19 ਸਤੰਬਰ: ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 27 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ ਜਦਕਿ ਇਕ ਦੀ ਮੌਤ ਹੋਈ ਹੈ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 406 ਹੋ ਗਈ ਹੈ ਜਿੰਨਾਂ ਵਿੱਚੋ 335 ਕੇਸਾਂ ਨੂੰ ਹੋਮ ਆਈਸੋਲੇਸਟ, 12 ਕੇਸਾਂ ਨੂੰ ਲੈਵਲ 1 ਅਤੇ 27 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਹਨ। ਅੱਜ ਜ਼ਿਲੇ ਵਿੱਚੋ...
ਮੋਗਾ,19 ਸਤੰਬਰ (ਜਸ਼ਨ): ਮੋਗਾ ਜ਼ਿਲ੍ਹੇ ਦੇ ਫੌਜੀ ਹਰਵਿੰਦਰ ਸਿੰਘ ਜਿਸ ਦੀ ਬੀਤੇ ਕੱਲ੍ਹ ਸਿਰ ‘ਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ,ਅੱਜ ਉਸਦਾ ਅੰਤਿਮ ਸਸਕਾਰ ਉਸਦੇ ਜੱਦੀ ਪਿੰਡ ਸਾਹੋਕੇ ਵਿਖੇ ਕਰ ਦਿੱਤਾ ਗਿਆ। ਪੁਲਿਸ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਸਾਹੋਕੇ ਦੇ ਵਾਸੀ ਹਰਵਿੰਦਰ ਸਿੰਘ ਉਰਫ ਹੈਪੀ ਪੁੱਤਰ ਸੁਖਦੇਵ ਸਿੰਘ, ਜੋ ਜੰਮੂ ਦੇ ਰੱਖ ਮੁੱਠੀ ਇਲਾਕੇ ਦੀ 191 ਬਿ੍ਰਗੇਡ ਦੀ 15 ਮੈੱਕ ਯੂਨਿਟ ‘ਚ ਹੌਲਦਾਰ ਵਜੋ ਤਾਇਨਾਤ ਸੀ, ਬਾਰੇ ਦੱਸਿਆ ਜਾ ਰਿਹਾ ਹੈ ਕਿ ਆਪਣਾ ਹਥਿਆਰ...
ਨਿਹਾਲ ਸਿੰਘ ਵਾਲਾ, 17 ਸਤੰਬਰ (ਜਸ਼ਨ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਗੱਠਜੋੜ ਸਰਕਾਰ ਵਲੋਂ ਖੇਤੀ ਸੁਧਾਰ ਦੇ ਨਾਂਅ 'ਤੇ ਲਿਆਂਦੇ ਜਾ ਰਹੇ ਕਿਸਾਨ, ਮਜ਼ਦੂਰ ਵਿਰੋਧੀ ਬਿੱਲਾਂ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵਲੋਂ ਲਏ ਸਖ਼ਤ ਸਟੈਂਡ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਜਾਟ ਮਹਾਂਸਭਾ ਮੋਗਾ ਦੇ ਪ੍ਰਧਾਨ ਹਰੀ ਸਿੰਘ...
Tags: PUNJAB CONGRESS
ਨਵੀਂ ਦਿੱਲੀ/ਚੰਡੀਗੜ੍ਹ, 18 ਸਤੰਬਰ , 2020 (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੇਸ਼ ਦੇ ਸਾਰੇ ਰਾਜ ਸਭਾ ਸੰਸਦ ਮੈਂਬਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਮੋਦੀ ਸਰਕਾਰ ਵੱਲੋਂ ਬਹੁਮਤ ਦੀ ਤਾਨਾਸ਼ਾਹੀ ਨਾਲ ਲੋਕ ਸਭਾ 'ਚ ਪਾਸ ਕੀਤੇ ਖੇਤੀ ਵਿਰੋਧੀ ਬਿਲਾਂ ਨੂੰ ਰਾਜ ਸਭਾ 'ਚ ਹਰਗਿਜ਼ ਪਾਸ ਨਾ ਹੋਣ ਦੇਣ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਅਮਰਿੰਦਰ ਸਿੰਘ...
ਮੋਗਾ,18 ਸਤੰਬਰ (ਜਸ਼ਨ): ‘ਮੋਗਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ਼੍ਰੀ ਵਿਨੋਦ ਬਾਂਸਲ ਦੇ ਆਖਣਾ ਏ ਕਿ ਆਰਡੀਨੈਂਸਾਂ ਖਿਲਾਫ਼ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤਾ ਅਸਤੀਫ਼ਾ ਪੰਜਾਬੀਆਂ ਦੇ ਅੱਖੀਂ ਘੱਟਾ ਪਾਉਣ ਵਾਲਾ ਕਦਮ ਹੈ। ਉਹਨਾਂ ਆਖਿਆ ਕਿ ਹੁਣ ਜਦੋਂ ਸੱਪ ਲੰਘ ਗਿਆ ਹੈ ਤਾਂ ਲਕੀਰ ਪਿੱਟਣ ਦਾ ਕੋਈ ਫਾਇਦਾ ਨਹੀਂ ਕਿਉਂਕਿ ਲੋਕਸਭਾ ਬਾਦਲਾਂ ਦੇ ਨੱਕ ਹੇਠ ਤਿੰਨੇ ਬਿੱਲ ਪਾਸ ਕਰ ਚੁੱਕੀ ਹੈ। ਉਹਨਾਂ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ...
* ਮਜ਼ਬੁਰੀ ਵੱਸ ਦੇਣੇ ਪਏ ਅਸਤੀਫੇ ਨਾਲ ਬਾਦਲਕੇ ਸੂਬੇ ਚ ਖੁੱਸੀ ਸਿਆਸੀ ਜ਼ਮੀਨ ਤਲਾਸ਼ ਰਹੇ ਨੇ -ਵਿਧਾਇਕ ਡਾ: ਹਰਜੋਤ ਕਮਲ -ਮੋਗਾ,18 ਸਤੰਬਰ ():ਪੰਜਾਬ ਨੂੰ ਤਬਾਹ ਕਰਨ ਤੋਂ ਬਾਅਦ ਬਾਦਲਕਿਆਂ ਨੇ ਬੀਬੀ ਹਰਸਿਮਰਤ ਕੌਰ ਤੋਂ ਅਸਤੀਫ਼ਾ ਦਿਵਾ ਕੇ ਅਜਿਹਾ ਡਰਾਮਾ ਸ਼ੁਰੂ ਕੀਤਾ ਹੈ ਜਿਸ ਨਾਲ ਉਹ ਪੰਜਾਬੀਆਂ ਨੂੰ ਮੁੜ ਤੋਂ ਆਪਣੇ ਘੇਰੇ ‘ਚ ਲੈ ਕੇ ਸੱਤਾ ਪ੍ਰਾਪਤੀ ਲਈ ਸਿਆਸੀ ਜ਼ਮੀਨ ਤਲਾਸ਼ਣ ਦੀ ਅਸਫ਼ਲ ਕੋਸ਼ਿਸ਼ ਕਰ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਡਾ: ਹਰਜੋਤ ਕਮਲ ਨੇ...
‌ਬਾਘਾਪੁਰਾਣਾ18 ਸਤੰਬਰ (ਰਾਜਿੰਦਰ ਸਿੰਘ ਕੋਟਲਾ/ ਜਸ਼ਨ ) : ਭਾਰਤ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਅਾਰਡੀਨੈਸਾਂ ਕਰਕੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅਾਪਣੇ ਮੰਤਰੀ ਪਦ ਤੋਂ ਅਸਤੀਫਾ ਦੇ ਕੇ ੲਿਹ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਲੋਕ ਘੋਲਾਂ ਤੋਂ ਬਣੀ ਪਾਰਟੀ ਹੈ ਤੇ ੲਿਸ ਪਾਰਟੀ ਹਮੇਸ਼ਾ ਨੂੰ ਅਾਪਣੀਅਾਂ ਕੁਰਸੀਅਾਂ ਨਾਲੋਂ ਕਿਸਾਨ,ਮਜਦੂਰ,ਅਾੜਤੀੲੇ ਅਤੇ ਹਰ ਵਰਗ ਦੇ ਹਿੱਤ ਪਿਅਾਰੇ ਹਨ। ੲਿਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਿਲ੍ਹਾ...
Tags: SHROMANI AKALI DAL
ਮੋਗਾ, 18 ਸਤੰਬਰ (ਜਸ਼ਨ): ਮੋਗਾ ਪੁਲਿਸ ਨੇ ਥਾਣਾ ਬਾਘਾਪੁਰਾਣਾ ਦੇ ਪਿੰਡ ਆਲਮਵਾਲਾ ਤੋਂ 10 ਸਾਲਾ ਬੱਚੇ ਦੇ ਅਗਵਾ ਕਰਨ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 6 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਇੱਕ ਅਗਵਾ ਦੇ ਕੇਸ ਦੀ ਜਾਂਚ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਸ੍ਰੀ ਹਰਮਨਬੀਰ ਸਿੰਘ ਗਿੱਲ, ਸੀਨੀਅਰ ਪੁਲਿਸ ਕਪਤਾਨ ਮੋਗਾ ਨੇ ਜਾਣਕਾਰੀ ਦਿੱਤੀ ਕਿ ਸੁਖਦੀਪ ਸਿੰਘ ਉਰਫ ਸੁੱਖਾ ਪੁੱਤਰ ਜਸਵੰਤ ਸਿੰਘ ਵਾਸੀ ਪੰਜਗਰਾਈਂ ਕਲਾਂ ਗੁਰਮੀਤ ਸਿੰਘ ਪੁੱਤਰ ਬਿੱਕਰ...
Tags: CRIME
ਮੋਗਾ,18 ਸਤੰਬਰ (ਜਸ਼ਨ) ‘ਬੀਬੀ ਹਰਸਿਮਰਤ ਕੌਰ ਬਾਦਲ ਦਾ ਕੇਂਦਰੀ ਮੰਤਰੀ ਮੰਡਲ ਦੇ ਮੈਂਬਰ ਵਜੋਂ ਅਸਤੀਫ਼ਾ ਦੇਣਾ ਚੀਚੀ ਨੂੰ ਖੂਨ ਲਗਾ ਕੇ ਸ਼ਹੀਦ ਬਣਨ ਵਾਲਾ ਨਾਟਕ ਹੈ ਪਰ ਲੋਕ ਸਭ ਜਾਣਦੇ ਨੇ ਬਾਦਲ ਅਜਿਹੀ ਸਿਆਸਤ ਸਿਰਫ਼ ਕਿਸਾਨਾਂ ਅਤੇ ਲੋਕਾਂ ਨੂੰ ਮੂਰਖ ਬਣਾਉਣ ਲਈ ਕਰ ਰਹੇ ਹਨ ਤਾਂ ਕਿ ਪੰਜਾਬ ‘ਚ 2022 ਦੀਆਂ ਵਿਧਾਨਸਭਾ ਚੋਣਾਂ ਵਿਚ ਲਾਹਾ ਲਿਆ ਜਾ ਸਕੇ ’। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰਵਿੰਦਰ ਸਿੰਘ ਰਵੀ ਗਰੇਵਾਲ ਐਡਵੋਕੇਟ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ...
ਮੋਗਾ,17 ਸਤੰਬਰ (ਜਸ਼ਨ):ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ 70 ਵੇਂ ਜਨਮ ਦਿਵਸ ਨੂੰ ਸਮਰਪਿਤ ਲੜੀਵਾਰ ਪ੍ਰੋਗਰਾਮਾਂ ਪ੍ਰਤੀ ਲੋਕਾਂ ਵਿਚ ਉਤਸ਼ਾਹ ਦਿਖਾਈ ਦੇ ਰਿਹਾ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਵਿਨੇ ਸ਼ਰਮਾ ਨੇ ‘ਸਾਡਾ ਮੋਗਾ ਡੌਟ ਕੌਮ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ 70 ਯੂਨਿਟ ਖੂਨ ਦਾਨ ਕੀਤਾ ਗਿਆ । ਉਹਨਾਂ ਦੱਸਿਆ ਕਿ ਭਾਜਪਾ ਮੰਡਲ 2 ਦੇ ਸ਼ਹਿਰੀ ਪ੍ਰਧਾਨ ਵਿੱਕੀ ਸਿਤਾਰਾ ਨੇ ਮਿੱਤਲ ਬਲੱਡ ਬੈਂਕ...

Pages